ਕੇਸਰ ਦੀ ਵਰਤੋ ਨਾਲ ਇਨ੍ਹਾਂ ਸਮੱਸਿਆਵਾਂ ਨੂੰ ਕਰੋ ਜੜ੍ਹ ਤੋਂ ਖਤਮ
Published : Dec 25, 2017, 9:57 pm IST
Updated : Dec 25, 2017, 4:27 pm IST
SHARE ARTICLE

ਕੇਸਰ 'ਚ ਵਿਟਾਮਿਨ ਏ, ਫੋਲਿਕ ਐਸਿਡ, ਤਾਂਬਾ, ਪੋਟਾਸ਼ੀਅਮ, ਕੈਲਸ਼ੀਅਮ, ਮੈਂਗਨੀਜ, ਲੋਹਾਂ, ਸੇਲੇਨਿਯਮ, ਜਿੰਕ, ਮੈਗਨੀਸ਼ੀਅਮ ਅਤੇ ਹੋਰ ਕਈ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਇਸ ਤੋਂ ਇਲਾਵਾ ਲਾਈਕੋਪਿਨ, ਅਲਫਾ, ਕੈਰਟਿਨ ਅਤੇ ਬੀਟਾ ਕੈਰੋਟਿਨ ਦੇ ਗੁਣ ਮੌਜੂਦ ਹੁੰਦੇ ਹਨ। ਕੇਸਰ ਸਿਹਤ ਨੂੰ ਠੀਕ ਰੱਖਣ ਦੇ ਨਾਲ ਹੀ ਖੂਬਸੂਰਤੀ ਨੂੰ ਵੀ ਵਧਾਉਂਦਾ ਹੈ। ਕੇਸਰ ਦੀ ਵਰਤੋਂ ਕਈ ਤਰ੍ਹਾਂ ਦੇ ਪਕਵਾਨਾਂ 'ਚ ਰੰਗ ਅਤੇ ਖੁਸ਼ਬੂ ਨੂੰ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਦੀ ਤਾਸੀਰ ਗਰਮ ਹੁੰਦੀ ਹੈ, ਇਸ ਲਈ ਸਰਦੀ ਮੌਸਮ 'ਚ ਇਸ ਦੀ ਵਰਤੋਂ ਕਰਨਾ ਬਿਹਤਰ ਹੁੰਦਾ ਹੈ। ਅੱਜ ਅਸੀਂ ਤੁਹਾਨੂੰ ਤੁਹਾਡੇ ਕੇਸਰ ਦੇ ਕੁਝ ਅਜਿਹੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਜਿਨ੍ਹਾਂ ਬਾਰੇ ਤੁਸੀਂ ਸ਼ਾਇਦ ਹੀ ਜਾਣਦੇ ਹੋਵੋਗੇ। ਤਾਂ ਆਓ ਜਾਣਦੇ ਹਾਂ ਕੇਸਰ ਦੇ ਫਾਇਦਿਆਂ ਬਾਰੇ...

1. ਬੁਖਾਰ ਨੂੰ ਦੂਰ ਕਰਦਾ ਹੈ
ਕੇਸਰ ਬੁਖਾਰ, ਸਰਦੀ, ਜੁਕਾਮ ਨੂੰ ਦੂਰ ਕਰਨ 'ਚ ਸਹਾਈ ਹੁੰਦਾ ਹੈ। ਇਕ ਗਲਾਸ ਦੁੱਧ 'ਚ ਚੁਟਕੀ ਇਕ ਕੇਸਰ ਅਤੇ ਸ਼ਹਿਦ ਮਿਲਾ ਕੇ ਪੀਓ। ਇਸ ਤੋਂ ਇਲਾਵਾ ਤੁਸੀਂ ਕੇਸਰ 'ਚ ਪਾਣੀ ਪਾ ਕੇ ਪੇਸਟ ਬਣਾਓ। ਇਸ ਪੇਸਟ ਨੂੰ ਗਰਦਨ, ਛਾਤੀ 'ਤੇ ਲਗਾਉਣ ਨਾਲ ਸਰਦੀਆਂ 'ਚ ਹੋਣ ਵਾਲੀਆਂ ਬੀਮਾਰੀਆਂ ਤੋਂ ਰਾਹਤ ਮਿਲਦੀ ਹੈ। 


2. ਸਿਰ ਦਰਦ ਠੀਕ ਕਰੇ
ਕੇਸਰ ਦੇ ਨਾਲ ਚੰਦਨ ਨੂੰ ਮਿਲਾ ਕੇ ਮੱਥੇ 'ਤੇ ਲਗਾਉਣ ਨਾਲ ਅੱਖਾਂ, ਦਿਮਾਗ ਨੂੰ ਊਰਜਾ ਮਿਲਦੀ ਹੈ। ਇਸ ਪੇਸਟ ਦੀ ਵਰਤੋਂ ਨਾਲ ਸਿਰ ਦਰਦ ਤੋਂ ਰਾਹਤ ਮਿਲਦੀ ਹੈ।
3. ਚਿਹਰੇ ਦੀ ਖੂਬਸੂਰਤੀ ਵਧਾਏ
ਕੇਸਰ 'ਚ ਚੰਦਨ ਅਤੇ ਦੁੱਧ ਮਿਲਾ ਕੇ ਫੇਸ ਪੈਕ ਤਿਆਰ ਕਰੋ। ਪੈਕ ਨੂੰ 20 ਮਿੰਟ ਲਈ ਲਗਾਉਣ ਦੇ ਬਾਅਦ ਕੋਸੇ ਪਾਣੀ ਨਾਲ ਧੋ ਲਓ। ਹਫਤੇ 'ਚ 1-2 ਵਾਰ ਇਸ ਨੂੰ ਲਗਾਉਣ ਨਾਲ ਚਿਹਰੇ ਦੇ ਰੰਗ 'ਚ ਫਰਕ ਦਿਖਾਈ ਦੇਣ ਲੱਗੇਗਾ।
4. ਉਮਰ ਵਧਣ ਤੋਂ ਰੋਕੇ
ਇਸ 'ਚ ਐਂਟੀਆਕਸੀਡੈਂਟ ਮੌਜੂਦ ਹੁੰਦਾ ਹੈ ਜੋ ਵਿਅਕਤੀ ਦੀ ਉਮਰ ਵਧਣ ਨਹੀਂ ਦਿੰਦੇ। ਕੱਚੇ ਪਪੀਤੇ 'ਚ ਚੁਟਕੀ ਇਕ ਕੇਸਰ ਮਿਲਾ ਕੇ ਲਗਾਉਣ ਨਾਲ ਚਿਹਰਾ ਸਾਫ, ਰੋਗ ਮੁਕਤ, ਸੋਹਣਾ ਅਤੇ ਮੁਲਾਇਮ ਬਣਦਾ ਹੈ।
5. ਤਣਾਅ ਨੂੰ ਦੂਰ ਕਰੇ
ਜਿਨ੍ਹਾਂ ਵਿਅਕਤੀਆਂ ਨੂੰ ਡਿਪ੍ਰੈਸ਼ਨ ਦੀ ਪ੍ਰੇਸ਼ਾਨੀ ਹੈ ਉਨ੍ਹਾਂ ਲਈ ਕੇਸਰ ਬਹੁਤ ਹੀ ਮਦਦਗਾਰ ਹੈ। ਕੇਸਰ 'ਚ ਅਜਿਹੇ ਸੇਰੋਟਿਨਨ ਅਤੇ ਕੈਮੀਕਲ ਹੁੰਦੇ ਹਨ ਜੋ ਸਾਨੂੰ ਕਦੇ ਵੀ ਉਦਾਸ ਨਹੀਂ ਹੋਣ ਦਿੰਦੇ। ਰੋਜ਼ਾਨਾ ਕੇਸਰ ਵਾਲਾ ਦੁੱਧ ਪੀਣ ਨਾਲ ਰੰਗ ਸਾਫ ਹੋਣ ਦੇ ਨਾਲ-ਨਾਲ ਡਿਪ੍ਰੈਸ਼ਨ ਦੀ ਸਮੱਸਿਆ ਵੀ ਦੂਰ ਰਹਿੰਦੀ ਹੈ।
6. ਅੱਖਾਂ ਦੀ ਰੋਸ਼ਨੀ ਵਧਾਏ
ਅੱਜਕਲ ਅੱਖਾਂ ਦੀ ਰੌਸ਼ਨੀ ਘੱਟ ਹੋਣ ਦੀ ਸਮੱਸਿਆ ਨਾਲ ਬੱਚਿਆਂ ਤੋਂ ਲੈ ਕੇ ਵੱਡਿਆਂ ਤਕ ਹਰ ਕੋਈ ਪ੍ਰੇਸ਼ਾਨ ਰਹਿੰਦਾ ਹੈ। ਇਸ ਸਮੱਸਿਆ ਤੋਂ ਰਾਹਤ ਪਾਉਣ ਲਈ ਰੋਜ਼ਾਨਾ ਕੇਸਰ ਦੀ ਵਰਤੋਂ ਕਰੋ।
7. ਮਾਹਾਵਾਰੀ ਦੀ ਸਮੱਸਿਆ ਤੋਂ ਛੁਟਕਾਰਾ
ਕੁਝ ਔਰਤਾਂ ਨੂੰ ਮਾਹਾਵਾਰੀ ਦੇ ਦੌਰਾਨ ਚਿੜਚਿੜਾਪਨ, ਥਕਾਵਟ, ਸੋਜ ਵਰਗੀਆਂ ਸਮੱਸਿਆਵਾਂ ਹੁੰਦੀਆਂ ਹਨ। ਹਰ ਦਿਨ ਕੇਸਰ ਵਾਲਾ ਦੁੱਧ ਜਾਂ ਚਾਹ ਪੀਣ ਨਾਲ ਫਾਇਦਾ ਹੁੰਦਾ ਹੈ।
8. ਅਸਥਮਾ ਤੋਂ ਬਚਾਅ
ਸਰਦੀਆਂ ਦੇ ਦਿਨਾਂ 'ਚ ਅਸਥਮਾ ਦੀ ਸਮੱਸਿਆ ਬਹੁਤ ਜ਼ਿਆਦਾ ਵਧ ਜਾਂਦੀ ਹੈ। ਕੁਝ ਦਿਨਾਂ ਤਕ ਰੋਜ਼ਾਨਾ 3-4 ਵਾਰ ਕੇਸਰ ਵਾਲੀ ਚਾਹ ਪੀਣ ਨਾਲ ਅਸਥਮਾ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

SHARE ARTICLE
Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement