ਸੰਤਰਾ ਖਾਣ ਨਾਲ ਕੋਰੋਨਾ ਦੇ ਨਾਲ-ਨਾਲ ਹੋਰ ਬੀਮਾਰੀਆਂ ਤੋਂ ਵੀ ਰਹੇਗਾ ਬਚਾਅ
Published : Dec 5, 2020, 10:26 am IST
Updated : Dec 5, 2020, 10:26 am IST
SHARE ARTICLE
Orange
Orange

ਜ਼ਿਆਦਾ ਸੰਤਰੇ ਖਾਣ ਨਾਲ ਪਾਚਨ ਕਿਰਿਆ ਹੌਲੀ ਹੋ ਜਾਂਦੀ ਹੈ ਜਿਸ ਨਾਲ ਭਾਰ ਵਧ ਸਕਦਾ ਹੈ।

ਮੁਹਾਲੀ: ਸਰਦੀਆਂ ਵਿਚ ਲੋਕ ਸੰਤਰਾ ਖਾਣਾ ਬਹੁਤ ਪਸੰਦ ਕਰਦੇ ਹਨ। ਕੋਰੋਨਾ ਮਹਾਂਮਾਰੀ ਵਿਚ ਸੰਤਰਾ ਖਾਣਾ ਤਾਂ ਹੋਰ ਵੀ ਫ਼ਾਇਦੇਮੰਦ ਹੁੰਦਾ ਹੈ ਕਿਉਂਕਿ ਇਸ ਵਿਚ ਵਿਟਾਮਿਨ ਸੀ ਭਰਪੂਰ ਹੁੰਦਾ ਹੈ ਜਿਸ ਨਾਲ ਇਮਿਊਨਿਟੀ ਵਧਦੀ ਹੈ। ਸੰਤਰੇ ਖਾਣ ਦੇ ਕੀ ਫ਼ਾਇਦੇ ਹਨ:

OrangeOrange

ਵਿਟਾਮਿਨ ਸੀ ਨਾਲ ਭਰਪੂਰ ਸੰਤਰਾ ਖਾਣ ਨਾਲ ਇਮਿਊਨਟੀ ਵਧਦੀ ਹੈ ਜਿਸ ਨਾਲ ਜ਼ੁਕਾਮ-ਖੰਘ, ਕਫ਼, ਗਲੇ ਵਿਚ ਖਰਾਸ਼, ਬੁਖ਼ਾਰ ਵਰਗੀਆਂ ਸਮੱਸਿਆਵਾਂ ਦੂਰ ਰਹਿੰਦੀਆਂ ਹਨ। ਸੰਤਰੇ ਵਿਚ ਫ਼ਾਇਬਰ ਅਤੇ ਸੋਡੀਅਮ ਹੁੰਦਾ ਹੈ ਜਿਸ ਨਾਲ ਬਲੱਡ ਪ੍ਰੈਸ਼ਰ ਦੇ ਨਾਲ ਸ਼ੂਗਰ ਵੀ ਕੰਟਰੋਲ ਵਿਚ ਰਹਿੰਦੀ ਹੈ। ਇਸ ਲਈ ਸੰਤਰਾ ਸ਼ੂਗਰ ਦੇ ਮਰੀਜ਼ਾਂ ਲਈ ਫ਼ਾਇਦੇਮੰਦ ਹੁੰਦਾ ਹੈ।

OrangeOrange

 ਸੰਤਰੇ ਵਿਚ ਲਾਈਮੋਨਿਨ ਹੁੰਦਾ ਹੈ ਜੋ ਕੈਂਸਰ ਸੈੱਲਾਂ ਨੂੰ ਸਰੀਰ ਵਿਚ ਵਧਣ ਨਹੀਂ ਦਿੰਦਾ। ਇਕ ਅਧਿਐਨ ਅਨੁਸਾਰ ਰੋਜ਼ਾਨਾ 1 ਸੰਤਰਾ ਖਾਣ ਨਾਲ ਛਾਤੀ ਦੇ ਕੈਂਸਰ ਦਾ ਖ਼ਤਰਾ ਘੱਟ ਹੁੰਦਾ ਹੈ। ਜੇ ਤੁਹਾਨੂੰ ਕਿਡਨੀ ਸਟੋਨ ਦੀ ਸਮੱਸਿਆ ਹੈ ਤਾਂ ਰੋਜ਼ਾਨਾ 1 ਗਲਾਸ ਸੰਤਰੇ ਦੇ ਜੂਸ ਵਿਚ ਕਾਲਾ ਨਮਕ ਪਾ ਕੇ ਪੀਉ।

OrangeOrange

ਇਸ ਨਾਲ 2-3 ਹਫ਼ਤਿਆਂ ਵਿਚ ਹੀ ਪੱਥਰੀ ਪਿਘਲ ਕੇ ਬਾਹਰ ਆ ਜਾਵੇਗੀ। ਸੰਤਰਾ ਬਲੱਡ ਸਰਕੂਲੇਸ਼ਨ ਨੂੰ ਵਧਾਉਣ ਨਾਲ ਨਾੜੀਆਂ ਵਿਚ ਬਲੱਡ ਕਲੋਟ ਨਹੀਂ ਬਣਨ ਦਿੰਦਾ ਜਿਸ ਨਾਲ ਦਿਲ ਦੀਆਂ ਬੀਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ।

OrangeOrange

 ਦਿਨ ਵਿਚ 1 ਜਾਂ 2 ਤੋਂ ਵੱਧ ਸੰਤਰੇ ਨਹੀਂ ਖਾਣੇ ਚਾਹੀਦੇ ਕਿਉਂਕਿ ਜਿਥੇ ਹਰ ਚੀਜ਼ ਦਾ ਇਕ ਫ਼ਾਇਦਾ ਹੁੰਦਾ ਹੈ ਉਥੇ ਹੀ ਉਸ ਦੇ ਕੁੱਝ ਨੁਕਸਾਨ ਵੀ ਹੁੰਦੇ ਹਨ। ਭਲੇ ਹੀ ਸੰਤਰਾ ਸਿਹਤ ਲਈ ਫ਼ਾਇਦੇਮੰਦ ਹੁੰਦਾ ਹੈ ਪਰ ਖ਼ਾਲੀ ਪੇਟ ਇਸ ਦਾ ਸੇਵਨ ਕਰਨ ਨਾਲ ਛਾਤੀ ਵਿਚ ਜਲਣ, ਖ਼ਰਾਬ ਮੂਡ ਅਤੇ ਖੱਟੇ ਡਕਾਰ ਦਾ ਕਾਰਨ ਬਣ ਸਕਦਾ ਹੈ।

Orange juiceOrange juice

 ਜ਼ਿਆਦਾ ਮਾਤਰਾ ਵਿਚ ਇਸ ਦੇ ਸੇਵਨ ਨਾਲ ਪੇਟ ਵਿਚ ਦਰਦ, ਦਸਤ ਅਤੇ ਕੈਲਸ਼ੀਅਮ ਦਾ ਨੁਕਸਾਨ ਕਰ ਸਕਦਾ ਹੈ।  ਜ਼ਿਆਦਾ ਸੰਤਰੇ ਖਾਣ ਨਾਲ ਪਾਚਨ ਕਿਰਿਆ ਹੌਲੀ ਹੋ ਜਾਂਦੀ ਹੈ ਜਿਸ ਨਾਲ ਭਾਰ ਵਧ ਸਕਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement