ਅੰਗੂਰ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ ….!
Published : Feb 28, 2018, 12:11 pm IST
Updated : Mar 20, 2018, 12:57 pm IST
SHARE ARTICLE
ਅੰਗੂਰ 'ਚ ਵਿਟਾਮਿਨ-ਸੀ, ਈ, ਫਾਈਬਰ ਅਤੇ ਕੈਲੋਰੀ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ।
ਅੰਗੂਰ 'ਚ ਵਿਟਾਮਿਨ-ਸੀ, ਈ, ਫਾਈਬਰ ਅਤੇ ਕੈਲੋਰੀ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ।

ਅੰਗੂਰ ਖਾਣ ਨਾਲ ਅੱਖਾਂ ਨੂੰ ਬਹੁਤ ਫਾਇਦਾ ਹੁੰਦਾ ਹੈ।

ਨਵੀਂ ਦਿੱਲੀ- ਅੰਗੂਰ ਇੱਕ ਰਸੀਲਾ ਫੱਲ ਹੈ ਜੋ ਜ਼ਿਆਦਾਤਰ ਲੋਕਾਂ ਨੂੰ ਪਸੰਦ ਹੁੰਦਾ ਹੈ। ਅੰਗੂਰ ਦੀ ਸਭ ਤੋਂ ਚੰਗੀ ਗੱਲ ਇਹ ਹੈ ਕਿ ਦੂਜੇ ਫਲਾਂ ਦੀ ਤਰ੍ਹਾਂ ਇਸਨੂੰ ਕੱਟਣ ਅਤੇ ਛੀਲਣ ਦਾ ਝੰਜਟ ਨਹੀਂ ਹੋਵੇਗਾ। ਆਮ ਤੌਰ ‘ਤੇ ਦੋ ਤਰ੍ਹਾਂ ਦੇ ਅੰਗੂਰ ਭਾਰਤ ਵਿੱਚ ਮਿਲਦੇ ਹਨ , ਕਾਲੇ ਅਤੇ ਹਰੇ ਅੰਗੂਰ। ਅੰਗੂਰ ਬੇਸ਼ੱਕ ਹੀ ਕਿਸੇ ਵੀ ਰੰਗ ਦਾ ਖਾਓ , ਇਹ ਤੁਹਾਡੀ ਸਿਹਤ ਨੂੰ ਕਈ ਤਰ੍ਹਾਂ ਦੇ ਫਾਇਦੇ ਪਹੁੰਚਾਉਂਦੇ ਹਨ।

ਅੰਗੂਰ ਖਾਣ ਨਾਲ ਅੱਖਾਂ ਨੂੰ ਵੀ ਬਹੁਤ ਫਾਇਦਾ ਹੁੰਦਾ ਹੈ। ਇਸ 'ਚ ਮੌਜੂਦ ਐਂਟੀਆਕਸੀਡੈਂਟ ਨਾਂ ਦੇ ਪੋਸ਼ਕ ਅੱਖਾਂ ਲਈ ਬੇਹੱਦ ਫਾਇਦੇਮੰਦ ਹੁੰਦੇ ਹਨ। ਅੰਗੂਰ ਇਕ ਕੁਦਰਤੀ ਫਲ ਹੈ। ਇਹ ਖਾਣ 'ਚ ਕਾਫੀ ਮਿੱਠਾ ਅਤੇ ਸੁਆਦ ਹੁੰਦਾ ਹੈ। ਇਸ 'ਚ ਵਿਟਾਮਿਨ-ਸੀ, ਈ, ਫਾਈਬਰ ਅਤੇ ਕੈਲੋਰੀ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ ਜੋ ਦਿਲ ਦੇ ਦੌਰੇ ਅਤੇ ਸ਼ੂਗਰ ਵਰਗੀਆਂ ਬੀਮਾਰੀਆਂ ਨਾਲ ਲੜਣ 'ਚ ਮਦਦ ਕਰਦੇ ਹਨ। ਆਓ ਜਾਣਦੇ ਹਾਂ ਅੰਗੂਰ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ...



ਪੋਸ਼ਕ ਤੱਤਾਂ ਨਾਲ ਭਰਪੂਰ : ਅੰਗੂਰ 'ਚ ਗਲੂਕੋਜ, ਮੈਗਨੀਸ਼ੀਅਮ ਅਤੇ ਪਾਲੀਫਿਨੋਲਸ ਨਾਂ ਦਾ ਐਂਟੀਆਕੀਸਡੈਂਟ ਵਰਗੇ ਕਈ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਜਿਸ ਨਾਲ ਇਹ ਟੀਬੀ, ਕੈਂਸਰ, ਬਲੱਡ ਕੈਂਸਰ, ਬਲੱਡ ਇਨਫੈਕਸ਼ਨ ਵਰਗੀਆਂ ਖਤਰਨਾਕ ਬੀਮਾਰੀਆਂ 'ਚ ਲਾਭਕਾਰੀ ਹੁੰਦੇ ਹਨ।

ਦਿਲ ਦੀ ਬੀਮਾਰੀ : ਦਿਲ ਦੀ ਬੀਮਾਰੀਆਂ ਲਈ ਵੀ ਅੰਗੂਰ ਕਾਫੀ ਫਾਇਦੇਮੰਦ ਹੁੰਦਾ ਹੈ। ਅੰਗੂਰ ਦਿਲ 'ਚ ਜਮ੍ਹਾ ਬੈਡ ਕੋਲੈਸਟਰੋਲ ਨੂੰ ਘੱਟ ਕਰਦਾ ਹੈ। ਰੋਜ਼ਾਨਾ ਅੰਗੂਰ ਦੀ ਵਰਤੋਂ ਨਾਲ ਦਿਲ ਦੇ ਦੋਰੇ ਅਤੇ ਹਾਰਟ ਅਟੈਕ ਦੀ ਖਤਰਾ ਘੱਟ ਹੋ ਜਾਂਦਾ ਹੈ।



ਕਬਜ਼ ਦੀ ਸਮੱਸਿਆ : ਜੇ ਤੁਹਾਨੂੰ ਕਬਜ਼ ਦੀ ਸਮੱਸਿਆ ਅਤੇ ਖੁਲ੍ਹ ਕੇ ਭੁੱਖ ਵੀ ਨਹੀਂ ਲੱਗਦੀ ਤਾਂ ਤੁਹਾਡੇ ਲਈ ਅੰਗੂਰ ਦਾ ਰਸ ਕਾਫੀ ਫਾਇਦੇਮੰਦ ਸਾਬਤ ਹੋ ਸਕਦਾ ਹੈ। ਇਸ ਦੀ ਵਰਤੋਂ ਨਾਲ ਕਬਜ਼ ਦੀ ਸਮੱਸਿਆ ਦੂਰ ਹੋ ਜਾਂਦੀ ਹੈ ਅਤੇ ਭੁੱਖ ਵੀ ਲੱਗਦੀ ਹੈ।

ਬਲੱਡ ਪ੍ਰੈਸ਼ਰ ਦੀ ਸਮੱਸਿਆ ਦੂਰ : ਅੰਗੂਰ ਦੀ ਵਰਤੋਂ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਨਹੀਂ ਹੁੰਦੀ। ਕਿਸੇ ਨੂੰ ਜੇਕਰ ਬੀਪੀ ਦੀ ਸਮੱਸਿਆ ਹੈ ਤਾਂ ਅੰਗੂਰ ਖਾਣ ਨਾਲ ਬਲੱਡ ਪ੍ਰੈਸ਼ਰ ਘੱਟ ਹੋਵੇਗਾ ਕਿਉਂਕਿ ਅੰਗੂਰ 'ਚ ਮੌਜੂਦ ਪੋਟਾਸ਼ੀਅਮ ਦੀ ਮਾਤਰਾ ਸੋਡੀਅਮ ਦੀ ਮਾਤਰਾ ਨੂੰ ਘੱਟ ਕਰਦੀ ਹੈ।

ਐਲਰਜੀ 'ਚ ਫਾਇਦੇਮੰਦ : ਅੰਗੂਰ ਦੀ ਵਰਤੋਂ ਨਾਲ ਐਲਰਜੀ ਦੀ ਸਮੱਸਿਆ ਵੀ ਨਹੀਂ ਹੁੰਦੀ ਕਿਉਂਕਿ ਇਸ 'ਚ ਮੌਜੂਦ ਜਵਲਣਸ਼ੀਲ ਵਿਰੋਧੀ ਤੱਤ ਸਰੀਰ 'ਚੋਂ ਐਲਰਜੀ ਨੂੰ ਘੱਟ ਕਰਦੇ ਹਨ।



ਸ਼ੂਗਰ 'ਚ ਲਾਭਕਾਰੀ : ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ ਤਾਂ ਤੁਹਾਡੇ ਲਈ ਅੰਗੂਰ ਖਾਣੇ ਬਹੁਤ ਫਾਇਦੇਮੰਦ ਹੁੰਦੇ ਹਨ। ਅੰਗੂਰ ਸਰੀਰ 'ਚ ਸ਼ੂਗਰ ਦੀ ਮਾਤਰਾ ਘੱਟ ਕਰਦੇ ਹਨ।

ਅੱਖਾਂ ਲਈ ਫਾਇਦੇਮੰਦ : ਅੰਗੂਰ ਖਾਣ ਨਾਲ ਅੱਖਾਂ ਨੂੰ ਵੀ ਬਹੁਤ ਫਾਇਦਾ ਹੁੰਦਾ ਹੈ। ਇਸ 'ਚ ਮੌਜੂਦ ਐਂਟੀਆਕਸੀਡੈਂਟ ਲਿਊਟਿਨ ਨਾਂ ਦੇ ਪੋਸ਼ਕ ਅੱਖਾਂ ਲਈ ਬੇਹੱਦ ਫਾਇਦੇਮੰਦ ਹੁੰਦੇ ਹਨ।

ਖੂਨ ਦੀ ਕਮੀ : ਕਾਲੇ ਅੰਗੂਰ ਸਰੀਰ 'ਚ ਖੂਨ ਦੀ ਕਮੀ ਨੂੰ ਵੀ ਪੂਰਾ ਕਰਦੇ ਹਨ। ਰੋਜ਼ਾਨਾਂ ਦਿਨ 'ਚ ਅੰਗੂਰ ਦੇ ਜੂਸ 'ਚ 2 ਚਮਚ ਸ਼ਹਿਦ ਮਿਲਾਕੇ ਪੀਓ।



ਦਾਗ ਧੱਬੇ ਅਤੇ ਝੁਰੜੀਆਂ ਦੂਰ : ਅੰਗੂਰ ਦੀ ਵਰਤੋਂ ਨਾਲ ਚਿਹਰੇ ਦੇ ਦਾਗ-ਧੱਬੇ ਅਤੇ ਝੁਰੜੀਆਂ ਦੂਰ ਰਹਿੰਦੀਆਂ ਹਨ

ਚਮਕਦਾਰ ਚਮੜੀ : ਅੰਗੂਰ ਖਾਣ ਨਾਲ ਚਮੜੀ ਚਮਕਦਾਰ ਅਤੇ ਖੂਬਸੂਰਤ ਹੁੰਦੀ ਹੈ ਕਿਉਂਕਿ ਇਸ 'ਚ ਵਿਟਾਮਿਨ-ਸੀ ਚਮੜੀ ਦੇ ਸੈੱਲਾਂ 'ਚ ਜਾਨ ਭਰ ਦਿੰਦੇ ਹਨ ਜਿਸ ਨਾਲ ਚਮੜੀ ਚਮਕਦਾਰ ਲੱਗਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement