ਸਰਦੀਆਂ ਵਿਚ ਸੌਗੀ ਦੀ ਵਰਤੋਂ ਕਰਨਾ ਹੈ ਬਹੁਤ ਲਾਭਦਾਇਕ
Published : Dec 6, 2020, 8:36 am IST
Updated : Dec 6, 2020, 8:37 am IST
SHARE ARTICLE
Raisins
Raisins

ਕਿਸ਼ਮਿਸ਼ ਪੇਟ ਸਬੰਧੀ ਰੋਗਾਂ ਲਈ ਹੁੰਦੀ ਫ਼ਾਇਦੇਮੰਦ

ਮੁਹਾਲੀ: ਡ੍ਰਾਈਫ਼ਰੂਟ ਖਾਣ ਦੇ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ ਪਰ ਕਿਸ਼ਮਿਸ਼ ਖਾਣ ਦੇ ਬਹੁਤ ਸਾਰੇ ਫ਼ਾਇਦੇ ਹਨ। ਅੰਗੂਰ ਨੂੰ ਸੁਕਾ ਕੇ ਬਣਾਈ ਜਾਣ ਵਾਲੀ ਕਿਸ਼ਮਿਸ਼ ਭਾਵ ਸੌਗੀ ਖਾਣ ਵਿਚ ਜਿੰਨੀ ਸਵਾਦ ਹੁੰਦੀ ਹੈ, ਉਨੀ ਹੀ ਸਿਹਤ ਲਈ ਵੀ ਫ਼ਾਇਦੇਮੰਦ ਹੈ। ਕਿਸ਼ਮਿਸ਼ ਕੁਦਰਤੀ ਤੌਰ 'ਤੇ ਮਿੱਠੀ ਹੁੰਦੀ ਹੈ। ਇਸ ਵਿਚ ਆਇਰਨ, ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਫ਼ਾਈਬਰ ਦੀ ਮਾਤਰਾ ਸਮਰੱਥ ਹੁੰਦੀ ਹੈ। ਜੇਕਰ ਤੁਸੀਂ ਇਸ ਨੂੰ ਹਰ ਰੋਜ਼ ਖ਼ਾਲੀ ਢਿੱਡ ਖਾਂਦੇ ਹੋ ਤਾਂ ਤੁਹਾਨੂੰ ਕਈ ਫ਼ਾਇਦੇ ਮਿਲਣਗੇ। ਸਰਦੀਆਂ ਵਿਚ ਕਿਸ਼ਮਿਸ਼ ਦੀ ਵਰਤੋਂ ਕਰਨਾ ਬਹੁਤ ਲਾਭਦਾਇਕ ਹੈ।

The benefits of raisinsThe benefits of raisins

ਕਿਸ਼ਮਿਸ਼ ਭਾਰ ਘਟਾਉਣ ਵਿਚ ਬੇਹੱਦ ਲਾਹੇਵੰਦ ਹੁੰਦੀ ਹੈ। ਜੇਕਰ ਤੁਸੀਂ ਮੋਟਾਪੇ ਦਾ ਸ਼ਿਕਾਰ ਹੋ ਰਹੇ ਹੋ ਤਾਂ ਤੁਹਾਡਾ ਭਾਰ ਘੱਟ ਕਰਨ ਵਿਚ ਮਦਦ ਕਰੇਗੀ। ਭਾਰ ਘੱਟ ਕਰਨ ਲਈ ਤੁਹਾਨੂੰ ਕਿਸ਼ਮਿਸ਼ ਦਾ ਰੋਜ਼ਾਨਾ ਸੇਵਨ ਕਰਨਾ ਚਾਹੀਦਾ ਹੈ। ਕਿਸ਼ਮਿਸ਼ ਪੇਟ ਸਬੰਧੀ ਰੋਗਾਂ ਲਈ ਕਾਫ਼ੀ ਫ਼ਾਇਦੇਮੰਦ ਹੁੰਦੀ ਹੈ। ਇਸ ਵਿਚ ਮੌਜੂਦ ਤੱਤ ਸਰੀਰ ਦੀ ਪੂਰੀ ਗੰਦਗੀ ਨੂੰ ਬਾਹਰ ਕੱਢ ਦਿੰਦੇ ਹਨ ਜਿਸ ਨਾਲ ਕਬਜ਼, ਗੈਸ ਆਦਿ ਦੀ ਮੁਸ਼ਕਲ ਨਹੀਂ ਹੁੰਦੀ। ਇਸ ਦੇ ਸੇਵਨ ਨਾਲ ਥਕਾਵਟ ਦੂਰ ਰਹਿੰਦੀ ਹੈ ਅਤੇ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ।

Enhanced eyesight with raisinsEnhanced eyesight with raisins

ਰੋਜ਼ਾਨਾ ਕਿਸ਼ਮਿਸ਼ ਖਾਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਕਿਸ਼ਮਿਸ਼ ਵਿਚ ਕੈਲਸ਼ੀਅਮ ਦੀ ਵਧੀਆ ਮਾਤਰਾ ਪਾਈ ਜਾਂਦੀ ਹੈ, ਜੋ ਹੱਡੀਆਂ ਨੂੰ ਮਜ਼ਬੂਤ ਕਰਨ ਵਿਚ ਸਹਾਇਕ ਹੁੰਦਾ ਹੈ। ਖ਼ਾਲੀ ਢਿੱਡ ਕਿਸ਼ਮਿਸ਼ ਯਾਨੀ ਸੌਗੀ ਦਾ ਸੇਵਨ ਕਰਨ ਨਾਲ ਇਸ ਵਿਚ ਮੌਜੂਦ ਐਂਟੀਬੈਕਟੀਰਿਅਲ ਦੇ ਗੁਣ ਮੂੰਹ ਵਿਚੋਂ ਆਉਣ ਵਾਲੀ ਬਦਬੂ ਦੂਰ ਕਰਨ ਦੇ ਨਾਲ ਗਲੇ ਦੀ ਇਨਫ਼ੈਕਸ਼ਨ ਤੋਂ ਵੀ ਛੁਟਕਾਰਾ ਦਿਵਾਉਣ ਵਿਚ ਮਦਦ ਕਰਦੇ ਹਨ।

Enhanced eyesight with raisins raisins

 ਇਸ ਦਾ ਖੱਟਾ-ਮਿੱਠਾ ਸਵਾਦ ਹਰ ਭੋਜਨ ਨੂੰ ਖ਼ਾਸ ਬਣਾ ਦਿੰਦਾ ਹੈ। ਇਸ ਦਾ ਸੇਵਨ ਕਰਨ ਨਾਲ ਖ਼ੂਨ ਦੀ ਕਮੀ ਪੂਰੀ ਹੁੰਦੀ ਹੈ। ਇਹ ਭਾਰ ਘਟਾਉਣ ਵਿਚ ਮਦਦ ਕਰਦੀ ਹੈ। ਸਰੀਰ ਨੂੰ ਊਰਜਾ ਦੇਣ ਦੇ ਨਾਲ ਨਾਲ ਇਹ ਵਿਟਾਮਿਨ-ਸੀ ਦੀ ਕਮੀ ਨੂੰ ਵੀ ਪੂਰਾ ਕਰਦੀ ਹੈ। ਕਿਸ਼ਮਿਸ਼ ਅੱਖਾਂ ਦੀ ਰੋਸ਼ਨੀ ਲਈ ਬੇਹੱਦ ਫ਼ਾਇਦੇਮੰਦ ਮੰਨੀ ਜਾਂਦੀ ਹੈ। ਕਿਸ਼ਮਿਸ਼ ਦੇ ਪਾਣੀ ਵਿਚ ਐਂਟੀਆਕਸੀਡੈਂਟਸ, ਵਿਟਾਮਿਨ-ਏ ਅਤੇ ਬੀਟਾ ਕੈਰੋਟਿਨ ਵਰਗੇ ਤੱਤ ਮਿਲਦੇ ਹਨ। ਇਹ ਸਾਰੇ ਤੱਤ ਅੱਖਾਂ ਦੀ ਰੌਸ਼ਨੀ ਵਧਾਉਣ ਵਿਚ ਮਦਦ ਕਰਦੇ ਹਨ।

RaisinsRaisins

ਕਿਸ਼ਮਿਸ਼ ਵਿਚ ਉਹ ਸਾਰੇ ਤੱਤ ਮਿਲ ਜਾਂਦੇ ਹਨ, ਜੋ ਸਰੀਰ ਦੀ ਰੋਗ ਰੋਕਣ ਵਾਲਾ ਸਮਰੱਥਾ ਨੂੰ ਵਧਾਉਣ 'ਚ ਸਹਾਇਕ ਹੁੰਦਾ ਹੈ। ਸਰਦੀਆਂ ਦੇ ਦਿਨਾਂ ਵਿਚ ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਬੈਕਟੀਰੀਆ ਅਤੇ ਵਾਇਰਲ ਇਨਫ਼ੈਕਸ਼ਨ ਨਾਲ ਲੜਨ ਵਿਚ ਮਦਦ ਮਿਲਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement