ਜੇਕਰ ਤੁਸੀਂ ਛੋਟੇ ਕੱਦ ਤੋਂ ਪ੍ਰੇਸ਼ਾਨ ਹੋ ਤਾਂ ਇਨ੍ਹਾਂ ਤਰੀਕਿਆਂ ਨਾਲ ਵਧਾਉ ਅਪਣਾ ਕੱਦ
Published : Nov 18, 2024, 9:29 am IST
Updated : Nov 18, 2024, 9:29 am IST
SHARE ARTICLE
If you are worried about short height then increase your height with these methods
If you are worried about short height then increase your height with these methods

ਚੰਗੀ ਨੀਂਦ ਸਿਹਤ ਲਈ ਬਹੁਤ ਜ਼ਰੂਰੀ ਹੈ। ਇਹ ਤੁਹਾਡੀ ਰੀੜ੍ਹ ਦੀ ਹੱਡੀ ਨੂੰ ਫੈਲਾਉਂਦੀ ਹੈ ਅਤੇ ਇਸ ਨੂੰ ਹੋਰ ਲੰਮਾ ਕਰਦੀ ਹੈ।

ਚੰਗੀ ਸਿਹਤ ਲਈ ਸਿਹਤਮੰਦ ਭੋਜਨ ਲੈਣਾ ਬਹੁਤ ਜ਼ਰੂਰੀ ਹੈ। ਜ਼ਿਆਦਾਤਰ ਲੋਕਾਂ ਦੀ ਲੰਬਾਈ ਉਨ੍ਹਾਂ ਦੇ ਖ਼ੁਰਾਕ ਦੀ ਗੁਣਵੱਤਾ ’ਤੇ ਨਿਰਭਰ ਕਰਦੀ ਹੈ। ਆਉ ਜਾਣਦੇ ਹਾਂ ਕਿਹੜੇ ਤਰੀਕਿਆਂ ਨਾਲ ਤੁਸੀਂ ਅਪਣੇ ਕੱਦ ਨੂੰ ਵਧਾ ਸਕਦੇ ਹੋ। ਚੰਗੀ ਨੀਂਦ ਸਿਹਤ ਲਈ ਬਹੁਤ ਜ਼ਰੂਰੀ ਹੈ। ਇਹ ਤੁਹਾਡੀ ਰੀੜ੍ਹ ਦੀ ਹੱਡੀ ਨੂੰ ਫੈਲਾਉਂਦੀ ਹੈ ਅਤੇ ਇਸ ਨੂੰ ਹੋਰ ਲੰਮਾ ਕਰਦੀ ਹੈ। ਪਿਚੂੁਟਰੀ ਗਲੈਂਡ ਸੌਣ ਵੇਲੇ ਸੱਭ ਤੋਂ ਵੱਧ ਕਿਰਿਆਸ਼ੀਲ ਹੁੰਦਾ ਹੈ।

ਇਸ ਲਈ ਸਮੇਂ ਸਿਰ ਸੌਣ ਨਾਲ ਇਸ ਨੂੰ ਕੰਮ ਕਰਨ ਲਈ ਪੂਰਾ ਸਮਾਂ ਦਿਉ। ਲਟਕਣ ਵਾਲੀਆਂ ਕਸਰਤਾਂ ਤੁਹਾਡੀ ਲੰਬਾਈ ਨੂੰ ਵਧਾਉਣ ਵਿਚ ਸਹਾਇਤਾ ਕਰਦੀਆਂ ਹਨ। ਲਟਕਣ ਨਾਲ ਤੁਹਾਡੀ ਪਿੱਠ ਦੀਆਂ ਮਾਸਪੇਸ਼ੀਆਂ ਮਜ਼ਬੂਤ ਹੁੰਦੀਆਂ ਹਨ। ਇਹ ਤੁਹਾਡੇ ਸਰੀਰ ਨੂੰ ਬਿਹਤਰ ਬਣਾਉਂਦਾ ਹੈ ਅਤੇ ਤੁਹਾਡੀ ਰੀੜ੍ਹ ਨੂੰ ਸਿੱਧਾ ਰਖਦੇ ਹੋਏ ਤੁਹਾਡੀ ਲੰਬਾਈ ਨੂੰ ਵਧਾਉਂਦਾ ਹੈ। ਇਸ ਲਈ ਰੋਜ਼ ਲਟਕਣ ਦੀ ਕਸਰਤ ਕਰੋ।

ਨਸ਼ੀਲੇ ਪਦਾਰਥ ਤੁਹਾਡੇ ਸਰੀਰ ਨੂੰ ਕਮਜ਼ੋਰ ਬਣਾਉਂਦੇ ਹਨ ਜਿਸ ਕਾਰਨ ਤੁਹਾਡੇ ਸਰੀਰ ਦੇ ਵਾਧੇ ਨੂੰ ਰੋਕਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਅਜਿਹੀਆਂ ਚੀਜ਼ਾਂ ਦਾ ਸੇਵਨ ਤੁਹਾਡੇ ਸਰੀਰ ਵਿਚ ਖ਼ੂਨ ਦੇ ਪ੍ਰਵਾਹ ਨੂੰ ਘੱਟ ਕਰ ਸਕਦਾ ਹੈ। ਜ਼ਿਆਦਾ ਸੇਵਨ ਕਾਰਨ ਤੁਹਾਡੇ ਸਰੀਰ ਨੂੰ ਲੋੜੀਂਦੇ ਪੋਸ਼ਕ ਤੱਤ ਨਹੀਂ ਮਿਲਦੇ ਜਿਹੜਾ ਤੁਹਾਡੇ ਸਰੀਰ ਦੇ ਵਿਕਾਸ ਨੂੰ ਪ੍ਰਭਾਵਤ ਕਰ ਸਕਦਾ ਹੈ। ਇਸ ਲਈ ਇਨ੍ਹਾਂ ਚੀਜ਼ਾਂ ਤੋਂ ਬਚੋ।  ਸਿਹਤਮੰਦ ਖ਼ੁਰਾਕ ਸਰੀਰ ਦੇ ਵਿਕਾਸ ਲਈ ਸੱਭ ਤੋਂ ਜ਼ਰੂਰੀ ਹੈ। ਇਸ ਲਈ ਤੁਹਾਨੂੰ ਅਪਣੀ ਖ਼ੁਰਾਕ ਵਿਚ ਦੁੱਧ, ਫੱਲ, ਸਬਜ਼ੀਆਂ, ਮੀਟ ਅਤੇ ਕਾਰਬਜ਼ ਵਾਲੇ ਭੋਜਨ ਸ਼ਾਮਲ ਕਰਨੇ ਚਾਹੀਦੇ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement