ਗਰਮੀਆਂ ਵਿਚ ਨਹੀਂ ਕਰਨੀ ਚਾਹੀਦੀ ਤਾਂਬੇ ਦੇ ਭਾਂਡਿਆਂ ਦੀ ਵਰਤੋਂ, ਆਉ ਜਾਣਦੇ ਹਾਂ ਕਿਵੇਂ
Published : Nov 11, 2024, 10:34 am IST
Updated : Nov 11, 2024, 10:34 am IST
SHARE ARTICLE
Copper utensils should not be used in summer
Copper utensils should not be used in summer

ਗਰਮੀਆਂ ਵਿਚ ਸਰੀਰ ਦਾ ਤਾਪਮਾਨ ਪਹਿਲਾਂ ਹੀ ਵੱਧ ਜਾਂਦਾ ਹੈ ਜਿਸ ਕਾਰਨ ਕਈ ਵਾਰ ਵਿਅਕਤੀ ਨੂੰ ਪਾਚਨ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ

ਤਾਂਬੇ ਦੇ ਭਾਂਡਿਆਂ ਦੀ ਵਰਤੋਂ ਸਿਹਤ ਲਈ ਫ਼ਾਇਦੇਮੰਦ ਹੋਣ ਕਾਰਨ ਖਾਣ-ਪੀਣ ਲਈ ਕੀਤੀ ਜਾਂਦੀ ਰਹੀ ਹੈ। ਆਯੁਰਵੇਦ ਵਿਚ ਵੀ ਤਾਂਬੇ ਦੇ ਭਾਂਡੇ ਦਾ ਪਾਣੀ ਪੀਣ ਦੇ ਕਈ ਫ਼ਾਇਦੇ ਮਿਲਦੇ ਹਨ। ਗਰਮੀਆਂ ਵਿਚ ਤਾਂਬੇ ਦੇ ਭਾਂਡਿਆਂ ਦੀ ਵਰਤੋਂ ਸਿਹਤ ਨੂੰ ਫ਼ਾਇਦੇ ਦੀ ਬਜਾਏ ਨੁਕਸਾਨ ਪਹੁੰਚਾ ਸਕਦੀ ਹੈ। ਆਉ ਜਾਣਦੇ ਹਾਂ ਕਿਸ ਕਾਰਨ ਗਰਮੀਆਂ ਵਿਚ ਤਾਂਬੇ ਦੇ ਭਾਂਡਿਆਂ ਦੀ ਵਰਤੋਂ ਨਾ ਕਰਨ ਦੀ ਸਲਾਹ ਦਿਤੀ ਜਾਂਦੀ ਹੈ।

ਗਰਮੀਆਂ ਵਿਚ ਸਰੀਰ ਦਾ ਤਾਪਮਾਨ ਪਹਿਲਾਂ ਹੀ ਵੱਧ ਜਾਂਦਾ ਹੈ ਜਿਸ ਕਾਰਨ ਕਈ ਵਾਰ ਵਿਅਕਤੀ ਨੂੰ ਪਾਚਨ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਹੀ ਕਾਰਨ ਹੈ ਕਿ ਇਸ ਮੌਸਮ ਵਿਚ ਹਰ ਵਿਅਕਤੀ ਨੂੰ ਅਜਿਹੀਆਂ ਚੀਜ਼ਾਂ ਖਾਣ ਦੀ ਸਲਾਹ ਦਿਤੀ ਜਾਂਦੀ ਹੈ ਜੋ ਸਰੀਰ ਨੂੰ ਹਾਈਡਰੇਟ ਅਤੇ ਠੰਢਾ ਰਖਦੀਆਂ ਹਨ। ਪਰ ਤਾਂਬੇ ਦਾ ਸੁਭਾਅ ਗਰਮ ਹੈ ਜਿਸ ਕਾਰਨ ਇਸ ਨੂੰ ਗਰਮੀਆਂ ਦੇ ਮੌਸਮ ਲਈ ਆਦਰਸ਼ ਨਹੀਂ ਮੰਨਿਆ ਜਾਂਦਾ। ਗਰਮੀਆਂ ਵਿਚ ਤਾਂਬੇ ਦੇ ਭਾਂਡਿਆਂ ਵਿਚ ਖਾਣਾ ਪਕਾਉਣ ਨਾਲ ਭੋਜਨ ਵਿਚ ਤਾਂਬੇ ਦੀ ਮਾਤਰਾ ਵੱਧ ਜਾਂਦੀ ਹੈ, ਜੋ ਸਿਹਤ ਨੂੰ ਬਹੁਤ ਨੁਕਸਾਨ ਪਹੁੰਚਾ ਸਕਦੀ ਹੈ ਜਿਸ ਕਾਰਨ ਕਈ ਵਾਰ ਵਿਅਕਤੀ ਨੂੰ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਗਰਮੀਆਂ ਵਿਚ ਤਾਂਬੇ ਦੇ ਭਾਂਡਿਆਂ ਵਿਚ ਖਾਣਾ ਪਕਾਉਣ ਨਾਲ ਸਰੀਰ ਦਾ ਤਾਪਮਾਨ ਹੋਰ ਵੱਧ ਸਕਦਾ ਹੈ ਜਿਸ ਕਾਰਨ ਵਿਅਕਤੀ ਨੂੰ ਉਲਟੀਆਂ, ਮਤਲੀ ਅਤੇ ਚੱਕਰ ਆਉਣ ਦੇ ਨਾਲ-ਨਾਲ ਨੱਕ ਵਗਣਾ, ਪੇਟ ਫੁੱਲਣਾ, ਭੁੱਖ ਨਾ ਲਗਣਾ ਅਤੇ ਦਸਤ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਤਾਂਬੇ ਦੇ ਭਾਂਡਿਆਂ ਵਿਚ ਦੁੱਧ ਜਾਂ ਦੁੱਧ ਤੋਂ ਬਣੇ ਪਦਾਰਥਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਦੁੱਧ ਵਿਚ ਮਿਲਣ ਵਾਲਾ ਲੈਕਟੋ ਐਸਿਡ ਤਾਂਬੇ ਦੇ ਸੰਪਰਕ ਵਿਚ ਆਉਂਦੇ ਹੀ ਖ਼ਤਮ ਹੋ ਜਾਂਦਾ ਹੈ। ਜੇਕਰ ਇਸ ਭਾਂਡੇ ਵਿਚ ਦੁੱਧ ਨੂੰ ਜ਼ਿਆਦਾ ਦੇਰ ਤਕ ਰਖਿਆ ਜਾਵੇ ਤਾਂ ਇਹ ਜ਼ਹਿਰੀਲਾ ਹੋ ਸਕਦਾ ਹੈ। ਇਸ ਨੂੰ ਪੀਣ ਨਾਲ ਉਲਟੀ ਆ ਸਕਦੀ ਹੈ।

ਤਾਂਬੇ ਦੇ ਭਾਂਡਿਆਂ ਵਿਚ ਖੱਟੀਆਂ ਚੀਜ਼ਾਂ ਖਾਣ ਅਤੇ ਪੀਣ ਨਾਲ ਤੇਜ਼ਾਬ ਪੈਦਾ ਹੁੰਦਾ ਹੈ, ਜੋ ਸਰੀਰ ਨੂੰ ਨੁਕਸਾਨ ਪਹੁੰਚਾਉਂਦਾ ਹੈ ਜਿਸ ਕਾਰਨ ਵਿਅਕਤੀ ਨੂੰ ਫੂਡ ਪੁਆਇਜ਼ਨਿੰਗ ਦਾ ਖ਼ਤਰਾ ਬਣਿਆ ਰਹਿੰਦਾ ਹੈ। ਤਾਂਬੇ ਦੇ ਭਾਂਡੇ ਵਿਚ ਪਾਣੀ ਪੀਣ ਦੇ ਕਈ ਫ਼ਾਇਦੇ ਹਨ। ਪਰ ਗਰਮੀਆਂ ਵਿਚ ਤਾਂਬੇ ਦੇ ਭਾਂਡੇ ਵਿਚ ਇਕ ਦਿਨ ਵਿਚ ਇਕ ਗਲਾਸ ਤੋਂ ਵੱਧ ਪਾਣੀ ਨਾ ਪੀਉ। ਗਰਮੀਆਂ ਵਿਚ ਤਾਂਬੇ ਦੇ ਭਾਂਡਿਆਂ ਦਾ ਪਾਣੀ ਇਸ ਤੋਂ ਵੱਧ ਪੀਣ ਨਾਲ ਪਾਚਨ ਅਤੇ ਚਮੜੀ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਤਾਂਬੇ ਦੇ ਭਾਂਡਿਆਂ ਵਿਚ ਪਕਾਇਆ ਹੋਇਆ ਭੋਜਨ ਖਾਣ ਨਾਲ ਸਰੀਰ ਦਾ ਤਾਪਮਾਨ ਕਾਫ਼ੀ ਵੱਧ ਸਕਦਾ ਹੈ ਜਿਸ ਕਾਰਨ ਖੂਨ ਵਗਣਾ, ਪੇਟ ਫੁਲਣਾ ਜਾਂ ਪਾਚਨ ਸਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

08 Dec 2024 3:10 PM

ਕਿਸਾਨਾਂ ਦੀਆਂ ਅੱਖਾਂ 'ਚ ਪੁਲਿਸ ਮਾਰ ਰਹੀ Spray, Spray ਤੋਂ ਬਾਅਦ ਕਿਸਾਨਾਂ ਤੇ ਸੁੱਟੇ Tear Gas ਦੇ ਗੋਲੇ

08 Dec 2024 3:07 PM

Shambhu Border ਤੇ ਪਿਛਲੇ ਸਾਲ ਵਾਲਾ ਹੋ ਗਿਆ ਕੰਮ, ਪੁਲ ਦੇ ਥੱਲੇ ਵੀ Force ਕੀਤੀ ਤਾਇਨਾਤ ਤੇ ਘੱਗਰ ਦੇ ਪਾਰ ਵੀ

06 Dec 2024 12:48 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

06 Dec 2024 12:44 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

05 Dec 2024 12:19 PM
Advertisement