
ਠੰਢ ਨਾਲ ਸਰੀਰਕ ਕਾਰਜਪ੍ਰਣਾਲੀ 'ਤੇ ਅਸਰ ਪੈਂਦਾ ਹੈ
ਮੁਹਾਲੀ: ਸਰਦੀਆਂ ਦੇ ਮੌਸਮ ਵਿਚ ਹਸਪਤਾਲ 'ਚ ਭਰਤੀ ਹੋਣ ਅਤੇ ਦਿਲ ਦਾ ਦੌਰਾ ਪੈਣ ਕਾਰਨ ਮੌਤਾਂ ਦੀ ਗਿਣਤੀ ਕਾਫ਼ੀ ਜ਼ਿਆਦਾ ਹੁੰਦੀ ਹੈ। ਇਨ੍ਹਾਂ ਦਿਨਾਂ ਵਿਚ ਅਪਣੇ ਦਿਲ ਦਾ ਖ਼ਾਸ ਧਿਆਨ ਰਖਣਾ ਚਾਹੀਦਾ ਹੈ ਜਿਸ ਲਈ ਦਿਲ ਦੇ ਡਾਕਟਰਾਂ ਵਲੋਂ ਕੁੱਝ ਖ਼ਾਸ ਉਪਾਅ ਦਸੇ ਗਏ ਹਨ। ਇਸ ਨਾਲ ਹੀ ਲੋਕਾਂ ਨੂੰ ਅਪਣੇ ਦਿਲ ਦੀ ਦੇਖਭਾਲ ਲਈ ਅਪਣੀ ਜੀਵਨਸ਼ੈਲੀ ਵਿਚ ਵੀ ਬਦਲਾਅ ਕਰਨੇ ਚਾਹੀਦੇ ਹਨ।
Heart Attack
ਕਸਰਤ ਨਾਲ ਬਚਾਅ: ਦਿਲ ਦੇ ਮਾਹਰ ਡਾਕਟਰਾਂ ਦਾ ਕਹਿਣਾ ਹੈ ਕਿ ਘਰ ਵਿਚ ਦਿਲ ਨੂੰ ਸਿਹਤਮੰਦ ਰੱਖਣ ਵਾਲੀ ਕਸਰਤ ਕਰੋ। ਬਲੱਡ ਪ੍ਰੈਸ਼ਰ ਦੀ ਜਾਂਚ ਕਰਦੇ ਰਹਿਣਾ ਚਾਹੀਦਾ ਹੈ ਅਤੇ ਠੰਢ ਵਿਚ ਹੋਣ ਵਾਲੀ ਖਾਂਸੀ, ਜ਼ੁਕਾਮ ਅਤੇ ਬੁਖ਼ਾਰ ਤੋਂ ਖ਼ੁਦ ਨੂੰ ਬਚਾ ਕੇ ਰਖਣਾ ਚਾਹੀਦਾ ਹੈ। ਨਾਲ ਹੀ ਧੁੱਪ ਨਾਲ ਵੀ ਖ਼ੁਦ ਨੂੰ ਗਰਮ ਰੱਖਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
Heart Attack
ਠੰਢ ਨਾਲ ਸਰੀਰਕ ਕਾਰਜਪ੍ਰਣਾਲੀ 'ਤੇ ਅਸਰ ਪੈਂਦਾ ਹੈ। ਸਰੀਰ ਵਿਚ ਖ਼ੂਨ ਦਾ ਵਹਾਅ ਘੱਟ ਜਾਂਦਾ ਹੈ ਜਿਸ ਨਾਲ ਹਾਈ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਹੋ ਜਾਂਦੀ ਹੈ ਅਤੇ ਇਸ ਕਰ ਕੇ ਦਿਲ ਨੂੰ ਜ਼ਿਆਦਾ ਕੰਮ ਕਰਨਾ ਪੈਂਦਾ ਹੈ। ਇਸ ਕਾਰਨ ਲੋਕਾਂ ਵਿਚ ਦਿਲ ਦਾ ਦੌਰਾ ਪੈਣ ਦੀ ਸੰਭਾਵਨਾ ਜ਼ਿਆਦਾ ਵੱਧ ਜਾਂਦੀ ਹੈ।
Heart Attack
ਇਸ ਮੌਸਮ ਵਿਚ ਠੰਢਾ ਮੌਸਮ ਅਤੇ ਧੁੰਦ ਕਾਰਨ ਪ੍ਰਦੂਸ਼ਕ ਕਣ ਜ਼ਮੀਨ ਨੇੜੇ ਆ ਜਾਂਦੇ ਹਨ ਜਿਸ ਕਾਰਨ ਛਾਤੀ ਵਿਚ ਇਨਫ਼ੈਕਸ਼ਨ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ ਅਤੇ ਸਾਹ ਲੈਣ ਵਿਚ ਮੁਸ਼ਕਲ ਹੁੰਦੀ ਹੈ। ਪ੍ਰਦੂਸ਼ਕ ਤੱਤ ਸਾਹ ਦੀ ਪ੍ਰੇਸ਼ਾਨੀ ਨੂੰ ਹੋਰ ਵਧਾ ਸਕਦੇ ਹਨ ਅਤੇ ਇਨ੍ਹਾਂ ਕਾਰਨਾਂ ਕਰ ਕੇ ਹਸਪਤਾਲ ਵਿਚ ਭਰਤੀ ਹੋਣਾ ਪੈ ਸਕਦਾ ਹੈ।
Heart Problem
ਘੱਟ ਤਾਪਮਾਨ ਕਰ ਕੇ ਪਸੀਨਾ ਨਿਕਲਣਾ ਬੰਦ ਹੋ ਜਾਂਦਾ ਹੈ ਅਤੇ ਸਰੀਰ ਪਾਣੀ ਨੂੰ ਕੱਢ ਨਹੀਂ ਪਾਉਂਦਾ ਜਿਸ ਨਾਲ ਫੇਫੜਿਆਂ ਵਿਚ ਪਾਣੀ ਜਮ੍ਹਾਂ ਹੋ ਜਾਂਦਾ ਹੈ ਅਤੇ ਦਿਲ ਦੇ ਮਰੀਜ਼ਾਂ ਦੀ ਸਿਹਤ 'ਤੇ ਇਸ ਦਾ ਅਸਰ ਪੈਂਦਾ ਹੈ।
ਸੂਰਜ ਦੀ ਰੌਸ਼ਨੀ ਤੋਂ ਮਿਲਣ ਵਾਲਾ ਵਿਟਾਮਿਨ-ਡੀ ਦਿਲ ਵਿਚ ਟਿਸ਼ੂਜ਼ ਨੂੰ ਬਣਨ ਤੋਂ ਰੋਕਦਾ ਹੈ ਜਿਸ ਨਾਲ ਦਿਲ ਦੇ ਦੌਰੇ ਤੋਂ ਬਾਅਦ ਦਿਲ ਦੇ ਦੌਰੇ ਤੋਂ ਬਚਾਅ ਹੁੰਦਾ ਹੈ। ਠੰਢ ਵਿਚ ਵਿਟਾਮਿਨ-ਡੀ ਦੀ ਕਮੀ ਨਾਲ ਦਿਲ ਬੰਦ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਲਈ ਠੰਢ ਵਿਚ ਅਪਣੇ ਦਿਲ ਦਾ ਅਤੇ ਅਪਣੀ ਸਿਹਤ ਦਾ ਖ਼ਾਸ ਧਿਆਨ ਰਖਣਾ ਚਾਹੀਦਾ ਹੈ।