Health News: ਸਿਹਤ ਲਈ ਬਹੁਤ ਫ਼ਾਇਦੇਮੰਦ ਹੈ ਕਾਲਾ ਗੁੜ
Published : Nov 30, 2024, 7:19 am IST
Updated : Nov 30, 2024, 7:19 am IST
SHARE ARTICLE
Black jaggery is very beneficial for health
Black jaggery is very beneficial for health

Health News: ਇਹ ਗੁੜ ਉਨ੍ਹਾਂ ਲਈ ਫ਼ਾਇਦੇਮੰਦ ਹੈ ਜੋ ਅਨੀਮੀਆ ਤੋਂ ਪੀੜਤ ਹਨ।

 


Health News: ਬਦਲਦੇ ਮੌਸਮ ਵਿਚ ਸੁੱਕੀ ਖੰਘ ਵਿਚ ਕਾਲਾ ਗੁੜ ਖਾਣਾ ਕਈ ਤਰ੍ਹਾਂ ਨਾਲ ਫ਼ਾਇਦੇਮੰਦ ਹੁੰਦਾ ਹੈ। ਦਰਅਸਲ, ਸੱਭ ਤੋਂ ਪਹਿਲਾਂ ਇਹ ਫੇਫੜਿਆਂ ਦੀ ਸੋਜ ਨੂੰ ਘੱਟ ਕਰਦਾ ਹੈ ਅਤੇ ਫਿਰ ਗਲੇ ਦੀ ਖਾਰਸ਼ ਤੋਂ ਰਾਹਤ ਦਿਵਾਉਂਦਾ ਹੈ। ਇਸ ਤੋਂ ਇਲਾਵਾ ਇਹ ਇਕ ਤਰ੍ਹਾਂ ਦੀ ਗਰਮੀ ਪੈਦਾ ਕਰਦਾ ਹੈ ਤਾਕਿ ਤੁਹਾਨੂੰ ਵਾਰ-ਵਾਰ ਸੁਕੀ ਖਾਂਸੀ ਨਾ ਹੋਵੇ। ਕਾਲਾ ਗੁੜ ਆਇਰਨ ਨਾਲ ਭਰਪੂਰ ਹੁੰਦਾ ਹੈ।

ਇਹ ਗੁੜ ਉਨ੍ਹਾਂ ਲਈ ਫ਼ਾਇਦੇਮੰਦ ਹੈ ਜੋ ਅਨੀਮੀਆ ਤੋਂ ਪੀੜਤ ਹਨ। ਇਹ ਸਰੀਰ ਵਿਚ ਖ਼ੂਨ ਦੀ ਕਮੀ ਨੂੰ ਦੂਰ ਕਰਦਾ ਹੈ ਅਤੇ ਫਿਰ ਅਨੀਮੀਆ ਦੇ ਲੱਛਣਾਂ ਨੂੰ ਘੱਟ ਕਰਦਾ ਹੈ ਜਿਵੇਂ ਵਾਲ ਝੜਨਾ ਜਾਂ ਕਮਜ਼ੋਰੀ। ਇਸ ਲਈ ਖ਼ਾਸ ਤੌਰ ’ਤੇ ਔਰਤਾਂ ਨੂੰ ਇਸ ਗੁੜ ਦਾ ਸੇਵਨ ਕਰਨਾ ਚਾਹੀਦਾ ਹੈ।

ਕਾਲਾ ਗੁੜ ਇਮਿਊਨਿਟੀ ਬੂਸਟਰ ਗੁਣਾਂ ਨਾਲ ਭਰਪੂਰ ਹੁੰਦਾ ਹੈ ਅਤੇ ਸਰੀਰ ਨੂੰ ਮੌਸਮੀ ਛੂਤ ਦੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ। ਇਸ ਗੁੜ ਦੀ ਖ਼ਾਸ ਗੱਲ ਇਹ ਹੈ ਕਿ ਇਹ ਐਂਟੀ-ਬੈਕਟੀਰੀਅਲ ਹੋਣ ਦੇ ਨਾਲ-ਨਾਲ ਐਂਟੀ-ਇੰਫ਼ਲੇਮੇਟਰੀ ਗੁਣਾਂ ਨਾਲ ਭਰਪੂਰ ਹੁੰਦਾ ਹੈ। ਇਹ ਤੁਹਾਡੇ ਫੇਫੜਿਆਂ ਵਿਚ ਸੋਜ ਨੂੰ ਰੋਕਦਾ ਹੈ ਅਤੇ ਤੁਹਾਨੂੰ ਇਨਫ਼ੈਕਸ਼ਨ ਤੋਂ ਬਚਾਉਂਦਾ ਹੈ ਅਤੇ ਬਦਲਦੇ ਮੌਸਮ ਵਿਚ ਜ਼ੁਕਾਮ ਅਤੇ ਖੰਘ ਦੇ ਜੋਖਮ ਨੂੰ ਘਟਾਉਂਦਾ ਹੈ।

ਹੱਡੀਆਂ ਦੀ ਸਿਹਤ ਲਈ ਤੁਸੀਂ ਕਾਲੇ ਗੁੜ ਦਾ ਸੇਵਨ ਕਰ ਸਕਦੇ ਹੋ ਕਿਉਂਕਿ ਇਸ ਵਿਚ ਪੋਟਾਸ਼ੀਅਮ ਦੀ ਚੰਗੀ ਮਾਤਰਾ ਹੁੰਦੀ ਹੈ ਜੋ ਹੱਡੀਆਂ ਦੀ ਘਣਤਾ ਨੂੰ ਵਧਾਉਂਦੀ ਹੈ ਅਤੇ ਉਨ੍ਹਾਂ ਨੂੰ ਮਜ਼ਬੂਤ ਬਣਾਉਂਦੀ ਹੈ ਜਿਸ ਨਾਲ ਤੁਹਾਨੂੰ ਹੱਡੀਆਂ ਨਾਲ ਸਬੰਧਤ ਬੀਮਾਰੀਆਂ ਤੋਂ ਲੰਮੇੇ ਸਮੇਂ ਤਕ ਬਚਾਇਆ ਜਾ ਸਕਦਾ ਹੈ। ਇਸ ਲਈ ਇਨ੍ਹਾਂ ਸਾਰੇ ਕਾਰਨਾਂ ਲਈ ਤੁਹਾਨੂੰ ਕਾਲੇ ਗੁੜ ਦਾ ਸੇਵਨ ਕਰਨਾ ਚਾਹੀਦਾ ਹੈ।


 

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement