ਅੱਜ ਅਸੀਂ ਤੁਹਾਨੂੰ ਕੁੱਝ ਘਰੇਲੂ ਨੁਸਖ਼ੇ ਦਸਾਂਗੇ ਜਿਨ੍ਹਾਂ ਦੀ ਮਦਦ ਨਾਲ ਕਾਲੇ ਘੇਰਿਆਂ ਨੂੰ ਘੱਟ ਕੀਤਾ ਜਾ ਸਕਦਾ ਹੈ ਅਤੇ ਖ਼ੂਬਸੂਰਤੀ ਨੂੰ ਵਧਾਇਆ ਜਾ ਸਕਦਾ ਹੈ।
Remove Dark Circles: ਅੱਜ ਦੀ ਰੁਝੇਵਿਆਂ ਭਰੀ ਜ਼ਿੰਦਗੀ ਵਿਚ ਲਗਾਤਾਰ ਤਣਾਅ, ਨੀਂਦ ਦੀ ਕਮੀ ਅਤੇ ਸਕਰੀਨ ’ਤੇ ਜ਼ਿਆਦਾ ਸਮਾਂ ਬਿਤਾਉਣ ਕਾਰਨ ਅੱਖਾਂ ਦੇ ਹੇਠਾਂ ਕਾਲੇ ਘੇਰੇ ਦਿਖਾਈ ਦੇਣ ਲਗਦੇ ਹਨ। ਇਸ ਨਾਲ ਚਿਹਰੇ ਦੀ ਖ਼ੂਬਸੂਰਤੀ ਘੱਟ ਜਾਂਦੀ ਹੈ ਅਤੇ ਫਿਕਾਪਨ ਵਧਦਾ ਹੈ। ਅੱਖਾਂ ਦੇ ਹੇਠਾਂ ਕਾਲੇ ਘੇਰੇ ਦੀ ਸਮੱਸਿਆ ਨੂੰ ਦੂਰ ਕਰਨ ਲਈ ਲੋਕ ਕਈ ਤਰ੍ਹਾਂ ਦੇ ਬਿਊਟੀ ਪ੍ਰੋਡਕਟਸ ਅਤੇ ਕਰੀਮਾਂ ਦੀ ਵਰਤੋਂ ਕਰਦੇ ਹਨ। ਪਰ ਇਸ ਦੀ ਜ਼ਿਆਦਾ ਵਰਤੋਂ ਕਰਨ ਨਾਲ ਚਿਹਰੇ ’ਤੇ ਖ਼ੁਸ਼ਕੀ ਆਉਣ ਲਗਦੀ ਹੈ।
ਅੱਜ ਅਸੀਂ ਤੁਹਾਨੂੰ ਕੁੱਝ ਘਰੇਲੂ ਨੁਸਖ਼ੇ ਦਸਾਂਗੇ ਜਿਨ੍ਹਾਂ ਦੀ ਮਦਦ ਨਾਲ ਕਾਲੇ ਘੇਰਿਆਂ ਨੂੰ ਘੱਟ ਕੀਤਾ ਜਾ ਸਕਦਾ ਹੈ ਅਤੇ ਖ਼ੂਬਸੂਰਤੀ ਨੂੰ ਵਧਾਇਆ ਜਾ ਸਕਦਾ ਹੈ।
ਸਿਹਤ ਮਾਹਰਾਂ ਅਨੁਸਾਰ ਖੀਰੇ ਦੇ ਟੁਕੜਿਆਂ ਨੂੰ ਅੱਖਾਂ ’ਤੇ ਲਗਾਉਣਾ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਅੱਖਾਂ ਦੇ ਹੇਠਾਂ ਕਾਲੇ ਘੇਰਿਆਂ ਨੂੰ ਦੂਰ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਗੁਲਾਬ ਜਲ ਵਿਚ ਖੀਰੇ ਦਾ ਰਸ ਮਿਲਾ ਕੇ ਉਸ ਮਿਸ਼ਰਣ ਨੂੰ 10 ਤੋਂ 15 ਮਿੰਟ ਤਕ ਅੱਖਾਂ ’ਤੇ ਲਗਾ ਕੇ ਰੱਖਣ ਨਾਲ ਕਾਲੇ ਘੇਰਿਆਂ ਦੀ ਸਮੱਸਿਆ ਦੂਰ ਹੋ ਜਾਂਦੀ ਹੈ। ਤੁਹਾਡੀਆਂ ਅੱਖਾਂ ਦੇ ਹੇਠਾਂ ਕਾਲੇ ਘੇਰਿਆਂ ਦੀ ਸਮੱਸਿਆ ਘੱਟ ਹੋਣ ਲਗਦੀ ਹੈ।
ਕਈ ਗੁਣਾਂ ਨਾਲ ਭਰਪੂਰ ਐਲੋਵੇਰਾ ਜੈੱਲ ਅੱਖਾਂ ਦੇ ਹੇਠਾਂ ਕਾਲੇ ਘੇਰਿਆਂ ਨੂੰ ਦੂਰ ਕਰਨ ਵਿਚ ਕਾਫ਼ੀ ਮਦਦ ਕਰਦਾ ਹੈ। ਐਲੋਵੇਰਾ ਜੈੱਲ ਨੂੰ ਅੱਖਾਂ ਦੇ ਹੇਠਾਂ ਲਗਾਉ ਅਤੇ 15-20 ਮਿੰਟ ਲਈ ਛੱਡ ਦਿਉ। ਇਸ ਤੋਂ ਬਾਅਦ ਕੋਸੇ ਪਾਣੀ ਨਾਲ ਧੋ ਲਵੋ। ਐਲੋਵੇਰਾ ਚਮੜੀ ਨੂੰ ਆਰਾਮਦਾਇਕ ਅਤੇ ਨਰਮ ਰਖਦਾ ਹੈ। ਇਸ ਵਿਚ ਮੌਜੂਦ ਐਂਟੀਆਕਸੀਡੈਂਟ ਅੱਖਾਂ ਦੇ ਹੇਠਾਂ ਸੋਜ ਅਤੇ ਕਾਲੇ ਘੇਰਿਆਂ ਨੂੰ ਦੂਰ ਕਰਨ ਵਿਚ ਕਾਫ਼ੀ ਮਦਦ ਕਰਦੇ ਹਨ।
ਮਾਇਸਚਰਾਈਜ਼ਰ ਲਈ ਬਦਾਮ ਦਾ ਤੇਲ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਹ ਵਿਟਾਮਿਨ ਈ ਅਤੇ ਐਂਟੀਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦਾ ਹੈ, ਜੋ ਅੱਖਾਂ ਦੇ ਹੇਠਾਂ ਕਾਲੇ ਘੇਰਿਆਂ ਨੂੰ ਹਲਕਾ ਕਰਦਾ ਹੈ ਅਤੇ ਚਮੜੀ ਨੂੰ ਪੋਸ਼ਣ ਦਿੰਦਾ ਹੈ। ਇਸ ਲਈ, ਸੌਣ ਤੋਂ ਪਹਿਲਾਂ, ਸਰਕੂਲਰ ਮੋਸ਼ਨ ਵਿਚ ਅੱਖਾਂ ਦੇ ਆਲੇ ਦੁਆਲੇ ਬਦਾਮ ਦੇ ਤੇਲ ਦੀ ਮਾਲਿਸ਼ ਕਰੋ, ਇਸ ਨੂੰ ਰਾਤ ਭਰ ਛੱਡ ਦਿਉ ਅਤੇ ਸਵੇਰੇ ਸਾਫ਼ ਪਾਣੀ ਨਾਲ ਧੋ ਲਵੋ।