
ਕੈਲਸ਼ੀਅਮ ਦਾ ਚੰਗਾ ਸਰੋਤ ਹਨ ਪਰਵਲ
ਮੁਹਾਲੀ: ਗਰਮੀ ਦੇ ਮੌਸਮ ਵਿਚ ਲੋਕਾਂ ਨੂੰ ਸਬਜ਼ੀਆਂ ਦੀ ਚੋਣ ਕਰਨ ਵਿਚ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਹੁੰਦੀਆਂ ਹਨ। ਇਸ ਦੇ ਬਾਵਜੂਦ ਗਰਮੀ ਵਿਚ ਕੁੱਝ ਅਜਿਹੀਆਂ ਸਬਜ਼ੀਆਂ ਵੀ ਹਨ ਜੋ ਇਸ ਮੌਸਮ ’ਚ ਆਸਾਨੀ ਨਾਲ ਮਿਲ ਜਾਂਦੀਆਂ ਹਨ। ਪਰਵਲ ਗਰਮੀਆਂ ਦੀ ਇਕ ਬਿਹਤਰੀਨ ਸਬਜ਼ੀ ਹੈ। ਪਰਵਲ ਦੀ ਸੱਭ ਤੋਂ ਵੱਡੀ ਖ਼ੂਬੀ ਇਹ ਹੈ ਕਿ ਲੰਬੇ ਸਮੇਂ ਤਕ ਤਾਜ਼ਾ ਰਹਿੰਦਾ ਹੈ। ਪਰਵਲ ਵਿਚ ਵਿਟਾਮਿਨ-ਏ, ਵਿਟਾਮਿਨ-ਬੀ1 ਅਤੇ ਵਿਟਾਮਿਨ-ਸੀ ਭਰਪੂਰ ਮਾਤਰਾ ਵਿਚ ਮਿਲ ਜਾਂਦਾ ਹੈ। ਇਸ ਤੋਂ ਇਲਾਵਾ ਇਹ ਕੈਲਸ਼ੀਅਮ ਦਾ ਵੀ ਚੰਗਾ ਸਰੋਤ ਹੈ।
Parval
ਇਸ ਦੇ ਛਿਲਕਿਆਂ ਵਿਚ ਮੈਗਨੀਸ਼ੀਅਮ, ਪੋਟਾਸ਼ੀਅਮ, ਫ਼ਾਸਫ਼ੋਰਸ ਭਰਪੂਰ ਮਾਤਰਾ ਵਿਚ ਮਿਲ ਜਾਂਦਾ ਹੈ। ਪਰਵਲ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਵਿਚ ਖ਼ਾਸ ਤੌਰ ’ਤੇ ਫ਼ਾਇਦੇਮੰਦ ਹੁੰਦਾ ਹੈ। ਪਰਵਲ ਵਿਚ ਮੌਜੂਦ ਬੀਜ ਕਬਜ਼ ਅਤੇ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਵਿਚ ਫ਼ਾਇਦੇਮੰਦ ਹੁੰਦੇ ਹਨ। ਸ਼ੂਗਰ ਦੇ ਮਰੀਜ਼ਾਂ ਨੂੰ ਖ਼ਾਸ ਤੌਰ ’ਤੇ ਪਰਵਲ ਖਾਣ ਦੀ ਸਲਾਹ ਦਿਤੀ ਜਾਂਦੀ ਹੈ। ਪਰਵਲ ਵਿਚ ਮੌਜੂਦ ਐਂਟੀ-ਆਕਸੀਡੈਂਟ ਵਧਦੀ ਉਮਰ ਦੇ ਲੱਛਣਾਂ ਨੂੰ ਘੱਟ ਕਰਨ ਵਿਚ ਮਦਦਗਾਰ ਹੁੰਦੇ ਹਨ। ਇਹ ਚਿਹਰੇ ਦੀਆਂ ਛਾਂਈਆਂ ਅਤੇ ਬਾਰੀਕ ਰੇਖਾਵਾਂ ਨੂੰ ਦੂਰ ਕਰਨ ਵਿਚ ਮਦਦਗਾਰ ਹੈ।
ਪਰਵਲ ਇਮਿਊਨਟੀ ਸਿਸਟਮ ਨੂੰ ਬਿਹਤਰ ਬਣਾਉਂਦਾ ਹੈ। ਇਹ ਬੁਖ਼ਾਰ, ਸਰਦੀ-ਖਾਂਸੀ, ਚਮੜੀ ਦੀ ਇੰਫ਼ੈਕਸ਼ਨ ਅਤੇ ਸੱਟ ਨੂੰ ਛੇਤੀ ਭਰਨ ਵਿਚ ਮਦਦ ਕਰਦਾ ਹੈ।
ਜੇਕਰ ਤੁਹਾਡੇ ਬੱਚੇ ਨੂੰ ਭੁੱਖ ਨਹੀਂ ਲੱਗਣ ਦੀ ਸ਼ਿਕਾਇਤ ਹੈ ਤਾਂ ਉਸ ਨੂੰ ਪਰਵਲ ਦੀ ਸਬਜ਼ੀ ਖੁਆਉ। ਪਰਵਲ ਦੀ ਵਰਤੋਂ ਕਰਨ ਨਾਲ ਪੇਟ ਦੇ ਕੀੜੇ ਮਰ ਜਾਂਦੇ ਹਨ।ਪਰਵਲ ਵਿਚ ਭਰਪੂਰ ਮਾਤਰਾ ’ਚ ਡਾਈਟਰੀ ਫ਼ਾਈਬਰਸ ਮਿਲ ਜਾਂਦੇ ਹਨ। ਜੋ ਪਾਚਨ ਤੰਤਰ ਨੂੰ ਸਹੀ ਰੱਖਣ ਵਿਚ ਮਦਦਗਾਰ ਹੁੰਦੇ ਹਨ।