ਸਿਹਤ ਲਈ ਲਾਹੇਵੰਦ ਹੈ ਆਂਵਲੇ ਦਾ ਜੂਸ
Published : Feb 4, 2021, 4:55 pm IST
Updated : Feb 4, 2021, 4:55 pm IST
SHARE ARTICLE
gooseberry
gooseberry

ਬਲੱਡ ਪ੍ਰੈਸ਼ਰ ਰਹਿੰਦਾ ਹੈ ਕੰਟਰੋਲ ’ਚ

ਮੁਹਾਲੀ: ਆਂਵਲੇ ’ਚ ਵਿਟਾਮਿਨ ਸੀ, ਆਇਰਨ, ਕੈਲਸ਼ੀਅਮ, ਐਂਟੀ-ਬੈਕਟੀਰੀਅਲ, ਐਂਟੀ-ਆਕਸੀਡੈਂਟਜ਼ ਆਦਿ ਗੁਣ ਹੁੰਦੇ ਹਨ। ਇਸ ਤੋਂ ਇਲਾਵਾ ਇਸ ਨੂੰ ਆਯੁਰਵੈਦ ਜੜ੍ਹੀ ਬੂਟੀ ਵੀ ਕਿਹਾ ਜਾਂਦਾ ਹੈ। ਇਸ ਦੀ ਵਰਤੋਂ ਨਾਲ ਇਮਿਊਨਿਟੀ ਮਜ਼ਬੂਤ ਹੋਣ ਨਾਲ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ। ਆਂਵਲੇ ਦੀ ਕੱਚੀ, ਆਚਾਰ, ਮੁਰੱਬਾ ਅਤੇ ਜੂਸ ਦੇ ਰੂਪ ’ਚ ਵਰਤੋਂ ਕੀਤੀ ਜਾਂਦੀ ਹੈ। ਖ਼ਾਸ ਤੌਰ ’ਤੇ ਲੋਕ ਆਂਵਲੇ ਦਾ ਜੂਸ ਪੀਣਾ ਫ਼ਾਇਦੇਮੰਦ ਸਮਝਦੇ ਹਨ ਪਰ ਇਸ ਨੂੰ ਸਹੀ ਸਮੇਂ ਅਤੇ ਸਹੀ ਮਾਤਰਾ ’ਚ ਪੀਣ ਨਾਲ ਹੀ ਪੂਰਾ ਫ਼ਾਇਦਾ ਮਿਲ ਸਕਦਾ ਹੈ। ਆਉ ਜਾਣਦੇ ਹਾਂ ਇਸ ਦੇ ਫ਼ਾਇਦਿਆਂ ਬਾਰੇ...

GooseberyGoosebery

ਗੱਲ ਆਂਵਲੇ ਦੇ ਜੂਸ ਦੀ ਕਰੀਏ ਤਾਂ ਇਸ ਨੂੰ ਸਵੇਰੇ ਖ਼ਾਲੀ ਪੇਟ ਪੀਣਾ ਫ਼ਾਇਦੇਮੰਦ ਹੁੰਦਾ ਹੈ। ਨਾਲ ਹੀ ਇਸ ਨੂੰ ਰੋਜ਼ਾਨਾ 10 ਤੋਂ 20 ਮਿਲੀਗ੍ਰਾਮ ਪੀਣਾ ਚਾਹੀਦਾ। ਜ਼ਿਆਦਾ ਮਾਤਰਾ ’ਚ ਆਂਵਲੇ ਦਾ ਜੂਸ ਪੀਣ ਨਾਲ ਸਿਹਤ ਨੂੰ ਨੁਕਸਾਨ ਝੱਲਣਾ ਪੈ ਸਕਦਾ ਹੈ। ਨਾਲ ਹੀ ਤੁਸੀਂ ਚਾਹੋ ਤਾਂ ਇਸ ਨੂੰ ਦਿਨ ’ਚ 2 ਵਾਰ ਪੀ ਸਕਦੇ ਹੋ। ਆਂਵਲੇ ’ਚ ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ, ਐਂਟੀ-ਕੈਂਸਰ ਗੁਣ ਹੁੰਦੇ ਹਨ। ਅਜਿਹੇ ’ਚ ਇਸ ਦੀ ਵਰਤੋਂ ਨਾਲ ਕੈਂਸਰ ਵਰਗੀ ਗੰਭੀਰ ਬੀਮਾਰੀ ਹੋਣ ਦਾ ਖ਼ਤਰਾ ਘੱਟ ਰਹਿੰਦਾ ਹੈ।

gooseberrygooseberry

ਰੋਜ਼ਾਨਾ ਆਂਵਲੇ ਦਾ ਜੂਸ ਪੀਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ ’ਚ ਰਹਿੰਦਾ ਹੈ।  ਵਿਟਾਮਿਨ ਸੀ ਨਾਲ ਭਰਪੂਰ ਆਂਵਲੇ ਦਾ ਜੂਸ ਪੀਣ ਨਾਲ ਇਮਿਊਨਿਟੀ ਵਧਣ ’ਚ ਮਦਦ ਮਿਲਦੀ ਹੈ। ਅਜਿਹੇ ’ਚ ਸਰਦੀ, ਖਾਂਸੀ, ਜ਼ੁਕਾਮ ਅਤੇ ਮੌਸਮੀ ਬੁਖ਼ਾਰ ਤੋਂ ਰਾਹਤ ਮਿਲਦੀ ਹੈ।  ਇਸ ਦੀ ਵਰਤੋਂ ਨਾਲ ਸਰੀਰ ’ਚ ਮੌਜੂਦ ਗੰਦਗੀ ਬਾਹਰ ਕੱਢਣ ’ਚ ਮਦਦ ਮਿਲਦੀ ਹੈ। ਅਜਿਹੇ ’ਚ ਸਰੀਰ ’ਚ ਜਮ੍ਹਾਂ ਵਾਧੂ ਚਰਬੀ ਘੱਟ ਹੋ ਕੇ ਭਾਰ ਕੰਟਰੋਲ ਕਰਨ ’ਚ ਮਦਦ ਮਿਲਦੀ ਹੈ। 

Dry CoughDry Cough

ਸਰੀਰ ’ਚ ਜ਼ਿਆਦਾ ਗਰਮੀ ਹੋਣ ਨਾਲ ਆਂਵਲੇ ਦਾ ਜੂਸ ਪੀਣਾ ਫ਼ਾਇਦੇਮੰਦ ਹੁੰਦਾ ਹੈ। ਇਸ ਦੀ ਵਰਤੋਂ ਨਾਲ ਠੰਢਕ ਦਾ ਅਹਿਸਾਸ ਹੋਣ ਦੇ ਨਾਲ ਦਿਨ ਭਰ ਤਰੋਤਾਜ਼ਾ ਮਹਿਸੂਸ ਹੁੰਦਾ ਹੈ।  ਉਲਟੀ ਦੀ ਸਮੱਸਿਆ ਹੋਣ ’ਤੇ ਆਂਵਲੇ ਦੇ ਰਸ ’ਚ ਮਿਸ਼ਰੀ ਮਿਲਾ ਕੇ ਦਿਨ ’ਚ 2-3 ਵਾਰ ਖਾਣ ਨਾਲ ਆਰਾਮ ਮਿਲਦਾ ਹੈ। ਇਸ ਦੀ ਵਰਤੋਂ 6-7 ਦਿਨ ਲਗਾਤਾਰ ਕਰਨ ਨਾਲ ਢਿੱਡ ’ਚ ਮੌਜੂਦ ਕੀੜੇ ਮਾਰਨ ’ਚ ਮਦਦ ਮਿਲਦੀ ਹੈ। 

ਇਸ ਦੀ ਵਰਤੋਂ ਅੱਖਾਂ ਦੀ ਰੋਸ਼ਨੀ ਵਧਣ ਨਾਲ ਇਸ ਨਾਲ ਜੁੜੀਆਂ ਹੋਰ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਖ਼ਾਸ ਤੌਰ ’ਤੇ ਮੋਤੀਆ ਬਿੰਦ ਤੋਂ ਪ੍ਰੇਸ਼ਾਨ ਲੋਕਾਂ ਨੂੰ ਰੋਜ਼ਾਨਾ 1-1 ਵੱਡਾ ਚਮਚਾ ਆਂਵਲੇ ਦੇ ਪਾਊਡਰ ਅਤੇ ਸ਼ਹਿਦ ਮਿਲਾ ਕੇ ਖਾਣਾ ਚਾਹੀਦਾ ਹੈ। ਆਂਵਲੇ ਦੇ ਰਸ ’ਚ ਚੁਟਕੀ ਭਰ ਕਪੂਰ ਮਿਲਾ ਕੇ ਮਸੂੜਿਆਂ ’ਤੇ ਲਗਾਉਣ ਨਾਲ ਦੰਦਾਂ ’ਚ ਕੈਵਿਟੀ ਹੋਣ ਦਾ ਬਚਾਅ ਰਹਿੰਦਾ ਹੈ।ਸਰਦੀ-ਜ਼ੁਕਾਮ ਦੀ ਪ੍ਰੇਸ਼ਾਨੀ ਹੋਣ ’ਤੇ 1-1 ਵੱਡਾ ਚਮਚਾ ਆਂਵਲੇ ਦਾ ਪਾਊਡਰ ਅਤੇ ਸ਼ਹਿਦ ਮਿਲਾ ਕੇ ਖਾਣ ਨਾਲ ਆਰਾਮ ਮਿਲਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement