ਜੇਕਰ ਤੁਹਾਡੇ ਬੱਚਿਆਂ ਨੂੰ ਨਹੀਂ ਆਉਂਦੀ ਨੀਂਦ ਤਾਂ ਅਜ਼ਮਾਓ ਇਹ ਘਰੇਲੂ ਨੁਸਖੇ
Published : Feb 19, 2018, 2:01 pm IST
Updated : Feb 19, 2018, 8:31 am IST
SHARE ARTICLE

ਜੇਕਰ ਤੁਹਾਡੇ ਬੱਚਿਆਂ ਨੂੰ ਵੀ ਨੀਂਦ ਨਹੀਂ ਆਉਂਦੀ ਤਾਂ ਘਬਰਾਉਣ ਦੀ ਜ਼ਰੂਰ ਨਹੀਂ ਹੈ। ਬੱਚਿਆਂ ਦੇ ਦਿਨਭਰ ਭੱਜਦੇ-ਦੋੜਦੇ ਅਤੇ ਸ਼ਰਾਰਤਾਂ ਕਰਦੇ ਰਹਿੰਦੇ ਹਨ ਪਰ ਪੂਰਾ ਦਿਨ ਇੱਧਰ-ਉੱਧਰ ਘੁੰਮਣ ਦੇ ਬਾਅਦ ਵੀ ਕਈ ਬੱਚਿਆਂ ਨੂੰ ਰਾਤ 'ਚ ਨੀਂਦ ਨਹੀਂ ਆਉਂਦੀ। ਨੀਂਦ ਨਾ ਆਉਣ ਨਾਲ ਬੱਚਿਆਂ ਦੇ ਸਿਹਤ 'ਤੇ ਮਾੜਾ ਪ੍ਰਭਾਵ ਪੈਂਦਾ ਹੈ। ਬੱਚੇ ਨੂੰ ਰਾਤ-ਭਰ ਜਾਗਦਾ ਦੇਖਕੇ ਮਾਤਾ ਪਿਤਾ ਵੀ ਪ੍ਰੇਸ਼ਾਨੀ ਹੋਣ ਲੱਗਦੇ ਹਨ। ਬੱਚਿਆਂ ਦੀ ਇਸ ਆਦਤ 'ਤੋਂ ਪ੍ਰੇਸ਼ਾਨ ਹੋ ਕੇ ਮਾਂ-ਬਾਪ ਕਈ ਵਾਰ ਉਨ੍ਹਾਂ ਨੂੰ ਡਾਂਟਣਾ ਸ਼ੁਰੂ ਕਰ ਦਿੰਦੇ ਹਨ। ਜੋ ਗਲਤ ਹੈ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਫੂਡਸ ਬਾਰੇ ਦੱਸਣ ਜਾ ਰਹੇ ਹਾਂ ਜਿਨ੍ਹਾਂ ਨੂੰ ਖਾਣ ਨਾਲ ਬੱਚਿਆਂ ਨੂੰ ਨੀਂਦ ਨਾ ਆਉਣ ਦੀ ਸਮੱਸਿਆ ਤੋਂ ਰਾਹਤ ਮਿਲੇਗੀ। ਆਓ ਜਾਣਦੇ ਹਾਂ ਉਨ੍ਹਾਂ ਚੀਜ਼ਾਂ ਬਾਰੇ...


ਕੀਵੀ : ਕੀਵੀ 'ਚ ਐਂਟੀਆਕਸੀਡੈਂਟ, ਵਿਟਾਮਿਨ ਸੀ ਅਤੇ ਸੇਰੋਟੋਨਿਨ ਨਾਮ ਦੇ ਤੱਤ ਮੌਜੂਦ ਹੁੰਦੇ ਹਨ। ਇਸ ਨੂੰ ਖਾਣ ਨਾਲ ਆਸਾਨੀ ਨਾਲ ਨੀਂਦ ਆ ਜਾਵੇਗੀ। ਜਿਨ੍ਹਾਂ ਬੱਚਿਆਂ ਨੂੰ ਰਾਤ ਨੂੰ ਨੀਂਦ ਨਹੀਂ ਆਉਂਦੀ। ਉਨ੍ਹਾਂ ਨੂੰ ਰੋਜ਼ਾਨਾ ਕੀਵੀ ਦੀ ਵਰਤੋਂ ਕਰਨੀ ਚਾਹੀਦੀ ਹੈ।



ਕੇਲਾ : ਅਕਸਰ ਲੋਕ ਰਾਤ ਨੂੰ ਕੇਲਾ ਖਾਣ ਤੋਂ ਪਰਹੇਜ਼ ਕਰਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਰਾਤ ਨੂੰ ਸੌਂਣ ਤੋਂ ਪਹਿਲਾਂ ਕੇਲਾ ਖਾਣ ਨਾਲ ਚੰਗੀ ਨੀਂਦ ਆਉਂਦੀ ਹੈ। ਜੇ ਤੁਹਾਡੇ ਬੱਚੇ ਨੂੰ ਵੀ ਨੀਂਦ ਨਾ ਆਉਣ ਦੀ ਸਮੱਸਿਆ ਹੈ ਤਾਂ ਉਨ੍ਹਾਂ ਦੀ ਡਾਈਟ 'ਚ ਕੇਲਾ ਜ਼ਰੂਰ ਸ਼ਾਮਲ ਕਰੋ।



ਬਾਦਾਮ : ਬਾਦਾਮ 'ਚ ਮੈਗਨੀਸ਼ੀਅਮ, ਫਾਈਬਰ, ਪ੍ਰੋਟੀਨ, ਅਮੀਨੋ ਐਸਿਡ ਹੁੰਦੇ ਹਨ। ਜੋ ਕੋਲੈਸਟਰੋਲ ਲੇਵਲ ਨੂੰ ਘੱਟ ਕਰਦਾ ਹੈ। ਇਸ ਦੇ ਇਲਾਵਾ ਬਾਦਾਮ 'ਚ ਟ੍ਰਿਬਟੋਫੇਨ ਨਾਮ ਦਾ ਤੱਤ ਮੌਜੂਦ ਹੁੰਦਾ ਹੈ ਜੋ ਕਿ ਚੰਗੀ ਨੀਂਦ ਲਿਆਉਣ 'ਚ ਫਾਇਦੇਮੰਦ ਹੁੰਦਾ ਹੈ।



 ਹਰੀਆਂ ਸਬਜ਼ੀਆਂ : ਬੱਚਿਆਂ ਦੀ ਡਾਈਟ 'ਚ ਹਰੀਆਂ ਸਬਜ਼ੀਆਂ ਨੂੰ ਜ਼ਰੂਰ ਸ਼ਾਮਲ ਕਰੋ। ਰੋਜ਼ਾਨਾ ਇਨ੍ਹਾਂ ਨੂੰ ਖਾਣ ਨਾਲ ਚੰਗੀ ਨੀਂਦ ਆਉਂਦੀ ਹੈ। ਜੇ ਤੁਹਾਡੇ ਬੱਚਿਆਂ ਨੂੰ ਰਾਤ ਨੂੰ ਨੀਂਦ ਨਾ ਆਉਣ ਦੀ ਸਮੱਸਿਆ ਹੈ ਤਾਂ ਉਸ ਨੂੰ ਸੌਂਣ ਤੋਂ ਪਹਿਲਾਂ ਹਮੇਸ਼ਾ ਸਬਜ਼ੀ ਖਾਣ ਨੂੰ ਦਿਓ। ਅਜਿਹਾ ਕਰਨ ਨਾਲ ਕੁਝ ਹੀ ਦਿਨਾਂ 'ਚ ਬੱਚਿਆਂ ਨੂੰ ਚੰਗੀ ਨੀਂਦ ਆਉਣ ਲੱਗੇਗੀ।



ਵਿਟਾਮਿਨ ਡੀ ਨਾਲ ਭਰਪੂਰ ਭੋਜਨ : ਬੱਚਿਆਂ ਨੂੰ ਅਜਿਹਾ ਖਾਣਾ ਖਾਣ ਨੂੰ ਦਿਓ ਜਿਸ 'ਚ ਵਿਟਾਮਿਨ ਡੀ ਦੀ ਭਰਪੂਰ ਮਾਤਰਾ ਹੋਵੇ। ਇਸ ਦੇ ਨਾਲ ਹੀ ਬੱਚਿਆਂ ਨੂੰ ਥੋੜ੍ਹੀ ਦੇਰ ਦੇ ਲਈ ਧੁੱਪ 'ਚ ਬੈਠਣ ਲਈ ਕਹੋ। ਵਿਟਾਮਿਨ ਡੀ ਵਾਲਾ ਖਾਣਾ ਖਾਣ ਨਾਲ ਅਤੇ ਧੁੱਪ 'ਚ ਬੈਠਣ ਨਾਲ ਥੋੜ੍ਹੇ ਹੀ ਦਿਨਾਂ 'ਚ ਬੱਚਿਅ ਦੀ ਨੀਂਦ ਨਾ ਆਉਣ ਦੀ ਸਮੱਸਿਆ ਦੂਰ ਹੋ ਜਾਵੇਗੀ।

SHARE ARTICLE
Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement