ਸਿਕਰੀ ਤੋਂ ਛੁਟਕਾਰਾ ਪਾਉਣ ਲਈ ਅਪਣਾਉ ਇਹ ਘਰੇਲੂ ਨੁਸਖ਼ੇ

By : GAGANDEEP

Published : Dec 17, 2022, 7:10 am IST
Updated : Dec 17, 2022, 7:32 am IST
SHARE ARTICLE
Dandruff
Dandruff

ਵਾਲਾਂ ਸਬੰਧੀ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਕਈ ਤਰ੍ਹਾਂ ਦੇ ਤੇਲ ਦੀ ਵਰਤੋਂ ਵੀ ਕਰ ਸਕਦੇ ਹੋ। ਜੇ

 

ਮੁਹਾਲੀ: ਵਾਲਾਂ ਵਿਚ ਸਿਕਰੀ ਦੀ ਸਮੱਸਿਆ ਬਹੁਤ ਸਾਰੇ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਦੀ ਹੈ। ਸਰਦੀਆਂ ਵਿਚ ਮੌਸਮ ’ਚ ਖੁਸ਼ਕੀ ਕਰ ਕੇ ਇਹ ਸਮੱਸਿਆ ਹੋਰ ਵੀ ਵਧ ਜਾਂਦੀ ਹੈ। ਸਿਕਰੀ ਕਰ ਕੇ ਵਾਲ ਕਮਜ਼ੋਰ ਹੋ ਜਾਂਦੇ ਹਨ ਅਤੇ ਝੜਨ ਲਗਦੇ ਹਨ। ਇਸ ਤੋਂ ਬਿਨਾਂ ਕੋਈ ਵੀ ਵਾਲ ਸਿੱਧੇ ਕਰਦੇ ਸਮੇਂ ਸਿਕਰੀ ਦਿਖਾਈ ਦਿੰਦੀ ਹੈ। ਬਾਜ਼ਾਰ ਵਿਚ ਸਿਕਰੀ ਤੋਂ ਬਚਾਅ ਲਈ ਸ਼ੈਂਪੂ ਤੇ ਹੋਰ ਕਈ ਤਰ੍ਹਾਂ ਦੇ ਪਰੋਡਕਟ ਮਿਲਦੇ ਹਨ। ਪਰ ਕਈ ਵਾਰ ਇਹ ਵਾਲਾਂ ਨੂੰ ਖ਼ਰਾਬ ਕਰ ਦਿੰਦੇ ਹਨ। ਤੁਸੀਂ ਸਿਕਰੀ ਤੋਂ ਬਚਾਅ ਲਈ ਆਯੁਰਵੈਦਿਕ ਤਰੀਕੇ ਅਪਣਾ ਸਕਦੇ ਹੋ। ਆਯੁਰਵੈਦਿਕ ਨੁਸਖ਼ਿਆਂ ਉਤੇ ਤੁਹਾਡਾ ਖ਼ਰਚਾ ਵੀ ਘੱਟ ਹੋਵੇਗਾ। ਆਉ ਜਾਣਦੇ ਹਾਂ ਸਿਕਰੀ ਤੋਂ ਛੁਟਕਾਰਾ ਪਾਉਣ ਦੇ ਨੁਸਖ਼ਿਆਂ ਬਾਰੇ:

ਤੁਸੀਂ ਆਯੂਰਵੈਦਿਕ ਤਰੀਕੇ ਅਪਣਾ ਕੇ ਡੈਂਡਰਫ਼ ਦੀ ਸਮੱਸਿਆ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕਦਾ ਹੈ। ਇਸ ਲਈ ਤੁਸੀਂ ਕਿਸੇ ਬਰਤਨ ਵਿਚ ਥੋੜ੍ਹਾ ਜਿਹਾ ਮੱਖਣ ਲਉ ਅਤੇ ਇਸ ਵਿਚ ਥੋੜ੍ਹਾ ਜਿਹਾ ਸਰੋ੍ਹਂ ਦਾ ਤੇਲ ਪਾਉ (ਜੇਕਰ ਘਰ ਦੇ ਬਣਾਏ ਸਰੋ੍ਹਂ ਦੇ ਤੇਲ ਦੇ ਹੇਠਾਂ ਬਚੀ ਤੇਲ ਤੇ ਖਲ ਦੀ ਗਾਰ ਹੋਵੇ, ਤਾਂ ਹੋਰ ਵੀ ਵਧੇਰੇ ਚੰਗਾ ਹੈ) ਅਤੇ ਇਸ ਨੂੰ ਭਿੱਜਣ ਲਈ ਰੱਖ ਦਿਉ।

ਹੁਣ ਇਸ ਵਿਚ ਮੂਲੀ ਦੇ ਪੱਤਿਆਂ ਦਾ ਰਸ ਤੇ ਥੋੜ੍ਹੇ ਜਿਹੇ ਮੇਥੀ ਦੇ ਦਾਣੇ ਮਿਲਾਉ। ਜੇਕਰ ਘਰ ਵਿਚ ਹੈ ਤਾਂ ਇਸ ਵਿਚ ਥੋੜ੍ਹਾ ਜਿਹਾ ਭਰਿੰਗਰਾਸ ਵੀ ਪੀਸ ਕੇ ਮਿਲਾਉ। ਰਾਤ ਨੂੰ ਸੌਣ ਤੋਂ ਪਹਿਲਾਂ ਇਸ ਮਿਸ਼ਰਨ ਨੂੰ ਚੰਗੀ ਤਰ੍ਹਾਂ ਮਿਲਾ ਕੇ ਰੱਖ ਦਿਉ। ਸਵੇਰ ਵੇਲੇ ਇਸ ਨੂੰ ਸਿਰ ਉੱਤੇ ਚੰਗੀ ਤਰ੍ਹਾਂ ਝੱਸੋ ਤੇ ਵਾਲ ਧੋ ਲਉ। ਇਸ ਨੂੰ ਇਕ ਤੋਂ ਦੋ ਮਹੀਨਿਆਂ ਲਈ ਹਫ਼ਤੇ ਵਿਚ 2 ਵਾਰ ਲਗਾਉ।

ਇਸ ਨਾਲ ਤੁਹਾਨੂੰ ਸਿਕਰੀ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਜਾਵੇਗਾ। ਇਸ ਤੋਂ ਇਲਾਵਾ ਵਾਲਾਂ ਸਬੰਧੀ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਕਈ ਤਰ੍ਹਾਂ ਦੇ ਤੇਲ ਦੀ ਵਰਤੋਂ ਵੀ ਕਰ ਸਕਦੇ ਹੋ। ਜੇਕਰ ਤੁਹਾਡੇ ਵਾਲ ਕਮਜ਼ਰੋ ਹਨ, ਤਾਂ ਤੁਸੀਂ ਇਨ੍ਹਾਂ ਨੂੰ ਮਜ਼ਬੂਤ ਕਰਨ ਲਈ ਨੀਲੀ ਭਰਿੰਗੜੀ ਦਾ ਤੇਲ ਵਰਤ ਸਕਦੇ ਹੋ। ਵਾਲਾਂ ਨੂੰ ਮਜ਼ਬੂਤ ਕਰਨ ਲਈ ਤੁਸੀਂ ਨੱਕ ਵਿਚ ਅਣੂ ਦਾ ਤੇਲ ਵੀ ਪਾ ਸਕਦੇ ਹੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement