
ਕੁਪੋਸ਼ਣ ਦੇ ਸ਼ਿਕਾਰ ਲੋਕਾਂ ਨੂੰ ਖੁੰਬਾਂ ਦੀ ਵੱਧ ਮਾਤਰਾ ਵਿਚ ਕਰਨੀ ਚਾਹੀਦੀ ਹੈ ਵਰਤੋਂ
ਮੁਹਾਲੀ: ਖੁੰਬਾਂ ਵਿਚ ਪ੍ਰੋਟੀਨ, ਕਾਰਬੋਹਾਈਡ੍ਰੇਟ, ਨਾਈਟਰੋਜਨ, ਫ਼ਾਸਫ਼ੋਰਿਕ ਐਸਿਡ ਮਿਲਦਾ ਹੈ। ਇਸ ਨੂੰ ਫ਼ਾਈਬਰ ਦਾ ਵੀ ਸੱਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਮਸ਼ਰੂਮ ਦੀ ਵਰਤੋਂ ਕਈ ਤਰ੍ਹਾਂ ਦੀਆਂ ਦਵਾਈਆਂ ਬਣਾਉਣ ਲਈ ਵੀ ਕੀਤੀ ਜਾਂਦੀ ਹੈ। ਆਉ ਜਾਣਦੇ ਹਾਂ ਇਸ ਤੋਂ ਹੋਣ ਵਾਲੇ ਫ਼ਾਇਦਿਆਂ ਬਾਰੇ:
ਖੁੰਬ ਸਰੀਰ ਦੀ ਰੋਗ ਪ੍ਰਤੀਰੋਧੀ ਸਮਰੱਥਾ ਵਿਚ ਵਾਧਾ ਕਰਦੀ ਹੈ।
Mushroom
ਇਸ ਦਾ ਸੇਵਨ ਕਰਨ ਨਾਲ ਸਾਡੇ ਸਰੀਰ ਨੂੰ ਬੀਮਾਰੀਆਂ ਨਾਲ ਲੜਨ ਦੀ ਤਾਕਤ ਵਧਦੀ ਹੈ। ਖੁੰਬ ਵਿਚ ਪ੍ਰੋਟੀਨ, ਕਾਰਬੋਹਾਈਡ੍ਰੇਟ, ਨਾਈਟਰੋਜਨ, ਫ਼ਾਸਫ਼ੋਰਿਕ ਐਸਿਡ ਮਿਲਦਾ ਹੈ। ਇਨ੍ਹਾਂ ਦੀ ਵਜ੍ਹਾ ਕਰ ਕੇ ਸਰੀਰ ਦੀਆਂ ਬੀਮਾਰੀਆਂ ਨਾਲ ਲੜਨ ਦੀ ਸਮਰੱਥਾ ਵਧਦੀ ਹੈ।
Mushroom
ਸਰਦੀ ਦੇ ਮੌਸਮ ਵਿਚ ਬਹੁਤ ਸਾਰੇ ਲੋਕਾਂ ਨੂੰ ਖੰਘ, ਜ਼ੁਕਾਮ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਵਿਚ ਖੁੰਬ ਦਾ ਸੇਵਨ ਕਰਨਾ ਚਾਹੀਦਾ ਹੈ, ਜੋ ਇਮਿਊਨ ਸਿਸਟਮ ਨੂੰ ਵਧਾਉਂਦਾ ਹੈ। ਇਸ ਨਾਲ ਤੁਸੀਂ ਹੋਣ ਵਾਲੇ ਸਰਦੀ-ਜ਼ੁਕਾਮ ਦੀ ਲਪੇਟ ਵਿਚ ਨਹੀਂ ਆਉਂਦੇ। ਵਿਟਾਮਿਨ, ਪ੍ਰੋਟੀਨ, ਖਣਿਜ ਦੇ ਤੱਤਾਂ ਨਾਲ ਭਰਪੂਰ ਖੁੰਬਾਂ ਸਰੀਰ ਵਿਚ ਪੋਸ਼ਣ ਦੀ ਕਮੀ ਨੂੰ ਪੂਰਾ ਕਰਦੀਆਂ ਹਨ। ਇਹ ਹਰ ਉਮਰ ਦੇ ਲੋਕਾਂ ਲਈ ਬਹੁਤ ਫ਼ਾਇਦੇਮੰਦ ਸਬਜ਼ੀ ਮੰਨੀ ਜਾ ਰਹੀ ਹੈ। ਇਸ ਦੀ ਵਰਤੋਂ ਕੁਪੋਸ਼ਣ ਦੇ ਸ਼ਿਕਾਰ ਲੋਕਾਂ ਨੂੰ ਵੱਧ ਮਾਤਰਾ ਵਿਚ ਕਰਨੀ ਚਾਹੀਦੀ ਹੈ।
Mushroom
ਨਿਯਮਤ ਰੂਪ ਵਿਚ ਮਸ਼ਰੂਮ ਜ਼ਿਆਦਾ ਖਾਣ ਵਾਲੇ ਅਧਖੜ ਉਮਰ ਅਤੇ ਬਜ਼ੁਰਗ ਮਰਦਾਂ ਨੂੰ ਗਦੂਦ (ਪ੍ਰੋਸਟੇਟ) ਕੈਂਸਰ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ। ਅਧਿਐਨ ਅਨੁਸਾਰ ਹਫ਼ਤੇ ਵਿਚ ਦੋ ਵਾਰੀ ਖੁੰਬ ਖਾਣ ਵਾਲਿਆਂ ਨੂੰ ਗਦੂਦ ਕੈਂਸਰ ਹੋਣ ਦਾ ਖ਼ਤਰਾ 8 ਫ਼ੀ ਸਦੀ ਘੱਟ ਜਾਂਦਾ ਹੈ ਅਤੇ ਹਫ਼ਤੇ ਵਿਚ ਤਿੰਨ ਵਾਰੀ ਤੋਂ ਜ਼ਿਆਦਾ ਖੁੰਬ ਖਾਣ ਨਾਲ ਕੈਂਸਰ ਦਾ ਖ਼ਤਰਾ 17 ਫ਼ੀ ਸਦੀ ਘੱਟ ਹੁੰਦਾ ਦਸਿਆ ਜਾ ਰਿਹਾ ਹੈ। ਹਾਈ ਬੱਲਡ ਪ੍ਰੈਸ਼ਰ ਤੋਂ ਪ੍ਰੇਸ਼ਾਨ ਲੋਕਾਂ ਲਈ ਖੁੰਬ ਸੱਭ ਤੋਂ ਚੰਗਾ ਸ੍ਰੋਤ ਹੈ। ਖੁੰਬ ਵਿਚ ਮਿਲਣ ਵਾਲੇ ਵਿਟਾਮਿਨ, ਪ੍ਰੋਟੀਨ, ਫ਼ਾਈਬਰ, ਨਿਊਟਰੀਐਂਟਸ ਆਦਿ ਕੈਲੇਸਟਰੋਲ ਦੇ ਲੈਵਲ ਨੂੰ ਵਧਣ ਤੋਂ ਰੋਕਦਾ ਹੈ।
Mushroom
ਜੇਕਰ ਤੁਸੀਂ ਅਪਣੇ ਵੱਧ ਰਹੇ ਭਾਰ ਤੋਂ ਪ੍ਰੇਸ਼ਾਨ ਹੋ ਤਾਂ ਅਪਣੇ ਖਾਣੇ ਵਿਚ ਖੁੰਬ ਨੂੰ ਜ਼ਰੂਰ ਸ਼ਾਮਲ ਕਰੋ। ਖੁੰਬ ਵਿਚ ਕੈਲੋਰੀਜ਼ ਦੀ ਮਾਤਰਾ ਬਹੁਤ ਘੱਟ ਮਿਲਦੀ ਹੈ, ਜੋ ਤੁਹਾਡੇ ਭਾਰ ਨੂੰ ਘੱਟ ਕਰਨ ਵਿਚ ਤੁਹਾਡੀ ਮਦਦ ਕਰਦੀ ਹੈ। ਸ਼ੂਗਰ ਦੇ ਮਰੀਜ਼ਾਂ ਲਈ ਖੁੰਬ ਦਾ ਸੇਵਨ ਕਰਨਾ ਬਹੁਤ ਚੰਗਾ ਹੁੰਦਾ ਹੈ। ਇਸ ਵਿਚ ਮਿਲਣ ਵਾਲੇ ਵਿਟਾਮਿਨ, ਖਣਿਜ ਅਤੇ ਫ਼ਾਈਬਰ ਸ਼ੂਗਰ ਦੇ ਪੱਧਰ ਨੂੰ ਕਾਬੂ ਕਰਨ ਵਿਚ ਮਦਦ ਕਰਦੇ ਹਨ।