ਭਾਰ ਘਟਾਉਣ ਲਈ ਰੋਜ਼ਾਨਾ ਟੱਪੋ ਰੱਸੀ, ਹੋਣਗੇ ਕਈ ਫ਼ਾਇਦੇ
Published : Jul 20, 2021, 3:20 pm IST
Updated : Jul 20, 2021, 3:20 pm IST
SHARE ARTICLE
Jump Rope
Jump Rope

ਰੱਸੀ ਟੱਪਣਾ ਜਿੰਨਾ ਆਸਾਨ ਹੈ, ਉਨਾ ਹੀ ਇਹ ਸਾਡੀ ਸਿਹਤ ਲਈ ਵੀ ਫ਼ਾਇਦੇਮੰਦ ਹੈ

ਰੱਸੀ ਟੱਪਣਾ ਕੁੜੀਆਂ ਨੂੰ ਬਹੁਤ ਜ਼ਿਆਦਾ ਪਸੰਦ ਹੁੰਦਾ ਹੈ। ਜਦੋਂ ਵੀ ਅਸੀਂ ਰੱਸੀ ਟੱਪਦੇ ਹਾਂ ਤਾਂ ਸਾਨੂੰ ਸਾਡੇ ਸਕੂਲ ਦੇ ਦਿਨ ਯਾਦ ਆ ਜਾਂਦੇ ਹਨ। ਜੇਕਰ ਤੁਸੀ ਰੋਜ਼ ਰੱਸੀ ਟਪਦੇ ਹੋ ਤਾਂ ਤੁਹਾਨੂੰ ਕੋਈ ਵੀ ਕਸਰਤ ਕਰਨ ਦੀ ਜ਼ਰੂਰਤ ਨਹੀਂ ਪੈਂਦੀ। ਰੱਸੀ ਟੱਪਣਾ ਕਸਰਤ ਦਾ ਇਕ ਬਿਹਤਰੀਨ ਰੂਪ ਹੈ। ਰੱਸੀ ਟੱਪਣ ਨਾਲ ਪੇਟ ਅੰਦਰ ਹੋ ਜਾਂਦਾ ਹੈ। ਰੱਸੀ ਟੱਪਣਾ ਜਿੰਨਾ ਆਸਾਨ ਹੈ, ਉਨਾ ਹੀ ਇਹ ਸਾਡੀ ਸਿਹਤ ਲਈ ਵੀ ਫ਼ਾਇਦੇਮੰਦ ਹੈ। ਅੱਜ ਅਸੀ ਤੁਹਾਨੂੰ ਦਸਾਂਗੇ ਰੱਸੀ ਟੱਪਣ ਨਾਲ ਸਾਡੇ ਸਰੀਰ ਨੂੰ ਕੀ-ਕੀ ਫ਼ਾਇਦੇ ਹੁੰਦੇ ਹਨ।

Photo
 

-ਰੋਜ਼ਾਨਾ ਰੱਸੀ ਟੱਪਣ ਨਾਲ ਤੁਹਾਡੇ ਦਿਲ ਦੀ ਕਸਰਤ ਹੁੰਦੀ ਹੈ ਅਤੇ ਦਿਲ ਦੀ ਧੜਕਣ ਦੀ ਦਰ ਵਧਦੀ ਹੈ। ਮਾਹਰਾਂ ਅਨੁਸਾਰ, ਰੱਸੀ ਟੱਪਣ ਨਾਲ ਦਿਲ ਦਾ ਦੌਰਾ ਪੈਣ ਦਾ ਖ਼ਤਰਾ ਘੱਟ ਜਾਂਦਾ ਹੈ।  

Photo
 

- ਅਜੋਕੇ ਸਮੇਂ ਵਿਚ ਮੋਟਾਪਾ ਸੱਭ ਤੋਂ ਵੱਡੀ ਮੁਸੀਬਤ ਬਣਿਆ ਹੋਇਆ ਹੈ। ਬਹੁਤ ਸਾਰੇ ਲੋਕ ਮੋਟਾਪਾ ਘੱਟ ਕਰਨ ਲਈ ਦਵਾਈਆਂ ਜਾਂ ਹੋਰ ਵੀ ਬਹੁਤ ਸਾਰੀਆਂ ਚੀਜ਼ਾਂ ਦੀ ਵਰਤੋਂ ਕਰਦੇ ਹਨ। ਲੋਕ ਭਾਰ ਘੱਟ ਕਰਨ ਲਈ ਸਵੇਰੇ ਸੈਰ ਕਰਨ ਜਾਂਦੇ ਹਨ ਪਰ ਸ਼ਾਇਦ ਤੁਸੀ ਇਹ ਨਹੀਂ ਜਾਣਦੇ ਕਿ ਰੱਸੀ ਟੱਪਣ ਨਾਲ ਭਾਰ ਬਹੁਤ ਜਲਦੀ ਘਟਦਾ ਹੈ। ਜੇਕਰ ਤੁਸੀਂ ਅਪਣਾ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਰੱਸੀ ਟੱਪਣਾ ਸ਼ੁਰੂ ਕਰ ਦੇਵੋਂ।

Photo

- ਰੱਸੀ ਟੱਪਣ ਨਾਲ ਪਸੀਨਾ ਆਉਂਦਾ ਹੈ ਅਤੇ ਇਸ ਪਸੀਨੇ ਨਾਲ ਸਰੀਰ ਵਿਚੋਂ ਹਾਨੀਕਾਰਕ ਪਦਾਰਥ ਬਾਹਰ ਨਿਕਲਦੇ ਹਨ। ਇਸ ਨਾਲ ਸਰੀਰ ਅੰਦਰੋਂ ਸਾਫ਼ ਹੋ ਜਾਂਦਾ ਹੈ ਅਤੇ ਚਿਹਰੇ ’ਤੇ ਨਿਖਾਰ ਆਉਂਦਾ ਹੈ।
- ਜੇਕਰ ਤੁਸੀਂ ਬੱਚਿਆਂ ਦਾ ਕੱਦ ਵਧਾਉਣਾ ਚਾਹੁੰਦੇ ਹੋ ਤਾਂ ਉਨ੍ਹਾਂ ਨੂੰ ਰੱਸੀ ਟੱਪਣ ਦੀ ਸਲਾਹ ਦਿਉ। ਰੱਸੀ ਟੱਪਣ ਨਾਲ ਰੀੜ੍ਹ ਦੀ ਹੱਡੀ, ਪਿੱਠ ਅਤੇ ਪੈਰ ਦੀ ਸਟ੍ਰੈਚਿੰਗ ਹੁੰਦੀ ਹੈ, ਨਾਲ ਹੀ ਕੁੱਝ ਨਵੇਂ ਮਸਲਜ਼ ਵੀ ਬਣਦੇ ਹਨ।

Loose Fat Loose Fat

- ਰੱਸੀ ਟੱਪਣ ਨਾਲ ਪੂਰੇ ਸਰੀਰ ਦੀ ਕਸਰਤ ਹੋ ਜਾਂਦੀ ਹੈ। ਇਸ ਨਾਲ ਤੁਹਾਡੇ ਸਰੀਰ ਵਿਚ ਚੁਸਤੀ, ਤਾਕਤ ਅਤੇ ਹਰ ਕੰਮ ਕਰਨ ਦੀ ਸਮਰੱਥਾ ਵਧ ਜਾਂਦੀ ਹੈ। ਤੁਸੀਂ ਸਾਰਾ ਦਿਨ ਤੰਦਰੁਸਤ ਰਹਿੰਦੇ ਹੋ।
- ਕਈ ਵਾਰ ਅਸੀਂ ਕੰਮ ਕਰ ਕੇ ਬੋਰ ਹੋ ਜਾਂਦੇ ਹਾਂ ਅਤੇ ਚੁਸਤ ਹੋਣ ਲਈ ਰੱਸੀ ਟੱਪਦੇ ਹਾਂ। ਇਸ ਤਰ੍ਹਾਂ ਕਰਨ ਨਾਲ ਸਾਡਾ ਦਿਮਾਗ਼ ਫਿਰ ਤੋਂ ਕੰਮ ਕਰਨਾ ਸ਼ੁਰੂ ਕਰ ਦਿੰਦਾ ਹੈ। ਇਸ ਨਾਲ ਤੁਹਾਡਾ ਦਿਮਾਗ਼ ਜ਼ਿਆਦਾ ਚਲਦਾ ਹੈ ਅਤੇ ਪੈਰਾਂ ’ਤੇ ਇੰਨਾ ਦਬਾਅ ਨਹੀ ਪੈਂਦਾ।

Jump Rope Jump Rope

-ਹੱਡੀਆਂ ਲਈ ਰੱਸੀ ਟੱਪਣਾ ਬਹੁਤ ਫ਼ਾਇਦੇਮੰਦ ਹੁੰਦਾ ਹੈ। ਜੇਕਰ ਤੁਹਾਨੂੰ ਹੱਡੀਆਂ ਸਬੰਧਤ ਕੋਈ ਵੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਰੱਸੀ ਟੱਪਣ ਤੋਂ ਪਹਿਲਾਂ ਇਕ ਵਾਰ ਡਾਕਟਰ ਦੀ ਸਲਾਹ ਜ਼ਰੂਰ ਲਉ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement