Lifestyle: ਕੱਟੇ ਹੋਏ ਫਲਾਂ ਨੂੰ ਭੂਰਾ ਹੋਣ ਤੋਂ ਬਚਾਉਣ ਦੇ ਉਪਾਅ
Published : Sep 8, 2024, 8:08 am IST
Updated : Sep 8, 2024, 8:08 am IST
SHARE ARTICLE
Measures to prevent browning of cut fruits
Measures to prevent browning of cut fruits

Lifestyle: ਅਕਸਰ ਅਸੀਂ ਵੇਖਦੇ ਹਾਂ ਕਿ ਕੋਈ ਵੀ ਫੱਲ ਜਿਵੇਂ ਸੇਬ, ਨਾਸ਼ਪਤੀ ਆਦਿ ਨੂੰ ਕੱਟਣ ਤੋਂ ਥੋੜ੍ਹੀ ਦੇਰ ਬਾਅਦ ਉਹ ਭੂਰਾ ਹੋ ਜਾਂਦਾ ਹੈ

 

Lifestyle: ਅਕਸਰ ਅਸੀਂ ਵੇਖਦੇ ਹਾਂ ਕਿ ਕੋਈ ਵੀ ਫੱਲ ਜਿਵੇਂ ਸੇਬ, ਨਾਸ਼ਪਤੀ ਆਦਿ ਨੂੰ ਕੱਟਣ ਤੋਂ ਥੋੜ੍ਹੀ ਦੇਰ ਬਾਅਦ ਉਹ ਭੂਰਾ ਹੋ ਜਾਂਦਾ ਹੈ ਅਤੇ ਫੱਲ ਖਾਣ ਦੇ ਸ਼ੌਕੀਨ ਹਮੇਸ਼ਾ ਇਸ ਗੱਲ ਤੋਂ ਹੀ ਪ੍ਰੇਸ਼ਾਨ ਰਹਿੰਦੇ ਨੇ ਕਿ ਫਲਾਂ ਨੂੰ ਭੂਰਾ ਹੋਣ ਤੋਂ ਕਿਵੇਂ ਬਚਾਇਆ ਜਾਵੇ। ਹੋ ਸਕਦਾ ਹੈ ਕਿ ਤੁਸੀਂ ਬਹੁਤ ਵਾਰ ਬਹੁਤ ਸਾਰੇ ਫੱਲ ਕੱਟੇ ਤਾਂ ਹੋਣ ਪਰ ਕਿਸੇ ਕਾਰਨ ਉਹ ਖਾਧੇ ਨਾ ਗਏ ਹੋਣ, ਤਾਂ ਅਜਿਹੇ ਵਿਚ ਇਨ੍ਹਾਂ ਨੂੰ ਸੁਰੱਖਿਅਤ ਰਖਣਾ ਸਮੱਸਿਆ ਬਣ ਜਾਂਦੀ ਹੈ ਕਿ ਕੀ ਕਰੀਏ ਜਿਸ ਨਾਲ ਨਾ ਤਾਂ ਉਨ੍ਹਾਂ ਦਾ ਰੰਗ ਬਦਲੇ ਅਤੇ ਨਾ ਹੀ ਉਨ੍ਹਾਂ ਦੀ ਤਾਜ਼ਗੀ ਖ਼ਰਾਬ ਹੋਵੇ।

ਨਿੰਬੂ ਦਾ ਰਸ ਫੱਲ ਨੂੰ ਭੂਰਾ ਹੋਣ ਤੋਂ ਰੋਕਦਾ ਹੈ ਅਤੇ ਇਸ ਨੂੰ ਲੰਮੇ ਸਮੇਂ ਤਕ ਤਾਜ਼ਾ ਰੱਖਣ ਵਿਚ ਵੀ ਮਦਦ ਕਰਦਾ ਹੈ। ਇਕ ਨਿੰਬੂ ਦੇ ਰਸ ਨਾਲ ਤੁਸੀਂ 1.5 ਕਟੋਰਾ ਭਰ ਕੇ ਫਲਾਂ ਨੂੰ ਲੰਮੇ ਸਮੇਂ ਤਕ ਤਾਜ਼ਾ ਰੱਖ ਸਕਦੇ ਹੋ। ਇਕ ਨਿੰਬੂ ਨੂੰ ਕਟੇ ਹੋਏ ਫਲਾਂ ’ਤੇ ਨਿਚੋੜੋ ਅਤੇ ਹਰ ਟੁਕੜੇ ’ਤੇ ਰਸ ਲਾਉ। ਫੱਲ ਉਤੇ ਨਿੰਬੂ ਦਾ ਰਸ ਲਗਾਉਣ ਮਗਰੋਂ ਫ਼ਰਿਜ ’ਚ ਰਖਣਾ ਨਾ ਭੁੱਲੋ।

ਫਲਾਂ ਨੂੰ ਕੱਟ ਕੇ ਕਟੋਰੇ ਸਣੇ ਪਲਾਸਟਿਕ ਦੇ ਲਿਫ਼ਾਫ਼ੇ ਜਾਂ ਫਿਰ ਐਲੂਮੀਨੀਅਮ ਦੀ ਫ਼ੋਏਲ ਨਾਲ ਉਪਰ ਤੋਂ ਲਪੇਟ ਕੇ ਰੱਖ ਦਿਉ। ਫਿਰ ਇਸ ਵਿਚ ਛੋਟੀਆਂ-ਛੋਟੀਆਂ ਮੋਰੀਆਂ ਕਰ ਦਿਉ। ਫਲਾਂ ਨੂੰ ਇਸ ਤਰ੍ਹਾਂ ਢੱਕ ਕੇ ਰੱਖਣ ਦਾ ਇਕ ਫ਼ਾਇਦਾ ਇਹ ਵੀ ਹੈ ਕਿ ਇਸ ਨਾਲ ਫ਼ਰਿਜ ਵਿਚ ਪਏ ਬਾਕੀ ਸਮਾਨ ਦੀ ਮਹਿਕ ਫਲਾਂ ਵਿਚ ਨਹੀਂ ਆਉਂਦੀ ਅਤੇ ਨਾ ਹੀ ਫਲਾਂ ਦੀ ਮਹਿਕ ਬਾਕੀ ਸਮਾਨ ਵਿਚ ਜਾਂਦੀ ਹੈ।

ਇਸ ਦੇ ਪ੍ਰਯੋਗ ਨਾਲ ਤੁਸੀਂ ਫਲਾਂ ਨੂੰ 10-12 ਘੰਟੇ ਤਕ ਤਾਜ਼ਾ ਰੱਖ ਸਕਦੇ ਹੋ। ਬਜ਼ਾਰ ਤੋਂ ਤੁਹਾਨੂੰ ਸਿਟਰਿਕ ਐਸਿਡ ਪਾਊਡਰ ਦੇ ਰੂਪ ਵਿਚ ਮਿਲ ਜਾਵੇਗਾ। ਇਸ ਨਾਲ ਤੁਹਾਡੇ ਫਲਾਂ ਦੇ ਸਵਾਦ ਵਿਚ ਵੀ ਕੋਈ ਤਬਦੀਲੀ ਨਹੀਂ ਆਉਂਦੀ।

ਜੇ ਤੁਸੀਂ ਕਿਤੇ ਸਫ਼ਰ ’ਤੇ ਜਾ ਰਹੇ ਹੋ ਤਾਂ ਕਟੇ ਹੋਏ ਫਲਾਂ ਨੂੰ ਬੰਦ ਡੱਬੇ ਵਿਚ ਬਰਫ਼ ਵਾਲੇ ਪਾਣੀ ਵਿਚ ਰੱਖੋ। ਇਸ ਨਾਲ ਤੁਸੀਂ ਫਲਾਂ ਨੂੰ 3-4 ਘੰਟਿਆਂ ਲਈ ਤਾਜ਼ਾ ਰੱਖ ਸਕਦੇ ਹੋ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement