ਸਰੀਰ ਤੋਂ ਬਦਬੂ ਆਉਣ ਦਾ ਕਾਰਨ ਬਣ ਸਕਦੀਆਂ ਹਨ ਇਹ ਚੀਜ਼ਾਂ
Published : May 17, 2018, 10:31 am IST
Updated : May 17, 2018, 10:31 am IST
SHARE ARTICLE
smelling from the body
smelling from the body

ਜ਼ਿਆਦਾਤਰ ਲੋਕਾਂ ਨੂੰ ਗਰਮੀਆਂ ਦੇ ਮੌਸਮ 'ਚ ਪਸੀਨਾ ਆਉਣ ਦੀ ਸਮੱਸਿਆ ਹੁੰਦੀ ਹੈ ਅਤੇ ਕੁੱਝ ਲੋਕਾਂ ਦੇ ਪਸੀਨੇ ਤੋਂ ਇੰਨੀ ਜ਼ਿਆਦਾ ਬਦਬੂ ਆਉਂਦੀ ਹੈ ਕਿ ਉਨ੍ਹਾਂ ਕੋਲ...

ਜ਼ਿਆਦਾਤਰ ਲੋਕਾਂ ਨੂੰ ਗਰਮੀਆਂ ਦੇ ਮੌਸਮ 'ਚ ਪਸੀਨਾ ਆਉਣ ਦੀ ਸਮੱਸਿਆ ਹੁੰਦੀ ਹੈ ਅਤੇ ਕੁੱਝ ਲੋਕਾਂ ਦੇ ਪਸੀਨੇ ਤੋਂ ਇੰਨੀ ਜ਼ਿਆਦਾ ਬਦਬੂ ਆਉਂਦੀ ਹੈ ਕਿ ਉਨ੍ਹਾਂ ਕੋਲ ਬੈਠਣਾ ਵੀ ਮੁਸ਼ਕਲ ਹੋ ਜਾਂਦਾ ਹੈ। ਪਸੀਨੇ ਦੀ ਬਦਬੂ ਕਾਰਨ ਲੋਕਾਂ ਦੇ ਸਾਹਮਣੇ ਸ਼ਰਮਿੰਦਾ ਹੋਣਾ ਪੈਂਦਾ ਹੈ। ਕਈ ਲੋਕ ਪਸੀਨੇ ਦੀ ਬਦਬੂ ਤੋਂ ਛੁਟਕਾਰਾ ਪਾਉਣ ਲਈ ਮਹਿੰਗੇ - ਮਹਿੰਗੇ ਪਰਫ਼ਿਊਮ ਅਤੇ ਡਓਡਰੈਂਟ ਦੀ ਵਰਤੋਂ ਕਰਦੇ ਹਨ। ਅੱਜ ਅਸੀਂ ਤੁਹਾਨੂੰ ਕੁੱਝ ਅਜਿਹੀ ਚੀਜ਼ਾਂ ਬਾਰੇ ਦਸਣ ਜਾ ਰਹੇ ਹਾਂ ਜਿਨ੍ਹਾਂ ਨੂੰ ਖਾਣ ਨਾਲ ਤੁਹਾਡੇ ਪਸੀਨੇ ਤੋਂ ਬਦਬੂ ਆ ਸਕਦੀ ਹੈ।

smelling from the bodysmelling from the body

ਦੁੱਧ 'ਚ ਭਰਪੂਰ ਮਾਤਰਾ 'ਚ ਕੋਲੀਨ ਪਾਇਆ ਜਾਂਦਾ ਹੈ ਜੋ ਸਰੀਰ 'ਚ ਬਦਬੂ ਬਣਾਉਣ ਦਾ ਕੰਮ ਕਰਦਾ ਹੈ। ਇਸ ਲਈ ਗਰਮੀਆਂ ਦੇ ਮੌਸਮ 'ਚ ਦੁੱਧ ਦਾ ਸੇਵਨ ਘੱਟ ਮਾਤਰਾ 'ਚ ਕਰਨਾ ਚਾਹੀਦਾ ਹੈ। ਇਸ ਮੌਸਮ 'ਚ ਦੁੱਧ ਦੀ ਜਗ੍ਹਾ ਦਹੀ ਦਾ ਸੇਵਨ ਕਰੋ। ਦਹੀ ਖਾਣ ਨਾਲ ਤੁਹਾਨੂੰ ਪਸੀਨੇ ਤੋਂ ਬਦਬੂ ਆਉਣ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਜਾਵੇਗਾ। ਜੋ ਲੋਕ ਸ਼ਰਾਬ ਦਾ ਸੇਵਨ ਜ਼ਿਆਦਾ ਮਾਤਰਾ 'ਚ ਕਰਦੇ ਹਨ ਉਨ੍ਹਾਂ ਦੇ ਪਸੀਨੇ ਤੋਂ ਵੀ ਤੇਜ਼ ਬਦਬੂ ਆਉਂਦੀ ਹੈ। ਪਸੀਨੇ ਦੀ ਬਦਬੂ ਤੋਂ ਬਚਣ ਲਈ ਰੋਜ਼ ਨੀਂਬੂ ਪਾਣੀ ਦਾ ਸੇਵਨ ਕਰੋ।

smelling from the bodysmelling from the body

ਗਰਮੀਆਂ ਦੇ ਮੌਸਮ 'ਚ ਜ਼ਿਆਦਾ ਮਾਤਰਾ 'ਚ ਕਾਫ਼ੀ ਦਾ ਸੇਵਨ ਕਰਨ ਨਾਲ ਪਸੀਨੇ ਦੀ ਬਦਬੂ ਆਉਣ ਲਗਦੀ ਹੈ। ਪਸੀਨੇ ਦੀ ਬਦਬੂ ਨੂੰ ਘੱਟ ਕਰ ਲਈ ਕਾਫ਼ੀ ਦੀ ਜਗ੍ਹਾ ਗ੍ਰੀਨ ਟੀ ਦਾ ਸੇਵਨ ਕਰੋ। ਪਿਆਜ਼ ਲੱਸਣ ਖਾਣ ਨਾਲ ਵੀ ਤੁਹਾਨੂੰ ਪਸੀਨੇ ਦੀ ਬਦਬੂ ਦੀ ਸਮੱਸਿਆ ਹੋ ਸਕਦੀ ਹੈ। ਪਸੀਨੇ ਦੀ ਬਦਬੂ ਨੂੰ ਦੂਰ ਕਰਨ ਲਈ ਦਾਲਚੀਨੀ ਜਾਂ ਇਲਾਇਚੀ ਦਾ ਸੇਵਨ ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement