ਬਾਰਸ਼ ਦੇ ਮੌਸਮ ਵਿਚ ਖਾਉ ‘ਛੱਲੀ’, ਸਿਹਤ ਲਈ ਵੀ ਹੈ ਫ਼ਾਇਦੇਮੰਦ
Published : Aug 6, 2021, 7:32 pm IST
Updated : Aug 6, 2021, 7:32 pm IST
SHARE ARTICLE
 Eat corn
Eat corn

ਛੱਲੀ ਵਿਚ ਜ਼ੀਕਸਾਂਥਿਨ ਨਾਂਅ ਦੇ ਐਂਟੀਆਕਸੀਡੈਂਟ ਮਿਲ ਜਾਂਦੇ ਹਨ ਜਿਸ ਕਾਰਨ ਇਸ ਦਾ ਰੰਗ ਪੀਲਾ ਹੁੰਦਾ ਹੈ

ਬਾਰਸ਼ ਦੇ ਮੌਸਮ ਵਿਚ ਲੋਕ ਛੱਲੀ ਖਾਣਾ ਬਹੁਤ ਪਸੰਦ ਕਰਦੇ ਹਨ। ਛੱਲੀ ਨੂੰ ਉਬਾਲ ਕੇ, ਭੁੰਨ ਕੇ, ਪਕਾ ਕੇ ਕਿਸੇ ਵੀ ਤਰ੍ਹਾਂ ਤੁਸੀਂ ਖਾ ਸਕਦੇ ਹੋ, ਇਸ ਨਾਲ ਸਿਹਤ ਨੂੰ ਬਹੁਤ ਸਾਰੇ ਲਾਭ ਹੁੰਦੇ ਹਨ। ਬਾਜ਼ਾਰ ਵਿਚ ਤੁਹਾਨੂੰ ਛੱਲੀ ਅਸਾਨੀ ਨਾਲ ਮਿਲ ਜਾਵੇਗੀ। ਆਉ ਜਾਣਦੇ ਹਾਂ ਛੱਲੀ ਖਾਣ ਦੇ ਫ਼ਾਇਦਿਆਂ ਬਾਰੇ: 

ProteinProtein

-ਮਰਦਾਂ ਨੂੰ ਰੋਜ਼ਾਨਾ 56 ਗ੍ਰਾਮ ਅਤੇ ਔਰਤਾਂ ਨੂੰ ਰੋਜ਼ਾਨਾ 46 ਗ੍ਰਾਮ ਪ੍ਰੋਟੀਨ ਦੀ ਲੋੜ ਹੁੰਦੀ ਹੈ, ਜਿਸ ਨੂੰ ਸਿਰਫ਼ ਤੁਸੀਂ ਇਕ ਕੱਪ ਛੱਲੀ ਦੇ ਦਾਣੇ ਖਾ ਕੇ ਪ੍ਰਾਪਤ ਕਰ ਸਕਦੇ ਹੋ। 

 sweet corncorn

-ਛੱਲੀ ਵਿਚ ਜ਼ੀਕਸਾਂਥਿਨ ਨਾਂਅ ਦੇ ਐਂਟੀਆਕਸੀਡੈਂਟ ਮਿਲ ਜਾਂਦੇ ਹਨ ਜਿਸ ਕਾਰਨ ਇਸ ਦਾ ਰੰਗ ਪੀਲਾ ਹੁੰਦਾ ਹੈ। ਇਸ ਨਾਲ ਉਮਰ ਵਧਣ ਦੇ ਨਾਲ-ਨਾਲ ਅੱਖਾਂ ਵਿਚ ਹੋਣ ਵਾਲੀਆਂ ਸਮੱਸਿਆਵਾਂ ਜਿਵੇਂ ਮੋਤੀਆਬਿੰਦ, ਅੱਖਾਂ ਦਾ ਸੁੱਕਾਪਨ, ਅੱਖਾਂ ਵਿਚੋਂ ਪਾਣੀ ਨਿਕਲਣਾ ਆਦਿ ਤੋਂ ਛੁਟਕਾਰਾ ਮਿਲਦਾ ਹੈ। ਛੱਲੀ ਦੇ ਸੇਵਨ ਨਾਲ ਅੱਖਾਂ ਦੀ ਰੌਸ਼ਨੀ ਵੀ ਤੇਜ਼ ਹੁੰਦੀ ਹੈ।

Eat Corn Eat Corn

-ਛੱਲੀ ਵਿਚ ਮਿਲਣ ਵਾਲੇ ਐਂਟੀਆਕਸੀਡੈਂਟ ਚਮੜੀ ਨੂੰ ਲੰਮੇ ਸਮੇਂ ਤਕ ਜਵਾਨ ਬਣਾਈ ਰਖਦੇ ਹਨ। ਇਸ ਵਿਚ ਅਜਿਹੇ ਗੁਣ ਮਿਲਦੇ ਹਨ ਜੋ ਚਮੜੀ ਦੇ ਕਸਾਵ ਨੂੰ ਬਣਾਈ ਰਖਦੇ ਹਨ। ਅਪਣੀ ਖ਼ੁਰਾਕ ਵਿਚ ਛੱਲੀ ਨੂੰ ਸ਼ਾਮਲ ਕਰਨ ਨਾਲ ਬੇਵਕਤ ਆਉਣ ਵਾਲੇ ਬੁਢਾਪੇ ਨੂੰ ਰੋਕਿਆ ਜਾ ਸਕਦਾ ਹੈ। ਮੱਕੀ ਨੂੰ ਖਾਣ ਤੋਂ ਇਲਾਵਾ ਇਸ ਦਾ ਤੇਲ ਵੀ ਬਹੁਤ ਫ਼ਾਇਦੇਮੰਦ ਹੁੰਦਾ ਹੈ। ਤੁਸੀਂ ਇਸ ਵਿਚੋਂ ਨਿਕਲਣ ਵਾਲੇ ਤੇਲ ਨੂੰ ਵੀ ਲਗਾ ਸਕਦੇ ਹੋ। 

Corn eat health benefitsCorn eat health benefits

-ਛੱਲੀ ਵਿਚ ਥੀਆਮਾਈਨ ਭਰਪੂਰ ਮਾਤਰਾ ਵਿਚ ਮਿਲ ਜਾਂਦਾ ਹੈ ਅਤੇ ਉਸ ਵਿਚ ਮੌਜੂਦ ਨਿਊਟ੍ਰੀਏਂਟਸ ਦਿਮਾਗ ਲਈ ਬਹੁਤ ਹੀ ਜ਼ਰੂਰੀ ਹੁੰਦੇ ਹਨ। ਇਸ ਤੋਂ ਇਲਾਵਾ ਛੱਲੀ ਦੇ ਸੇਵਨ ਨਾਲ ਯਾਦਦਾਸ਼ਤ ਵੀ ਤੇਜ਼ ਹੋ ਜਾਂਦੀ ਹੈ। ਛੱਲੀ ਨੂੰ ਖਾ ਕੇ ਤੁਸੀਂ ਅਲਜ਼ਾਈਮਰ ਵਰਗੀ ਭੁਲਣ ਦੀ ਬਿਮਾਰੀ ਤੋਂ ਵੀ ਬਚੇ ਰਹਿੰਦੇ ਹੋ।

-ਛੱਲੀ ਦਿਲ ਦੇ ਰੋਗਾਂ ਨੂੰ ਖ਼ਤਮ ਕਰਨ ਵਿਚ ਵੀ ਮਦਦਗਾਰ ਹੁੰਦੀ ਹੈ ਕਿਉਂਕਿ ਇਸ ਵਿਚ ਵਿਟਾਮਿਨ ‘ਸੀ‘, ਕੈਰੋਟੀਨੋਇਡ ਅਤੇ ਬਾਇਉਫਲੇਵੋਨਾਇਡ ਮਿਲ ਜਾਂਦੇ ਹਨ। ਇਹ ਕੈਲੇਸਟਰੋਲ ਦੇ ਪੱਧਰ ਨੂੰ ਵਧਣ ਨਹੀਂ ਦਿੰਦੇ ਅਤੇ ਸਰੀਰ ਵਿਚ ਖ਼ੂਨ ਦਾ ਪ੍ਰਵਾਹ ਵੀ ਵਧਦਾ ਹੈ।
-ਛੱਲੀ ਨੂੰ ਥੋੜ੍ਹੀ ਜਿਹੀ ਮਾਤਰਾ ਵਿਚ ਖਾਣ ਨਾਲ ਹੀ ਪੇਟ ਭਰ ਜਾਂਦਾ ਹੈ। ਨਾਲ ਹੀ ਇਸ ਨਾਲ ਪੂਰੇ ਦਿਨ ਲਈ ਜ਼ਰੂਰੀ ਪੋਸ਼ਣ ਵੀ ਪ੍ਰਾਪਤ ਹੋ ਜਾਂਦੇ ਹਨ ਜਿਸ ਨਾਲ ਤੁਹਾਨੂੰ ਵਾਰ-ਵਾਰ ਭੁੱਖ ਨਹੀਂ ਲਗਦੀ। ਇਸ ਲਈ ਇਹ ਭਾਰ ਨੂੰ ਘੱਟ ਕਰਨ ਵਿਚ ਤੁਹਾਡੀ ਸਹਾਇਤਾ ਕਰ ਸਕਦੀ ਹੈ। ਛੱਲੀ ਦਾ ਸੂਪ ਬਣਾ ਕੇ ਪੀਣਾ ਵੀ ਕਾਫ਼ੀ ਫ਼ਾਇਦੇਮੰਦ ਹੁੰਦਾ ਹੈ। 

corn Soup corn Soup

-ਛੱਲੀ ਵਿਚ ਪੋਟਾਸ਼ੀਅਮ ਦੀ ਉਚਿਤ ਮਾਤਰਾ ਮਿਲ ਜਾਂਦੀ ਹੈ। ਜੋ ਪੱਠਿਆਂ ’ਤੇ ਪੈਣ ਵਾਲੇ ਦਬਾਅ ਅਤੇ ਅਕੜਨ ਨੂੰ ਘੱਟ ਕਰ ਕੇ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਕ ਕੱਪ ਛੱਲੀ ਦੇ ਦਾਣਿਆਂ ਵਿਚ 325 ਮਿ: ਗ੍ਰਾ: ਪੋਟਾਸ਼ੀਅਮ ਦੀ ਮਾਤਰਾ ਮਿਲ ਜਾਂਦੀ ਹੈ। ਇਸ ਨੂੰ ਆਲੂ, ਬੀਨਜ਼ ਅਤੇ ਪਾਲਕ ਨਾਲ ਮਿਲਾ ਕੇ ਖਾਣ ਨਾਲ ਇਸ ਦੇ ਫ਼ਾਇਦੇ ਦੁੱਗਣੇ ਹੋ ਜਾਂਦੇ ਹਨ। ਛੱਲੀ ਦੇ ਪੀਲੇ ਦਾਣਿਆਂ ਵਿਚ ਢੇਰ ਸਾਰਾ ਆਇਰਨ, ਕਾਪਰ, ਫ਼ਾਸਫ਼ੋਰਸ ਅਤੇ ਮੈਗਨੀਸ਼ੀਅਮ ਮਿਲ ਜਾਂਦਾ ਹੈ, ਜਿਸ ਨਾਲ ਹੱਡੀਆਂ ਵਿਚ ਮਜ਼ਬੂਤੀ ਆਉਂਦੀ ਹੈ। ਇਸ ਦੇ ਪੋਸ਼ਕ ਤੱਤਾਂ ਕਾਰਨ ਬੁਢਾਪੇ ਦੌਰਾਨ ਵੀ ਹੱਡੀਆਂ ਦੇ ਟੁੱਟਣ ਦੀ ਸੰਭਾਵਨਾ ਕਾਫ਼ੀ ਘੱਟ ਹੋ ਜਾਂਦੀ ਹੈ। ਇਸ ਨਾਲ ਗੁਰਦੇ ਵੀ ਸਹੀ ਤਰੀਕੇ ਨਾਲ ਕੰਮ ਕਰਦੇ ਹਨ। 

KidneyKidney

-ਪਾਚਣ ਕਿਰਿਆ ਨੂੰ ਬਿਹਤਰ ਬਣਾਉਣ ਲਈ ਖਾਣੇ ਵਿਚ ਫ਼ਾਈਬਰ ਦਾ ਹੋਣਾ ਬਹੁਤ ਹੀ ਜ਼ਰੂਰੀ ਮੰਨਿਆ ਜਾਂਦਾ ਹੈ। ਮੱਕੀ ਵਿਚ ਫ਼ਾਈਬਰ ਭਰਪੂਰ ਮਾਤਰਾ ਵਿਚ ਮਿਲ ਜਾਂਦਾ ਹੈ। ਇਹ ਸਿਰਫ਼ ਪਾਚਣ ਲਈ ਹੀ ਨਹੀਂ, ਸਗੋਂ ਬਲੱਡ ਸ਼ੂਗਰ ਪੱਧਰ ਨੂੰ ਵੀ ਕੰਟਰੋਲ ਕਰਦਾ ਹੈ। ਇਸ ਨਾਲ ਕਬਜ਼ ਦੀ ਸਮੱਸਿਆ ਤੋਂ ਵੀ ਰਾਹਤ ਮਿਲਦੀ ਹੈ, ਨਾਲ ਹੀ ਕੈਲੇਸਟਰੋਲ ਦੀ ਵਧਦੀ ਮਾਤਰਾ ਨੂੰ ਵੀ ਕੰਟਰੋਲ ਵਿਚ ਰਖਿਆ ਜਾ ਸਕਦਾ ਹੈ। ਇਹ ਫ਼ਾਈਬਰ ਨਾਲ ਭਰਿਆ ਹੋਇਆ ਹੈ, ਇਸ ਲਈ ਇਸ ਨੂੰ ਖਾਣ ਨਾਲ ਪੇਟ ਦਾ ਪਾਚਣ ਸਹੀ ਬਣਿਆ ਰਹਿੰਦਾ ਹੈ। ਇਸ ਨਾਲ ਕਬਜ਼, ਬਵਾਸੀਰ ਅਤੇ ਪੇਟ ਵਿਚ ਕੈਂਸਰ ਹੋਣ ਦਾ ਖ਼ਤਰਾ ਕਾਫ਼ੀ ਘੱਟ ਹੋ ਜਾਂਦਾ ਹੈ। 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement