ਮੌਸਮੀ ਬੀਮਾਰੀਆਂ ਅਤੇ ਕੋਰੋਨਾ ਲਾਗ ਤੋਂ ਬਚਾਏਗਾ ਗਰਮ ਪਾਣੀ, ਇਸ ਤਰ੍ਹਾਂ ਕਰੋ ਵਰਤੋਂ
Published : Jan 3, 2023, 11:53 am IST
Updated : Jan 3, 2023, 11:53 am IST
SHARE ARTICLE
Hot water will protect against seasonal diseases and corona infection, use it like this
Hot water will protect against seasonal diseases and corona infection, use it like this

ਗਰਮ ਪਾਣੀ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ, ਜੋ ਨਾ ਸਿਰਫ ਸਾਨੂੰ ਠੰਡ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਂਦਾ ਹੈ ਸਗੋਂ ਸਾਨੂੰ ਕੋਰੋਨਾ ਵਾਇਰਸ ਤੋਂ ਵੀ ਬਚਾਉਂਦਾ ਹੈ।

ਮੋਹਾਲੀ : ਠੰਡ ਦੇ ਕਾਰਨ, ਸਾਨੂੰ ਅਕਸਰ ਗਲੇ ਵਿਚ ਇਨਫੈਕਸ਼ਨ ਦੀ ਸ਼ਿਕਾਇਤ ਜਾਂ ਜ਼ੁਕਾਮ ਅਤੇ ਖੰਘ ਵਰਗੀਆਂ ਸਮੱਸਿਆਵਾਂ ਹੁੰਦੀਆਂ ਹਨ। ਖਾਣ-ਪੀਣ ਦੀ ਲਾਪਰਵਾਹੀ ਹੀ ਨਹੀਂ ਸਗੋਂ ਕੱਪੜੇ ਪਹਿਨਣ ਵਿਚ ਵੀ ਥੋੜ੍ਹੀ ਜਿਹੀ ਗਲਤੀ ਹੋ ਜਾਵੇ ਤਾਂ ਸਰਦੀ ਆਪਣਾ ਅਸਰ ਦਿਖਾਉਂਦੀ ਹੈ। ਅਜਿਹੀ ਸਥਿਤੀ ਵਿਚ, ਗਰਮ ਪਾਣੀ ਸਾਡੀ ਰੋਜ਼ਾਨਾ ਜ਼ਿੰਦਗੀ ਵਿਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ, ਜੋ ਨਾ ਸਿਰਫ ਸਾਨੂੰ ਠੰਡ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਂਦਾ ਹੈ ਸਗੋਂ ਸਾਨੂੰ ਕੋਰੋਨਾ ਵਾਇਰਸ ਤੋਂ ਵੀ ਬਚਾਉਂਦਾ ਹੈ। ਜੇਕਰ ਗਰਮ ਪਾਣੀ ਦੀ ਸਹੀ ਤਰੀਕੇ ਨਾਲ ਵਰਤੋਂ ਕੀਤੀ ਜਾਵੇ ਤਾਂ ਇਹ ਸਰੀਰ ਦੇ ਅੰਦਰ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਘੱਟ ਕਰਨ ਦਾ ਕੰਮ ਕਰਦਾ ਹੈ, ਜਿਸ ਕਾਰਨ ਇਨਫੈਕਸ਼ਨ ਜਲਦੀ ਠੀਕ ਹੋ ਜਾਂਦੀ ਹੈ।

ਗਰਮ ਪਾਣੀ ਦੀ ਵਰਤੋਂ ਕਿਵੇਂ ਕਰੀਏ?
ਸਰਦੀਆਂ ਦੇ ਮੌਸਮ ਵਿਚ ਬਿਮਾਰੀਆਂ ਤੋਂ ਬਚਣ ਲਈ ਤੁਹਾਨੂੰ ਗਰਮ ਪਾਣੀ ਨੂੰ ਤਿੰਨ ਤਰੀਕਿਆਂ ਨਾਲ ਵਰਤਣਾ ਚਾਹੀਦਾ ਹੈ ਅਤੇ ਨਿਯਮਤ ਰੂਪ ਵਿਚ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।
-ਗਰਮ ਪਾਣੀ ਪੀਣਾ
-ਗਰਮ ਪਾਣੀ ਦੇ ਗਰਾਰੇ
-ਗਰਮ ਪਾਣੀ ਨਾਲ ਨਹਾਉਣਾ

ਕੰਮ ਤੋਂ ਘਰ ਪਰਤਣ ਤੋਂ ਬਾਅਦ ਜਦੋਂ ਵੀ ਤੁਸੀਂ ਘਰ ਆਉਂਦੇ ਹੋ, ਤਾਂ ਆਪਣੇ ਚਿਹਰੇ ਨੂੰ ਕੋਸੇ ਪਾਣੀ ਨਾਲ ਹੀ ਧੋਵੋ ਅਤੇ ਇਸ ਨਾਲ ਆਪਣੇ ਹੱਥ-ਪੈਰ ਚੰਗੀ ਤਰ੍ਹਾਂ ਸਾਫ਼ ਕਰੋ।  ਅਜਿਹਾ ਕਰਨ ਨਾਲ ਜੋ ਵੀ ਰੋਗਾਣੂ ਸਰੀਰ ਦੇ ਖੁੱਲ੍ਹੇ ਹਿੱਸਿਆਂ ਰਾਹੀਂ ਤੁਹਾਡੀ ਚਮੜੀ ਦੇ ਸੰਪਰਕ ਵਿਚ ਆਏ ਹੋਣਗੇ, ਉਹ ਪੂਰੀ ਤਰ੍ਹਾਂ ਧੋਤੇ ਜਾਣਗੇ।ਦਿਨ ਦੀ ਸ਼ੁਰੂਆਤ ਵਿਚ ਸਵੇਰੇ ਅਤੇ ਰਾਤ ਨੂੰ ਸੌਣ ਤੋਂ ਪਹਿਲਾਂ ਕੋਸੇ ਪਾਣੀ ਨਾਲ ਗਰਾਰੇ ਕਰੋ। ਅਜਿਹਾ ਕਰਨ ਨਾਲ ਸਰੀਰ ਦੇ ਅੰਦਰ ਵਾਇਰਸ ਦਾ ਪ੍ਰਭਾਵ ਘੱਟ ਹੋ ਜਾਂਦਾ ਹੈ। ਭਾਵ ਜੇਕਰ ਤੁਸੀਂ ਕਿਸੇ ਸੰਕ੍ਰਮਿਤ ਵਿਅਕਤੀ ਦੇ ਸੰਪਰਕ ਵਿਚ ਆਉਂਦੇ ਹੋ ਤਾਂ ਵਾਇਰਸ ਤੁਹਾਡੇ ਨੱਕ ਅਤੇ ਗਲੇ ਰਾਹੀਂ ਹੀ ਸਰੀਰ ਵਿਚ ਦਾਖਲ ਹੋ ਸਕਦਾ ਹੈ। ਅਜਿਹੇ 'ਚ ਜੇਕਰ ਤੁਸੀਂ ਗਰਮ ਪਾਣੀ ਨਾਲ ਗਰਾਰੇ ਕਰਦੇ ਹੋ ਤਾਂ ਵਾਇਰਸ ਜ਼ਿਆਦਾ ਨਹੀਂ ਵਧਦਾ। ਭਾਵੇਂ ਕਿ ਤੁਸੀਂ ਮਾਸਕ ਦੀ ਵਰਤੋਂ ਕਰਦੇ ਹੋ ਪਰ ਕਿਸੇ ਸੰਕ੍ਰਮਿਤ ਵਿਅਕਤੀ ਦੇ ਸੰਪਰਕ ਵਿਚ ਆਉਣ ਤੋਂ ਬਾਅਦ ਵੀ, ਵਾਇਰਸ ਤੁਹਾਡੇ ਸਰੀਰ ਵਿਚ ਸੀਮਤ ਮਾਤਰਾ ਵਿਚ ਦਾਖਲ ਹੋਣ ਦੇ ਯੋਗ ਹੁੰਦਾ ਹੈ। ਇਸ ਲਈ ਵਾਇਰਸ ਦੇ ਪ੍ਰਭਾਵ ਨੂੰ ਘਟਾਉਣ ਲਈ ਜਦੋਂ ਤੁਸੀਂ ਘਰ ਜਾ ਕੇ ਗਰਾਰੇ ਕਰਦੇ ਹੋ ਤਾਂ ਇਹ ਬਹੁਤ ਹੀ ਕਾਰਾਗਰ ਸਾਬਤ ਹੁੰਦਾ ਹੈ।  

ਗਰਮ ਪਾਣੀ ਪੀਣ ਦਾ ਸਹੀ ਤਰੀਕਾ 

-ਜਦੋਂ ਤੁਹਾਨੂੰ ਗਰਮ ਪਾਣੀ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ ਤਾਂ ਇਸ ਦਾ ਮਤਲਬ ਇਹ ਨਹੀਂ ਹੈ ਕਿ ਜਦੋਂ ਵੀ ਤੁਹਾਨੂੰ ਦਿਨ ਭਰ ਪਾਣੀ ਪੀਣਾ ਪਵੇ, ਤੁਸੀਂ ਸਿਰਫ ਗਰਮ ਪਾਣੀ ਹੀ ਪੀਓਗੇ। ਅਜਿਹਾ ਬਿਲਕੁਲ ਨਾ ਕਰੋ ਕਿਉਂਕਿ ਹਰ ਚੀਜ਼ ਦਾ ਜ਼ਿਆਦਾ ਸੇਵਨ ਮਾੜਾ ਹੁੰਦਾ ਹੈ ਅਤੇ ਜ਼ਿਆਦਾ ਗਰਮ ਪਾਣੀ ਦਾ ਸੇਵਨ ਵੀ ਸਰੀਰ ਨੂੰ ਨੁਕਸਾਨ ਪਹੁੰਚਾਉਂਦਾ ਹੈ।

-ਜੇਕਰ ਤੁਸੀਂ ਖਾਣਾ ਖਾਣ ਤੋਂ ਬਾਅਦ ਪਾਣੀ ਪੀਣਾ ਚਾਹੁੰਦੇ ਹੋ, ਤਾਂ ਤੁਹਾਨੂੰ ਸਿਰਫ ਕੋਸੇ ਪਾਣੀ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਨਾਲ ਭੋਜਨ ਜਲਦੀ ਪਚਦਾ ਹੈ ਅਤੇ ਮੇਟਾਬੋਲਿਜ਼ਮ ਵੀ ਠੀਕ ਰਹਿੰਦਾ ਹੈ। 

-ਜਦੋਂ ਤੁਸੀਂ ਬਾਹਰੋਂ ਆਓ ਅਤੇ ਪਾਣੀ ਪੀਣਾ ਪਵੇ ਤਾਂ ਹਮੇਸ਼ਾ ਕੋਸਾ ਪਾਣੀ ਹੀ ਪੀਣਾ ਚਾਹੀਦਾ ਹੈ। ਪਰ ਜਦੋਂ ਘਰ ਤੋਂ ਬਾਹਰ ਨਿਕਲਦੇ ਹੋ ਤਾਂ ਪਾਣੀ ਨੂੰ ਕੋਸਾ ਕਰ ਕੇ ਪੀਣਾ ਫਾਇਦੇਮੰਦ ਰਹਿੰਦਾ ਹੈ ਕਿਉਂਕਿ ਗਰਮ ਪਾਣੀ ਪੀਣ ਨਾਲ ਸਰੀਰ ਦਾ ਤਾਪਮਾਨ ਵਧ ਜਾਂਦਾ ਹੈ ਅਤੇ ਜਦੋਂ ਤੁਸੀਂ ਠੰਡ ਵਿੱਚ ਬਾਹਰ ਜਾਂਦੇ ਹੋ ਤਾਂ ਠੰਡ ਅਤੇ ਗਰਮੀ ਦਾ ਪ੍ਰਭਾਵ ਤੁਹਾਨੂੰ ਪਰੇਸ਼ਾਨ ਕਰ ਸਕਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement