Beauty Tips: ਅੱਖਾਂ ਹੇਠਲੇ ਕਾਲੇ ਘੇਰਿਆਂ ਨੂੰ ਖ਼ਤਮ ਕਰਦੈ ਦੇਸੀ ਘਿਓ

By : GAGANDEEP

Published : Jan 17, 2024, 9:52 am IST
Updated : Jan 17, 2024, 10:00 am IST
SHARE ARTICLE
Desi Ghee eliminates the dark circles under the eyes Beauty Tips in punjabi
Desi Ghee eliminates the dark circles under the eyes Beauty Tips in punjabi

Beauty Tips: ਕਾਲੇ ਘੇਰਿਆਂ ਨੂੰ ਖ਼ਤਮ ਕਰਨ ਦੇ ਨਾਲ-ਨਾਲ ਹੀ ਦੇਸੀ ਘਿਉ ਵਾਲਾਂ ਲਈ ਵੀ ਬੇਹੱਦ ਲਾਹੇਵੰਦ ਹੁੰਦਾ ਹੈ

Desi Ghee eliminates the dark circles under the eyes Beauty Tips in punjabi : ਅੱਖਾਂ ਚਿਹਰੇ ਦੀ ਖ਼ੂਬਸੂਰਤੀ ਵਧਾਉਣ ਵਿਚ ਬੇਹੱਦ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਪਰ ਇਨ੍ਹਾਂ ਦੇ ਹੇਠਾਂ ਪਏ ਕਾਲੇ ਘੇਰੇ ਤੁਹਾਡੀ ਸੁੰਦਰਤਾ ਨੂੰ ਵਿਗਾੜ ਦਿੰਦੇ ਹਨ। ਅੱਜਕਲ੍ਹ ਦੀ ਭੱਜਦੌੜ ਭਰੀ ਜ਼ਿੰਦਗੀ ਵਿਚ ਹਰ ਵਿਅਕਤੀ ਕਿਸੇ ਨਾ ਕਿਸੇ ਬੀਮਾਰੀ ਦਾ ਸ਼ਿਕਾਰ ਹੋ ਰਿਹਾ ਹੈ। ਤਣਾਅ ਭਰੀ ਜ਼ਿੰਦਗੀ ਦੇ ਬਹੁਤ ਸਾਰੇ ਪ੍ਰਭਾਵ ਦੇਖਣ ਨੂੰ ਮਿਲਦੇ ਹਨ। ਤਣਾਅ ਦਾ ਅਸਰ ਸਾਡੇ ਚਿਹਰੇ ’ਤੇ ਸਾਫ਼ ਦਿਸਣ ਲੱਗ ਜਾਂਦਾ ਹੈ। ਤਣਾਅ ਕਾਰਨ ਅੱਖਾਂ ਦੇ ਹੇਠਾਂ ਕਾਲੇ ਘੇਰੇ ਨਜ਼ਰ ਆਉਣ ਲੱਗ ਜਾਂਦੇ ਹਨ।

ਇਹ ਵੀ ਪੜ੍ਹੋ: Haryana News: ਹਰਿਆਣਾ 'ਚ FPO ਗ੍ਰਾਂਟ 'ਚ ਕਰੋੜਾਂ ਦਾ ਘਪਲਾ, CBI ਕਰੇਗੀ ਜਾਂਚ

ਜੇਕਰ ਕਾਲੇ ਘੇਰਿਆਂ ਦਾ ਸਮਾਂ ਰਹਿੰਦੇ ਹੀ ਇਲਾਜ ਨਾ ਕੀਤਾ ਜਾਵੇ ਤਾਂ ਫਿਰ ਇਹ ਹਮੇਸ਼ਾ ਲਈ ਚਿਹਰੇ ਦੀ ਖ਼ੂਬਸੂਰਤੀ ਖੋਹ ਲੈਂਦੇ ਹਨ। ਕੁਝ ਲੋਕ ਕਾਲੇ ਘੇਰਿਆਂ ਤੋਂ ਛੁਟਕਾਰਾ ਪਾਉਣ ਲਈ ਕਈ ਤਰ੍ਹਾਂ ਦੀਆਂ ਦਵਾਈਆਂ ਕ੍ਰੀਮਾਂ ਦੀ ਵਰਤੋਂ ਕਰਦੇ ਹਨ ਪਰ ਨਤੀਜੇ ਨਾ ਮਾਤਰ ਹੀ ਨਿਕਲਦੇ ਹਨ। ਅੱਜ ਅਸੀਂ ਤੁਹਾਨੂੰ ਕਾਲੇ ਘੇਰਿਆਂ ਤੋਂ ਮੁਕਤੀ ਦਿਵਾਉਣ ਲਈ ਦੇਸੀ ਘਿਉ ਦਾ ਅਜਿਹਾ ਘਰੇਲੂ ਨੁਸਖ਼ਾ ਦੱਸਣ ਜਾ ਰਹੇ ਹਾਂ ਜਿਸ ਦੀ ਵਰਤੋਂ ਕਰ ਕੇ ਤੁਸੀਂ ਅੱਖਾਂ ਹੇਠਾਂ ਹੋਣ ਨਾਲੇ ਕਾਲੇ ਘੇਰਿਆਂ ਤੋਂ ਪੂਰੀ ਤਰ੍ਹਾਂ ਛੁਟਕਾਰਾ ਪਾ ਸਕਦੇ ਹੋ।

ਇਹ ਵੀ ਪੜ੍ਹੋ: Mukerian News: ਪੰਜਾਬ 'ਚ ਚੜ੍ਹਦੀ ਸਵੇਰ ਵਾਪਰਿਆ ਹਾਦਸਾ, 4 ਪੁਲਿਸ ਮੁਲਾਜ਼ਮਾਂ ਦੀ ਹੋਈ ਮੌਤ

ਅੱਖਾਂ ਦੇ ਕਾਲੇ ਘੇਰਿਆਂ ਨੂੰ ਮਿਟਾਉਣ ਲਈ ਦੇਸੀ ਘਿਉ ਬੇਹੱਦ ਹੀ ਲਾਹੇਵੰਦ ਹੁੰਦਾ ਹੈ। ਇਸ ਦੀ ਵਰਤੋਂ ਕਰਨ ਲਈ ਤੁਸੀਂ ਅਪਣੇ ਚਿਹਰੇ ਨੂੰ ਸੱਭ ਤੋਂ ਪਹਿਲਾਂ ਸਾਫ਼ ਪਾਣੀ ਨਾਲ ਧੋ ਲਵੋ। ਦੇਸੀ ਘਿਉ ਦੀ ਇਕ ਬੂੰਦ ਲੈ ਕੇ ਉਸ ਨੂੰ ਪਾਣੀ ’ਚ ਉਂਗਲੀ ਨਾਲ ਅੱਖਾਂ ਦੇ ਕਾਲੇ ਘੇਰਿਆਂ ’ਤੇ ਲਗਾ ਕੇ ਹਲਕੀ-ਹਲਕੀ ਮਸਾਜ ਕਰਨੀ ਚਾਹੀਦੀ ਹੈ। ਮਸਾਜ ਕਰਨ ਤੋਂ ਬਾਅਦ ਮੂੰਹ ਨੂੰ ਸਾਫ਼ ਨਹੀਂ ਕਰਨਾ ਚਾਹੀਦਾ। ਫਿਰ ਸਵੇਰੇ ਉਠ ਕੇ ਚਿਹਰਾ ਧੋਵੋ। ਕੁੱਝ ਦਿਨਾਂ ਤਕ ਅਜਿਹਾ ਰੋਜ਼ਾਨਾ ਕਰ ਕੇ ਤੁਹਾਡੀਆਂ ਅੱਖਾਂ ਹੇਠਾਂ ਬਣੇ ਕਾਲੇ ਘੇਰੇ ਪੂਰੀ ਤਰ੍ਹਾਂ ਨਾਲ ਸਾਫ਼ ਹੋ ਜਾਣਗੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਕਾਲੇ ਘੇਰਿਆਂ ਨੂੰ ਖ਼ਤਮ ਕਰਨ ਦੇ ਨਾਲ-ਨਾਲ ਹੀ ਦੇਸੀ ਘਿਉ ਵਾਲਾਂ ਲਈ ਵੀ ਬੇਹੱਦ ਲਾਹੇਵੰਦ ਹੁੰਦਾ ਹੈ। ਘਿਉ ਨਾਲ ਬਣੇ ਹੇਅਰ ਮਾਸਕ ਦੇ ਇਸਤੇਮਾਲ ਨਾਲ ਵਾਲ ਲੰਬੇ ਹੋਣ ਦੇ ਨਾਲ-ਨਾਲ ਕੋਮਲ ਬਣਦੇ ਹਨ। ਹੇਅਰ ਮਾਸਕ ਬਣਾਉਣ ਲਈ ਦੋ ਚਮਚ ਦੇਸੀ ਘਿਉ ਵਿਚ ਇਕ ਚਮਚ ਨਾਰੀਅਲ ਦਾ ਤੇਲ ਚੰਗੀ ਤਰ੍ਹਾਂ ਮਿਲਾ ਲਵੋ ਅਤੇ ਇਸ ਮਿਸ਼ਰਣ ਦੀ ਪੂਰੇ ਵਾਲਾਂ ਵਿਚ ਹਲਕੇ ਹੱਥਾਂ ਨਾਲ ਮਸਾਜ ਕਰੋ। ਇਸ ਤੋਂ ਬਾਅਦ ਲਗਭਗ ਅੱਧੇ ਘੰਟੇ ਲਈ ਵਾਲਾਂ ਨੂੰ ਉਸ ਤਰ੍ਹਾਂ ਹੀ ਛੱਡ ਦਿਉ। ਅੱਧੇ ਘੰਟੇ ਤੋਂ ਬਾਅਦ ਵਾਲਾਂ ਨੂੰ ਧੋ ਲਵੋ। ਅਜਿਹਾ ਹਫ਼ਤੇ ਵਿਚ ਦੋ ਵਾਰ ਕਰਨ ਨਾਲ ਤੁਹਾਡੇ ਵਾਲ ਮਜ਼ਬੂਤ ਹੋਣ ਦੇ ਨਾਲ-ਨਾਲ ਚਮਕਦਾਰ ਅਤੇ ਕਾਲੇ ਹੋਣਗੇ। ਦੇਸੀ ਘਿਉ ਫਟੇ ਬੁੱਲ੍ਹਾਂ ਲਈ ਵੀ ਬੇਹੱਦ ਲਾਹੇਵੰਦ ਮੰਨਿਆ ਜਾਂਦਾ ਹੈ। ਇਸ ਲਈ ਰਾਤ ਨੂੰ ਸੌਣ ਤੋਂ ਪਹਿਲਾਂ ਘਿਉ ਦੀ ਇਕ ਬੂੰਦ ਲੈ ਕੇ ਉਸ ਨੂੰ ਅਪਣੇ ਬੁੱਲ੍ਹਾਂ ’ਤੇ ਲਗਾਉ। ਰੋਜ਼ਾਨਾ ਅਜਿਹਾ ਕਰਨ ਨਾਲ ਬੁੱਲ੍ਹਾਂ ਦੇ ਰੁੱਖੇਪਣ ਤੋਂ ਛੁਟਕਾਰਾ ਮਿਲੇਗਾ।

 (For more Punjabi news apart from Desi Ghee eliminates the dark circles under the eyes Beauty Tips in punjabi,  stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement