ਟਮਾਟਰ ਦਾ ਜੂਸ ਦਿਲ ਦੇ ਦੌਰੇ ਤੋਂ ਇਲਾਵਾ ਹੋਰ ਕਈ ਬੀਮਾਰੀਆਂ ਲਈ ਹੈ ਫ਼ਾਇਦੇਮੰਦ
Published : Jan 19, 2021, 10:53 am IST
Updated : Jan 19, 2021, 10:53 am IST
SHARE ARTICLE
Tomato Juice 
Tomato Juice 

ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਫਾਇਦੇਮੰਦ

ਮੁਹਾਲੀ: ਰੋਜ਼ਾਨਾ ਇਕ ਗਲਾਸ ਟਮਾਟਰ ਦਾ ਜੂਸ ਪੀਣ ਨਾਲ ਤੁਸੀਂ ਦਿਲ ਦੇ ਦੌਰੇ ਦੇ ਖ਼ਤਰੇ ਤੋਂ ਦੂਰ ਹੋ ਸਕਦੇ ਹੋ। ਇਸ ਤੋਂ ਇਲਾਵਾ ਟਮਾਟਰ ਜੂਸ ਦੇ ਸੇਵਨ ਨਾਲ ਹਾਈ ਬਲੱਡ ਪ੍ਰੈਸ਼ਰ ਅਤੇ ਕੈਲੇਸਟਰੋਲ (ਨਾੜਾਂ ’ਚ ਚਰਬੀ ਜੰਮਣ) ਦੀ ਸਮੱਸਿਆ ਵੀ ਦੂਰ ਹੁੰਦੀ ਹੈ। ਟਮਾਟਰ ਭਾਰਤ ਹੀ ਨਹੀਂ, ਦੁਨੀਆਂ ਦੇ ਬਹੁਤ ਸਾਰੇ ਦੇਸ਼ਾਂ ਵਿਚ ਖਾਧਾ ਜਾਂਦਾ ਹੈ। ਭਾਰਤ ਵਿਚ ਆਮ ਤੌਰ ’ਤੇ ਇਸ ਦੀ ਸਬਜ਼ੀਆਂ ਵਿਚ ਵਧੇਰੇ ਵਰਤੋਂ ਕੀਤੀ ਜਾਂਦੀ ਹੈ।

Tomato Juice reduces the risk of heart diseaseTomato Juice 

ਟਮਾਟਰ ਦਾ ਜੂਸ ਸਰੀਰ ਲਈ ਬਹੁਤ ਫ਼ਾਇਦੇਮੰਦ ਹੈ। ਜੇ ਤੁਸੀਂ ਰੋਜ਼ਾਨਾ ਇਕ ਗਲਾਸ ਟਮਾਟਰ ਦਾ ਜੂਸ ਬਿਨਾਂ ਨਮਕ ਤੋਂ ਪੀਂਦੇ ਹੋ ਤਾਂ ਤੁਸੀਂ ਦਿਲ ਦੇ ਦੌਰੇ ਦੇ ਖ਼ਤਰੇ ਨੂੰ ਕਾਫ਼ੀ ਹੱਦ ਤਕ ਘੱਟ ਕਰ ਸਕਦੇ ਹੋ। ਦਰਅਸਲ ਟਮਾਟਰ ਦਾ ਜੂਸ ਹਾਈ ਬਲੱਡ ਪ੍ਰੈਸ਼ਰ ਅਤੇ ਵਧੇ ਹੋਏ ਕੈਲੇਸਟਰੋਲ ਦੀ ਸਮੱਸਿਆ ਨੂੰ ਕਾਬੂ ਕਰਨ ਵਿਚ ਮਦਦ ਕਰਦਾ ਹੈ। ਇਹ ਦੋਵੇਂ ਸਮੱਸਿਆਵਾਂ ਦਿਲ ਦਾ ਦੌਰਾ ਅਤੇ ਦਿਲ ਦੇ ਰੋਗਾਂ ਦਾ ਮੁੱਖ ਕਾਰਨ ਬਣਦੀਆਂ ਹਨ।

TomatoTomato

ਰੋਜ਼ਾਨਾ ਟਮਾਟਰ ਦਾ ਜੂਸ ਪੀਣ ਨਾਲ ਹਾਈ ਬਲੱਡ ਪ੍ਰੈਸ਼ਰ ਦੇ ਸ਼ਿਕਾਰ 94 ਲੋਕਾਂ ਦਾ ਬਲੱਡ ਪ੍ਰੈਸ਼ਰ ਕੰਟਰੋਲ ਹੋਇਆ। ਇਸ ਤੋਂ ਇਲਾਵਾ 125 ਲੋਕਾਂ ਦੇ ਵਧੇ ਹੋਏ ਕੈਲੇਸਟਰੋਲ ਦਾ ਪੱਧਰ ਵੀ ਘੱਟ ਕੇ 155 ਤੋਂ 149.9 ਐਮਜੀ/ਡੀਐਲ ਹੋ ਗਿਆ। ਟਮਾਟਰ ਦਾ ਜੂਸ ਔਰਤ ਅਤੇ ਮਰਦ ਦੋਹਾਂ ਲਈ ਫ਼ਾਇਦੇਮੰਦ ਹੈ। ਇਸ ਲਈ ਕੋਈ ਵੀ ਇਸ ਦਾ ਸੇਵਨ ਕਰ ਸਕਦਾ ਹੈ।

ਜੇ ਤੁਸੀਂ ਇਸ ਦਾ ਜੂਸ ਨਹੀਂ ਵੀ ਪੀਂਦੇ ਤਾਂ ਤੁਸੀਂ ਅਪਣੀ ਰੋਜ਼ਾਨਾ ਖ਼ੁਰਾਕ ਵਿਚ ਟਮਾਟਰ ਨੂੰ ਜ਼ਰੂਰ ਸ਼ਾਮਲ ਕਰੋ। ਸਲਾਦ ਵਿਚ ਕੱਚੇ ਟਮਾਟਰ ਖਾਉ। ਇਸ ਦੀ ਸਬਜ਼ੀ, ਗ੍ਰੇਵੀ ਆਦਿ ਵਿਚ ਵਰਤੋਂ ਕਰੋ। ਧਿਆਨ ਰੱਖੋ ਕਿ ਟੋਮਾਟੋ ਕੈਚਅਪ ਅਤੇ ਸੌਸ ’ਚ ਬਹੁਤ ਜ਼ਿਆਦਾ ਮਾਤਰਾ ਵਿਚ ਚੀਨੀ ਮਿਲਾਈ ਜਾਂਦੀ ਹੈ।

ਇਸ ਲਈ ਇਸ ਦਾ ਸੇਵਨ ਫ਼ਾਇਦੇਮੰਦ ਨਹੀਂ ਹੋਵੇਗਾ। ਟਮਾਟਰ ਦਾ ਜੂਸ ਦਿਲ ਦੇ ਦੌਰੇ ਤੋਂ ਇਲਾਵਾ ਹੋਰ ਕਈ ਬੀਮਾਰੀਆਂ ਵਿਚ ਵੀ ਫ਼ਾਇਦੇਮੰਦ ਹੈ। ਟਮਾਟਰ ਵਿਚ ਭਰਪੂਰ ਮਾਤਰਾ ਵਿਚ ਫ਼ਾਈਬਰ ਹੁੰਦਾ ਹੈ। ਇਹ ਐਂਟੀਆਕਸੀਡੈਂਟਸ ਕੈਂਸਰ ਅਤੇ ਦਿਲ ਦੇ ਦੌਰੇ ਤੋਂ ਬਚਾਉਣ ਵਿਚ ਮਦਦ ਕਰਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM

Amritsar News: ਕੰਡਮ ਹੋਏ ਘੜੁੱਕੇ 'ਤੇ ਪਈ 28 ਕੁਇੰਟਲ ਤੂੜੀ, ਨਾਕੇ ਤੇ ਖੜ੍ਹੇ Police ਵਾਲੇ ਵੀ ਰਹਿ ਗਏ ਹੈਰਾਨ..

24 Apr 2024 10:59 AM
Advertisement