ਸਰੀਰ ਲਈ ਬਹੁਤ ਗੁਣਕਾਰੀ ਹੈ ਮੱਖਣ, ਕਈ ਬੀਮਾਰੀਆਂ ਹੁੰਦੀਆਂ ਹਨ ਦੂਰ
Published : Oct 14, 2022, 7:26 am IST
Updated : Oct 14, 2022, 10:01 am IST
SHARE ARTICLE
Butter is very beneficial for the body, many diseases are removed
Butter is very beneficial for the body, many diseases are removed

ਚਿੱਟੇ ਮੱਖਣ ਦੇ ਸੇਵਨ ਨਾਲ ਗਲੇ ਦੀ ਖ਼ਰਾਸ਼ ਤੋਂ ਰਾਹਤ ਮਿਲਦੀ ਹੈ।

 

ਮੁਹਾਲੀ: ਚਿੱਟਾ ਮੱਖਣ ਖਾਣ ਨਾਲ ਨਾ ਸਿਰਫ਼ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਰਹਿੰਦੀਆਂ ਹਨ, ਸਗੋਂ ਅੱਖਾਂ ਦੀ ਰੌਸ਼ਨੀ ਅਤੇ ਯਾਦਦਾਸ਼ਤ ਵੀ ਵਧਦੀ ਹੈ। ਪੀਲੇ ਮੱਖਣ ਦੇ ਮੁਕਾਬਲੇ ਚਿੱਟਾ ਮੱਖਣ ਆਸਾਨੀ ਨਾਲ ਪਚ ਜਾਂਦਾ ਹੈ। ਹਾਲਾਂਕਿ ਬਾਜ਼ਾਰ ਵਿਚ ਕਈ ਪ੍ਰਕਾਰ ਦੇ ਮੱਖਣ ਮਿਲ ਜਾਂਦੇ ਹਨ ਪਰ ਬਾਜ਼ਾਰ ’ਚ ਮਿਲਣ ਵਾਲੇ ਮੱਖਣ ਵਿਚ ਨਮਕ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜਿਸ ਕਾਰਨ ਬਲੱਡ ਪ੍ਰੈਸ਼ਰ ਵਧਣ ਦਾ ਖ਼ਤਰਾ ਰਹਿੰਦਾ ਹੈ। ਇਸ ਲਈ ਘਰ ਵਿਚ ਬਣੇ ਚਿੱਟੇ ਮੱਖਣ ਦਾ ਸੇਵਨ ਕਰਨ ਦੀ ਸਲਾਹ ਦਿਤੀ ਜਾਂਦੀ ਹੈ। ਅੱਜ ਅਸੀਂ ਤੁਹਾਨੂੰ ਚਿੱਟੇ ਮੱਖਣ ਦੇ ਫ਼ਾਇਦੇ ਅਤੇ ਇਸ ਨੂੰ ਬਣਾਉਣ ਦੇ ਤਰੀਕੇ ਬਾਰੇ ਦਸਾਂਗੇ:

ਚਿੱਟੇ ਮੱਖਣ ਦੇ ਸੇਵਨ ਨਾਲ ਗਲੇ ਦੀ ਖ਼ਰਾਸ਼ ਤੋਂ ਰਾਹਤ ਮਿਲਦੀ ਹੈ। ਮੱਖਣ ਵਿਚ ਆਇਉਡੀਨ ਥਾਇਰਾਇਡ ਹੁੰਦਾ ਹੈ, ਜੋ ਗਲੈਂਡਜ਼ ਨੂੰ ਮਜ਼ਬੂਤ ਬਣਾਉਣ ਦਾ ਕੰਮ ਕਰਦਾ ਹੈ।ਮੱਖਣ ਦਾ ਸੇਵਨ ਕਰਨ ਨਾਲ ਦਿਲ ਦੀਆਂ ਬੀਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ ਅਤੇ ਕੈਲੇਸਟਰੋਲ ਦਾ ਪੱਧਰ ਵੀ ਕੰਟਰੋਲ ਵਿਚ ਰਹਿੰਦਾ ਹੈ। ਚਿੱਟੇ ਮੱਖਣ ਵਿਚ ਮੌਜੂਦ ਵਿਟਾਮਿਨ ਅਤੇ ਸੇਲੇਨੀਅਮ ਦਿਲ ਨਾਲ ਸਬੰਧਤ ਬੀਮਾਰੀਆਂ ਦੇ ਖ਼ਤਰੇ ਨੂੰ ਵੀ ਘੱਟ ਕਰਦਾ ਹੈ। ਕਮਜ਼ੋਰ ਮਨ ਨੂੰ ਮਜ਼ਬੂਤ ਕਰਨ ਲਈ ਚਿੱਟੇ ਮੱਖਣ ਦਾ ਸੇਵਨ ਕਰਨਾ ਚਾਹੀਦਾ ਹੈ। ਸਿਹਤ ਮਾਹਰਾਂ ਦਾ ਕਹਿਣਾ ਹੈ ਕਿ ਬੱਚਿਆਂ ਨੂੰ ਚਿੱਟਾ ਮੱਖਣ ਜ਼ਰੂਰ ਖਵਾਉਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਬੱਚਾ ਸਿਹਤਮੰਦ ਰਹੇਗਾ ਅਤੇ ਉਸ ਦੀ ਨਜ਼ਰ ਵੀ ਤੇਜ਼ ਹੋਵੇਗੀ।

ਹੱਡੀਆਂ ਨੂੰ ਮਜ਼ਬੂਤ ਰੱਖਣ ਦੇ ਨਾਲ-ਨਾਲ ਚਿੱਟੇ ਮੱਖਣ ਦੀ ਵਰਤੋਂ ਕਰਨ ਨਾਲ ਜੋੜਾਂ ਦੇ ਦਰਦ ਤੋਂ ਵੀ ਰਾਹਤ ਮਿਲਦੀ ਹੈ। ਚਿੱਟੇ ਮੱਖਣ ਵਿਚ ਮੌਜੂਦ ਕੈਲਸ਼ੀਅਮ ਹੱਡੀਆਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਚਿੱਟੇ ਮੱਖਣ ਦਾ ਸੇਵਨ ਕਰਨ ਨਾਲ ਕੈਂਸਰ ਦਾ ਖ਼ਤਰਾ ਘੱਟ ਹੋ ਜਾਂਦਾ ਹੈ। ਭਾਰ ਘਟਾਉਣ ਲਈ ਚਿੱਟੇ ਮੱਖਣ ਦਾ ਸੇਵਨ ਕਰਨਾ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। 

ਕਿਵੇਂ ਬਣਾਉਣਾ ਚਾਹੀਦੈ ਚਿੱਟਾ ਮੱਖਣ: ਘਰ ਵਿਚ ਚਿੱਟਾ ਮੱਖਣ ਬਣਾਉਣ ਲਈ ਸੱਭ ਤੋਂ ਪਹਿਲਾਂ ਇਕ ਕਟੋਰੀ ਵਿਚ ਦੁੱਧ ਦੀ ਕਰੀਮ ਕੱਢ ਲਉ। ਇਸ ਤੋਂ ਬਾਅਦ ਇਸ ਨੂੰ ਇਕ ਵੱਡੀ ਕੌਲੀ ਵਿਚ ਪਾਉ ਅਤੇ ਇਸ ਨੂੰ ਕੜਛੀ ਦੀ ਮਦਦ ਨਾਲ ਕੁੱਝ ਦੇਰ ਤਕ ਜ਼ੋਰ ਨਾਲ ਘੁਮਾਉ। ਅਜਿਹਾ ਕਰਨ ਨਾਲ ਕਰੀਮ ਗਾੜ੍ਹੀ ਹੁੰਦੀ ਦਿਖਾਈ ਦੇਵੇਗੀ। ਕਰੀਮ ਨੂੰ ਲਗਾਤਾਰ ਘੁਮਾਉਣ ਨਾਲ ਮੱਖਣ ਦੁੱਧ ਵਿਚ ਪਾਣੀ ਤੋਂ ਵੱਖ ਹੋਣਾ ਸ਼ੁਰੂ ਹੋ ਜਾਵੇਗਾ। ਇਸ ਤੋਂ ਬਾਅਦ ਇਸ ਚਿੱਟੇ ਮੱਖਣ ਨੂੰ ਇਕ ਵਖਰੀ ਕੋਲੀ ਵਿਚ ਕੱਢ ਲਉ ਅਤੇ ਜਿਸ ਤਰ੍ਹਾਂ ਤੁਸੀਂ ਇਸ ਦਾ ਸੇਵਨ ਕਰਨਾ ਚਾਹੁੰਦੇ ਹੋ ਉਸ ਤਰ੍ਹਾਂ ਖਾਉ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement