
ਸਿਹਤ ਅਤੇ ਸੁੰਦਰਤਾ ਨਾਲ ਜੁੜੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਨ ਵਿਚ ਫ਼ਾਇਦੇਮੰਦ ਹਨ ਦੇਸੀ ਘਿਉ ਵਿਚ ਮਿਲਣ ਵਾਲੇ ਤੱਤ
ਚੰਡੀਗੜ੍ਹ: ਦੇਸੀ ਘਿਉ ਵਿਚ ਮਿਲਣ ਵਾਲੇ ਤੱਤ ਸਿਹਤ ਅਤੇ ਸੁੰਦਰਤਾ ਨਾਲ ਜੁੜੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਨ ਵਿਚ ਬਹੁਤ ਫ਼ਾਇਦੇਮੰਦ ਹਨ। ਬਹੁਤ ਸਾਰੇ ਲੋਕ ਦੇਸੀ ਘਿਉ ਖਾਣਾ ਘੱਟ ਪਸੰਦ ਕਰਦੇ ਹਨ ਕਿਉਂਕਿ ਉਨ੍ਹਾਂ ਨੂੰ ਲਗਦਾ ਹੈ ਕਿ ਘਿਉ ਖਾਣ ਨਾਲ ਮੋਟਾਪਾ ਵਧਦਾ ਹੈ ਪਰ ਅਜਿਹਾ ਕੁੱਝ ਵੀ ਨਹੀਂ ਹੁੰਦਾ।
Desi Ghee
ਇਸ ਵਿਚ ਵਿਟਾਮਿਨ ਭਰਪੂਰ ਮਾਤਰਾ ਵਿਚ ਮਿਲਦਾ ਹੈ। ਸਿਰਫ਼ ਸਿਹਤ ਲਈ ਹੀ ਨਹੀਂ ਸਗੋਂ ਇਹ ਚਮੜੀ ਅਤੇ ਵਾਲਾਂ ਲਈ ਵੀ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ 1 ਚਮਚ ਘਿਉ ਖਾਣ ਨਾਲ ਸਰੀਰ ਨੂੰ ਅਣਗਿਣਤ ਫ਼ਾਇਦੇ ਮਿਲਦੇ ਹਨ। ਆਉ ਜਾਣਦੇ ਹਾਂ ਇਨ੍ਹਾਂ ਫ਼ਾਇਦਿਆਂ ਬਾਰੇ:
Skin
ਚਮੜੀ ਨੂੰ ਕਰੇ ਮੁਲਾਇਮ: ਘਿਉ ਵਿਚ ਐਂਟੀਆਕਸੀਡੇਂਟ ਗੁਣ ਹੁੰਦੇ ਹਨ ਜਿਸ ਨਾਲ ਚਿਹਰੇ 'ਤੇ ਚਮਕ ਆਉਂਦੀ ਹੈ। ਚਿਹਰੇ 'ਤੇ ਦੇਸੀ ਘਿਉ ਲਗਾ ਕੇ ਮਸਾਜ ਕਰਨ ਨਾਲ ਚਮੜੀ ਨਰਮ ਹੁੰਦੀ ਹੈ।
Eye
ਅੱਖਾਂ ਲਈ ਫ਼ਾਇਦੇਮੰਦ: ਇਕ ਚਮਚ ਦੇਸੀ ਘਿਉ ਵਿਚ ਇਕ ਚੌਥਾਈ ਕਾਲੀ ਮਿਰਚ ਮਿਲਾ ਕੇ ਸਵੇਰੇ ਖ਼ਾਲੀ ਪੇਟ ਅਤੇ ਰਾਤ ਨੂੰ ਸੌਣ ਸਮੇਂ ਖਾਉ। ਇਸ ਨਾਲ ਅੱਖਾਂ ਦੀ ਰੌਸ਼ਨੀ ਵਧੇਗੀ। ਬੱਚਿਆਂ ਲਈ ਤਾਂ ਇਹ ਬੇਹੱਦ ਫ਼ਾਇਦੇਮੰਦ ਹੁੰਦਾ ਹੈ।
Tiredness
ਥਕਾਵਟ ਅਤੇ ਕਮਜ਼ੋਰੀ ਨੂੰ ਕਰੇ ਦੂਰ: ਇਕ ਗਲਾਸ ਵਿਚ ਕੋਸੇ ਦੁੱਧ 'ਚ ਘਿਉ ਮਿਲਾ ਕੇ ਪੀਣ ਨਾਲ ਥਕਾਵਟ ਦੂਰ ਹੋ ਜਾਂਦੀ ਹੈ ਅਤੇ ਕਮਜ਼ੋਰੀ ਵੀ ਨਹੀਂ ਰਹਿੰਦੀ।
ਗਰਭ ਅਵਸਥਾ ਵਿਚ ਫ਼ਾਇਦੇਮੰਦ: ਗਰਭਵਤੀ ਔਰਤਾਂ ਦੇ ਸਰੀਰ ਨੂੰ ਜ਼ਿਆਦਾ ਤਾਕਤ ਦੀ ਜ਼ਰੂਰਤ ਹੁੰਦੀ ਹੈ। ਇਸ ਲਈ ਉਨ੍ਹਾਂ ਨੂੰ ਦੇਸੀ ਘਿਉ ਨੂੰ ਅਪਣੀ ਡਾਈਟ ਵਿਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।
Joints Pain
ਜੋੜਾਂ ਦਾ ਦਰਦ ਦੂਰ ਕਰੇ: ਦੇਸੀ ਘਿਉ ਦਾ ਸੇਵਨ ਕਰਨ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਜੋੜਾਂ ਦੇ ਦਰਦ ਤੋਂ ਵੀ ਰਾਹਤ ਮਿਲਦੀ ਹੈ। ਅਜਿਹੇ ਵਿਚ ਜਿਨ੍ਹਾਂ ਲੋਕਾਂ ਦੇ ਗੋਡਿਆਂ ਵਿਚ ਦਰਦ ਰਹਿੰਦਾ ਹੈ ਉਨ੍ਹਾਂ ਨੂੰ ਦੇਸੀ ਘਿਉ ਜ਼ਰੂਰ ਖਾਣਾ ਚਾਹੀਦਾ ਹੈ।
Cancer
ਕੈਂਸਰ ਨਾਲ ਲੜਨ ਵਿਚ ਕਰਦਾ ਹੈ ਮਦਦ: ਖਾਣੇ ਦਾ ਸਵਾਦ ਵਧਾਉਣ ਦੇ ਨਾਲ ਹੀ ਦੇਸੀ ਘਿਉ ਕੈਂਸਰ ਸੈੱਲਜ਼ ਨਾਲ ਲੜਨ ਵਿਚ ਵੀ ਮਦਦ ਕਰਦਾ ਹੈ। ਇਸ ਵਿਚ ਲਿਨੋਲਿਕ ਐਸਿਡ ਹੁੰਦਾ ਹੈ ਜੋ ਕੈਂਸਰ ਦੀ ਗੰਢ ਨੂੰ ਵਧਣ ਤੋਂ ਰੋਕਦਾ ਹੈ।
Heart
ਦਿਲ ਲਈ ਫ਼ਾਇਦੇਮੰਦ: ਦੇਸੀ ਘਿਉ ਖਾਣ ਨਾਲ ਕਈ ਬੀਮਾਰੀਆਂ ਦੂਰ ਹੁੰਦੀਆਂ ਹਨ। ਇਸ ਤੋਂ ਇਲਾਵਾ ਇਹ ਦਿਲ ਦੇ ਮਰੀਜ਼ਾਂ ਲਈ ਵੀ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਕੈਲੇਸਟੋਰਲ ਘੱਟ ਹੁੰਦਾ ਹੈ।