ਸ਼ੂਗਰ ਦੇ ਮਰੀਜ਼ ਅਪਣੇ ਖਾਣੇ ’ਚ ਇਹ ਸਫੇਦ ਚੀਜ਼ਾਂ ਨਾ ਕਰਨ ਸ਼ਾਮਲ, ਹੋ ਸਕਦੈ ਨੁਕਸਾਨ
Published : Mar 21, 2022, 11:00 am IST
Updated : Mar 21, 2022, 11:00 am IST
SHARE ARTICLE
Diabetes
Diabetes

ਸ਼ੂਗਰ ਵਾਲੇ ਮਰੀਜ਼ ਪਾਸਤਾ ਨਾ ਖਾਣ

 

 

 ਚੰਡੀਗੜ੍ਹ : ਸ਼ੂਗਰ ਦੇ ਮਰੀਜ਼ਾਂ ਨੂੰ ਹਰ ਸਮੇਂ ਖਾਣ ਵਾਲੀਆਂ ਸਫ਼ੇਦ ਚੀਜ਼ਾਂ ਤੋਂ ਦੂਰ ਰਹਿਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਵਿਚ ਸ਼ੂਗਰ ਤੇ ਕਾਰਬਜ਼ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ। ਆਉ ਜਾਣਦੇ ਹਾਂ ਉਨ੍ਹਾਂ ਸਫੈਦ ਚੀਜ਼ਾਂ ਬਾਰੇ: ਪਾਸਤਾ ਸੌਸ, ਕਰੀਮ, ਪਨੀਰ ਤੇ ਮੱਖਣ ਤੋਂ ਬਣਾਇਆ ਜਾਂਦਾ ਹੈ। ਇਸ ਵਿਚ ਬਹੁਤ ਜ਼ਿਆਦਾ ਮਾਤਰਾ ’ਚ ਕੈਲੋਰੀਜ਼, ਕਾਰਬੋਹਾਈਡ੍ਰੇਟਸ ਹੁੰਦਾ ਹੈ। ਇਹ ਮੈਦੇ ਤੋਂ ਬਣਾਇਆ ਜਾਂਦਾ ਹੈ। ਨਾਲ ਹੀ ਇਹ ਮੋਟਾਪੇ ਦਾ ਕਾਰਨ ਵੀ ਬਣਦਾ ਹੈ। ਜੇ ਤੁਹਾਨੂੰ ਸ਼ੂਗਰ ਹੈ ਤਾਂ ਪਾਸਤਾ ਨਾ ਖਾਉ।

 

Blood SugarBlood Sugar

 

ਆਲੂ ਵਿਚ ਕੈਲੋਰੀਜ਼, ਕਾਰਬੋਹਾਈਡ੍ਰੇਟਜ਼, ਫ਼ੈਟਜ਼, ਪ੍ਰੋਟੀਨ ਤੇ ਫ਼ਾਈਬਰ ਹੁੰਦਾ ਹੈ। ਇਸ ਵਿਚ ਹਾਈ ਗਲਾਈਸੈਮਿਕ ਇੰਡੈਕਸ ਹੁੰਦਾ ਹੈ ਜੋ ਸ਼ੂਗਰ ਦੇ ਮਰੀਜ਼ਾਂ ਲਈ ਠੀਕ ਨਹੀਂ ਹੁੰਦਾ। ਆਲੂ ਖਾਣ ਨਾਲ ਸਰੀਰ ਦਾ ਬਲੱਡ ਸ਼ੂਗਰ ਲੈਵਲ ਵਧਦਾ ਹੈ। ਇਸ ਲਈ ਇਸ ਤੋਂ ਦੂਰ ਰਹਿਣਾ ਚਾਹੀਦਾ ਹੈ। ਇਕ ਅਧਿਐਨ ਅਨੁਸਾਰ ਜਿਹੜੇ ਲੋਕ ਚਿੱਟੇ ਚੌਲ ਖਾਂਦੇ ਹਨ ਉਨ੍ਹਾਂ ਵਿਚ ਟਾਈਪ-2 ਡਾਇਬਟੀਜ਼ ਹੋਣ ਦਾ ਖ਼ਤਰਾ ਬਹੁਤ ਜ਼ਿਆਦਾ ਹੁੰਦਾ ਹੈ। ਇਸ ਲਈ ਜੇਕਰ ਤੁਸੀਂ ਪ੍ਰੀ-ਡਾਇਬੀਟੀਜ਼ ਹੋ ਤਾਂ ਤੁਹਾਨੂੰ ਚੌਲ ਨਹੀਂ ਖਾਣੇ ਚਾਹੀਦੇ। ਚਿੱਟੇ ਚੌਲਾਂ ਵਿਚ ਹਾਈ ਗਲਾਈਸੈਮਿਕ ਇੰਡੈਕਸ ਹੁੰਦਾ ਹੈ, ਜੋ ਸਰੀਰ ਦੇ ਬਲੱਡ ਸ਼ੂਗਰ ਲੈਵਲ ਨੂੰ ਵਧਾ ਸਕਦਾ ਹੈ।

diabetesDiabetes

ਚਿੱਟੇ ਬਰੈੱਡ ਰਿਫ਼ਾਇੰਡ ਸਟਾਰਚ ਨਾਲ ਭਰਪੂਰ ਸਮੱਗਰੀ ਤੋਂ ਬਣਾਈ ਜਾਂਦੀ ਹੈ। ਇਹ ਚੀਜ਼ਾਂ ਸ਼ੂਗਰ ਦੀ ਤਰ੍ਹਾਂ ਕੰਮ ਕਰਦੀਆਂ ਹਨ ਤੇ ਬਹੁਤ ਜਲਦੀ ਪਚ ਜਾਂਦੀਆਂ ਹਨ। ਇਸ ਨਾਲ ਸਰੀਰ ਦਾ ਬਲੱਡ ਸ਼ੂਗਰ ਲੈਵਲ ਵਧ ਸਕਦਾ ਹੈ। ਚਿੱਟੀ ਬਰੈੱਡ ’ਚ ਹਾਈ ਗਲਾਈਸੈਮਿਕ ਇੰਡੈਕਸ ਹੁੰਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement