ਵਾਲ ਕਾਲੇ ਰੱਖਣ 'ਚ ਮਦਦ ਕਰਦੇ ਨੇ ਹਰੇ ਮਟਰ
Published : Jun 14, 2020, 2:53 pm IST
Updated : Jun 14, 2020, 2:57 pm IST
SHARE ARTICLE
Peas
Peas

ਹਰੇ ਮਟਰ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ।

ਨਵੀਂ ਦਿੱਲੀ: ਹਰੇ ਮਟਰ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਹਰੇ ਮਟਰ ਸਿਰਫ਼ ਸੁਆਦ ਹੀ ਨਹੀਂ ਵਧਾਉਂਦੇ, ਬਲਕਿ ਸਾਨੂੰ ਸਿਹਤਮੰਦ ਵੀ ਰਖਦੇ ਹਨ। ਇਹ ਵਾਲਾਂ ਲਈ ਵੀ ਬਹੁਤ ਫ਼ਾਇਦੇਮੰਦ ਹਨ। ਵਿਟਾਮਿਨਾਂ ਦਾ ਸਮੂਹ ਵਿਟਾਮਿਨ ਬੀ-6, ਬੀ-12 ਅਤੇ ਫ਼ੋਲਿਕ ਐਸਿਡ ਖ਼ੂਨ ਦੇ ਲਾਲ ਕਣਾਂ ਨੂੰ ਬਣਾਉਣ 'ਚ ਮਦਦ ਕਰਦੇ ਹਨ, ਜੋ ਸਰੀਰ ਦੇ ਨਾਲ-ਨਾਲ ਸਿਰ ਦੀਆਂ ਕੋਸ਼ਿਕਾਵਾਂ ਤਕ ਆਕਸੀਜਨ ਪਹੁੰਚਾਉਂਦਾ ਹੈ।

PeasPeas

ਇਸ ਤਰ੍ਹਾਂ ਇਹ ਤੱਤ ਵਾਲਾਂ ਨੂੰ ਕਮਜ਼ੋਰ ਹੋਣ ਤੋਂ ਰੋਕਦੇ ਹਨ। ਮਟਰ 'ਚ ਕੈਲੋਰੀ ਅਤੇ ਫ਼ੈਟ ਦੀ ਮਾਤਰਾ ਘੱਟ ਹੁੰਦੀ ਹੈ। ਇਸ ਲਈ ਇਹ ਭਾਰ ਕਾਬੂ ਕਰਨ 'ਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਹਰੇ ਮਟਰ ਫ਼ਾਈਬਰ ਨਾਲ ਭਰਪੂਰ ਹੁੰਦੇ ਹਨ, ਜੋ ਤੁਹਾਡਾ ਭਾਰ ਵਧਣ ਤੋਂ ਰੋਕਦੇ ਹਨ। ਇਸ ਲਈ ਜੇ ਤੁਸੀਂ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਅਪਣੇ ਭੋਜਨ 'ਚ ਮਟਰਾਂ ਨੂੰ ਜ਼ਰੂਰ ਸ਼ਾਮਲ ਕਰੋ।

PeasPeas

ਇਸ ਤੋਂ ਇਲਾਵਾ ਮਟਰ ਸਰੀਰ ਨੂੰ ਚੁਸਤ-ਦਰੁਸਤ ਰਖਦੇ ਹਨ। ਹਰੇ ਮਟਰਾਂ 'ਚ ਮੌਜੂਦ ਫ਼ਾਈਟੋਨਿਊਟ੍ਰੈਂਟਸ ਤੇ ਕੈਰੋਟੀਨ ਸਰੀਰ ਨੂੰ ਊਰਜਾ ਨਾਲ ਭਰਪੂਰ ਅਤੇ ਤੰਦਰੁਸਤ ਰੱਖਣ 'ਚ ਕਾਰਗਰ ਸਿੱਧ ਹੁੰਦੇ ਹਨ। ਵਧੀਆ ਸਿਹਤ ਲਈ ਹੱਡੀਆਂ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ।

PeasPeas

ਮਟਰਾਂ 'ਚ ਮੌਜੂਦ ਕੈਲਸ਼ੀਅਮ ਅਤੇ ਜ਼ਿੰਕ ਹੱਡੀਆਂ ਨੂੰ ਮਜ਼ਬੂਤ ਬਣਾਉਂਦੇ ਹਨ। ਇਸ ਤੋਂ ਇਲਾਵਾ ਤਾਜ਼ੇ ਹਰੇ ਮਟਰ ਵਿਟਾਮਿਨ-ਕੇ ਨਾਲ ਭਰਪੂਰ ਹੁੰਦੇ ਹਨ, ਜੋ ਵੱਧ ਰਹੇ ਬੱਚਿਆਂ, ਗਰਭਵਤੀ ਔਰਤਾਂ ਤੇ ਬਜ਼ੁਰਗਾਂ ਦੀਆਂ ਹੱਡੀਆਂ ਨੂੰ ਮਜ਼ਬੂਤ ਬਣਾਉਂਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement