ਚਿਹਰੇ ’ਤੇ ਚਮਕ ਲਿਆਵੇਗਾ ਘਰ ਵਿਚ ਬਣਿਆ ਖੀਰੇ ਦਾ ਫੇਸ ਪੈਕ
Published : Mar 20, 2021, 10:16 am IST
Updated : Mar 20, 2021, 10:16 am IST
SHARE ARTICLE
Cucumber face pack
Cucumber face pack

ਸ਼ਹਿਦ ਚਮੜੀ ਵਿਚਲੇ ਬੈਕਟੀਰੀਆ ਨੂੰ ਸੰਤੁਲਿਤ ਕਰਨ ਦਾ ਕੰਮ ਕਰ ਸਕਦਾ ਹੈ।

ਮੁਹਾਲੀ: ਖੀਰੇ ਦੀ ਵਰਤੋਂ ਸਾਡੀ ਸਿਹਤ ਲਈ ਕਈ ਪੱਖਾਂ ਤੋਂ ਮਹੱਤਵਪੂਰਨ ਹੈ। ਖੀਰਾ ਵਿਟਾਮਿਨ-ਸੀ ਅਤੇ ਫ਼ੋਲਿਕ ਐਸਿਡ ਵਰਗੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ ਜਿਸ ਕਾਰਨ ਖੀਰੇ ਦੀ ਵਰਤੋਂ ਫ਼ੇਸ ਪੈਕ ਬਣਾਉਣ ਲਈ ਕੀਤੀ ਜਾ ਸਕਦੀ ਹੈ। ਖੀਰੇ ਵਿਚ ਪੌਸ਼ਟਿਕ ਤੱਤ, ਵਿਟਾਮਿਨ ਅਤੇ ਖਣਿਜ ਹੁੰਦੇ ਹਨ। ਖੀਰਾ ਚਮੜੀ ਨੂੰ ਕਈ ਤਰੀਕਿਆਂ ਨਾਲ ਲਾਭ ਪਹੁੰਚਾ ਸਕਦਾ ਹੈ। ਚਿਹਰੇ ’ਤੇ ਖੀਰਾ ਲਗਾਉਣ ਨਾਲ ਸੋਜ, ਮੁਹਾਸੇ ਦੂਰ ਹੋ ਜਾਂਦੇ ਹਨ। ਖੀਰੇ ਵਿਚ 96 ਫ਼ੀ ਸਦੀ ਪਾਣੀ ਹੁੰਦਾ ਹੈ, ਜੋ ਚਮੜੀ ਨੂੰ ਨਮੀ ਦੇਣ ਵਿਚ ਮਦਦ ਕਰਦਾ ਹੈ।

Cucumbers on eyesCucumbers on eyes

ਜੇਕਰ ਤੁਸੀਂ ਬਹੁਤ ਥੋੜ੍ਹੇ ਸਮੇਂ ਵਿਚ ਅਪਣੀ ਚਮੜੀ ’ਤੇ ਨਿਖਾਰ ਲਿਆਉਣਾ ਚਾਹੁੰਦੇ ਹੋ ਤਾਂ ਨਿਸ਼ਚਤ ਤੌਰ ’ਤੇ ਇਸ ਫ਼ੇਸ ਮਾਸਕ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਵਿਧੀ ਲਈ ਅੱਧਾ ਖੀਰਾ ਲਉ ਅਤੇ ਇਸ ਨੂੰ ਚੰਗੀ ਤਰ੍ਹਾਂ ਛਿੱਲ ਲਉ। ਹੁਣ ਇਸ ਨੂੰ ਫ਼ਿਲਟਰ ਕਰੋ ਅਤੇ ਇਸ ਵਿਚੋਂ ਰਸ ਕੱਢ ਲਉ। ਇਸ ਨੂੰ ਚਿਹਰੇ ’ਤੇ ਲਗਾਉਣ ਤੋਂ ਪਹਿਲਾਂ ਚਿਹਰੇ ਨੂੰ ਚੰਗੀ ਤਰ੍ਹਾਂ ਪਾਣੀ ਨਾਲ ਸਾਫ਼ ਕਰ ਲਉ। ਹੁਣ ਇਸ ਨੂੰ 15 ਮਿੰਟ ਲਈ ਚਿਹਰੇ ’ਤੇ ਲਗਾਉ। ਇਸ ਤੋਂ ਬਾਅਦ ਚਿਹਰੇ ਨੂੰ ਠੰਢੇ ਜਾਂ ਕੋਸੇ ਪਾਣੀ ਨਾਲ ਧੋ ਲਵੋ।

cucumbers on eyescucumbers on eyes

ਖ਼ੁਸ਼ਕ ਚਮੜੀ ਲਈ ਖੀਰੇ ਦਾ ਫੇਸ ਪੈਕ ਬਹੁਤ ਫ਼ਾਇਦੇਮੰਦ ਹੁੰਦਾ ਹੈ। ਖੀਰੇ ਦੇ ਨਾਲ-ਨਾਲ ਐਲੋਵੇਰਾ ਵੀ ਚਮੜੀ ਨੂੰ ਹਾਈਡਰੇਟ ਕਰਦਾ ਹੈ। ਖੀਰੇ ਦੇ ਰਸ ਵਿਚ ਦੋ ਚਮਚੇ ਐਲੋਵੇਰਾ ਜੈੱਲ ਮਿਲਾਉ ਅਤੇ ਇਸ ਦਾ ਮਿਸ਼ਰਣ ਤਿਆਰ ਕਰ ਲਉ। ਇਹ ਫੇਸ ਮਾਸਕ ਲਗਾ ਕੇ ਚਿਹਰੇ ਦੀ ਹਲਕੀ-ਹਲਕੀ ਮਾਲਸ਼ ਕਰੋ। ਮਾਲਸ਼ ਕਰਨ ਤੋਂ ਬਾਅਦ ਇਸ ਨੂੰ 15 ਮਿੰਟ ਲਈ ਚਿਹਰੇ ’ਤੇ ਰਹਿਣ ਦਿਉ। ਇਸ ਤੋਂ ਬਾਅਦ ਚਿਹਰੇ ਨੂੰ ਠੰਢੇ ਪਾਣੀ ਨਾਲ ਧੋ ਲਉ। ਇਹ ਮਾਸਕ ਮੁਹਾਂਸਿਆਂ ਵਾਲੀ ਥਾਂ ਲਈ ਬਹੁਤ ਵਧੀਆ ਹੁੰਦਾ ਹੈ। ਖੀਰੇ ਵਿਚ ਐਸਟਿ੍ਰੰਜੈਂਟ ਗੁਣ ਹੁੰਦੇ ਹਨ, ਜਦੋਂ ਕਿ ਓਟਮੀਲ ਚਮੜੀ ਨਾਲ ਮਰੇ ਹੋਏ ਸੈੱਲਾਂ ਨੂੰ ਹਟਾ ਕੇ ਉਸ ਨੂੰ ਐਕਸਫ਼ੋਲੀਏਟ ਕਰਨ ਵਿਚ ਮਦਦ ਕਰਦਾ ਹੈ। ਸ਼ਹਿਦ ਚਮੜੀ ਵਿਚਲੇ ਬੈਕਟੀਰੀਆ ਨੂੰ ਸੰਤੁਲਿਤ ਕਰਨ ਦਾ ਕੰਮ ਕਰ ਸਕਦਾ ਹੈ।

Cucumber waterCucumber water

ਇਸ ਵਿਧੀ ਲਈ ਅੱਧਾ ਖੀਰਾ ਲਉ ਅਤੇ ਇਸ ਦਾ ਰਸ ਕੱਢ ਲਉ। ਹੁਣ ਇਸ ਵਿਚ ਇਕ ਚਮਚ ਓਟਮੀਲ ਮਿਲਾਉ ਅਤੇ ਇਸ ਦਾ ਮਿਸ਼ਰਣ ਤਿਆਰ ਕਰ ਲਉ। ਹੁਣ ਇਸ ਵਿਚ ਇਕ ਚਮਚਾ ਸ਼ਹਿਦ ਮਿਲਾਉ ਅਤੇ ਇਸ ਦਾ ਪੇਸਟ ਬਣਾ ਲਉ। ਹੁਣ ਤਿਆਰ ਪੇਸਟ ਨੂੰ ਚਿਹਰੇ ਅਤੇ ਗਰਦਨ ’ਤੇ ਲਗਾਉ ਅਤੇ ਉਂਗਲਾਂ ਨਾਲ ਮਾਲਿਸ਼ ਕਰੋ। ਇਸ ਤੋਂ ਬਾਅਦ ਇਸ ਨੂੰ 15 ਮਿੰਟ ਲਈ ਚਿਹਰੇ ’ਤੇ ਲਗਾਉ ਤੇ ਬਾਅਦ ਵਿਚ ਮੂੰਹ ਨੂੰ ਕੋਸੇ ਪਾਣੀ ਨਾਲ ਧੋ ਲਉ।    

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement