Health News: ਖਾਣਾ ਖਾਣ ਤੋਂ ਤੁਰਤ ਬਾਅਦ ਨਾ ਕਰੋ ਇਹ ਕੰਮ, ਸਿਹਤ ਦਾ ਹੋ ਸਕਦੈ ਨੁਕਸਾਨ

By : GAGANDEEP

Published : May 8, 2024, 6:58 am IST
Updated : May 8, 2024, 8:08 am IST
SHARE ARTICLE
Do not do this immediately after eating Health News
Do not do this immediately after eating Health News

Health News: ਭਾਰੀ ਭੋਜਨ ਖਾਣ ਤੋਂ ਬਾਅਦ ਕਦੇ ਵੀ ਨਾ ਨਹਾਉ ਕਿਉਂਕਿ ਇਹ ਭੋਜਨ ਦੇ ਪਾਚਣ ਨੂੰ ਹੌਲੀ ਕਰ ਦਿੰਦਾ ਹੈ।

Do not do this immediately after eating Health News: ਕੁੱਝ ਲੋਕ ਖਾਣਾ ਖਾਣ ਤੋਂ ਬਾਅਦ ਸੌਣਾ ਪਸੰਦ ਕਰਦੇ ਹਨ, ਜਦੋਂ ਕਿ ਕੁੱਝ ਲੋਕ ਸਿਗਰਟ ਪੀਣਾ ਪਸੰਦ ਕਰਦੇ ਹਨ। ਕਈ ਲੋਕ ਅਜਿਹੇ ਹਨ ਜੋ ਖਾਣਾ ਖਾਣ ਤੋਂ ਤੁਰਤ ਬਾਅਦ ਚਾਹ ਪੀ ਲੈਂਦੇ ਹਨ। ਕੀ ਤੁਸੀਂ ਜਾਣਦੇ ਹੋ ਕਿ ਇਨ੍ਹਾਂ ਆਦਤਾਂ ਦਾ ਸਿਹਤ ’ਤੇ ਕੀ ਅਸਰ ਪੈਂਦਾ ਹੈ। ਤੁਹਾਨੂੰ ਦੁਪਹਿਰ ਦੇ ਖਾਣੇ ਜਾਂ ਰਾਤ ਦੇ ਖਾਣੇ ਤੋਂ ਤੁਰਤ ਬਾਅਦ ਕੁੱਝ ਚੀਜ਼ਾਂ ਦਾ ਸੇਵਨ ਕਰਨ ਤੋਂ ਬਚਣਾ ਚਾਹੀਦਾ ਹੈ।

ਇਹ ਵੀ ਪੜ੍ਹੋ: Health News : ਸਿਹਤ ਲਈ ਬਹੁਤ ਫ਼ਾਇਦੇਮੰਦ ਹੈ ਧਨੀਏ ਦਾ ਜੂਸ

ਦੁਪਹਿਰ ਦੇ ਖਾਣੇ ਜਾਂ ਰਾਤ ਦੇ ਖਾਣੇ ਤੋਂ ਬਾਅਦ ਝਪਕੀ ਲੈਣ ਨਾਲ ਬਹੁਤ ਹੀ ਸੁਹਾਵਣਾ ਅਹਿਸਾਸ ਹੁੰਦਾ ਹੈ ਪਰ ਇਹ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। ਅਜਿਹਾ ਕਰਨ ਨਾਲ ਪਾਚਨ ਤੰਤਰ ਪ੍ਰਭਾਵਤ ਹੁੰਦਾ ਹੈ। ਦਰਅਸਲ ਭੋਜਨ ਪਚਣ ਵਿਚ ਦੇਰੀ ਹੋ ਸਕਦੀ ਹੈ। ਇਸ ਲਈ ਖਾਣਾ ਖਾਣ ਤੋਂ ਤੁਰਤ ਬਾਅਦ ਸੌਣ ਤੋਂ ਪਰਹੇਜ਼ ਕਰੋ।

ਇਹ ਵੀ ਪੜ੍ਹੋ: Health News: ਦਿਲ ਦੀਆਂ ਬੀਮਾਰੀਆਂ ਤੋਂ ਬਚਣਾ ਹੈ ਤਾਂ ਵਰਤੋ ਸਰ੍ਹੋਂ ਦਾ ਤੇਲ 

ਸਿਗਰਟ ਪੀਣਾ ਬੁਰੀ ਲਤ ਹੈ ਜਿਸ ਕਾਰਨ ਤੁਸੀਂ ਕਈ ਖ਼ਤਰਨਾਕ ਬਿਮਾਰੀਆਂ ਦਾ ਸ਼ਿਕਾਰ ਹੋ ਸਕਦੇ ਹੋ। ਜੇ ਤੁਸੀਂ ਭੋਜਨ ਤੋਂ ਤੁਰਤ ਬਾਅਦ ਸਿਗਰਟ ਪੀਣਾ ਪਸੰਦ ਕਰਦੇ ਹੋ, ਤਾਂ ਇਹ ਤੁਹਾਡੇ ਲਈ ਜ਼ਿਆਦਾ ਨੁਕਸਾਨਦੇਹ ਹੋ ਸਕਦਾ ਹੈ। ਸਿਹਤ ਮਾਹਰਾਂ ਅਨੁਸਾਰ ਖਾਣਾ ਖਾਣ ਤੋਂ ਬਾਅਦ ਸਿਗਰਟ ਪੀਣਾ 10 ਸਿਗਰਟ ਪੀਣ ਦੇ ਬਰਾਬਰ ਹੈ, ਜਿਸ ਕਾਰਨ ਖ਼ਤਰਾ ਕਾਫ਼ੀ ਵੱਧ ਜਾਂਦਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਭਾਰੀ ਭੋਜਨ ਖਾਣ ਤੋਂ ਬਾਅਦ ਕਦੇ ਵੀ ਨਾ ਨਹਾਉ ਕਿਉਂਕਿ ਇਹ ਭੋਜਨ ਦੇ ਪਾਚਣ ਨੂੰ ਹੌਲੀ ਕਰ ਦਿੰਦਾ ਹੈ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਨਹਾਉਣ ਦੌਰਾਨ ਸਰੀਰ ਦੇ ਆਲੇ-ਦੁਆਲੇ ਖ਼ੂਨ ਦਾ ਪ੍ਰਵਾਹ ਵੱਧ ਜਾਂਦਾ ਹੈ ਅਤੇ ਪਾਚਨ ਪ੍ਰਣਾਲੀ ਵਿਚ ਪਰੇਸ਼ਾਨੀ ਹੋ ਸਕਦੀ ਹੈ। ਬੇਸ਼ੱਕ ਫਲ ਸਿਹਤਮੰਦ ਹੁੰਦੇ ਹਨ ਪਰ ਇਨ੍ਹਾਂ ਨੂੰ ਖਾਣ ਤੋਂ ਤੁਰਤ ਬਾਅਦ ਇਨ੍ਹਾਂ ਦਾ ਸੇਵਨ ਕਰਨਾ ਤੁਹਾਡੀ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। ਫਲ ਖਾਣ ਦਾ ਸੱਭ ਤੋਂ ਵਧੀਆ ਸਮਾਂ ਭੋਜਨ ਤੋਂ 2 ਘੰਟੇ ਪਹਿਲਾਂ ਜਾਂ ਬਾਅਦ ਵਿਚ ਹੁੰਦਾ ਹੈ, ਇਹ ਮੈਟਾਬੋਲਿਜ਼ਮ ਨੂੰ ਵਧਾਉਂਦਾ ਹੈ।

ਚਾਹ ਵਿਚ ਕੈਫੀਨ ਭਰਪੂਰ ਮਾਤਰਾ ਵਿਚ ਮਿਲ ਜਾਂਦਾ ਹੈ। ਜੇਕਰ ਤੁਸੀਂ ਖਾਣਾ ਖਾਣ ਤੋਂ ਤੁਰਤ ਬਾਅਦ ਚਾਹ ਪੀਂਦੇ ਹੋ, ਤਾਂ ਇਸ ਨਾਲ ਭੋਜਨ ਨੂੰ ਪਚਾਉਣਾ ਮੁਸ਼ਕਲ ਹੋ ਜਾਂਦਾ ਹੈ। ਬਹੁਤ ਸਾਰੇ ਲੋਕ ਭੋਜਨ ਦੇ ਤੁਰਤ ਬਾਅਦ ਚਾਹ ਪੀਣਾ ਪਸੰਦ ਕਰਦੇ ਹਨ। ਜੇ ਤੁਸੀਂ ਵੀ ਉਨ੍ਹਾਂ ਲੋਕਾਂ ਵਿਚੋਂ ਇਕ ਹੋ, ਤਾਂ ਤੁਸੀਂ ਬਦਹਜ਼ਮੀ ਤੋਂ ਪੀੜਤ ਹੋ ਸਕਦੇ ਹੋ। ਸਿਹਤ ਲਈ ਲੋੜੀਂਦੀ ਮਾਤਰਾ ਵਿਚ ਪਾਣੀ ਪੀਣਾ ਜ਼ਰੂਰੀ ਹੈ। ਪਰ ਖਾਣਾ ਖਾਣ ਦੇ ਤੁਰਤ ਬਾਅਦ ਜ਼ਿਆਦਾ ਪਾਣੀ ਪੀਣਾ ਤੁਹਾਡੇ ਲਈ ਸਮੱਸਿਆ ਬਣ ਸਕਦਾ ਹੈ। ਇਸ ਨਾਲ ਬਦਹਜ਼ਮੀ ਜਾਂ ਐਸੀਡਿਟੀ ਦੀ ਸਮੱਸਿਆ ਹੋ ਸਕਦੀ ਹੈ।

(For more Punjabi news apart from Do not do this immediately after eating Health News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement