ਗੰਜੇਪਨ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕ ਕਰਨ ਕਪੂਰ ਦੀ ਵਰਤੋਂ

By : GAGANDEEP

Published : Sep 7, 2023, 11:49 am IST
Updated : Sep 7, 2023, 11:49 am IST
SHARE ARTICLE
photo
photo

ਜੇਕਰ ਤੁਸੀਂ ਚਮੜੀ ਦੀ ਖ਼ਾਰਿਸ਼ ਤੋਂ ਪ੍ਰੇਸ਼ਾਨ ਹੋ ਤਾਂ ਤੁਹਾਨੂੰ ਕਪੂਰ ਦੇ ਤੇਲ ਦੀ ਵਰਤੋਂ ਕਰਨੀ ਚਾਹੀਦੀ ਹੈ।

 

ਮੁਹਾਲੀ : ਭਾਰਤ ਪਿਛਲੇ ਕਈ ਸਾਲਾਂ ਤੋਂ ਕਪੂਰ ਦੀ ਵਰਤੋਂ ਧਾਰਮਕ ਕੰਮਾਂ ਅਤੇ ਇਲਾਜ ਲਈ ਕਰਦਾ ਆ ਰਿਹਾ ਹੈ। ਆਯੁਰਵੈਦ ਮੁਤਾਬਕ ਕਪੂਰ ਨੂੰ ਸਾੜਨ ਨਾਲ ਮਨ ਅਤੇ ਸਰੀਰ ਦੋਹਾਂ ਦਾ ਇਲਾਜ ਕੀਤਾ ਜਾ ਸਕਦਾ ਹੈ। ਕਪੂਰ ਸਿਨਾਮੋਨਮ ਕੈਂਫੋਰਾ ਨਾਂ ਦੇ ਬੂਟੇ ਤੋਂ ਸਫ਼ੈਦ ਮੋਮ ਦੇ ਰੂਪ ਵਿਚ ਪ੍ਰਾਪਤ ਹੁੰਦਾ ਹੈ। ਕਪੂਰ ਵਿਚ ਐਂਟੀਸੈਪਟਿਕ, ਐਨੇਸਥੈਟਿਕ, ਐਂਟੀਸਪਾਸਮੋਡਿਕ, ਇਨਫ਼ਲਾਮੇਟਰੀ ਤੇ ਐਂਟੀਨੈਰਲਗਿਕ ਗੁਣ ਹਨ। ਕਪੂਰ ਇਕ ਮਹਾਨ ਦਵਾਈ ਹੈ।

ਇਹ ਵੀ ਪੜ੍ਹੋ: ਤਰਨਤਾਰਨ 'ਚ ਸਕੂਲ ਵੈਨ 'ਚੋਂ ਉੱਤਰ ਕੇ ਸੜਕ ਪਾਰ ਕਰਦੇ 5 ਸਾਲਾ ਬੱਚੇ ਨੂੰ ਟਰੱਕ ਨੇ ਦਰੜਿਆ, ਮੌਤ 

ਇਹ ਕੀਟਨਾਸ਼ਕਾਂ ਵਿਚ ਵੀ ਵੱਡੇ ਪੱਧਰ ’ਤੇ ਵਰਤਿਆ ਜਾਂਦਾ ਹੈ ਕਿਉਂਕਿ ਇਹ ਅਸਰਦਾਰ ਢੰਗ ਨਾਲ ਕੀੜਿਆਂ ਨੂੰ ਮਾਰਦਾ ਹੈ ਅਤੇ ਡੇਂਗੂ-ਮਲੇਰੀਆ ਵਰਗੇ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬੀਮਾਰੀਆਂ ਤੋਂ ਤੁਹਾਨੂੰ ਬਚਾ ਕੇ ਰਖਦਾ ਹੈ। ਇਹ ਬਲਾਕ, ਟੈਬਲੇਟਸ, ਤੇਲ ਤੇ ਪਾਊਡਰ ਦੇ ਰੂਪ ਵਿਚ ਬਾਜ਼ਾਰ ਵਿਚੋਂ ਆਮ ਤੌਰ ’ਤੇ ਮਿਲ ਜਾਂਦਾ ਹੈ। ਇਸ ਦੀ ਵਰਤੋਂ ਬੰਦ ਨੱਕ, ਚਮੜੀ ਦੀ ਐਨਰਜੀ, ਖ਼ਾਰਸ਼, ਜੋੜਾਂ, ਮਾਸਪੇਸ਼ੀਆਂ ਦੇ ਦਰਦ, ਮਾਮੂਲੀ ਸੱਟ ਅਤੇ ਸੜ ਜਾਣ ’ਤੇ ਇਲਾਜ ਦੇ ਤੌਰ ’ਤੇ ਕੀਤੀ ਜਾਂਦੀ ਹੈ। ਕਪੂਰ ਦਾ ਤੇਲ ਸਾਨੂੰ ਸਾਰਿਆਂ ਨੂੰ ਅਪਣੇ ਘਰ ਵਿਚ ਰਖਣਾ ਚਾਹੀਦਾ ਹੈ ਕਿਉਂਕਿ ਇਸ ਦੀ ਵਰਤੋਂ ਕਰਨ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ।

ਇਹ ਵੀ ਪੜ੍ਹੋ: ਬਟਾਲਾ 'ਚ ਦੁਕਾਨ ਦੇ ਬਾਹਰ ਫ਼ਰਸ਼ ਪਾਉਣ ਨੂੰ ਲੈ ਕੇ ਦੋ ਧਿਰਾਂ ’ਚ ਹੋਈ ਤਕਰਾਰ 'ਚ ਬਜ਼ੁਰਗ ਦੀ ਮੌਤ  

ਜੇਕਰ ਤੁਸੀਂ ਚਮੜੀ ਦੀ ਖ਼ਾਰਿਸ਼ ਤੋਂ ਪ੍ਰੇਸ਼ਾਨ ਹੋ ਤਾਂ ਤੁਹਾਨੂੰ ਕਪੂਰ ਦੇ ਤੇਲ ਦੀ ਵਰਤੋਂ ਕਰਨੀ ਚਾਹੀਦੀ ਹੈ। ਇਹ ਤੇਲ ਰੋਮ-ਛੇਦਾਂ ਵਿਚ ਜਾ ਕੇ ਚਮੜੀ ’ਤੇ ਹੋਣ ਵਾਲੀ ਖਾਰਸ਼ ਤੋਂ ਤੁਰਤ ਰਾਹਤ ਦਿਵਾਉਂਦਾ ਹੈ। ਇਕ ਕੱਪ ਨਾਰੀਅਲ ਤੇਲ ਵਿਚ ਇਕ ਕਪੂਰ ਦੀ ਟਿਕੀ ਹੀ ਮਿਲਾ ਕੇ ਲਗਾਉ। ਮੁੰਡਾ ਹੋਵੇ ਜਾਂ ਕੁੜੀ, ਹਰ ਕਿਸੇ ਨੂੰ ਅਪਣੇ ਵਾਲਾਂ ਨਾਲ ਪਿਆਰ ਹੁੰਦਾ ਹੈ। ਅਜਿਹੇ ਵਿਚ ਵਾਲਾਂ ਦਾ ਝੜਨਾ ਅਤੇ ਸਿਕਰੀ ਹੋਣੀ ਆਮ ਗੱਲ ਹੈ ਜਿਸ ਨਾਲ ਵਾਲ ਹੌਲੀ-ਹੌਲੀ ਕਮਜ਼ੋਰ ਹੋ ਜਾਂਦੇ ਹਨ। ਅਜਿਹੀ ਹਾਲਤ ਵਿਚ ਗੰਜੇਪਨ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਜਿਸ ਲਈ ਕਪੂਰ ਦੇ ਤੇਲ ਵਿਚ ਜੈਤੂਨ ਜਾਂ ਨਾਰੀਅਲ ਤੇਲ ਮਿਕਸ ਕਰ ਕੇ ਰੂੰ ਨਾਲ ਅਪਣੇ ਵਾਲਾਂ ਵਿਚ ਲਗਾਉ। ਇਸ ਵਿਚ ਕੁੱਝ ਬੂੰਦਾਂ ਕਪੂਰ ਅਸੈਂਸ਼ੀਅਲ ਤੇਲ ਦੀਆਂ ਵੀ ਤੁਸੀਂ ਮਿਲਾ ਸਕਦੇ ਹੋ ਜਿਸ ਨਾਲ ਗੰਜੇਪਨ ਦੀ ਸਮੱਸਿਆ ਘੱਟ ਹੋ ਜਾਵੇਗੀ।

ਜੋੜਾਂ ਤੇ ਮਾਸਪੇਸ਼ੀਆਂ ਵਿਚ ਦਰਦ ਅਤੇ ਜਕੜਨ ਹੋਣ ’ਤੇ ਵੀ ਕਪੂਰ ਦੀ ਮਦਦ ਲਈ ਜਾ ਸਕਦੀ ਹੈ। ਹਲਕੇ ਕੋਸੇ ਤਿਲ ਦੇ ਤੇਲ ਵਿਚ ਕਪੂਰ ਦੀ ਟਿੱਕੀ ਮਿਕਸ ਕਰ ਕੇ ਮਾਲਸ਼ ਕਰਨ ਨਾਲ ਜੋੜਾਂ ਦਾ ਦਰਦ ਠੀਕ ਹੋ ਜਾਂਦਾ ਹੈ। ਘਰ ਵਿਚ ਕੀੜਿਆਂ-ਮਕੌੜਿਆਂ ਤੋਂ ਛੁਟਕਾਰਾ ਪਾਉਣ ਲਈ ਕਪੂਰ ਦੀਆਂ ਟਿੱਕੀਆਂ ਸਾੜੋ। ਇਹ ਮੱਛਰ-ਮੱਖੀਆਂ ਤੇ ਕਾਕਰੋਚ ਨੂੰ ਕੋਨੇ-ਕੋਨੇ ਵਿਚੋਂ ਬਾਹਰ ਕੱਢ ਦੇਵੇਗਾ। ਹਲਕੀ ਸੜੀ ਹੋਈ ਚਮੜੀ ਜਾਂ ਸੱਟਾਂ ਦੇ ਇਲਾਜ ਵਿਚ ਕਪੂਰ ਦੀ ਵਰਤੋਂ ਕਰਨੀ ਕਾਫ਼ੀ ਫ਼ਾਇਦੇਮੰਦ ਹੈ। ਇਹ ਸੱਟ ਦੇ ਨਿਸ਼ਾਨ ਨੂੰ ਘੱਟ ਕਰਦਾ ਹੈ। ਕਪੂਰ ਦਾ ਤੇਲ ਨਾੜੀ ਨੂੰ ਉਤੇਜਿਤ ਕਰਦਾ ਹੈ, ਜੋ ਚਮੜੀ ਨੂੰ ਠੰਢਕ ਪਹੁੰਚਾਉਂਦਾ ਹੈ।

ਕੱਪ ਨਾਰੀਅਲ ਤੇਲ ਵਿਚ 2 ਕਿਊਬ ਕਪੂਰ ਦੇ ਪਾ ਕੇ ਪ੍ਰਭਾਵਤ ਥਾਂ ’ਤੇ ਲਗਾਉ। ਅਜਿਹਾ ਦਿਨ ਵਿਚ ਦੋ ਵਾਰ ਕਰਨ ਨਾਲ ਫ਼ਾਇਦਾ ਹੁੰਦਾ ਹੈ। ਜੇਕਰ ਤੁਸੀਂ ਵਾਲਾਂ ਦੇ ਝੜਨ ਅਤੇ ਸਿਕਰੀ ਤੋਂ ਪ੍ਰੇਸ਼ਾਨ ਹੋ ਤਾਂ ਨਾਰੀਅਲ ਦੇ ਤੇਲ ਵਿਚ ਕਪੂਰ ਪਾ ਕੇ ਵਾਲਾਂ ਦੀ ਚੰਗੀ ਤਰ੍ਹਾਂ ਨਾਲ ਮਾਲਿਸ਼ ਕਰੋ। ਨਾਰੀਅਲ ਤੇਲ ਉਂਜ ਵੀ ਵਾਲ ਝੜਨ ਅਤੇ ਸਿਕਰੀ ਨੂੰ ਰੋਕਦਾ ਹੈ। ਇਹ ਬੈਸਟ ਕੰਡੀਸ਼ਨਰ ਦਾ ਕੰਮ ਵੀ ਕਰਦਾ ਹੈ। ਸਰਦੀ-ਜ਼ੁਕਾਮ, ਬੰਦ ਨੱਕ ਅਤੇ ਛਾਤੀ ਜਾਮ ਹੋਣ ਤੋਂ ਰਾਹਤ ਪਾਉਣ ਲਈ ਕਪੂਰ ਦੀ ਵਰਤੋਂ ਕੀਤੀ ਜਾ ਸਕਦੀ ਹੈ। ਕਪੂਰ ਵਿਚ ਤੇਜ਼ ਗੰਧ ਭਰੇ ਨੱਕ ਅਤੇ ਸਾਹ ਨਲੀ ਨੂੰ ਖੋਲ੍ਹਦੀ ਹੈ। ਕਿਸੇ ਵੀ ਮਿੱਠੇ ਤੇਲ (ਬਾਦਾਮ, ਜੈਤੂਨ) ਵਿਚ ਬਰਾਬਰ ਮਾਤਰਾ ਵਿਚ ਕਪੂਰ ਤੇਲ ਮਿਕਸ ਕਰ ਕੇ ਛਾਤੀ ਦੀ ਮਾਲਸ਼ ਕਰੋ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement