ਅਨਾਰ ਖਾਣ ਨਾਲ ਹੀ ਨਹੀਂ, ਇਸ ਦੇ ਛਿਲਕੇ ਨਾਲ ਵੀ ਹੁੰਦੇ ਹਨ ਕਈ ਫਾਇਦੇ
Published : Oct 28, 2017, 11:44 am IST
Updated : Oct 28, 2017, 6:14 am IST
SHARE ARTICLE

ਅਨਾਰ ਖਾਣ ਨਾਲ ਜਿੰਨੇ ਫਾਇਦੇ ਹੁੰਦੇ ਹਨ, ਓਨੇ ਹੀ ਫਾਇਦੇ ਇਸ ਦੇ ਛਿਲਕਿਆਂ ਦੇ ਹਨ। ਤੁਸੀ ਅਨਾਰ ਤਾਂ ਖਾ ਲੈਂਦੇ ਹੋ ਪਰ ਇਸ ਦੇ ਛਿਲਕੇ ਸੁੱਟ ਦਿੰਦੇ ਹੋ। ਅੱਜ ਅਸੀਂ ਤੁਹਾਨੂੰ ਅਨਾਰ ਦੇ ਛਿਲਕਿਆਂ ਤੋਂ ਹੋਣ ਵਾਲੇ ਫਾਇਦਿਆਂ ਬਾਰੇ ਦੱਸਾਂਗੇ। ਅਨਾਰ ਦੇ ਛਿਲਕਿਆਂ ਨੂੰ ਸੁਕਾ ਕੇ ਉਸ ਦਾ ਪਾਊਡਰ ਬਣਾ ਲਓ ਅਤੇ ਫਿਰ ਇੱਕ ਸ਼ੀਸ਼ੀ 'ਚ ਭਰ ਕੇ ਰੱਖ ਲਓ। ਅਨਾਰ ਦੇ ਛਿਲਕੇ ਸਿਹਤ ਦੇ ਨਾਲ-ਨਾਲ ਸੁੰਦਰਤਾ ਨੂੰ ਵੀ ਬਣਾਈ ਰੱਖਦੇ ਹਨ।

# ਅਨਾਰ ਦਾ ਛਿਲਕਾ ਗਲੇ ਦੇ ਟੋਨਸਿਲ, ਦਿਲ ਦੇ ਰੋਗ, ਝੁਰੜੀਆਂ, ਮੂੰਹ ਦੀ ਬਦਬੂ, ਬਵਾਸੀਰ, ਖਾਂਸੀ ਅਤੇ ਨਕਸੀਰ ਜਿਹੀਆਂ ਬੀਮਾਰੀਆਂ ਨੂੰ ਦੂਰ ਕਰਦਾ ਹੈ।
# ਜੇਕਰ ਤੁਹਾਡੇ ਗਲੇ 'ਚ ਦਰਦ ਹੈ ਤਾਂ ਅਨਾਰ ਦੇ ਛਿਲਕੇ ਦੇ ਪਾਊਡਰ ਨੂੰ ਥੋੜਾ ਜਿਹੇ ਪਾਣੀ 'ਚ ਉਬਾਲ ਲਓ, ਫਿਰ ਇਸ ਪਾਣੀ ਛਾਨ ਕੇ ਛੰਡਾ ਕਰਕੇ ਗਰਾਰੇ ਕਰੋ। ਅਜਿਹਾ ਦਿਨ 'ਚ ਕਈ ਵਾਰ ਕਰੋ। ਇਸ ਨਾਲ ਤੁਹਾਡੇ ਗਲੇ ਦਾ ਦਰਦ ਅਤੇ ਖਾਰਿਸ਼ ਦੂਰ ਹੋਵੇਗੀ।



# ਅਨਾਰ ਦੇ ਛਿਲਕੇ 'ਚ ਬਹੁਤ ਸਾਰਾ ਐਂਟੀਆਕਸੀਡੈਂਟ ਹੁੰਦਾ ਹੈ, ਜਿਹੜਾ ਦਿਲ ਦੀ ਬੀਮਾਰੀ ਨੂੰ ਦੂਰ ਕਰਦਾ ਹੈ ਅਤੇ ਨਾਲ ਹੀ ਕੋਲੈਸਟਰੋਲ ਨੂੰ ਵੀ ਦੂਰ ਕਰਦਾ ਹੈ। ਇੱਕ ਚਮਚ ਅਨਾਰ ਦੇ ਛਿਲਕੇ ਦੇ ਪਾਊਡਰ ਨੂੰ ਗਰਮ ਪਾਣੀ 'ਚ ਮਿਲਾ ਕੇ ਰੋਜ਼ ਪੀਓ। ਇਸ ਦੇ ਨਾਲ ਹੀ ਆਪਣੇ ਭੋਜਨ 'ਚ ਸੁਧਾਰ ਕਰੋ।
# ਅਨਾਰ ਦੇ ਛਿਲਕਿਆਂ ਦੇ ਪਾਊਡਰ ਨੂੰ ਗੁਲਾਬ ਜਲ 'ਚ ਮਿਲਾ ਕੇ ਫੇਸਪੈਕ ਬਣਾ ਲਓ। ਇਸ ਪੈਕ ਨੂੰ ਚਿਹਰੇ 'ਤੇ ਲਗਾਉਣ ਨਾਲ ਚਿਹਰੇ 'ਤੇ ਰੰਗਤ ਆਉਂਦੀ ਹੈ ਅਤੇ ਝੁਰੜੀਆਂ ਦੀ ਸਮੱਸਿਆ ਦੂਰ ਹੁੰਦੀ ਹੈ।

# ਜਿਹੜੀਆਂ ਔਰਤਾਂ ਨੂੰ ਪੀਰੀਅਡਸ 'ਚ ਜ਼ਿਆਦਾ ਬਲੀਡਿੰਗ ਹੁੰਦੀ ਹੈ, ਉਹ ਅਨਾਰ ਦੇ ਛਿਲਕੇ ਦੇ ਪਾਊਡਰ ਨੂੰ ਰੋਜ਼ਾਨਾ ਪਾਣੀ 'ਚ ਮਿਲਾ ਕੇ ਪੀਓ। ਇਸ ਨਾਲ ਤੁਹਾਡੀ ਇਹ ਸਮੱਸਿਆ ਦੂਰ ਹੋ ਜਾਵੇਗੀ।
# ਇੱਕ ਗਲਾਸ ਪਾਣੀ 'ਚ ਛਿਲਕਿਆਂ ਦੇ ਪਾਊਡਰ ਨੂੰ ਮਿਲਾਓ। ਉਸ਼ ਤੋਂ ਬਾਅਦ ਇਸ ਪਾਣੀ ਨਾਲ ਦੇ ਵਾਰ ਕੁੱਲਾ ਕਰੋ। ਇਸ਼ ਨਾਲ ਤੁਹਾਡੇ ਮੂੰਹ 'ਚੋਂ ਬਦਬੂ ਆਉਣੀ ਬੰਦ ਹੋ ਜਾਵੇਗੀ। ਇਸ ਤੋਂ ਇਲਾਵਾ ਮਸੂੜਿਆਂ ਨੂੰ ਮਜ਼ਬੂਤ ਬਣਾਉਣ ਲਈ ਕਾਲੀ ਮਿਰਚ 'ਚ ਇਹ ਪਾਊਡਰ ਮਿਕਸ ਕਰਕੇ ਦੰਦਾਂ ਅਤੇ ਮਸੂੜਿਆਂ 'ਤੇ ਲਗਾਓ।



# ਹੱਡੀਆਂ ਦੀ ਮਜ਼ਬੂਤੀ ਲਈ ਵੀ ਇਹ ਛਿਲਕੇ ਕਾਫੀ ਲਾਭਦਾਇਕ ਹੁੰਦੇ ਹਨ। ਇਸ 'ਚ ਐਂਟੀਬੈਕਟੀਰੀਅਲ ਗੁਣ ਹੁੰਦੇ ਹਨ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਂਦੇ ਹਨ, ਖਾਸ ਕਰਕੇ ਔਰਤਾਂ ਨੂੰ। ਇੱਕ ਗਲਾਸ ਪਾਣੀ 'ਚ 2 ਚਮਚ ਛਿਲਕੇ ਦਾ ਪਾਊਡਰ ਮਿਲਾਓ। ਇਸ ਨੂੰ ਸਵਾਦੀ ਬਣਾਉਣ ਲਈ ਤੁਸੀ ਇਸ 'ਚ ਨਿੰਬੂ ਅਤੇ ਹਲਕਾ ਜਿਹਾ ਨਮਕ ਵੀ ਮਿਲਾ ਸਕਦੇ ਹੋ। ਇਸ ਕਾਹੜੇ ਨੂੰ ਤੁਸੀ ਰਾਤੇ ਦੇ ਸਮੇਂ ਸੌਣ ਤੋਂ ਪਹਿਲਾਂ ਪੀਓ।

# ਬਵਾਸੀਰ ਤੋਂ ਪਰੇਸ਼ਾਨ ਹੋ ਤਾਂ ਘਬਰਾਓ ਨਾ। 19 ਗ੍ਰਾਮ ਅਨਾਰ ਦੇ ਛਿਲਕਿਆਂ ਦਾ ਪਾਊਡਰ ਲਓ ਅਤੇ ਇਸ 'ਚ 100 ਗ੍ਰਾਮ ਦਹੀਂ ਮਿਲਾ ਕੇ ਖਾਓ। ਇਸ ਤਰ੍ਹਾਂ ਕਰਨ ਨਾਲ ਤੁਹਾਡੀ ਇਹ ਸਮੱਸਿਆ ਦੂਰ ਹੋ ਜਾਵੇਗੀ।



# ਖਾਂਸੀ ਤੋਂ ਪਰੇਸ਼ਾਨ ਲੋਕ ਅਨਾਕ ਦੇ ਛਿਲਕਿਆਂ ਦੇ 5 ਗ੍ਰਾਮ ਪਾਊਡਰ ਨੂੰ 0.10 ਗ੍ਰਾਮ ਕਪੂਰ 'ਚ ਮਿਲਾਓ। ਇਸ ਚੂਰਨ ਨੂੰ ਦਿਨ 'ਚ 2 ਵਾਰ ਪਾਣੀ 'ਚ ਮਿਲਾ ਕੇ ਪੀਓ। ਖਾਂਸੀ ਦੀ ਸਮੱਸਿਆਂ ਦੂਰ ਹੋ ਜਾਵੇਗੀ।


SHARE ARTICLE
Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement