ਗੈਸ ਵਰਗੀਆਂ ਬੀਮਾਰੀਆਂ ਲਈ ਵਰਦਾਨ ਹੈ ਗੁੜ ਵਾਲਾ ਪਾਣੀ

By : GAGANDEEP

Published : Dec 30, 2022, 1:51 pm IST
Updated : Dec 30, 2022, 3:00 pm IST
SHARE ARTICLE
photo
photo

ਗੁੜ ਮੈਗਨੀਸ਼ੀਅਮ, ਵਿਟਾਮਿਨ ਬੀ1, ਬੀ6, ਸੀ ਦਾ ਇਕ ਸ਼ਾਨਦਾਰ ਸਰੋਤ ਹੈ ਅਤੇ ਐਂਟੀਆਕਸੀਡੈਂਟਸ ਅਤੇ ਜ਼ਿੰਕ, ਸੇਲੇਨਿਅਮ ਵਰਗੇ ਖਣਿਜਾਂ ਨਾਲ ਭਰਪੂਰ ਹੈ।

 

ਮੁਹਾਲੀ: ਗੁੜ ਅਜਿਹੀ ਚੀਜ਼ ਹੈ ਜਿਸ ਨੂੰ ਹਰ ਕੋਈ ਖਾਣਾ ਪਸੰਦ ਕਰਦਾ ਹੈ। ਗੁੜ ਸਾਡੇ ਸਰੀਰ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਵਿਚ ਮਿਲਣ ਵਾਲੇ ਖਣਿਜ ਪਦਾਰਥ ਅਤੇ ਪੋਸ਼ਕ ਤੱਤ ਲਾਲ ਰਕਤ ਕੋਸ਼ਿਕਾਵਾਂ ਨੂੰ ਵਧਾਉਣ ਵਿਚ ਸਹਾਇਕ ਹੁੰਦੇ ਹਨ। ਗੁੜ ਵਾਲਾ ਪਾਣੀ ਪੀਣ ਨਾਲ ਖ਼ੂਨ ਦੀ ਘਾਟ ਕਦੇ ਨਹੀਂ ਹੁੰਦੀ ਅਤੇ ਸਰੀਰ ਦੀਆਂ ਬਹੁਤ ਸਾਰੀਆਂ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਰੋਜ਼ਾਨਾ ਸਵੇਰੇ ਗਰਮ ਪਾਣੀ ਵਿਚ ਗੁੜ ਮਿਲਾ ਕੇ ਪੀਣ ਨਾਲ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਆਉ ਜਾਣਦੇ ਹਾਂ ਇਨ੍ਹਾਂ ਫ਼ਾਇਦਿਆਂ ਬਾਰੇ :

ਜੇਕਰ ਤੁਹਾਨੂੰ ਕਬਜ਼, ਗੈਸ ਅਤੇ ਢਿੱਡ ਦਰਦ ਦੀਆਂ ਸਮੱਸਿਆਵਾਂ ਰਹਿੰਦੀਆਂ ਹਨ ਤਾਂ ਰੋਜ਼ਾਨਾ ਸਵੇਰੇ ਇਕ ਗਲਾਸ ਗੁੜ ਵਾਲਾ ਪਾਣੀ ਪੀਉ। ਇਸ ਵਿਚ ਤੁਸੀਂ ਜ਼ੀਰਾ ਮਿਲਾ ਕੇ ਵੀ ਪੀ ਸਕਦੇ ਹੋ। ਸਰਦੀਆਂ ਵਿਚ ਜੋੜਾਂ ਦਾ ਦਰਦ ਹੋਣਾ ਇਕ ਆਮ ਗੱਲ ਹੈ। ਰੋਜ਼ਾਨਾ ਇਕ ਗਲਾਸ ਪਾਣੀ ਵਿਚ ਗੁੜ ਮਿਲਾ ਕੇ ਪੀਣ ਨਾਲ ਪਿੱਠ ਦਰਦ, ਕਮਰ ਦਰਦ ਤੋਂ ਆਰਾਮ ਮਿਲਦਾ ਹੈ।

ਮੋਟਾਪਾ ਘੱਟ ਕਰਨ ਲਈ ਰੋਜ਼ਾਨਾ 1 ਗਲਾਸ ਪਾਣੀ ਵਿਚ ਗੁੜ ਪਾ ਕੇ ਉਸ ਨੂੰ ਚੰਗੀ ਤਰ੍ਹਾਂ ਉਬਾਲੋ। ਇਸ ਪਾਣੀ ਦਾ ਸੇਵਨ ਕਰਨ ਨਾਲ ਸਰੀਰ ਦੀ ਫ਼ਾਲਤੂ ਚਰਬੀ ਨਿਕਲ ਜਾਂਦੀ ਹੈ। ਤੁਸੀਂ ਗੁੜ ਦੀ ਚਾਹ ਵੀ ਬਣਾ ਕੇ ਪੀ ਸਕਦੇ ਹੋ। ਕਈ ਵਾਰ ਖ਼ੂਨ ਵਿਚ ਕੁੱਝ ਮਾੜੇ ਤੱਤ ਆ ਜਾਂਦੇ ਹਨ, ਜਿਨ੍ਹਾਂ ਨੂੰ ਸਰੀਰ ਵਿਚੋਂ ਬਾਹਰ ਕੱਢਣਾ ਜ਼ਰੂਰੀ ਹੁੰਦਾ ਹੈ। ਇਹ ਮਾੜੇ ਤੱਤ ਬਾਹਰ ਕੱਢਣ ਲਈ ਗੁੜ ਦਾ ਪਾਣੀ ਬਹੁਤ ਫ਼ਾਇਦੇਮੰਦ ਹੈ।

ਗੁੜ ਮੈਗਨੀਸ਼ੀਅਮ, ਵਿਟਾਮਿਨ ਬੀ1, ਬੀ6, ਸੀ ਦਾ ਇਕ ਸ਼ਾਨਦਾਰ ਸਰੋਤ ਹੈ ਅਤੇ ਐਂਟੀਆਕਸੀਡੈਂਟਸ ਅਤੇ ਜ਼ਿੰਕ, ਸੇਲੇਨਿਅਮ ਵਰਗੇ ਖਣਿਜਾਂ ਨਾਲ ਭਰਪੂਰ ਹੈ। ਇਸ ਲਈ ਜੇਕਰ ਤੁਸੀਂ ਸਵੇਰੇ ਖ਼ਾਲੀ ਢਿੱਡ ਗੁੜ ਦਾ ਪਾਣੀ ਪੀਂਦੇ ਹੋ, ਤਾਂ ਇਹ ਤੁਹਾਡੇ ਮੇਟਾਬੋਲਿਜ਼ਮ ਨੂੰ ਸੁਧਾਰਦਾ ਹੈ ਅਤੇ ਪ੍ਰਤੀਰੋਧਕ ਸ਼ਕਤੀ ਵਧਾਉਂਦਾ ਹੈ।
ਜੇਕਰ ਤੁਹਾਡਾ ਹੀਮੋਗਲੋਬਿਨ ਘੱਟ ਹੈ ਤਾਂ ਪੁਰਾਣੇ ਸਮੇਂ ਤੋਂ ਹੀ ਗੁੜ ਦਾ ਸੇਵਨ ਕਰਨ ਦੀ ਸਲਾਹ ਦਿਤੀ ਜਾਂਦੀ ਸੀ। ਇਹ ਆਇਰਨ ਅਤੇ ਫ਼ੋਲੇਟ ਨਾਲ ਭਰਪੂਰ ਹੁੰਦਾ ਹੈ, ਜੋ ਇਹ ਯਕੀਨੀ ਬਣਾਉਂਦਾ ਹੈ ਕਿ ਸਰੀਰ ਵਿਚ ਆਰ. ਬੀ. ਸੀ. ਦੀ ਗਿਣਤੀ ਚੰਗੀ ਤਰ੍ਹਾਂ ਬਣਾਈ ਰੱਖੀ ਜਾਂਦੀ ਹੈ। ਭਾਵੇਂ ਗਰਭਵਤੀ ਔਰਤ ਹੋਵੇ ਜਾਂ ਅਨੀਮੀਆ ਵਾਲਾ ਵਿਅਕਤੀ ਗਰਮ ਪਾਣੀ ਵਿਚ ਗੁੜ ਮਿਲਾ ਕੇ ਪੀਣ ਨਾਲ ਸਰੀਰ ਵਿਚ ਹੀਮੋਗਲੋਬਿਨ ਦਾ ਪੱਧਰ ਵਧਦਾ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement