ਸੌਂਣ ਤੋਂ ਪਹਿਲਾਂ ਇਕ ਪਿਸਤਾ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Published : Dec 12, 2017, 8:05 pm IST
Updated : Apr 10, 2020, 1:27 pm IST
SHARE ARTICLE
ਸੌਂਣ ਤੋਂ ਪਹਿਲਾਂ ਇਕ ਪਿਸਤਾ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
ਸੌਂਣ ਤੋਂ ਪਹਿਲਾਂ ਇਕ ਪਿਸਤਾ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ

ਸੌਂਣ ਤੋਂ ਪਹਿਲਾਂ ਇਕ ਪਿਸਤਾ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ

 

ਕਾਜੂ ਅਤੇ ਅਖਰੋਟ ਤੋਂ ਕਈ ਗੁਣਾਂ ਜ਼ਿਆਦਾ ਫਾਇਦੇਮੰਦ ਹੈ ਪਿਸਤਾ। ਪਿਸਤਾ ਤੁਹਾਡੀ ਸਿਹਤ ਲਈ ਬਹੁਤ ਹੀ ਲਾਭਕਾਰੀ ਹੁੰਦਾ ਹੈ। ਖਾਣ 'ਚ ਸੁਆਦ ਹੋਣ ਦੇ ਨਾਲ-ਨਾਲ ਇਸ 'ਚ ਵਸਾ, ਪ੍ਰੋਟੀਨ ਅਤੇ ਫਾਇਬਰ ਦੀ ਜ਼ਿਆਦਾ ਮਾਤਰਾ ਹੁੰਦੀ ਹੈ। ਪਿਸਤਾ ਤੁਹਾਨੂੰ ਕਈ ਬੀਮਾਰੀਆਂ ਤੋਂ ਬਚਾਉਂਦਾ ਹੈ ਅਤੇ ਕਈ ਰੋਗਾਂ ਨੂੰ ਵੀ ਠੀਕ ਕਰਦਾ ਹੈ। ਇਸ ਲਈ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਪਿਸਤਾ ਖਾਣ ਨਾਲ ਹੋਣ ਵਾਲੇ ਫਾਇਦਿਆਂ ਬਾਰੇ...
ਫਾਇਦੇ
1. ਅੱਖਾਂ ਲਈ ਫਾਇਦੇਮੰਦ

ਉਮਰ ਵਧਣ ਦੇ ਨਾਲ-ਨਾਲ ਅੱਖਾਂ ਦੀ ਕਮਜ਼ੋਰੀ ਅਤੇ ਬੀਮਾਰੀ ਵਧਣ ਲੱਗਦੀ ਹੈ। ਅਜਿਹੀ ਸਥਿਤੀ 'ਚ ਤੁਸੀਂ ਨਿਯਮਿਤ ਪਿਸਤਾ ਖਾਂਦੇ ਰਹੋ ਤਾਂ ਕਿ ਤੁਹਾਡੀਆਂ ਅੱਖਾਂ ਉੱਪਰ ਕਿਸੇ ਵੀ ਤਰ੍ਹਾਂ ਦਾ ਪ੍ਰਭਾਵ ਨਾ ਪਵੇ।


2. ਸੋਜ ਤੋਂ ਰਾਹਤ
ਜੇਕਰ ਤੁਹਾਡੇ ਸਰੀਰ 'ਚ ਸੋਜ ਰਹਿੰਦੀ ਹੈ ਤਾਂ ਪਿਸਤੇ ਦੀ ਵਰਤੋਂ ਕਿਸੇ ਵੀ ਹਾਲਤ 'ਚ ਕਰੋ ਇਸ 'ਚ ਮੌਜੂਦ ਵਿਟਾਮਿਨ ਏ ਅਤੇ ਵਿਟਾਮਿਨ ਈ ਸੋਜ ਨੂੰ ਘੱਟ ਕਰਦੇ ਹਨ।

 


3. ਕੈਂਸਰ ਤੋਂ ਬਚਾਅ
ਜੋ ਲੋਕ ਬਚਪਨ ਤੋਂ ਪਿਸਤਾ ਖਾ ਰਹੇ ਹੁੰਦੇ ਹਨ ਉਨ੍ਹਾਂ ਨੂੰ ਕਦੇ ਵੀ ਜ਼ਿੰਦਗੀ 'ਚ ਕੈਂਸਰ ਦੀ ਬੀਮਾਰੀ ਨਹੀਂ ਹੁੰਦੀ। ਪਿਸਤੇ 'ਚ ਬੀਟਾ ਕੈਰੋਟੀਨ ਹੁੰਦਾ ਹੈ ਜੋ ਕੈਂਸਰ ਨਾਲ ਲੜਦਾ ਹੈ। ਕੈਂਸਰ ਨਾਲ ਪ੍ਰੇਸ਼ਾਨ ਲੋਕਾਂ ਨੂੰ ਪਿਸਤਾ ਜ਼ਰੂਰ ਖਾਣਾ ਚਾਹੀਦਾ ਹੈ।

4. ਸਰੀਰ ਦੇ ਅੰਦਰ ਜਲਣ
ਜੇ ਤੁਹਾਡੇ ਸਰੀਰ 'ਚ ਕਿਸੇ ਵੀ ਤਰ੍ਹਾਂ ਦੀ ਜਲਣ ਹੋ ਰਹੀ ਹੈ ਚਾਹੇ ਉਹ ਪੇਟ ਦੀ ਜਲਣ ਜਾਂ ਛਾਤੀ ਦੀ ਜਲਣ ਹੋਵੇ। ਤੁਸੀਂ ਪਿਸਤੇ ਦੀ ਵਰਤੋਂ ਜ਼ਰੂਰ ਕਰੋ। ਇਸ ਨਾਲ ਤੁਹਾਨੂੰ ਬਹੁਤ ਲਾਭ ਹੋਵੇਗਾ।

5. ਤੇਜ਼ ਦਿਮਾਗ ਲਈ
ਕਾਜੂ, ਬਾਦਾਮ 'ਤੋਂ ਵੀ ਜ਼ਿਆਦਾ ਪੋਸ਼ਟਿਕ ਹੁੰਦਾ ਹੈ ਪਿਸਤਾ। ਪਿਸਤਾ ਖਾਣ ਨਾਲ ਦਿਮਾਗ ਤੇਜ਼ ਹੁੰਦਾ ਹੈ ਅਤੇ ਵਿਅਕਤੀ ਦਾ ਸਰੀਰ ਤਾਕਤਵਰ ਬਣਦਾ ਹੈ। ਇਸ ਲਈ ਬੱਚਿਆਂ ਨੂੰ ਪਿਸਤਾ ਜ਼ਰੂਰ ਖਵਾਓ।
6. ਸ਼ੂਗਰ ਨੂੰ ਕੰਟਰੋਲ ਕਰੇ
ਪਿਸਤਾ ਸ਼ੂਗਰ ਨੂੰ ਵਧਣ ਤੋਂ ਰੋਕਦਾ ਹੈ। ਪਿਸਤੇ 'ਚ ਫਾਸਫੋਰਸ ਦੀ ਉਚਿਤ ਮਾਤਰਾ ਹੁੰਦੀ ਹੈ, ਜਿਸ ਨਾਲ ਸ਼ੂਗਰ ਕੰਟਰੋਲ 'ਚ ਰਹਿੰਦੀ ਹੈ।

7. ਬਲੱਡ ਪ੍ਰੈਸ਼ਰ ਦੀ ਸਮੱਸਿਆਂ 'ਚ ਫਾਇਦੇਮੰਦ
ਜੇ ਤੁਹਾਡਾ ਬਲੱਡ ਪ੍ਰੈਸ਼ਰ ਅਚਾਨਕ ਵਧਦਾ ਹੈ ਅਤੇ ਘੱਟਦਾ ਰਹਿੰਦਾ ਹੈ ਤਾਂ ਤੁਹਾਡੇ ਲਈ ਪਿਸਤੇ ਦੀ ਵਰਤੋਂ ਬਹੁਤ ਹੀ ਜ਼ਰੂਰੀ ਹੈ। ਪਿਸਤਾ ਬਲੱਡ ਪ੍ਰੈਸ਼ਰ ਨੂੰ ਇਕਸਾਰ ਰੱਖਦਾ ਹੈ।

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement