ਅੱਖਾਂ ਦੀ ਰੌਸ਼ਨੀ ਵਧਾਉਣ ਵਿਚ ਮਦਦ ਕਰਦਾ ਹੈ ਆੜੂ

By : GAGANDEEP

Published : Mar 10, 2021, 9:03 am IST
Updated : Mar 10, 2021, 1:12 pm IST
SHARE ARTICLE
Peach
Peach

ਜਿਗਰ ਵਿਚੋਂ ਜ਼ਹਿਰੀਲੇ ਪਦਾਰਥ ਬਾਹਰ ਕੱਢਣ ਵਿਚ ਕਰਦਾ ਹੈ ਮਦਦ

ਮੁਹਾਲੀ: ਆੜੂ ਵਿਚ ਮਿਲਣ ਵਾਲੇ ਵਿਟਾਮਿਨ, ਐਂਟੀ ਆਕਸੀਡੈਂਟ ਅਤੇ ਖਣਿਜ ਭਾਰ ਘਟਾਉਣ ਦੇ ਨਾਲ-ਨਾਲ ਅੱਖਾਂ ਦੀ ਰੌਸ਼ਨੀ ਵਧਾਉਣ ਵਿਚ ਮਦਦ ਕਰਦੇ ਹਨ। ਨਾਲ ਹੀ ਆੜੂ ਦਾ ਰੋਜ਼ਾਨਾ ਸੇਵਨ ਚਮੜੀ ਨੂੰ ਅਰੋਗ ਬਣਾ ਦਿੰਦਾ ਹੈ ਅਤੇ ਇਸ ਨੂੰ ਚਮਕਦਾਰ ਬਣਾਉਂਦਾ ਹੈ। ਅੱਜ ਅਸੀਂ ਤੁਹਾਨੂੰ ਆੜੂ ਖਾਣ ਦੇ ਫ਼ਾਇਦਿਆਂ ਬਾਰੇ ਦਸਾਂਗੇ।

Peach Peach

ਜੇ ਤੁਸੀਂ ਭਾਰ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ, ਤਾਂ ਨਿਯਮਿਤ ਰੂਪ ਵਿਚ ਆੜੂ ਖਾਉ ਕਿਉਂਕਿ ਇਹ ਘੱਟ ਕੈਲੋਰੀ ਵਾਲਾ ਫੱਲ ਹੈ ਜਿਸ ਕਾਰਨ ਸਰੀਰ ਨੂੰ ਇਸ ਦੇ ਸੇਵਨ ਤੋਂ ਊਰਜਾ ਮਿਲਦੀ ਹੈ। ਜੇ ਤੁਸੀਂ ਇਸ ਨੂੰ ਨਾਸ਼ਤੇ ਵਿਚ ਖਾਂਦੇ ਹੋ ਤਾਂ ਤੁਹਾਨੂੰ ਦੁਪਹਿਰ ਦੇ ਖਾਣੇ ਦੇ ਸਮੇਂ ਤਕ ਕੁੱਝ ਵੀ ਖਾਣ ਦੀ ਜ਼ਰੂਰਤ ਨਹੀਂ।

eyeseyes

ਆੜੂਆਂ ਵਿਚ ਵਿਟਾਮਿਨ ਏ ਵੀ ਮੌਜੂਦ ਹੁੰਦਾ ਹੈ ਜੋ ਅੱਖ ਦੀ ਰੈਟਿਨਾ ਨੂੰ ਤੰਦਰੁਸਤ ਰਖਦਾ ਹੈ। ਇਸ ਤੋਂ ਇਲਾਵਾ ਇਸ ਵਿਚ ਬੀਟਾ ਕੈਰੋਟੀਨ ਵੀ ਮੌਜੂਦ ਹੁੰਦਾ ਹੈ, ਜੋ ਵਿਟਾਮਿਨ ਏ ਦੀ ਮਾਤਰਾ ਨੂੰ ਵਧਾਉਂਦਾ ਹੈ। ਇਹ ਅੱਖਾਂ ਦੀ ਰੌਸ਼ਨੀ ਵਧਾਉਣ ਵਿਚ ਵੀ ਮਹੱਤਵਪੂਰਣ ਭੂਮਿਕਾ ਅਦਾ ਕਰਦਾ ਹੈ। ਇਸ ਲਈ ਇਸ ਨੂੰ ਅਪਣੀ ਖ਼ੁਰਾਕ ਵਿਚ ਸ਼ਾਮਲ ਰੱਖੋ

PeachPeach

ਗੁਰਦੇ ਸਾਡੇ ਸਰੀਰ ਦਾ ਇਕ ਮਹੱਤਵਪੂਰਨ ਹਿੱਸਾ ਹੈ ਜੋ ਸਿਹਤਮੰਦ ਰਹਿਣ ਲਈ ਬਹੁਤ ਜ਼ਰੂਰੀ ਹੈ। ਜੇ ਤੁਸੀਂ ਗੁਰਦਿਆਂ ਦੀ ਸਮੱਸਿਆ ਤੋਂ ਪੀੜਤ ਹੋ ਤਾਂ ਆੜੂ ਦਾ ਸੇਵਨ ਕਰੋ ਕਿਉਂਕਿ ਇਸ ਵਿਚ ਪੋਟਾਸ਼ੀਅਮ ਹੁੰਦਾ ਹੈ ਜੋ ਕਿਡਨੀ ਲਈ ਸਿਹਤਮੰਦ ਮੰਨਿਆ ਜਾਂਦਾ ਹੈ।

stomach painstomach pain

ਜੇ ਤੁਹਾਨੂੰ ਪੇਟ ਵਿਚ ਦਰਦ, ਕਬਜ਼, ਗੈਸ, ਹੇਮੋਰੋਇਡ ਵਰਗੀਆਂ ਪੇਟ ਦੀਆਂ ਸਮੱਸਿਆਵਾਂ ਹਨ, ਤਾਂ ਨਿਯਮਤ ਤੌਰ ’ਤੇ ਇਸ ਦਾ ਸੇਵਨ ਕਰੋ। ਇਹ ਜਿਗਰ ਵਿਚੋਂ ਜ਼ਹਿਰੀਲੇ ਪਦਾਰਥ ਬਾਹਰ ਕੱਢਣ ਵਿਚ ਮਦਦ ਕਰਦਾ ਹੈ, ਜੋ ਪੇਟ ਦੀਆਂ ਸਮੱਸਿਆਵਾਂ ਨੂੰ ਵੀ ਦੂਰ ਰਖਦਾ ਹੈ। ਇਸ ਦੇ ਤਾਜ਼ੇ ਪੱਤਿਆਂ ਦਾ ਜੂਸ ਲੈ ਕੇ ਪੀਣ ਨਾਲ ਪੇਟ ਦੇ ਕੀੜੇ-ਮਕੌੜੇ ਵੀ ਮਰ ਜਾਂਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement