ਕੀ ਨੇ ਭਿੱਜੇ ਛੋਲੇ ਖਾਣ ਦੇ ਫਾਇਦੇ, ਪੜ੍ਹੋ ਪੂਰੀ ਖ਼ਬਰ
Published : Sep 2, 2017, 5:01 pm IST
Updated : Sep 2, 2017, 11:31 am IST
SHARE ARTICLE

ਰੋਜ਼ ਸਵੇਰੇ ਭਿੱਜੇ ਬਾਦਾਮ ਖਾਣਾ ਫਾਇਦੇਮੰਦ ਹੁੰਦਾ ਹੈ ਪਰ ਭਿੱਜੇ ਹੋਏ ਛੋਲੇ ਖਾਣਾ ਬਾਦਾਮ ਨਾਲੋਂ ਵੀ ਜ਼ਿਆਦਾ ਫਾਇਦੇਮੰਦ ਮੰਨਿਆ ਜਾਂਦਾ ਹੈ। ਬਾਦਾਮਾਂ ਨਾਲੋਂ ਸਸਤੇ ਛੋਲਿਆਂ 'ਚ ਕਾਰਬੋਹਾਈਡ੍ਰੇਟ, ਪ੍ਰੋਟੀਨ, ਨਮੀ, ਫੈਟ, ਫਾਈਬਰ, ਕੈਲਸ਼ੀਅਮ, ਆਇਰਨ ਅਤੇ ਵਿਟਾਮਿਨਾਂ ਦੀ ਭਰਪੂਰ ਮਾਤਰਾ ਹੁੰਦੀ ਹੈ। ਜੋ ਤੁਹਾਡਾ ਦਿਮਾਗ ਤੇਜ਼ ਕਰਦੇ ਹਨ ਨਾਲ ਹੀ ਖੂਬਸੂਰਤੀ ਨੂੰ ਵੀ ਵਧਾਉਂਦੇ ਹਨ। ਦੱਸਦੇ ਹਾਂ ਰੋਜ਼ ਸਵੇਰੇ ਭਿੱਜੇ ਹੋਏ ਛੋਲੇ ਖਾਣ ਦੇ ਫਾਇਦਿਆਂ ਬਾਰੇ…

ਛੋਲਿਆਂ 'ਚ ਵਿਟਾਮਿਨ, ਮਿਨਰਲਸ ਅਤੇ ਫਾਸਫੋਰਸ ਦੀ ਜ਼ਿਆਦਾ ਮਾਤਰਾ ਹੁੰਦੀ ਹੈ, ਜਿਸ ਨਾਲ ਰੋਜ਼ ਸਵੇਰੇ ਭਿੱਜੇ ਹੋਏ ਛੋਲੇ ਖਾਣ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ ਅਤੇ ਸਰੀਰ ਦੀ ਰੋਗਾਂ ਨਾਲ ਲੜਣ ਦੀ ਤਾਕਤ ਵੱਧਦੀ ਹੈ।

ਡਾਇਬਟੀਜ ਦੇ ਰੋਗੀ ਨੂੰ ਰੋਜ਼ ਸਵੇਰੇ 25 ਗ੍ਰਾਮ ਭਿੱਜੇ ਹੋਏ ਛੋਲੇ ਖਾਣੇ ਚਾਹੀਦੇ ਹਨ। ਖਾਲੀ ਪੇਟ ਇਸ ਨੂੰ ਖਾਣ ਨਾਲ ਡਾਇਬਟੀਜ ਤੋਂ ਮੁਕਤੀ ਮਿਲ ਜਾਂਦੀ ਹੈ।

ਰੋਜ਼ ਸਵੇਰੇ ਛੋਲਿਆਂ 'ਚ ਨਿੰਬੂ, ਅਦਰਕ, ਨਮਕ ਅਤੇ ਕਾਲੀ ਮਿਰਚ ਮਿਲਾ ਕੇ ਖਾਣ ਨਾਲ ਸਰੀਰ ਸਿਹਤਮੰਦ ਰਹਿੰਦਾ ਹੈ ਨਾਲ ਹੀ ਦਿਨ ਭਰ ਕੰਮ ਕਰਨ ਲਈ ਭਰਪੂਰ ਐਨਰਜੀ ਵੀ ਮਿਲਦੀ ਹੈ।

ਮਰਦਾਂ 'ਚ ਹੋਣ ਵਾਲੀ ਕਮਜ਼ੋਰੀ ਲਈ ਵੀ ਭਿੱਜੇ ਛੋਲੇ ਖਾਣਾ ਫਾਇਦੇਮੰਦ ਹੁੰਦਾ ਹੈ। ਇਸ ਨਾਲ ਸਰੀਰ ਨੂੰ ਐਨਰਜੀ ਮਿਲਦੀ ਹੈ।

SHARE ARTICLE
Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement