ਗਰਭਵਤੀ ਔਰਤਾਂ ਲਈ ਲਾਹੇਵੰਦ ਹੈ ਕੇਸਰ ਦਾ ਦੁੱਧ
Published : Feb 2, 2023, 9:46 am IST
Updated : Feb 2, 2023, 9:46 am IST
SHARE ARTICLE
 Saffron milk is beneficial for pregnant women
Saffron milk is beneficial for pregnant women

ਜ਼ਾਨਾ ਕੇਸਰ ਵਾਲੇ ਦੁੱਧ ਦੀ ਵਰਤੋਂ ਕਰਨ ਨਾਲ ਬਲੱਡ ਪ੍ਰੈਸ਼ਰ ਸੰਤੁਲਿਤ ਰਹਿੰਦਾ ਹੈ ਅਤੇ ਮਾਸਪੇਸ਼ੀਆਂ ਵੀ ਮਜ਼ਬੂਤ ਹੋ ਜਾਂਦੀਆਂ ਹਨ।

ਗਰਭ ਅਵਸਥਾ ਦੌਰਾਨ ਔਰਤਾਂ ਨੂੰ ਅਪਣੀ ਸਿਹਤ ਦਾ ਖ਼ਾਸ ਧਿਆਨ ਰੱਖਣਾ ਪੈਂਦਾ ਹੈ। ਗਰਭ ਅਵਸਥਾ ਦੌਰਾਨ ਦੁੱਧ ਵਿਚ ਕੇਸਰ ਮਿਲਾ ਕੇ ਪੀਤਾ ਜਾਵੇ ਤਾਂ ਕਾਫ਼ੀ ਫ਼ਾਇਦਾ ਹੁੰਦਾ ਹੈ। ਇਸ ਨਾਲ ਹੋਣ ਵਾਲੇ ਬੱਚਿਆਂ ਦਾ ਰੰਗ ਵੀ ਨਿਖਰਦਾ ਹੈ ਅਤੇ ਔਰਤਾਂ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਤੋਂ ਵੀ ਦੂਰ ਰਹਿੰਦੀਆਂ ਹਨ। ਅੱਜ ਅਸੀ ਤੁਹਾਨੂੰ ਦਸਾਂਗੇ ਦੁੱਧ ਵਿਚ ਕੇਸਰ ਮਿਲਾ ਕੇ ਪੀਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ :

- ਗਰਭ ਅਵਸਥਾ ਦੌਰਾਨ ਔਰਤਾਂ ਨੂੰ ਕਾਫ਼ੀ ਤਣਾਅ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਵਜ੍ਹਾ ਨਾਲ ਉਨ੍ਹਾਂ ਨੂੰ ਅੱਖਾਂ ਦੀਆਂ ਕਈ ਸਮੱਸਿਆਵਾਂ ਹੋ ਜਾਂਦੀਆਂ ਹਨ। ਇਸ ਤੋਂ ਇਲਾਵਾ ਕੁੱਝ ਔਰਤਾਂ ਦੀ ਡਿਲਿਵਰੀ ਤੋਂ ਬਾਅਦ ਨਜ਼ਰ ਕਮਜ਼ੋਰ ਹੋ ਜਾਂਦੀ ਹੈ। ਅਜਿਹੇ ਵਿਚ ਰੋਜ਼ਾਨਾ ਉਨ੍ਹਾਂ ਨੂੰ ਕੇਸਰ ਵਾਲਾ ਦੁੱਧ ਪੀਣਾ ਚਾਹੀਦਾ ਹੈ ਜੋ ਅੱਖਾਂ ਨੂੰ ਸਿਹਤਮੰਦ ਰਖਦਾ ਹੈ। 

- ਗਰਭ ਅਵਸਥਾ ਦੌਰਾਨ ਰੋਜ਼ਾਨਾ ਦੁੱਧ ਵਿਚ ਕੇਸਰ ਮਿਲਾ ਕੇ ਪੀਣ ਨਾਲ ਬੱਚੇ ਦਾ ਰੰਗ ਗੋਰਾ ਹੁੰਦਾ ਹੈ। ਇਸ ਵਿਚ ਮੌਜੂਦ ਥਿਆਮਿਨ ਅਤੇ ਰਿਬੋਫ਼ਲੇਵਿਨ ਗੁਣ ਗਰਭਵਤੀ ਔਰਤਾਂ ਦੇ ਸਰੀਰ ਨੂੰ ਸਿਹਤਮੰਦ ਰਖਦੇ ਹਨ। 

 Saffron milk is beneficial for pregnant womenSaffron milk is beneficial for pregnant women

- ਇਸ ਦੌਰਾਨ ਔਰਤਾਂ ਦੀ ਪਾਚਨ ਕਿਰਿਆ ਕਾਫ਼ੀ ਕਮਜ਼ੋਰ ਹੋ ਜਾਂਦੀ ਹੈ। ਗਰਭ ਅਵਸਥਾ ਦੌਰਾਨ ਸਰੀਰ ਵਿਚ ਹਾਰਮੋਨ ਵਿਚ ਬਦਲਾਅ ਆਉਣ ਦੀ ਵਜ੍ਹਾ ਨਾਲ ਉਨ੍ਹਾਂ ਨੂੰ ਭਾਰੀ ਖਾਣਾ ਪਚ ਨਹੀਂ ਸਕਦਾ ਜਿਸ ਵਜ੍ਹਾ ਨਾਲ ਹਮੇਸ਼ਾ ਔਰਤਾਂ ਦਾ ਢਿੱਡ ਖ਼ਰਾਬ ਰਹਿੰਦਾ ਹੈ। ਅਜਿਹੇ ਵਿਚ ਕੇਸਰ ਵਾਲਾ ਦੁੱਧ ਪੀਣ ਨਾਲ ਪਾਚਨ ਸ਼ਕਤੀ ਮਜ਼ਬੂਤ ਹੁੰਦੀ ਹੈ ਅਤੇ ਢਿੱਡ ਸਿਹਤਮੰਦ ਰਹਿੰਦਾ ਹੈ। 

- ਕੇਸਰ ਵਾਲਾ ਦੁੱਧ ਪੀਣ ਨਾਲ ਨਾਰਮਲ ਡਿਲਿਵਰੀ ਦੇ ਮੌਕੇ ਵਧ ਜਾਂਦੇ ਹਨ। ਅਜਿਹੇ ਵਿਚ ਗਰਭ ਅਵਸਥਾ ਦੇ ਪੰਜਵੇਂ ਮਹੀਨੇ ਤੋਂ ਹੀ ਇਸ ਦੀ ਵਰਤੋਂ ਕਰਨੀ ਸ਼ੁਰੂ ਕਰ ਦੇਣੀ ਚਾਹੀਦੀ ਹੈ। 

-  ਇਸ ਅਵਸਥਾ ਦੌਰਾਨ ਔਰਤਾਂ ਨੂੰ ਤਣਾਅ ਦੀ ਵਜ੍ਹਾ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੋ ਜਾਂਦੀ ਹੈ। ਇਸ ਲਈ ਰੋਜ਼ਾਨਾ ਕੇਸਰ ਵਾਲੇ ਦੁੱਧ ਦੀ ਵਰਤੋਂ ਕਰਨ ਨਾਲ ਬਲੱਡ ਪ੍ਰੈਸ਼ਰ ਸੰਤੁਲਿਤ ਰਹਿੰਦਾ ਹੈ ਅਤੇ ਮਾਸਪੇਸ਼ੀਆਂ ਵੀ ਮਜ਼ਬੂਤ ਹੋ ਜਾਂਦੀਆਂ ਹਨ।

SHARE ARTICLE

ਏਜੰਸੀ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement