Health News: ਸਾਨੂੰ ਕਈ ਬੀਮਾਰੀਆਂ ਤੋਂ ਬਚਾਉਂਦੇ ਹਨ ਹਰੇ ਮਟਰ
Published : Mar 31, 2025, 8:34 am IST
Updated : Mar 31, 2025, 8:34 am IST
SHARE ARTICLE
Green peas protect us from many diseases Health News
Green peas protect us from many diseases Health News

Health News: ਇਸ ਤੋਂ ਇਲਾਵਾ ਹਰੇ ਮਟਰਾਂ ਵਿਚ ਪ੍ਰੋਟੀਨ ਤੇ ਫ਼ਾਈਬਰ ਵੀ ਭਰਪੂਰ ਮਾਤਰਾ ਵਿਚ ਹੁੰਦਾ ਹੈ, ਜੋ ਸਰੀਰ ਵਿਚ ਮੌਜੂਦ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਵਿਚ ਰਖਦਾ ਹੈ

ਹਰੇ ਮਟਰ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਹਰੇ ਮਟਰ ਸਿਰਫ਼ ਸੁਆਦ ਹੀ ਨਹੀਂ ਵਧਾਉਂਦੇ, ਬਲਕਿ ਸਾਨੂੰ ਸਿਹਤਮੰਦ ਵੀ ਰਖਦੇ ਹਨ। ਵਿਟਾਮਿਨ, ਮਿਨਰਲ ਅਤੇ ਐਂਟੀਆਕਸੀਡੈਂਟ ਤੋਂ ਇਲਾਵਾ ਮਟਰ ਪ੍ਰੋਟੀਨ ਤੇ ਫ਼ਾਈਬਰ ਨਾਲ ਵੀ ਭਰਪੂਰ ਹੁੰਦੇ ਹਨ। ਮਟਰ ਵਿਚ ਮੌਜੂਦ ਆਇਰਨ, ਜ਼ਿੰਕ, ਮੈਗਨੀਜ਼ ਤੇ ਕਾਪਰ ਆਦਿ ਤੱਤ ਸਾਨੂੰ ਬੀਮਾਰੀਆਂ ਤੋਂ ਬਚਾਉਂਦੇ ਹਨ। ਇਸ ਤੋਂ ਇਲਾਵਾ ਮਟਰਾਂ ਵਿਚ ਮਿਲਣ ਵਾਲੇ ਐਂਟੀਆਕਸੀਡੈਂਟ ਸਰੀਰ ਦੀ ਰੋਗਾਂ ਨਾਲ ਲੜਨ ਦੀ ਸ਼ਕਤੀ ਵਿਚ ਵਾਧਾ ਕਰਦੇ ਹਨ। 

ਇਸ ਤੋਂ ਇਲਾਵਾ ਹਰੇ ਮਟਰਾਂ ਵਿਚ ਪ੍ਰੋਟੀਨ ਤੇ ਫ਼ਾਈਬਰ ਵੀ ਭਰਪੂਰ ਮਾਤਰਾ ਵਿਚ ਹੁੰਦਾ ਹੈ, ਜੋ ਸਰੀਰ ਵਿਚ ਮੌਜੂਦ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਵਿਚ ਰਖਦਾ ਹੈ ਤੇ ਨਾਲ ਹੀ ਇਸ ਰੋਗ ਦੇ ਖ਼ਤਰੇ ਤੋਂ ਵੀ ਬਚਾਉਂਦਾ ਹੈ। ਮਟਰਾਂ ਦਾ ਪ੍ਰਯੋਗ ਚਿਹਰੇ ਨੂੰ ਸੁੰਦਰ ਬਣਾਉਣ ਲਈ ਵੀ ਕੀਤਾ ਜਾਂਦਾ ਹੈ। ਪਾਣੀ ’ਚ ਥੋੜ੍ਹੇ ਜਿਹੇ ਮਟਰ ਉਬਾਲ ਕੇ ਉਨ੍ਹਾਂ ਦੀ ਪੇਸਟ ਬਣਾ ਲਉ। ਇਸ ਪੇਸਟ ਨੂੰ ਚਿਹਰੇ ’ਤੇ ਲਗਾਉ ਅਤੇ 15-20 ਮਿੰਟ ਬਾਅਦ ਸਾਫ਼ ਪਾਣੀ ਨਾਲ ਧੋਹ ਲਉ।

ਇਸ ਨਾਲ ਚਿਹਰੇ ’ਤੇ ਚਮਕ ਆਉਂਦੀ ਹੈ ਤੇ ਚਿਹਰੇ ਦੀਆਂ ਝੁਰੜੀਆਂ ਅਤੇ ਦਾਗ਼-ਧੱਬੇ ਦੂਰ ਹੁੰਦੇ ਹਨ। ਇਸ ਤੋਂ ਇਲਾਵਾ ਇਹ ਵਾਲਾਂ ਲਈ ਵੀ ਬਹੁਤ ਫ਼ਾਇਦੇਮੰਦ ਹਨ। ਵਿਟਾਮਿਨਾਂ ਦਾ ਸਮੂਹ ਵਿਟਾਮਿਨ ਬੀ-6, ਬੀ-12 ਅਤੇ ਫ਼ਾਲਿਕ ਐਸਿਡ ਖ਼ੂਨ ਦੇ ਲਾਲ ਕਣਾਂ ਨੂੰ ਬਣਾਉਣ ਵਿਚ ਮਦਦ ਕਰਦੇ ਹਨ, ਜੋ ਸਰੀਰ ਦੇ ਨਾਲ-ਨਾਲ ਸਿਰ ਦੀਆਂ ਕੋਸ਼ਿਕਾਵਾਂ ਤਕ ਆਕਸੀਜਨ ਪਹੁੰਚਾਉਂਦਾ ਹੈ। ਇਸ ਤਰ੍ਹਾਂ ਇਹ ਤੱਤ ਵਾਲਾਂ ਨੂੰ ਕਮਜ਼ੋਰ ਹੋਣ ਤੋਂ ਰੋਕਦੇ ਹਨ। 


ਮਟਰ ਵਿਚ ਕੈਲੋਰੀ ਤੇ ਫ਼ੈਟ ਦੀ ਮਾਤਰਾ ਘੱਟ ਹੁੰਦੀ ਹੈ। ਇਸ ਲਈ ਇਹ ਵਜ਼ਨ ਕੰਟਰੋਲ ਕਰਨ ’ਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਹਰੇ ਮਟਰ ਫ਼ਾਈਬਰ ਨਾਲ ਭਰਪੂਰ ਹੁੰਦੇ ਹਨ, ਜੋ ਤੁਹਾਡਾ ਭਾਰ ਵਧਣ ਤੋਂ ਰੋਕਦੇ ਹਨ। ਇਸ ਲਈ ਜੇ ਤੁਸੀਂ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਅਪਣੇ ਭੋਜਨ ਵਿਚ ਮਟਰਾਂ ਨੂੰ ਜ਼ਰੂਰ ਸ਼ਾਮਲ ਕਰੋ। ਇਸ ਤੋਂ ਇਲਾਵਾ ਮਟਰ ਸਰੀਰ ਨੂੰ ਚੁਸਤ-ਦਰੁੱਸਤ ਰਖਦੇ ਹਨ।     

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement