ਕੋਵਿਡ-19 ਤੋਂ ਬਚਣ ਲਈ ਘਰ ’ਚ ਦਾਖ਼ਲ ਹੋਣ ਤੋਂ ਪਹਿਲਾਂ ਹਦਾਇਤਾਂ ਦੀ ਪਾਲਣਾ ਕਰਨਾ ਲਾਜ਼ਮੀ
Published : Apr 8, 2020, 6:33 pm IST
Updated : Apr 9, 2020, 6:19 pm IST
SHARE ARTICLE
Photo
Photo

ਸਿਰਫ ਸਾਵਧਾਨੀ ਵਰਤ ਕੇ ਹੀ ਪਰਿਵਾਰਕ ਮੈਂਬਰਾਂ ਨੂੰ ਖਤਰੇ ਤੋਂ ਬਚਾਇਆ ਜਾ ਸਕਦਾ

ਚੰਡੀਗੜ੍ਹ: ਕੋਵਿਡ-19 ਦੇ ਖਤਰੇ ਤੋਂ ਬਚਣ ਲਈ ਅਤੇ ਘਰ ’ਚ ਦਾਖ਼ਲ ਹੋਣ ਤੋਂ ਪਹਿਲਾਂ, ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਲਾਜ਼ਮੀ ਤੌਰ ’ਤੇ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਅਸੀਂ ਪਰਿਵਾਰਕ ਮੈਂਬਰਾਂ ਨੂੰ ਵੱਧ ਤੋਂ ਵੱਧ ਸੁੱਖਿਅਤ ਕਰ ਸਕੀਏ। ਸਿਰਫ ਸਾਵਧਾਨੀ ਵਰਤ ਕੇ ਹੀ ਘਰ ਨੂੰ ਕੋਰੋਨਾ ਵਾਇਰਸ ਦੇ ਖਤਰੇ ਤੋਂ ਬਚਾਇਆ ਜਾ ਸਕਦਾ ਹੈ।

 Corona VirusFile photo

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਦੋਂ ਕੋਈ ਵੀ ਵਿਅਕਤੀ ਬਾਹਰੋਂ ਆਪਣੇ ਘਰ ਵਾਪਸ ਆਉਂਦਾ ਹੈ ਤਾਂ ਉਸ ਵਲੋਂ ਘਰ ਵਿਚ ਆ ਕੇ ਕਿਸੇ ਵੀ ਚੀਜ਼ ਨੂੰ ਹੱਥ ਨਾ ਲਗਾਇਆ ਜਾਵੇ ਅਤੇ ਸੱਭ ਤੋਂ ਪਹਿਲਾਂ ਆਪਣੇ ਜੁੱਤੇ ਉਤਾਰੇ ਜਾਣ। ਜੇਕਰ ਪਾਲਤੂ ਜਾਨਵਰ ਨੂੰ ਬਾਹਰੋਂ ਸੈਰ ਕਰਵਾ ਕੇ ਆਏ ਹੋ ਤਾਂ ਉਸਦੇ ਪੰਜਿਆਂ ਨੂੰ ਵੀ ਚੰਗੀ ਤਰ੍ਹਾਂ ਰੋਗਾਣੂ ਮੁਕਤ ਕੀਤਾ ਜਾਵੇ।

 Corona VirusCorona Virus

ਬੁਲਾਰੇ ਨੇ ਦੱਸਿਆ ਕਿ ਆਪਣੇ ਕੱਪੜਿਆਂ ਨੂੰ ਬਦਲ ਕੇ ਅਤੇ ਧੋਣ ਲਈ ਵੱਖਰੇ ਤੌਰ ’ਤੇ ਰੱਖ ਦਿੱਤਾ ਜਾਵੇ ਜਿਸ ਉਪਰੰਤ ਬੈਗ, ਪਰਸ, ਚਾਬੀਆਂ ਆਦਿ ਨੂੰ ਘਰ ਦੀ ਐਂਟਰੀ ਤੇ ਹੀ ਕਿਸੇ ਬਕਸੇ ਵਿਚ ਪਾ ਦਿੱਤਾ ਜਾਵੇ ਤਾਂ ਜੋ ਘਰ ਦੀ ਕਿਸੀ ਅੰਦਰਲੀ ਚੀਜ਼ ਨਾਲ ਇਨ੍ਹਾਂ ਸੰਪਰਕ ਨਾ ਹੋ ਜਾਵੇ। ਉਨ੍ਹਾਂ ਦੱਸਿਆ ਨਹਾਉਣ ਨਾਲ ਤੁਸੀਂ ਰੋਗਾਣੂ ਮੁਕਤ ਹੋ ਜਾਂਦੇ ਹੋ ਇਸ ਲਈ ਨਹਾਉਣਾ ਬਹੁਤ ਜਰੂਰੀ ਹੈ ਜੇਕਰ ਤੁਸੀਂ ਕਿਸੇ ਕਾਰਣ ਨਹਾਉਣਾ ਨਹੀਂ ਚਾਹੁੰਦੇ ਤਾਂ ਘੱਟੋ ਘੱਟ ਹੱਥ, ਬਾਹਾਂ, ਗਰਦਨ ਤੇ ਨਹੁੰਆਂ ਨੂੰ ਚੰਗੀ ਤਰ੍ਹਾਂ ਸਾਬਣ ਨਾਲ ਸਾਫ ਕਰੋ।

 Corona VirusCorona Virus

ਉਨ੍ਹਾਂ ਅੱਗੇ ਦੱਸਿਆ ਕਿ ਇਹ ਵੀ ਅਤੀ ਜ਼ਰੂਰੀ ਹੈ ਕਿ ਮੋਬਾਇਲ ਫੋਨ ਅਤੇ ਐਨਕਾਂ ਨੂੰ ਗਰਮ ਸਾਬਣ ਵਾਲੇ ਪਾਣੀ ਦੀ ਸਪਰੇਅ ਜਾਂ ਅਲਕੋਹਲ ਨਾਲ ਰੋਗਾਣੂ-ਮੁਕਤ ਕੀਤਾ ਜਾਵੇ ਅਤੇ ਇਸ ਤੋਂ ਇਲਾਵਾ ਬਾਹਰੋਂ ਲਿਆਂਦੀ ਕਿਸੇ ਵੀ ਵਸਤੂ ਨੂੰ ਚੰਗੀ ਤਰ੍ਹਾਂ ਰੋਗਾਣੂ-ਮੁਕਤ ਕਰਨ ਤੋਂ ਬਾਅਦ ਹੀ ਘਰ ਅੰਦਰ ਲਿਆਂਦਾ ਜਾਵੇ ਜਿਸ ਉਪਰੰਤ ਫਿਰ ਇਕ ਵਾਰ ਹੱਥਾਂ ਨੂੰ ਸਹੀ ਤਰੀਕੇ ਨਾਲ ਸਾਫ ਕੀਤਾ ਜਾਵੇ।

 Corona VirusCorona Virus

ਬੁਲਾਰੇ ਨੇ ਸਪਸ਼ਟ ਕੀਤਾ ਕਿ ਹਰ ਚੀਜ਼ ਨੂੰ ਰੋਗਾਣੂਮੁਕਤ ਕਰਨਾ ਸੰਭਵ ਨਹੀਂ ਹੈ ਪਰ ਅਸੀਂ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਕੇ ਕੋਰੋਨਾ ਦੇ ਖ਼ਤਰੇ ਨੂੰ ਘਟਾ ਸਕਦੇ ਹਾਂ ਅਤੇ ਆਪਣੇ ਪਰਿਵਾਰ ਨੂੰ ਸੁਰੱਖਿਅਤ ਵੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਗਵਾਈ ਵਾਲੀ ਸਰਕਾਰ ਕਰੋਨਾਵਾਇਰਸ ਦੀ ਰੋਕਥਾਮ ਲਈ ਵਿਆਪਕ ਪੱਧਰ ’ਤੇ ਉਪਰਾਲੇ ਕਰ ਰਹੀ ਹੈ ਅਤੇ ਲਾਕਡਾਊਨ ਤਹਿਤ ਪੰਜਾਬ ਵਾਸੀ ਘਰ ਰਹਿ ਇਸ ਵਾਇਰਸ ਦੇ ਖਾਤਮੇ ਲਈ ਆਪਣਾ ਵੱਡਮੁੱਲਾ ਸਹਿਯੋਗ ਦੇ ਸਕਦੇ ਹੋ। 

 Corona VirusCorona Virus

ਬੁਲਾਰੇ ਨੇ ਦੱਸਿਆ ਕਿ ਹੁਣ ਪੰਜਾਬ ਦੇ ਨਾਗਰਿਕ ਕੋਵਿਡ-19 ਮਹਾਂਮਾਰੀ ਕਾਰਨ ਪੈਦਾ ਹੋਈ ਸੰਕਟਕਾਲੀ ਸਥਿਤੀ ਦੌਰਾਨ ਜ਼ਰੂਰੀ ਚੀਜ਼ਾਂ ਅਤੇ ਕਰਿਆਨਾ ਸਬੰਧੀ ਖ਼ੁਰਾਕੀ ਵਸਤਾਂ ਮੰਗਵਾਉਣ ਲਈ ਸਰਕਾਰ ਦੀ ਨਵੇਕਲੀ ਕੋਵਾ-ਐਪ ਦੀ ਵਰਤੋਂ ਵੱਡੀ ਗਿਣਤੀ ਵਿਚ ਕਰ ਰਹੇ ਹਨ। ਸਰਕਾਰ ਨੇ ਅਜਿਹੀਆਂ ਲੋੜੀਂਦੀਆਂ ਵਸਤਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਕੋਵਾ ਐਪ ਦਾ ਵਿਸਥਾਰ ਕੀਤਾ ਹੈ ਤਾਂ ਜੋ ਇਨ੍ਹਾਂ ਚੀਜਾਂ ਦੀ ਲੋਕਾਂ ਤੱਕ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਬਣਾਈ ਜਾ ਸਕੇ।ਤਾਲਾਬੰਦੀ ਦੌਰਾਨ ਇਸ ਉਪਰਾਲੇ ਦਾ ਉਦੇਸ਼ ਨਾ ਕੇਵਲ ਲੋਕਾਂ ਤੱਕ ਜ਼ਰੂਰੀ ਸੇਵਾਵਾਂ ਅਤੇ ਲੋੜੀਦੀਆਂ ਵਸਤਾਂ ਦੀ ਅਸਾਨ ਪਹੁੰਚ ਬਣਾਉਣ ਵਿਚ ਸਹਾਇਤਾ ਕਰਨਾ ਹੈ ਸਗੋਂ ਦੁਕਾਨਦਾਰਾਂ ਨੂੰ ਲੋਕਾਂ ਦੇ ਘਰਾਂ ਵਿਚ ਅਜਿਹੀਆਂ ਚੀਜਾਂ ਦੀ ਸੁਚੱਜੀ ਸਪਲਾਈ ਕਰਨ ਵਿਚ ਸਮਰੱਥ ਬਣਾਉਣਾ ਵੀ ਹੈ।

 Corona VirusCorona Virus

ਬੁਲਾਰੇ ਨੇ ਦੱਸਿਆ ਕੋਰੋਨਾ ਵਾਇਰਸ ਦੀ ਰੋਕਥਾਮ ਤੇ ਵਿਭਿੰਨ ਸੇਵਾਵਾਂ ਸਬੰਧੀ ਹੋਰ ਜਾਣਕਾਰੀ ਲੈਣ ਲਈ ਹੈਲਪ ਲਾਈਨ ਨੰਬਰ 104 ਤੇ 112 ਤੇ ਸਹਾਇਤਾ ਲਈ ਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਜੇਕਰ ਸੁੱਕੀ ਖੰਘ, ਬੁਖਾਰ ਸਾਹ ਲੈਣ ਵਿੱਚ ਤਕਲੀਫ ਹੋਵੇ ਤਾਂ ਤੁਰੰਤ ਸਰਕਾਰੀ ਸਿਹਤ ਕੇਂਦਰ ਵਿੱਚ ਸੰਪਰਕ ਕੀਤਾ ਜਾਵੇ ਤਾਂ ਜੋ ਸਮੇ ’ਤੇ ਹੀ ਮਰੀਜ਼ ਦਾ ਇਲਾਜ ਸ਼ੁਰੂ ਕੀਤਾ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement