ਭੂਰੇ ਚੌਲ ਖਾਣ ਨਾਲ ਹੁੰਦੇ ਹਨ ਕਈ ਫ਼ਾਇਦੇ
Published : Sep 16, 2022, 9:42 am IST
Updated : Sep 16, 2022, 9:42 am IST
SHARE ARTICLE
Eating brown rice has many benefits
Eating brown rice has many benefits

ਭੂਰੇ ਚੌਲਾਂ ਅੰਦਰ ਕੈਲੋਰੀ ਘੱਟ ਮਾਤਰਾ ਵਿਚ ਹੁੰਦੀ ਹੈ ਅਤ ਫ਼ਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ।

 

ਦੇਸ਼ ਦੇ ਲਗਭਗ ਹਰ ਹਿੱਸੇ ਵਿਚ ਚੌਲ ਬਹੁਤ ਚਾਅ ਨਾਲ ਖਾਧੇ ਜਾਂਦੇ ਹਨ। ਚੌਲਾਂ ਵਿਚ ਕੈਲੋਰੀ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ। ਅਜਿਹੇ ਵਿਚ ਕਈ ਵਾਰ ਲੋਕ ਇਸ ਨੂੰ ਖਾਣ ਤੋਂ ਪ੍ਰਹੇਜ਼ ਕਰਦੇ ਹਨ। ਖ਼ਾਸ ਤੌਰ ’ਤੇ ਉਹ ਲੋਕ ਜਿਨ੍ਹਾਂ ਨੂੰ ਸ਼ੂਗਰ ਦੀ ਸ਼ਿਕਾਇਤ ਰਹਿੰਦੀ ਹੈ। ਜੇਕਰ ਤੁਹਾਨੂੰ ਚੌਲ ਖਾਣੇ ਚੰਗੇ ਲਗਦੇ ਨੇ ਅਤੇ ਸਿਹਤ ਕਰ ਕੇ ਤੁਸੀਂ ਚੌਲ ਨਹੀਂ ਖਾ ਰਹੇ ਤਾਂ ਭੂਰੇ ਚੌਲ ਤੁਹਾਡੇ ਲਈ ਬਿਹਤਰ ਰਹਿਣਗੇ।

ਭੂਰੇ ਚੌਲਾਂ ਅੰਦਰ ਕੈਲੋਰੀ ਘੱਟ ਮਾਤਰਾ ਵਿਚ ਹੁੰਦੀ ਹੈ ਅਤ ਫ਼ਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ। ਇਸ ਨਾਲ ਪਾਚਨ-ਤੰਤਰ ਬਿਹਤਰ ਹੁੰਦਾ ਹੈ। ਜੇਕਰ ਤੁਸੀਂ ਅਪਣਾ ਭਾਰ ਘਟਾਉਣ ਦੀ ਸੋਚ ਰਹੇ ਹੋ ਤਾਂ ਭੂਰੇ ਚੌਲ ਖਾਣਾ ਤੁਹਾਡੇ ਲਈ ਫ਼ਾਇਦੇਮੰਦ ਰਹੇਗਾ। ਕੋਲੈਸਟਰੋਲ ਦਾ ਪੱਧਰ ਵੱਧ ਜਾਣ ਨਾਲ ਦਿਲ ਨਾਲ ਜੁੜੀਆਂ ਬੀਮਾਰੀਆਂ ਹੋਣ ਦੀ ਆਸ਼ੰਕਾ ਕਾਫ਼ੀ ਵੱਧ ਜਾਂਦੀ ਹੈ।

ਭੂਰੇ ਚੌਲ ਕੋਲੈਸਟਰੋਲ ਨੂੰ ਵੀ ਘੱਟ ਕਰਨ ਵਿਚ ਮਦਦਗਾਰ ਹੁੰਦੇ ਹਨ। ਇਸ ਨਾਲ ਨਾੜੀਆਂ ਨਹੀਂ ਰੁਕਦੀਆਂ ਅਤੇ ਦਿਲ ਨਾਲ ਜੁੜੀਆਂ ਬੀਮਾਰੀਆਂ ਹੋਣ ਦਾ ਖ਼ਤਰਾ ਵੀ ਘੱਟ ਹੋ ਜਾਂਦਾ ਹੈ। ਭੂਰੇ ਚੌਲ ਖਾਣ ਨਾਲ ਬਲੱਡ ਸ਼ੂਗਰ ਵੀ ਛੇਤੀ ਨਹੀਂ ਵਧਦਾ। ਰੋਜ਼ਾਨਾ ਭੂਰੇ ਚੌਲ ਖਾਣ ਨਾਲ ਡਾਇਬਿਟੀਜ਼ ਹੋਣ ਦਾ ਖ਼ਤਰਾ ਵੀ ਕਾਫ਼ੀ ਘੱਟ ਹੋ ਜਾਂਦਾ ਹੈ। ਭੂਰੇ ਚੌਲਾਂ ਵਿਚ ਮੈਗਨੀਸ਼ੀਅਮ ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ ਜੋ ਹੱਡੀਆਂ ਲਈ ਜ਼ਰੂਰੀ ਤੱਤ ਹੈ।

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement