ਲਿਵਰ ਦੇ ਮਰੀਜ਼ਾਂ ਨੂੰ ਨਹੀਂ ਕਰਨਾ ਚਾਹੀਦਾ ਆਂਵਲੇ ਦਾ ਸੇਵਨ
Published : Nov 2, 2022, 1:34 pm IST
Updated : Nov 2, 2022, 3:35 pm IST
SHARE ARTICLE
Liver patients should not consume Amla
Liver patients should not consume Amla

ਇਸ ਫਲ ਦਾ ਜ਼ਿਆਦਾ ਸੇਵਨ ਕਰਨ ਨਾਲ ਬਲੀਡਿੰਗ ਦਾ ਖ਼ਤਰਾ ਵੱਧ ਜਾਂਦਾ ਹੈ। 

 

ਮੁਹਾਲੀ: ਆਂਵਲਾ ਖਾਣ ਵਿਚ ਬਹੁਤ ਫ਼ਾਇਦੇਮੰਦ ਹੁੰਦਾ ਹੈ। ਵਿਟਾਮਿਨ ਸੀ ਨਾਲ ਭਰਪੂਰ ਹੋਣ ਦੇ ਨਾਲ ਇਸ ਵਿਚ ਕਈ ਸ਼ਕਤੀਸ਼ਾਲੀ ਐਂਟੀਆਕਸੀਡੈਂਟ ਵੀ ਹੁੰਦੇ ਹਨ। ਆਂਵਲੇ ਨੂੰ ਆਯੁਰਵੇਦ ਦਾ ਵਰਦਾਨ ਮੰਨਿਆ ਜਾਂਦਾ ਹੈ, ਇਸ ਦੇ ਪੋਸ਼ਕ ਤੱਤ ਇਮਿਊਨਿਟੀ ਵਧਾਉਣ ਦਾ ਕੰਮ ਕਰਦੇ ਹਨ। ਪਰ ਹਰ ਚੀਜ਼ ਦੇ ਕੁੱਝ ਫ਼ਾਇਦੇ ਦੇ ਨਾਲ-ਨਾਲ ਨੁਕਸਾਨ ਵੀ ਹੁੰਦੇ ਹਨ। ਸਿਹਤ ਦੀਆਂ ਕੁੱਝ ਅਜਿਹੀਆਂ ਸਥਿਤੀਆਂ ਹਨ ਜਿਨ੍ਹਾਂ ਵਿਚ ਡਾਕਟਰ ਵੀ ਆਮਲਾ ਨਾ ਖਾਣ ਦੀ ਸਲਾਹ ਦਿੰਦੇ ਹਨ।

ਲਿਵਰ ਦੇ ਮਰੀਜ਼ਾਂ ਨੂੰ ਆਮਲੇ ਦਾ ਸੇਵਨ ਸੀਮਤ ਮਾਤਰਾ ਵਿਚ ਕਰਨਾ ਚਾਹੀਦਾ ਹੈ। ਆਂਵਲਾ ਅਤੇ ਅਦਰਕ ਨੂੰ ਇਕੱਠੇ ਖਾਣ ਤੋਂ ਬਿਲਕੁਲ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਨਾਲ ਲਿਵਰ ਐਂਜ਼ਾਈਮਜ਼ ਲੈਵਲ ਵਧ ਸਕਦਾ ਹੈ ਜੋ ਕਿ ਲਿਵਰ ਦੇ ਮਰੀਜ਼ਾਂ ਲਈ ਬਹੁਤ ਨੁਕਸਾਨਦਾਇਕ ਹੁੰਦਾ ਹੈ। ਜੋ ਲੋਕ ਜਲਦੀ ਸਰਜਰੀ ਕਰਵਾਉਣ ਵਾਲੇ ਹਨ ਉਨ੍ਹਾਂ ਨੂੰ ਆਂਵਲਾ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਫਲ ਦਾ ਜ਼ਿਆਦਾ ਸੇਵਨ ਕਰਨ ਨਾਲ ਬਲੀਡਿੰਗ ਦਾ ਖ਼ਤਰਾ ਵੱਧ ਜਾਂਦਾ ਹੈ। 

ਲੰਮੇ ਸਮੇਂ ਤਕ ਬਲੀਡਿੰਗ ਨਾਲ ਹਾਈਪੋਕਸੀਮੀਆ, ਗੰਭੀਰ ਐਸਿਡੋਸਿਸ ਜਾਂ ਮਲਟੀਆਰਗਨ ਡਿਸਫ਼ੰਕਸ਼ਨ ਹੋ ਸਕਦਾ ਹੈ। ਇਸ ਲਈ ਮਾਹਰਾਂ ਦੀ ਸਲਾਹ ਹੈ ਕਿ ਸਰਜਰੀ ਤੋਂ ਘੱਟੋ-ਘੱਟ 2 ਹਫ਼ਤੇ ਪਹਿਲਾਂ ਆਮਲਾ ਖਾਣਾ ਬੰਦ ਕਰ ਦੇਣਾ ਚਾਹੀਦਾ ਹੈ। ਜਿਨ੍ਹਾਂ ਲੋਕਾਂ ਨੂੰ ਕਿਡਨੀ ਨਾਲ ਜੁੜੀ ਕੋਈ ਸਮੱਸਿਆ ਹੈ ਉਨ੍ਹਾਂ ਨੂੰ ਕਿਸੇ ਮਾਹਰ ਦੀ ਸਲਾਹ ਤੋਂ ਬਾਅਦ ਹੀ ਇਸ ਦਾ ਸੇਵਨ ਕਰਨਾ ਚਾਹੀਦਾ ਹੈ। ਆਂਵਲੇ ਦੇ ਜ਼ਿਆਦਾ ਸੇਵਨ ਨਾਲ ਸਰੀਰ ਵਿਚ ਸੋਡੀਅਮ ਦਾ ਲੈਵਲ ਵਧਦਾ ਹੈ, ਨਾਲ ਹੀ ਕਿਡਨੀ ਦੇ ਕੰਮਕਾਜ ’ਤੇ ਵੀ ਅਸਰ ਪੈਂਦਾ ਹੈ।

ਆਂਵਲੇ ਵਿਚ ਕਈ ਅਜਿਹੇ ਜ਼ਰੂਰੀ ਪੋਸ਼ਕ ਤੱਤ ਮਿਲ ਜਾਂਦੇ ਹਨ ਜੋ ਸਰੀਰ ਲਈ ਫ਼ਾਇਦੇਮੰਦ ਹੁੰਦੇ ਹਨ ਪਰ ਇਸ ਨੂੰ ਜ਼ਿਆਦਾ ਮਾਤਰਾ ਵਿਚ ਖਾਣ ਨਾਲ ਪੇਟ ਖ਼ਰਾਬ ਹੋ ਸਕਦਾ ਹੈ। ਇਸ ਨਾਲ ਡਾਇਰੀਆ ਅਤੇ ਡੀਹਾਈਡ੍ਰਸ਼ਨ ਵਰਗੀਆਂ ਸਮੱਸਿਆਵਾਂ ਵੀ ਹੋ ਸਕਦੀਆਂ ਹਨ। ਜੇਕਰ ਤੁਹਾਡਾ ਬਲੱਡ ਸ਼ੂਗਰ ਲੈਵਲ ਅਕਸਰ ਘੱਟ ਹੁੰਦਾ ਹੈ ਜਾਂ ਤੁਸੀਂ ਐਂਟੀ-ਡਾਇਬੀਟਿਕ ਦਵਾਈ ਲੈ ਰਹੇ ਹੋ ਤਾਂ ਆਮਲੇ ਤੋਂ ਬਚੋ।

Location: India, Punjab

SHARE ARTICLE

Harman Singh

Harman Singh is born and brought up in Punjab. He is Content Writer in tech, entertainment and sports. He has experience in digital Platforms from 8 years. He has been associated with "Rozana Spokesman" group since 2019. email - HarmanSingh@Rozanaspokesman.in

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement