ਕੈਂਸਰ ਤੇ ਡਰੱਗ ਦੀ ਰੋਕਥਾਮ ਲਈ ਖ਼ਰਚੇ ਜਾਣਗੇ 174 ਕਰੋੜ ਰੁਪਏ : ਬ੍ਰਹਮ ਮਹਿੰਦਰਾ
Published : Nov 10, 2017, 10:51 pm IST
Updated : Nov 10, 2017, 5:21 pm IST
SHARE ARTICLE

ਕਾਂਗਰਸ ਨੇ ਸੱਤਾ ਸੰਭਾਲਦਿਆਂ ਡਰੱਗਜ਼ ਦੀ ਸਪਲਾਈ ਲਾਈਨ ਤੋੜੀ

ਅੰਮ੍ਰਿਤਸਰ, 10 ਨਵੰਬਰ (ਸੁਖਵਿੰਦਰਜੀਤ ਸਿੰਘ ਬਹੋੜੂ) : ਪੰਜਾਬ ਰਾਜ ਬਾਲ  ਰੱਖਿਆ  ਕਮਿਸ਼ਨ ਵੱਲੋਂ ਗੌਰਮਿੰਟ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿਖੇ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਤੇ ਸੈਮੀਨਾਰ, ਸਿਖਿਆ ਵਿਭਾਗ, ਪੁਲਿਸ, ਸਿਹਤ, ਪੰਚਾਇਤ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ।
ਇਸ  ਮੌਕੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪਿਛਲੇ 10 ਸਾਲਾਂ ਦਾ ਇਤਿਹਾਸ ਪੰਜਾਬ ਲਈ ਬਹੁਤ ਮਾੜਾ ਸੀ। ਕਾਂਗਰਸ ਸਰਕਾਰ ਨੇ ਰਾਜ ਭਾਗ ਸੰਭਾਲਦਿਆਂ ਹੀ ਨਸ਼ਿਆਂ ਦੇ ਵਿਰੁਧ ਸਪੈਸ਼ਲ ਟਾਸਕ ਫ਼ੋਰਸ ਦਾ ਗਠਨ ਕਰ ਕੇ ਇਸ ਦੀ ਰੋਕਥਾਮ ਕੀਤੀ ਹੈ ਅਤੇ ਇਸ ਸਪਲਾਈ ਲਾਈਨ ਨੂੰ ਤੋੜਿਆ ਹੈ। ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕਰੀਏ। ਸਿਹਤ ਮੰਤਰੀ ਨੇ ਕਿਹਾ ਕਿ ਅੱਜ ਦੇ ਬੱਚਿਆਂ ਵਿਚ ਨਸ਼ਿਆਂ  ਦੀ ਪਰਵਿਰਤੀ ਪਾਈ ਜਾ ਰਹੀ ਹੈ ਇਸ ਨੂੰ ਰੋਕਣ ਲਈ ਮਾਤਾ-ਪਿਤਾ ਨੂੰ ਜਾਗਰੂਕ ਹੋਣਾ ਪਵੇਗਾ। ਪਿਛਲੀਆਂ ਸਰਕਾਰਾਂ ਨੇ ਨਸ਼ਾ ਖਾਣ ਵਾਲਿਆਂ ਬੱਚਿਆਂ ਵਿਰੁਧ ਹੀ ਐਨ.ਡੀ.ਪੀ.ਐਸ. ਐਕਟ ਲਾ ਕੇ ਜੇਲਾਂ ਵਿਚ ਬੰਦ ਕੀਤਾ ਹੈ ਜੋ ਕਿ ਬੱਚਿਆਂ ਲਈ ਬਹੁਤ ਘਾਤਕ ਸਿੱਧ ਹੋਇਆ ਹੈ।ਫ਼ਰਜ਼ ਬਣਦਾ ਹੈ ਕਿ ਅਸੀਂ ਨਸ਼ਾ ਵੇਚਣ ਵਾਲੇ ਅਤੇ ਖਾਣ ਵਾਲੇ ਵਿਚ ਅੰਤਰ ਕਰੀਏ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਜੇਲਾਂ ਵਿਚ ਬੰਦ ਕਰੀਏ। ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਕੈਂਸਰ ਅਤੇ ਨਸ਼ਿਆਂ ਦੀ ਰੋਕਥਾਮ ਲਈ 174 ਕਰੋੜ ਰੁਪਏ ਖਰਚ ਕਰ ਰਹੀ ਹੈ ਜਿਸ ਤਹਿਤ 57 ਨਵੇਂ ਨਸ਼ਾ ਛੁਡਾਉ ਕੇਂਦਰ ਪੀ.ਜੀ.ਆਈ. ਮਾਡਲ ਤਹਿਤ ਖੋਲ੍ਹ ਰਹੀ ਹੈ। ਪੰਜਾਬ ਪਹਿਲਾ ਸੂਬਾ ਹੈ ਜਿਸ ਨੇ ਜੁਵੇਨਾਇਲ ਐਕਟ ਅਧੀਨ ਦੇ ਸੈਕਸ਼ਨ 77 ਅਧੀਨ ਪਰਚਾ 


ਦਰਜ ਕੀਤਾ ਹੈ। ਇਸ ਸੈਕਸ਼ਨ ਅਧੀਨ ਜੇਕਰ ਕੋਈ ਵਿਅਕਤੀ ਕਿਸੇ ਬੱਚੇ ਨੂੰ ਨਸ਼ਾ ਆਦਿ ਦਿੰਦਾ ਹੈ ਤਾਂ ਉਸ ਨੂੰ ਅਜਿਹਾ ਕਰਨ ਤੇ 7 ਸਾਲ ਤਕ ਦੀ ਸਜਾ ਅਤੇ 1 ਲੱਖ ਰੁਪਏ ਤਕ ਜੁਰਮਾਨਾ ਹੋ ਸਕਦਾ ਹੈ।  ਇਸ ਮੌਕੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੂੰ ਸਨਮਾਨਤ ਵੀ ਕੀਤਾ ਗਿਆ।ਇਸ ਸਮਾਗਮ ਨੂੰ ਬੋਲਦਿਆਂ ਸ੍ਰੀਮਤੀ ਸ਼ਰੂਤੀ ਕੱਕੜ, ਚੇਅਰਪਰਸਨ ਕੌਮੀ ਕਮਿਸ਼ਨ ਬਾਲ ਸੁਰੱਖਿਆ ਨਵੀਂ ਦਿੱਲੀ ਨੇ ਕਿਹਾ ਕਿ ਸਾਨੂੰ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਕਰਨੀ ਚਾਹੀਦੀ ਹੈ। ਬੱਚਿਆਂ ਦੇ ਪ੍ਰਤੀ ਜੁਰਮ ਵੱਧਦਾ ਜਾ ਰਿਹਾ ਹੈ ਜੋ ਕਿ ਬਹੁਤ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆ ਲਈ ਸੁਰੱਖਿਆ ਦਾ ਵਾਤਾਵਰਣ ਪੈਦਾ ਕਰਨ ਤਾਂ ਜੋ ਉਹ ਅਪਣਾ ਵਿਕਾਸ ਕਰ ਸਕਣ। ਇਸ ਸੈਮੀਨਾਰ ਵਿੱਚ ਡਾ: ਰਾਜੇਸ਼ ਕੁਮਾਰ, ਕਾਰਜਕਾਰੀ ਡਾਇਰੈਕਟਰ ਐਸ:ਪੀ:ਵਾਈ:ਐਮ ਨਵੀਂ ਦਿੱਲੀ, ਡਾ: ਪੀ:ਡੀ: ਗਰਗ ਆਦਿ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਡਾ: ਤੇਜਬੀਰ ਸਿੰਘ ਪ੍ਰਿੰਸੀਪਲ ਮੈਡੀਕਲ ਕਾਲਜ, ਡਾ: ਰਾਜਵਿੰਦਰ ਸਿੰਘ ਗਿੱਲ, ਗੁਰਜੀਤ ਸਿੰਘ ਔਜਲਾ, ਸ੍ਰੀ ਜੁਗਲ ਕਿਸ਼ੋਰ ਸ਼ਰਮਾ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸ਼ਹਿਰੀ, ਵੱਖ ਵੱਖ ਜਿਲ੍ਹਿਆਂ ਦੇ ਪੁਲਿਸ ਅਧਿਕਾਰੀ ਹਾਜ਼ਰ ਸਨ।

SHARE ARTICLE
Advertisement

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM
Advertisement