Health news: ਅਚਾਨਕ ਬਲੱਡ ਪ੍ਰੈਸ਼ਰ ਘੱਟ ਜਾਵੇ ਤਾਂ ਅਪਣਾਉ ਇਹ ਉਪਾਅ
Published : Apr 14, 2024, 3:48 pm IST
Updated : Apr 14, 2024, 4:24 pm IST
SHARE ARTICLE
 Blood pressure drops suddenly health news
Blood pressure drops suddenly health news

Health news: ਘੱਟ ਬਲੱਡ ਪ੍ਰੈਸ਼ਰ ਕਾਰਨ ਦਿਲ, ਦਿਮਾਗ਼ ਅਤੇ ਮਹੱਤਵਪੂਰਨ ਅੰਗਾਂ ਵਿਚ ਖ਼ੂਨ ਦਾ ਪ੍ਰਵਾਹ ਘੱਟ ਹੋ ਜਾਂਦਾ ਹੈ

 Blood pressure drops suddenly health news: ਬਲੱਡ ਪ੍ਰੈਸ਼ਰ ਤਣਾਅ ਨਾਲ ਪੈਦਾ ਹੋਣ ਵਾਲੀ ਬੀਮਾਰੀ ਹੈ ਜਿਸ ਦਾ ਘੱਟਣਾ ਅਤੇ ਵਧਣਾ ਦੋਵੇਂ ਹੀ ਖ਼ਤਰਨਾਕ ਹਨ। ਬਲੱਡ ਪ੍ਰੈਸ਼ਰ ਵੱਧ ਜਾਵੇ ਤਾਂ ਇਹ ਦਿਲ ਅਤੇ ਕਈ ਅੰਗਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਜੇਕਰ ਘੱਟ ਜਾਵੇ ਤਾਂ ਦਿਲ ਦਾ ਦੌਰਾ ਤਕ ਪੈ ਸਕਦਾ ਹੈ। ਘੱਟ ਬਲੱਡ ਪ੍ਰੈਸ਼ਰ ਕਾਰਨ ਦਿਲ, ਦਿਮਾਗ਼ ਅਤੇ ਮਹੱਤਵਪੂਰਨ ਅੰਗਾਂ ਵਿਚ ਖ਼ੂਨ ਦਾ ਪ੍ਰਵਾਹ ਘੱਟ ਹੋ ਜਾਂਦਾ ਹੈ। ਚੱਕਰ ਆਉਣਾ ਜਾਂ ਦਿਲ ਕੱਚਾ ਹੋਣਾ ਜਿਹੀਆਂ ਪ੍ਰੇਸ਼ਾਨੀਆਂ ਵੀ ਘੱਟ ਬਲੱਡ ਪ੍ਰੈਸ਼ਰ ਕਾਰਨ ਹੁੰਦੀਆਂ ਹਨ।

ਇਹ ਵੀ ਪੜ੍ਹੋ: Balachaur Accident News: ਮਾਤਾ ਨੈਣਾ ਦੇਵੀ ਤੋਂ ਮੱਥਾ ਟੇਕ ਵਾਪਸ ਆ ਰਹੇ ਮਾਂ-ਪੁੱਤ ਦੀ ਹੋਈ ਮੌਤ  

ਬਲੱਡ ਪ੍ਰੈਸ਼ਰ ਵਿਚ ਕਮੀ ਆਉਣਾ ਲੋਕ ਹਲਕੇ ’ਚ ਲੈਂਦੇ ਹਨ ਅਤੇ ਉਸ ਦਾ ਕੋਈ ਇਲਾਜ ਨਹੀਂ ਕਰਦੇ। ਘੱਟ ਬਲੱਡ ਪ੍ਰੈਸ਼ਰ ਇਕ ਵੱਡੀ ਪ੍ਰੇਸ਼ਾਨੀ ਹੈ, ਜਿਸ ਦਾ ਇਲਾਜ ਜ਼ਰੂਰੀ ਹੈ। ਘੱਟ ਬਲੱਡ ਪ੍ਰੈਸ਼ਰ ਨੂੰ ਹਾਈਪਰਟੈਨਸ਼ਨ ਕਿਹਾ ਜਾਂਦਾ ਹੈ। ਇਹ ਇਕ ਅਜਿਹੀ ਸਥਿਤੀ ਹੈ, ਜਦੋਂ ਸਰੀਰ ਦੇ ਸਾਰੇ ਅੰਗਾਂ ਵਿਚ ਖ਼ੂਨ ਦਾ ਪ੍ਰਵਾਹ ਸਹੀ ਤਰੀਕੇ ਨਾਲ ਨਹੀਂ ਪਹੁੰਚ ਸਕਦਾ।

ਇਹ ਵੀ ਪੜ੍ਹੋ: Lok Sabha Election 2024: ਕਾਂਗਰਸ ਨੇ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਤੋਂ ਆਪਣਾ ਲੋਕ ਸਭਾ ਉਮੀਦਵਾਰ ਐਲਾਨਿਆ

ਅਜਿਹੀ ਸਥਿਤੀ ਉਸ ਸਮੇਂ ਪੈਦਾ ਹੁੰਦੀ ਹੈ, ਜਦੋਂ ਕਿਸੇ ਵਿਅਕਤੀ ਦਾ ਬਲੱਡ ਪ੍ਰੈਸ਼ਰ ਆਮ (80/120 ) ਤੋਂ ਘੱਟ ਹੋ ਜਾਂਦਾ ਹੈ ਜਿਸ ਕਾਰਨ ਕਾਫ਼ੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਤੁਹਾਡਾ ਬਲੱਡ ਪ੍ਰੈਸ਼ਰ ਇਕਦਮ ਘੱਟ ਹੋ ਜਾਵੇ, ਦਿਲ ਘਬਰਾਉਣ ਤੇ ਚੱਕਰ ਆਉਣ ਲੱਗੇ ਤਾਂ ਤੁਸੀਂ ਕੈਫ਼ੀਨ ਦਾ ਸੇਵਨ ਕਰੋ। ਚਾਹ ਅਤੇ ਕੌਫ਼ੀ ਕੈਫ਼ੀਨ ਦਾ ਚੰਗਾ ਸਰੋਤ ਹੈ ਜਿਸ ਦਾ ਸੇਵਨ ਕਰ ਕੇ ਤੁਸੀਂ ਜਲਦ ਹੀ ਬਲੱਡ ਪ੍ਰੈਸ਼ਰ ਨੂੰ ਨਾਰਮਲ ਕਰ ਸਕਦੇ ਹੋ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਘੱਟ ਬਲੱਡ ਪ੍ਰੈਸ਼ਰ ਵਾਲੇ ਮਰੀਜ਼ਾਂ ਨੂੰ ਅਪਣੀ ਡਾਈਟ ਵਿਚ ਤਰਲ ਚੀਜ਼ਾਂ ਦਾ ਵੱਧ ਇਸਤੇਮਾਲ ਕਰਨਾ ਚਾਹੀਦਾ ਹੈ।  ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਉ। ਤੁਸੀਂ ਤਰਲ ਪਦਾਰਥਾਂ ਵਿਚ ਨਾਰੀਅਲ ਪਾਣੀ ਅਤੇ ਫ਼ਰੂਟ ਜੂਸ ਦਾ ਵੀ ਸੇਵਨ ਕਰ ਸਕਦੇ ਹੋ। ਲੋਅ ਬੀਪੀ ਦੇ ਮਰੀਜ਼ਾਂ ਨੂੰ ਚਾਹੀਦਾ ਹੈ ਕਿ ਉਹ ਸਵੇਰੇ-ਸਵੇਰੇ ਬਿਨਾਂ ਕੁੱਝ ਖਾਧੇ ਤੁਲਸੀ ਦੇ ਪੱਤਿਆਂ ਦਾ ਸੇਵਨ ਕਰਨ।

ਤੁਲਸੀ ਦੇ ਪੱਤਿਆਂ ਵਿਚ ਪੋਟਾਸ਼ੀਅਮ, ਮੈਗਨੀਸ਼ੀਅਮ ਤੇ ਵਿਟਾਮਿਨ ਸੀ ਭਰਪੂਰ ਮਾਤਰਾ ਵਿਚ ਮਿਲਦਾ ਹੈ, ਜੋ ਤੁਹਾਡੇ ਬਲੱਡ ਪ੍ਰੈਸ਼ਰ ਨੂੰ ਨਾਰਮਲ ਕਰਨ ਵਿਚ ਮਦਦ ਕਰਦੇ ਹਨ। ਇੰਨਾ ਹੀ ਨਹੀਂ ਤੁਲਸੀ ਕੈਲੇਸਟਰੋਲ ਨੂੰ ਵੀ ਕੰਟਰੋਲ ਰਖਦੀ ਹੈ। ਬਾਦਾਮ ਵਾਲਾ ਦੁੱਧ ਸਰੀਰ ਦੇ ਨਾਲ-ਨਾਲ ਦਿਮਾਗ਼ ਲਈ ਫ਼ਾਇਦੇਮੰਦ ਹੁੰਦਾ ਹੈ, ਜੋ ਘੱਟ ਬਲੱਡ ਪ੍ਰੈਸ਼ਰ ਨੂੰ ਬਿਹਤਰ ਕਰਦਾ ਹੈ। ਘੱਟ ਬਲੱਡ ਪ੍ਰੈਸ਼ਰ ਦਾ ਇਲਾਜ ਕਸਰਤ ਕਰ ਕੇ ਵੀ ਕੀਤਾ ਜਾ ਸਕਦਾ ਹੈ ਤਾਕਿ ਸਰੀਰ ਦੇ ਸਾਰੇ ਅੰਗਾਂ ਤਕ ਖ਼ੂਨ ਦਾ ਪ੍ਰਵਾਹ ਪਹੁੰਚ ਸਕੇ ਅਤੇ ਬਲੱਡ ਪ੍ਰੈਸ਼ਰ ਵੱਧ ਸਕੇ।

(For more Punjabi news apart from  Blood pressure drops suddenly health news, stay tuned to Rozana Spokesma)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement