ਗਲੇ ਦੀ ਖ਼ਰਾਸ਼ ਸਣੇ ਕਈ ਸਮੱਸਿਆਵਾਂ ਤੋਂ ਨਿਜਾਤ ਦਿਵਾਉਂਦੀ ਹੈ ਮਿਸ਼ਰੀ
Published : Mar 31, 2023, 7:22 am IST
Updated : Mar 31, 2023, 12:37 pm IST
SHARE ARTICLE
Image: For representation purpose only
Image: For representation purpose only

ਗਲਾ ਖ਼ਰਾਬ ਹੋਣ ਦੀ ਸੂਰਤ ਵਿਚ ਹੁੰਦੇ ਤੇਜ਼ ਦਰਦ ਤੋਂ ਵੀ ਰਾਹਤ ਮਿਲਦੀ ਹੈ।

 

ਗੁਣਾਂ ਦੇ ਖ਼ਜ਼ਾਨੇ ਨਾਲ ਭਰਪੂਰ ਮਿਸ਼ਰੀ ਦੀ ਵਰਤੋਂ ਹਰ ਘਰ ’ਚ ਹੁੰਦੀ ਹੈ। ਮਿੱਠੀ ਹੋਣ ਦੇ ਨਾਲ-ਨਾਲ ਮਿਸ਼ਰੀ ਵਿਚ ਅਜਿਹੇ ਗੁਣ ਹੁੰਦੇ ਹਨ, ਜੋ ਸਿਹਤ ਲਈ ਬਹੁਤ ਜ਼ਿਆਦਾ ਲਾਹੇਵੰਦ ਹਨ। ਮਿਸ਼ਰੀ ਦਾ ਸੱਭ ਤੋਂ ਵੱਡਾ ਲਾਭ ਇਹ ਹੈ ਕਿ ਇਸ ਨਾਲ ਯਾਦਦਾਸ਼ਤ ਵਧਦੀ ਹੈ। ਇਹ ਸਰੀਰ ਨੂੰ ਠੰਢਾ ਰਖਦੀ ਹੈ। ਮਿਸਰੀ ਖਾਣ ਨਾਲ, ਗਲੇ ਦੀ ਖਰਾਸ਼ ਅਤੇ ਖਾਂਸੀ ਵਰਗੀਆਂ ਤਕਲੀਫ਼ਾਂ ਤੋਂ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਗਲਾ ਖ਼ਰਾਬ ਹੋਣ ਦੀ ਸੂਰਤ ਵਿਚ ਹੁੰਦੇ ਤੇਜ਼ ਦਰਦ ਤੋਂ ਵੀ ਰਾਹਤ ਮਿਲਦੀ ਹੈ। ਅੱਜ ਅਸੀ ਤੁਹਾਨੂੰ ਦਸਾਂਗੇ ਮਿਸ਼ਰੀ ਖਾਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ:

  •  ਖਾਂਸੀ ਜਾਂ ਗਲਾ ਖ਼ਰਾਬ ਹੋਣ ਵਾਲੀ ਹਾਲਤ ਵਿਚ ਮਿਸ਼ਰੀ ਦੀ ਵਰਤੋਂ ਕਰਨਾ ਲਾਭਕਾਰੀ ਹੁੰਦੀ ਹੈ। ਗਲਾ ਖ਼ਰਾਬ ਹੋਣ ’ਤੇ ਜੋ ਗਲੇ ਵਿਚ ਤੇਜ਼ ਦਰਦ ਹੁੰਦਾ ਹੈ ਇਹ ਉਸ ਤੋਂ ਵੀ ਰਾਹਤ ਦਿੰਦੀ ਹੈ। ਖਾਂਸੀ ਆਉਣ ’ਤੇ ਰੋਗੀ ਨੂੰ ਮਿਸ਼ਰੀ ਦਾ ਟੁਕੜਾ ਚੁਸਣ ਲਈ ਦਿਉ ਜਿਸ ਨਾਲ ਥੋੜ੍ਹੀ ਹੀ ਦੇਰ ਵਿਚ ਖਾਂਸੀ ਦੂਰ ਹੋ ਜਾਵੇਗੀ।
  • ਮਿਸ਼ਰੀ ਵਿਚ ਮਿਠਾਸ ਅਤੇ ਠੰਢਕ ਦੋਹਾਂ ਦੇ ਹੀ ਗੁਣ ਹੁੰਦੇ ਹਨ। ਇਸ ਲਈ ਬਹੁਤ ਜ਼ਿਆਦਾ ਗਰਮੀ ਵਿਚ ਸ਼ਰਬਤ ਵਿਚ ਇਸ ਨੂੰ ਘੋਲ ਕੇ ਪੀਣ ਨਾਲ ਲੂ ਲੱਗਣ ਤੋਂ ਬਚਾਅ ਹੁੰਦਾ ਹੈ। ਇਸ ਨਾਲ ਸਰੀਰ ਵਿਚ ਸਫੂਰਤੀ ਦਾ ਅਹਿਸਾਸ ਹੁੰਦਾ ਹੈ ਅਤੇ ਕੱੁਝ ਦੇਰ ਲਈ ਗਰਮੀ ਤੋਂ ਰਾਹਤ ਮਿਲਦੀ ਹੈ ਕਿਉਂਕਿ ਇਹ ਗਲੂਕੋਜ਼ ਦੇ ਰੂਪ ਵਿਚ ਸਰੀਰ ਨੂੰ ਊਰਜਾ ਦਿੰਦੀ ਹੈ।
  • ਮੂੰਹ ਵਿਚ ਛਾਲੇ ਹੋਣ ’ਤੇ ਮਿਸ਼ਰੀ ਨੂੰ ਇਲਾਇਚੀ ਨਾਲ ਮਿਲਾ ਕੇ ਪੇਸਟ ਬਣਾ ਲਉ। ਇਸ ਪੇਸਟ ਨੂੰ ਮੂੰਹ ਦੇ ਛਾਲਿਆਂ ’ਤੇ ਲਗਾਉ। ਇਸ ਨਾਲ ਛਾਲੇ ਠੀਕ ਹੋ ਜਾਂਦੇ ਹਨ।
  • ਨਕਸੀਰ ਫੁੱਟਣ ’ਤੇ ਮਿਸ਼ਰੀ ਨੂੰ ਪਾਣੀ ਵਿਚ ਮਿਲਾ ਕੇ ਸੁੰਘਣ ਨਾਲ ਆਰਾਮ ਮਿਲਦਾ ਹੈ।
  • ਕੇਸਰ ਅਤੇ ਮਿਸ਼ਰੀ ਮਿਲੇ ਕੋਸੇ ਦੁੱਧ ਦੀ ਵਰਤੋਂ ਕਰਨ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ ਜਿਸ ਨਾਲ ਸਰੀਰ ਵਿਚ ਹੀਮੋਗਲੋਬਿਨ ਦੀ ਮਾਤਰਾ ਵਧਦੀ ਹੈ।
  • ਮੱਖਣ ਅਤੇ ਮਿਸ਼ਰੀ ਨੂੰ ਬਰਾਬਰ ਮਾਤਰਾ ਵਿਚ ਮਿਲਾ ਕੇ ਲਗਾਉਣ ਨਾਲ ਵੀ ਹੱਥਾ ਪੈਰਾਂ ਦੀ ਜਲਨ ਦੂਰ ਹੋ ਜਾਂਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement