ਉੱਬਲੇ ਹੋਏ ਆਲ਼ੂ ਵੀ ਹਨ ਸਰੀਰ ਲਈ ਵਰਦਾਨ, ਕਈ ਬਿਮਾਰੀਆਂ ਨੂੰ ਕਰਦੇ ਹਨ ਜੜ੍ਹ ਤੋਂ ਖ਼ਤਮ
Published : Oct 10, 2022, 8:32 pm IST
Updated : Oct 10, 2022, 8:32 pm IST
SHARE ARTICLE
Benefits of Boiled Potatoes
Benefits of Boiled Potatoes

ਆਲੂ ‘ਚ ਕਾਰਬੋਹਾਈਡ੍ਰੇਟ ਤੋਂ ਇਲਾਵਾ ਮੌਜੂਦ ਪੋਸ਼ਕ ਤੱਤ ਅਤੇ ਫਾਈਬਰ ਪਾਚਣ ਕਿਰਿਆ ਨੂੰ ਤੰਦਰੁਸਤ ਬਣਾਉਂਦੇ ਹਨ

 

ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਆਲੂ ਖਾਣ ਨਾਲ ਭਾਰ ਵੱਧਦਾ ਹੈ ਜਾਂ ਮੋਟਾਪਾ ਹੁੰਦਾ ਹੈ। ਇਸੇ ਲਈ ਉਹ ਆਲੂਆਂ ਤੋਂ ਬਣੀ ਕਿਸੇ ਵੀ ਸਬਜ਼ੀ ਦੀ ਵਰਤੋਂ ਨਹੀਂ ਕਰਦੇ। ਹਾਲਾਂਕਿ ਕਈ ਲੋਕਾਂ ਦਾ ਮੰਨਣਾ ਹੈ ਕਿ ਆਲੂ ਖਾਣ ਨਾਲ ਮੋਟਾਪਾ ਨਹੀਂ ਵਧਦਾ, ਸਗੋਂ ਉਸ ਨੂੰ ਤਲਣ ਲਈ ਵਰਤੇ ਜਾਣ ਵਾਲੇ ਘਿਓ, ਤੇਲ ਆਦਿ ਕਾਰਨ ਮੋਟਾਪਾ ਵੱਧਦਾ ਹੈ। ਇਹ ਗੱਲ ਇੱਕ ਰਿਸਰਚ ‘ਚ ਸਾਹਮਣੇ ਆਈ ਸੀ।

ਆਲੂ ‘ਚ ਕਾਰਬੋਹਾਈਡ੍ਰੇਟ ਤੋਂ ਇਲਾਵਾ ਮੌਜੂਦ ਪੋਸ਼ਕ ਤੱਤ ਅਤੇ ਫਾਈਬਰ ਪਾਚਣ ਕਿਰਿਆ ਨੂੰ ਤੰਦਰੁਸਤ ਬਣਾਉਂਦੇ ਹਨ। ਆਲੂ ਸਟ੍ਰੇਸ ਹਾਰਮੋਨਸ ਨੂੰ ਰਿਲੀਜ਼ ਹੋਣ ਤੋਂ ਰੋਕਦਾ ਹੈ। ਆਲੂ ‘ਚ ਸਟਾਰਚ, ਮੈਗਨੀਸ਼ੀਅਮ, ਫਾਸਫੋਰਸ, ਆਇਰਨ ਅਤੇ ਜਿੰਕ ਵੀ ਪਾਇਆ ਜਾਂਦਾ ਹੈ। ਫ੍ਰਾਈਡ ਆਲੂ ਖਾਣ ਨਾਲ ਭਾਰ ਵੱਧਦਾ ਹੈ, ਉਬਾਲ ਕੇ ਆਲੂ ਖਾਣ ਨਾਲ ਭਾਰ ਹਮੇਸ਼ਾ ਘੱਟਦਾ ਹੈ।

ਪੱਥਰੀ ਦੀ ਸਮੱਸਿਆ: ਜਦੋਂ ਗੁਰਦੇ ‘ਚ ਪੱਧਰੀ ਹੁੰਦੀ ਹੈ ਤਾਂ ਬਹੁਤ ਸਾਰੇ ਲੋਕ ਵੱਖ-ਵੱਖ ਡਾਕਟਰ ਕੋਲ ਜਾਂਦੇ ਹੋ, ਪਰ ਕਿਤੋਂ ਵੀ ਫਾਇਦਾ ਨਹੀਂ ਹੁੰਦਾ। ਉਬਲੇ ਆਲੂ ਪੱਥਰੀ ਦੀ ਸਮੱਸਿਆ ਨੂੰ ਖ਼ਤਮ ਕਰ ਦਿੰਦੇ ਹਨ। ਪੱਥਰੀ ਹੋਣ ’ਤੇ ਆਲੂਆਂ ਦਾ ਸੇਵਨ ਮਦਦਗਾਰ ਹੁੰਦਾ ਹੈ। ਜਦੋਂ ਮੂੰਹ ‘ਚ ਛਾਲੇ ਹੁੰਦੇ ਹਨ, ਉਦੋਂ ਨਾ ਤਾਂ ਸਹੀ ਤਰੀਕੇ ਨਾਲ ਬੋਲਿਆ ਜਾਂਦਾ ਹੈ ਅਤੇ ਨਾ ਹੀ ਕੁਝ ਖਾਧਾ ਜਾਂਦਾ ਹੈ। ਉਬਲੇ ਆਲੂ ਖਾਣ ਨਾਲ ਇਹ ਸਮਸਿਆ ਦੂਰ ਹੁੰਦੀ ਹੈ। ਆਲੂ ਮੂੰਹ ‘ਚ ਛਾਲਿਆਂ ਦੀ ਸਮੱਸਿਆ ਨੂੰ ਖ਼ਤਮ ਕਰਦੇ ਹਨ।

ਬਲੱਡ ਪ੍ਰੈਸ਼ਰ ਕੰਟਰੋਲ: ਆਲੂ ‘ਚ ਮੈਗਨੀਸ਼ੀਅਮ ਭਰਪੂਰ ਮਾਤਰਾ ‘ਚ ਹੁੰਦਾ ਹੈ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦਾ ਹੈ। ਇਸ ਲਈ ਉਬਲੇ ਆਲੂ ਜ਼ਰੂਰ ਖਾਣੇ ਚਾਹੀਦੇ ਹਨ। ਆਲੂ ਖਾਣ ਨਾਲ ਦਿਮਾਗੀ ਵਿਕਾਸ ਹੁੰਦਾ ਹੈ, ਕਿਉਂਕਿ ਸਰੀਰ ‘ਚ ਮੌਜ਼ੂਦ ਗਲੂਕੋਜ਼ ਦਾ ਪੱਧਰ, ਆਕਸੀਜਨ ਦੀ ਪੂਰਤੀ, ਵਿਟਾਮਿਨ ਬੀ ਕੰਪਲੈਕਸ ‘ਚ ਮੌਜ਼ੂਦ ਕੁਝ ਤੱਤਾਂ, ਹਾਰਮੋਨਜ਼, ਅਮੀਨੋ ਐਸਿਡ ਅਤੇ ਫੈਟੀ ਐਸਿਡ ਜਿਹੇ ਓਮੇਗਾ-3 ਉਪਰ ਨਿਰਭਰ ਕਰਦਾ ਹੈ ਅਤੇ ਆਲੂ ‘ਚ ਇਹ ਸਾਰੇ ਪੋਸ਼ਕ ਤੱਤ ਮੌਜ਼ੂਦ ਹੁੰਦੇ ਹਨ।

ਸੋਜ਼ : ਉਬਲੇ ਆਲੂ ਖਾਣ ਨਾਲ ਸਰੀਰ ਅੰਦਰ, ਜੋ ਸੋਜ਼ ਹੁੰਦੀ ਹੈ, ਉਹ ਖ਼ਤਮ ਹੋਣੀ ਸ਼ੁਰੂ ਹੋ ਜਾਂਦੀ ਹੈ। ਉਬਲੇ ਆਲੂ ‘ਚ ਮੌਜ਼ੂਦ ਵਿਟਾਮਿਨ-ਸੀ, ਪੋਟਾਸ਼ੀਅਮ, ਵਿਟਾਮਿਨ-ਬੀ 6 ਅਤੇ ਹੋਰ ਖਣਿਜ਼ ਪਦਾਰਥ ਅੰਤੜੀਆਂ ਅਤੇ ਪਾਚਨ-ਤੰਤਰ ‘ਚ ਹੋਈ ਸੋਜਿਸ਼ ਨੂੰ ਘਟਾਉਂਦੇ ਹਨ। ਉਬਲੇ ਆਲੂਆਂ ‘ਚ ਸਟਾਰਚ ਕਾਫ਼ੀ ਮਾਤਰਾ ‘ਚ ਹੁੰਦਾ ਹੈ। ਇਸ ਲਈ ਇਹ ਪਾਚਨ ਪ੍ਰਕਿਰਿਆ ਨੂੰ ਠੀਕ ਰਖਦੇ ਹਨ। ਆਲੂ ਖਾਣ ‘ਚ ਹਲਕੇ ਅਤੇ ਪਚਾਉਣ ‘ਚ ਸੋਖੇ ਹੋਣ ਕਾਰਨ ਉਲਟੀਆਂ ਦੌਰਾਨ ਖ਼ਤਮ ਹੋਈ ਸ਼ਕਤੀ ਦੁਬਾਰਾ ਪ੍ਰਾਪਤ ਕੀਤੀ ਜਾ ਸਕਦੀ ਹੈ, ਕਿਉਂਕਿ ਇਸ ‘ਚ ਸਟਾਰਚ ਦੀ ਮਾਤਰਾ ਜ਼ਿਆਦਾ ਹੁੰਦੀ ਹੈ।

 

SHARE ARTICLE

ਏਜੰਸੀ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement