Health News: ਲੱਸੀ ਪੀਣ ਨਾਲ ਦੂਰ ਹੁੰਦੀਆਂ ਹਨ ਸਿਹਤ ਸਬੰਧੀ ਕਈ ਸਮੱਸਿਆਵਾਂ
Published : May 13, 2025, 7:19 am IST
Updated : May 13, 2025, 7:20 am IST
SHARE ARTICLE
Drinking lassi cures many health problems
Drinking lassi cures many health problems

ਆਉ ਜਾਣਦੇ ਹਾਂ ਲੱਸੀ ਪੀਣ ਦੇ ਫ਼ਾਇਦਿਆਂ ਬਾਰੇ:

Drinking lassi cures many health problems

ਗਰਮੀਆਂ ਵਿਚ ਲੋਕ ਜ਼ਿਆਦਾਤਰ ਠੰਢੀਆਂ ਚੀਜ਼ਾਂ ਦਾ ਸੇਵਨ ਕਰਦੇ ਹਨ। ਲੋਕ ਖ਼ਾਸਕਰ ਠੰਢੀ-ਠੰਢੀ ਲੱਸੀ ਪੀਣ ਦਾ ਮਜ਼ਾ ਲੈਂਦੇ ਹਨ। ਲੱਸੀ ਪੀਣ ਵਿਚ ਸਵਾਦ ਹੋਣ ਨਾਲ ਕਈ ਪੌਸ਼ਟਿਕ ਅਤੇ ਆਯੁਰਵੈਦਿਕ ਗੁਣਾਂ ਨਾਲ ਭਰਪੂਰ ਹੈ। ਅਜਿਹੇ ਵਿਚ ਇਸ ਨੂੰ ਪੀਣ ਨਾਲ ਸਿਹਤ ਦੀਆਂ ਕਈ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ।

ਆਉ ਜਾਣਦੇ ਹਾਂ ਲੱਸੀ ਪੀਣ ਦੇ ਫ਼ਾਇਦਿਆਂ ਬਾਰੇ:

ਗਰਮੀਆਂ ਵਿਚ ਜ਼ਿਆਦਾ ਮਸਾਲੇਦਾਰ, ਤੇਲ ਵਾਲਾ ਭੋਜਨ ਖਾਣ ਨਾਲ ਪਾਚਨ ਤੰਤਰ ਹੌਲੀ ਹੋ ਜਾਂਦਾ ਹੈ। ਅਜਿਹੇ ਵਿਚ ਐਸੀਡਿਟੀ ਦੀ ਸਮੱਸਿਆ ਜ਼ਿਆਦਾ ਹੁੰਦੀ ਹੈ। ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਠੰਢੀ ਲੱਸੀ ਦਾ ਸੇਵਨ ਕਰਨਾ ਵਧੀਆ ਚੋਣ ਹੈ। ਇਸ ਨਾਲ ਪੇਟ ਨੂੰ ਠੰਢਕ ਮਿਲਣ ਦੇ ਨਾਲ ਜਲਣ, ਬਦਹਜ਼ਮੀ, ਐਸਿਡਿਟੀ ਆਦਿ ਤੋਂ ਰਾਹਤ ਮਿਲਦੀ ਹੈ। ਦਸਤ ਅਤੇ ਕਬਜ਼ ਦੀ ਸਥਿਤੀ ਵਿਚ ਲੱਸੀ ਦਾ ਸੇਵਨ ਲਾਭਕਾਰੀ ਹੈ। ਦਰਅਸਲ ਦਹੀਂ ਚੰਗੇ ਬੈਕਟੀਰੀਆ ਦਾ ਮੁੱਖ ਸਰੋਤ ਹੈ। ਅਜਿਹੇ ਵਿਚ ਇਸ ਤੋਂ ਤਿਆਰ ਲੱਸੀ ਦਾ ਸੇਵਨ ਇਨ੍ਹਾਂ ਸਮੱਸਿਆਵਾਂ ਤੋਂ ਬਚਣ ਵਿਚ ਮਦਦ ਕਰਦਾ ਹੈ। 

ਲੱਸੀ ਦਹੀਂ ਤੋਂ ਤਿਆਰ ਕੀਤੀ ਜਾਂਦੀ ਹੈ। ਅਜਿਹੇ ਵਿਚ ਦਹੀਂ ਵਿਚ ਮੌਜੂਦ ਪੌਸ਼ਟਿਕ ਤੱਤ ਵਿਟਾਮਿਨ, ਕੈਲਸ਼ੀਅਮ, ਆਇਰਨ, ਪ੍ਰੋਟੀਨ, ਮੈਗਨੀਸ਼ੀਅਮ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ ਆਦਿ ਗੁਣ ਹੁੰਦੇ ਹਨ। ਅਜਿਹੇ ਵਿਚ ਇਸ ਤੋਂ ਤਿਆਰ ਕੀਤੀ ਗਈ ਲੱਸੀ ਦਾ ਸੇਵਨ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿਚ ਮਦਦ ਕਰਦਾ ਹੈ ਅਤੇ ਪਾਚਨ ਤੰਤਰ ਨੂੰ ਤੰਦਰੁਸਤ ਰਖਦਾ ਹੈ। 

ਲੱਸੀ ਵਿਚ ਮੈਗਨੀਸ਼ੀਅਮ, ਪੋਟਾਸ਼ੀਅਮ, ਪ੍ਰੋਟੀਨ, ਐਂਟੀ-ਵਾਇਰਲ ਅਤੇ ਐਂਟੀ-ਬੈਕਟਰੀਅਲ ਹੋਣ ਕਾਰਨ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿੰਦਾ ਹੈ। ਅਜਿਹੇ ਵਿਚ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਇਸ ਨੂੰ ਅਪਣੀ ਡਾਈਟ ਵਿਚ ਸ਼ਾਮਲ ਕਰਨਾ ਚਾਹੀਦਾ ਹੈ। ਦਹੀਂ ਵਿਚ ਪ੍ਰੋਬੀਉਟਿਕ, ਗੁਡ ਬੈਕਟੀਰੀਆ ਹੋਣ ਨਾਲ ਇਮਿਊਨਿਟੀ ਵਧਾਉਣ ਵਿਚ ਮਦਦ ਮਿਲਦੀ ਹੈ। ਅਜਿਹੇ ਵਿਚ ਮੌਸਮੀ ਅਤੇ ਹੋਰ ਬੀਮਾਰੀਆਂ ਦੀ ਚਪੇਟ ਵਿਚ ਆਉਣ ਦਾ ਖ਼ਤਰਾ ਘੱਟ ਹੁੰਦਾ ਹੈ। ਲੱਸੀ ਵਿਚ ਕੈਲੋਰੀ ਅਤੇ ਫੈਟ ਦੀ ਮਾਤਰਾ ਘੱਟ ਹੁੰਦੀ ਹੈ। ਅਜਿਹੇ ਵਿਚ ਰੋਜ਼ਾਨਾ ਇਕ ਗਲਾਸ ਲੱਸੀ ਦਾ ਸੇਵਨ ਕਰਨ ਨਾਲ ਭਾਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।

 

SHARE ARTICLE

ਏਜੰਸੀ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement