
ਮਸਾਲਿਆਂ ਦੇ ਰੂਪ 'ਚ ਇਸਤੇਮਾਲ ਹੋਣ ਵਾਲੀ ਮੋਟੀ ਇਲਾਇਚੀ ਖਾਣੇ ਦਾ ਸੁਆਦ ਵਧਾਉਣ ਦੇ ਨਾਲ-ਨਾਲ ਸਰੀਰ ਦੀਆਂ ਕਈ ਬੀਮਾਰੀਆਂ ਨੂੰ ਵੀ ਦੂਰ ਕਰਦੀ ਹੈ
ਮਸਾਲਿਆਂ ਦੇ ਰੂਪ 'ਚ ਇਸਤੇਮਾਲ ਹੋਣ ਵਾਲੀ ਮੋਟੀ ਇਲਾਇਚੀ ਖਾਣੇ ਦਾ ਸੁਆਦ ਵਧਾਉਣ ਦੇ ਨਾਲ-ਨਾਲ ਸਰੀਰ ਦੀਆਂ ਕਈ ਬੀਮਾਰੀਆਂ ਨੂੰ ਵੀ ਦੂਰ ਕਰਦੀ ਹੈ। ਮੋਟੀ ਇਲਾਇਚੀ ਦੀ ਵਰਤੋਂ ਲੋਕਾਂ ਵਲੋਂ ਚਾਹ ਵਿਚ ਵੀ ਕੀਤੀ ਜਾਂਦੀ ਹੈ। ਮੋਟੀ ਇਲਾਇਚੀ ਚਮੜੀ ਅਤੇ ਵਾਲਾਂ ਦੀਆਂ ਕਈ ਸਮੱਸਿਆਵਾਂ ਤੋਂ ਨਿਜਾਤ ਦਿਵਾਉਣ 'ਚ ਮਦਦ ਕਰਦੀ ਹੈ।
liver
ਲਿਵਰ ਦੇ ਰੋਗ: ਮੋਟੀ ਇਲਾਇਚੀ ਨੂੰ ਰਾਈ 'ਚ ਮਿਲਾ ਕੇ ਖਾਣ ਨਾਲ ਲਿਵਰ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਰੋਜ਼ਾਨਾ 8-10 ਮੋਟੀਆਂ ਇਲਾਇਚੀਆਂ ਦੇ ਬੀਜਾਂ ਦਾ ਸੇਵਨ ਪਾਚਨ ਸ਼ਕਤੀ ਨੂੰ ਵੀ ਵਧਾਉਂਦਾ ਹੈ।
Blood Pressure
ਬਲੱਡ ਪ੍ਰੈਸ਼ਰ ਨੂੰ ਕਰਦੀ ਹੈ ਕੰਟਰੋਲ: ਰੋਜ਼ਾਨਾ ਮੋਟੀ ਇਲਾਇਚੀ ਦੀ ਵਰਤੋਂ ਕਰਨ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। ਇਹ ਯੂਰਿਨਰੀ ਹੈਲਥ ਲਈ ਕਾਫ਼ੀ ਚੰਗਾ ਮੰਨਿਆ ਜਾਂਦਾ ਹੈ ਜਿਸ ਕਾਰਨ ਇਸ ਦੇ ਸੇਵਨ ਨਾਲ ਬਲੱਡ ਪ੍ਰੈਸ਼ਰ ਅਤੇ ਗੁਰਦੇ ਦੀ ਸਮੱਸਿਆ ਦੂਰ ਹੋ ਜਾਂਦੀ ਹੈ।
Glowing Skin
ਚਮਕਦਾਰ ਚਮੜੀ: ਮੋਟੀ ਇਲਾਇਚੀ ਤੁਹਾਡੀ ਚਮੜੀ ਲਈ ਬਹੁਤ ਹੀ ਫ਼ਾਇਦੇਮੰਦ ਹੁੰਦੀ ਹੈ। ਇਸ ਨੂੰ ਖਾਣ ਨਾਲ ਚਮੜੀ ਚਮਕਦਾਰ ਬਣਦੀ ਹੈ। ਇਸ ਤੋਂ ਇਲਾਵਾ ਇਸ ਨੂੰ ਖਾਣ ਨਾਲ ਚਿਹਰੇ 'ਤੇ ਨਿਕਲੇ ਮੁਹਾਸਿਆਂ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।
Hair
ਵਾਲਾਂ ਲਈ ਫ਼ਾਇਦੇਮੰਦ: ਮੋਟੀ ਇਲਾਇਚੀ ਵਾਲਾਂ ਨੂੰ ਲੰਮਾ ਕਾਲਾ ਅਤੇ ਸੰਘਣਾ ਬਣਾਉਣ ਵਿਚ ਮਦਦ ਕਰਦੀ ਹੈ। ਰੋਜ਼ਾਨਾ ਇਸ ਦੀ ਵਰਤੋਂ ਨਾਲ ਵਾਲ ਝੜਨਾ ਵੀ ਬੰਦ ਹੋ ਜਾਂਦੇ ਹਨ। ਮੋਟੀ ਇਲਾਇਚੀ ਵਿਚ ਐਂਟੀਆਕਸੀਡੇਂਟ ਗੁਣ ਹੁੰਦੇ ਹਨ ਜੋ ਵਾਲਾਂ ਦੀ ਸਮੱਸਿਆਵਾਂ ਲਈ ਬਹੁਤ ਫ਼ਾਇਦੇਮੰਦ ਹੁੰਦੀਆਂ ਹਨ।
Acidity
ਗੈਸ ਤੇ ਉਲਟੀਆਂ ਤੋਂ ਰਾਹਤ: ਮੋਟੀ ਇਲਾਇਚੀ ਅਤੇ ਜਵੈਣ ਨੂੰ ਪਾਣੀ 'ਚ ਚੰਗੀ ਤਰ੍ਹਾਂ ਉਬਾਲ ਕੇ ਪੁਣ ਲਵੋ। ਇਸ 'ਚ ਥੋੜ੍ਹਾ ਜਿਹਾ ਕਾਲਾ ਨਮਕ ਤੇ ਹਿੰਗ ਮਿਲਾ ਕੇ ਕੋਸਾ ਕਰ ਕੇ ਪੀਵੋ। ਇਸ ਨਾਲ ਪੇਟ ਗੈਸ ਤੇ ਉਲਟੀਆਂ ਤੋਂ ਰਾਹਤ ਮਿਲੇਗੀ।
File Photo
ਗਲੇ ਦੇ ਰੋਗ: ਮੋਟੀ ਇਲਾਇਚੀ ਦੇ ਛਿਲਕੇ ਤੇ ਦਾਲਚੀਨੀ ਨੂੰ ਪਾਣੀ ਵਿਚ ਉਬਾਲ ਕੇ ਰੋਜ਼ਾਨਾ ਇਸ ਪਾਣੀ ਦੇ ਗਰਾਰੇ ਕਰਨ ਨਾਲ ਇਨਫਲੂਏਂਜ਼ਾ ਦੀ ਪਹਿਲੀ ਹਾਲਤ ਵਿਚ ਗਲੇ ਦੀਆਂ ਤਕਲੀਫ਼ਾਂ ਨੂੰ ਦੂਰ ਕੀਤਾ ਜਾ ਸਕਦਾ ਹੈ।