
ਬਵਾਸੀਰ ਦੀ ਸਮੱਸਿਆ ਤੋਂ ਮਿਲੇਗਾ ਛੁਟਕਾਰਾ
ਮੁਹਾਲੀ: ਸਰਦੀਆਂ ਦੇ ਮੌਸਮ ਦੀ ਸ਼ੁਰੂਆਤ ਹੁੰਦੇ ਸਾਰ ਬਾਜ਼ਾਰਾਂ ਵਿਚ ਸਿੰਘਾੜੇ ਮਿਲਣੇ ਸ਼ੁਰੂ ਹੋ ਜਾਂਦੇ ਹਨ। ਸਰਦੀ ਦੇ ਮੌਸਮ ਵਿਚ ਲੋਕ ਸਿੰਘਾੜੇ ਖਾਣ ਦੇ ਬੇਹੱਦ ਸ਼ੌਕੀਨ ਹੁੰਦੇ ਹਨ। ਛੱਪੜ ਵਿਚ ਉਗਣ ਵਾਲੇ ਸਿੰਘਾੜੇ ਜਿੰਨੇ ਖਾਣ ਵਿਚ ਸਵਾਦ ਹੁੰਦੇ ਹਨ, ਉਸ ਤੋਂ ਕਿਤੇ ਜ਼ਿਆਦਾ ਇਹ ਸਿਹਤ ਲਈ ਵੀ ਫ਼ਾਇਦੇਮੰਦ ਹੁੰਦੇ ਹਨ।
Water chestnut
ਸਿੰਘਾੜੇ ਸਿਹਤ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਾ ਕੇ ਰਖਦੇ ਹਨ। ਸਿੰਘਾੜਿਆਂ ਨੂੰ ਕੁੱਝ ਲੋਕ ਕੱਚਾ ਖਾਣਾ ਵੀ ਪਸੰਦ ਕਰਦੇ ਹਨ। ਕੁੱਝ ਇਸ ਨੂੰ ਪੱਕਾ ਅਤੇ ਕੁੱਝ ਸਬਜ਼ੀ ਬਣਾ ਕੇ ਵੀ ਖਾਣਾ ਪਸੰਦ ਕਰਦੇ ਹਨ। ਸਿੰਘਾੜਿਆਂ ਵਿਚ ਵਿਟਾਮਿਨ ਏ, ਬੀ, ਸੀ, ਕੈਲਸ਼ੀਅਮ ਅਤੇ ਖਣਿਜ ਭਰਪੂਰ ਮਾਤਰਾ ਵਿਚ ਮਿਲਦਾ ਹੈ। ਸਿੰਘਾੜੇ ਖਾਣ ਨਾਲ ਹੋਣ ਵਾਲੇ ਫ਼ਾਇਦੇ :
Water chestnut
ਸਿੰਘਾੜੇ ਬਵਾਸੀਰ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਵਿਚ ਬੇਹੱਦ ਲਾਹੇਵੰਦ ਹੁੰਦੇ ਹਨ। ਬਵਾਸੀਰ ਦੇ ਮਰੀਜ਼ਾਂ ਨੂੰ ਰੋਜ਼ਾਨਾ ਸਿੰਘਾੜਿਆਂ ਦਾ ਸੇਵਨ ਕਰਨਾ ਚਾਹੀਦਾ ਹੈ। ਅਜਿਹਾ ਕਰਨ ਨਾਲ ਬਵਾਸੀਰ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ।
ਨੱਕ ਦੀ ਨਕਸੀਰ ਫੁੱਟਣ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਵਿਚ ਸਿੰਘਾੜੇ ਬੇਹੱਦ ਫ਼ਾਇਦੇਮੰਦ ਹੁੰਦੇ ਹਨ। ਨੱਕ ਦੀ ਨਕਸੀਰ ਮਤਲਬ ਨੱਕ ਵਿਚੋਂ ਖ਼ੂਨ ਦਾ ਆਉਣਾ। ਨਕਸੀਰ ਫੁੱਟਣ ਦੀ ਸਮੱਸਿਆ ਵਿਚ ਸਿੰਘਾੜੇ ਖਾਣ ਨਾਲ ਨੱਕ ਵਿਚੋਂ ਖ਼ੂਨ ਆਉਣਾ ਬੰਦ ਹੋ ਜਾਂਦਾ ਹੈ।
ਸਰੀਰ ਦੀ ਸੜਨ ਨੂੰ ਦੂਰ ਕਰਨ ਲਈ ਸਿੰਘਾੜਿਆਂ ਦੀ ਵੇਲ ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਸ ਦੀ ਵੇਲ ਨੂੰ ਪੀਸ ਕੇ ਸੜਨ ਵਾਲੀ ਥਾਂ 'ਤੇ ਲਗਾਉ। ਸਿੰਘਾੜੇ ਅੱਖਾਂ ਲਈ ਵੀ ਬੇਹੱਦ ਫ਼ਾਇਦੇਮੰਦ ਹੁੰਦੇ ਹਨ। ਸਿੰਘਾੜਿਆਂ ਵਿਚ ਵਿਟਾਮਿਨ-ਏ ਭਰਪੂਰ ਮਾਤਰਾ ਵਿਚ ਮਿਲਦਾ ਹੈ। ਰੋਜ਼ਾਨਾ ਸਿੰਘਾੜੇ ਖਾਣ ਨਾਲ ਅੱਖਾਂ ਦੀ ਰੌਸ਼ਨੀ ਵਧਦੀ ਹੈ।
ਸਿੰਘਾੜੇ ਗਲੇ ਸਬੰਧੀ ਹੋਣ ਵਾਲੇ ਸਾਰੇ ਰੋਗਾਂ ਦੀ ਰਖਿਆ ਕਰਦੇ ਹਨ। ਸਿੰਘਾੜਾ ਸਰੀਰ ਨੂੰ ਊਰਜਾ ਦਿੰਦਾ ਹੈ। ਇਸ ਨੂੰ ਵਰਤ ਵਿਚ ਵੀ ਖਾਧਾ ਜਾਂਦਾ ਹੈ। ਇਸ ਵਿਚ ਆਇਉਡੀਨ ਦੀ ਮਾਤਰਾ ਵਧੇਰੇ ਪੱਧਰ 'ਤੇ ਮਿਲਦੀ ਹੈ