ਅੰਮ੍ਰਿਤਸਰ ਹਵਾਈ ਅੱਡੇ 'ਚ ਮਲੇਸ਼ੀਆ ਏਅਰਲਾਈਨਜ਼ ਦੀ ਐਂਟਰੀ, ਕੁਆਲਾਲੰਪੁਰ ਲਈ ਹੋਵੇਗੀ ਸਿੱਧੀ ਉਡਾਣ
Published : Sep 1, 2023, 7:12 am IST
Updated : Sep 1, 2023, 10:19 am IST
SHARE ARTICLE
File Photo
File Photo

ਬੁੱਧਵਾਰ ਅਤੇ ਸ਼ਨਿੱਚਰਵਾਰ ਨੂੰ ਭਰੀ ਜਾਵੇਗੀ ਉਡਾਣ

ਅੰਮ੍ਰਿਤਸਰ - ਪੰਜਾਬ ਦਾ ਅੰਮ੍ਰਿਤਸਰ ਹਵਾਈ ਅੱਡਾ ਸੱਤਵਾਂ ਹਵਾਈ ਅੱਡਾ ਬਣ ਗਿਆ ਹੈ ਜਿੱਥੋਂ ਮਲੇਸ਼ੀਆ ਏਅਰਲਾਈਨਜ਼ ਨੇ ਉਡਾਣ ਭਰਨ ਦਾ ਫ਼ੈਸਲਾ ਲਿਆ ਹੈ। ਹੁਣ ਤੱਕ ਮਲੇਸ਼ੀਆ ਏਅਰਲਾਈਨਜ਼ ਸਿਰਫ਼ ਨਵੀਂ ਦਿੱਲੀ, ਮੁੰਬਈ, ਬੈਂਗਲੁਰੂ, ਹੈਦਰਾਬਾਦ ਅਤੇ ਚੇਨਈ ਤੋਂ ਉਡਾਣ ਭਰਦੀ ਸੀ। ਹੁਣ ਮਲੇਸ਼ੀਆ ਏਅਰਲਾਈਨਜ਼ ਦੀ ਉਡਾਣ ਹਫ਼ਤੇ ਵਿਚ ਦੋ ਵਾਰ ਅੰਮ੍ਰਿਤਸਰ ਤੋਂ ਕੁਆਲਾਲੰਪੁਰ ਦਰਮਿਆਨ ਉਡਾਣ ਭਰੇਗੀ। 
 

ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਮਲੇਸ਼ੀਆ ਏਅਰਲਾਈਨਜ਼ 8 ਨਵੰਬਰ ਤੋਂ ਹਫ਼ਤੇ ਵਿਚ ਦੋ ਵਾਰ ਬੁੱਧਵਾਰ ਅਤੇ ਸ਼ਨਿੱਚਰਵਾਰ ਨੂੰ ਦੋਵਾਂ ਸ਼ਹਿਰਾਂ ਵਿਚਾਲੇ ਉਡਾਣ ਭਰੇਗੀ। ਸਕੱਤਰ ਯੋਗੇਸ਼ ਕਾਮਰਾ ਨੇ ਦੱਸਿਆ ਕਿ ਹੁਣ ਤੱਕ ਬਾਟਿਕ ਏਅਰ ਹਫ਼ਤੇ ਵਿਚ ਤਿੰਨ ਦਿਨ ਉਡਾਣ ਭਰ ਰਹੀ ਹੈ। ਦੂਜੇ ਪਾਸੇ, ਏਅਰ ਏਸ਼ੀਆ ਐਕਸ ਨੇ 3 ਸਤੰਬਰ ਤੋਂ ਹਫ਼ਤੇ ਵਿਚ ਚਾਰ ਦਿਨ ਉਡਾਣ ਭਰਨੀ ਸ਼ੁਰੂ ਕਰ ਦਿੱਤੀ ਹੈ। 
 

ਮਲੇਸ਼ੀਆ ਏਅਰਲਾਈਨਜ਼ ਦਾ ਇਹ ਜਹਾਜ਼ ਮਲੇਸ਼ੀਆ ਦੇ ਸਮੇਂ ਅਨੁਸਾਰ ਸ਼ਾਮ 6.50 ਵਜੇ ਕੁਆਲਾਲੰਪੁਰ ਤੋਂ ਅੰਮ੍ਰਿਤਸਰ ਹਵਾਈ ਅੱਡੇ ਲਈ ਉਡਾਣ ਭਰੇਗਾ। ਇਹ ਜਹਾਜ਼ ਕਰੀਬ ਸਾਢੇ 4 ਘੰਟੇ ਦੇ ਰੁਕਣ ਤੋਂ ਬਾਅਦ ਭਾਰਤੀ ਸਮੇਂ ਅਨੁਸਾਰ ਰਾਤ 11.25 ਵਜੇ ਮਲੇਸ਼ੀਆ ਦੇ ਕੁਆਲਾਲੰਪੁਰ ਲਈ ਉਡਾਣ ਭਰੇਗਾ। ਦੋਵਾਂ ਦੇਸ਼ਾਂ ਵਿਚਾਲੇ ਇਹ ਯਾਤਰਾ 5.35 ਘੰਟੇ ਦੀ ਹੋਵੇਗੀ। 
 

ਮਲੇਸ਼ੀਆ ਏਅਰਲਾਈਨਜ਼ ਦੀ ਵੈੱਬਸਾਈਟ ਮੁਤਾਬਕ, ਏਅਰਲਾਈਨ ਹਫ਼ਤੇ ਦੇ ਹਰ ਬੁੱਧਵਾਰ ਅਤੇ ਸ਼ਨੀਵਾਰ ਨੂੰ 160 ਸੀਟਾਂ ਵਾਲੇ ਬੋਇੰਗ 737 ਜਹਾਜ਼ ਨਾਲ ਉਡਾਣ ਭਰੇਗੀ। ਜਿਸ ਵਿਚ 144 ਇਕਾਨਮੀ ਅਤੇ 16 ਬਿਜ਼ਨਸ ਕਲਾਸ ਸੀਟਾਂ ਹੋਣਗੀਆਂ। ਏਅਰਲਾਈਨਜ਼ ਨੇ ਵੀ ਆਪਣੀ  ਵੈੱਬਸਾਈਟ 'ਤੇ ਇਸ ਦੀ ਬੁਕਿੰਗ ਸ਼ੁਰੂ ਕਰ ਦਿੱਤੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement