House Hold Tips : ਗਰਮੀਆਂ ਵਿਚ ਨਹੀਂ ਕਰਨੀ ਚਾਹੀਦੀ ਤਾਂਬੇ ਦੇ ਭਾਂਡਿਆਂ ਦੀ ਵਰਤੋਂ
Published : May 21, 2025, 1:59 pm IST
Updated : May 21, 2025, 1:59 pm IST
SHARE ARTICLE
Copper utensils should not be used in summer
Copper utensils should not be used in summer

House Hold Tips :ਤਾਂਬੇ ਦੇ ਭਾਂਡਿਆਂ ਵਿਚ ਖੱਟੀਆਂ ਚੀਜ਼ਾਂ ਖਾਣ ਅਤੇ ਪੀਣ ਨਾਲ ਤੇਜ਼ਾਬ ਪੈਦਾ ਹੁੰਦਾ ਹੈ, ਜੋ ਸਰੀਰ ਨੂੰ ਨੁਕਸਾਨ ਪਹੁੰਚਾਉਂਦਾ ਹੈ

Copper utensils should not be used in summer News:  ਤਾਂਬੇ ਦੇ ਭਾਂਡਿਆਂ ਦੀ ਵਰਤੋਂ ਸਿਹਤ ਲਈ ਫ਼ਾਇਦੇਮੰਦ ਹੋਣ ਕਾਰਨ ਖਾਣ-ਪੀਣ ਲਈ ਕੀਤੀ ਜਾਂਦੀ ਰਹੀ ਹੈ। ਆਯੁਰਵੇਦ ਵਿਚ ਵੀ ਤਾਂਬੇ ਦੇ ਭਾਂਡੇ ਦਾ ਪਾਣੀ ਪੀਣ ਦੇ ਕਈ ਫ਼ਾਇਦੇ ਮਿਲਦੇ ਹਨ। ਆਯੁਰਵੇਦ ਮੁਤਾਬਕ ਤਾਂਬੇ ਦੇ ਭਾਂਡੇ ਦਾ ਪਾਣੀ ਪੀਣ ਨਾਲ ਪਾਣੀ ਵਿਚ ਮੌਜੂਦ ਬੈਕਟੀਰੀਆ ਖ਼ਤਮ ਹੋ ਜਾਂਦੇ ਹਨ ਅਤੇ ਪਾਣੀ ਸ਼ੁਧ ਹੋ ਜਾਂਦਾ ਹੈ। ਗਰਮੀਆਂ ਵਿਚ ਤਾਂਬੇ ਦੇ ਭਾਂਡਿਆਂ ਦੀ ਵਰਤੋਂ ਸਿਹਤ ਨੂੰ ਫ਼ਾਇਦੇ ਦੀ ਬਜਾਏ ਨੁਕਸਾਨ ਪਹੁੰਚਾ ਸਕਦੀ ਹੈ। ਆਉ ਜਾਣਦੇ ਹਾਂ ਕਿਸ ਕਾਰਨ ਗਰਮੀਆਂ ਵਿਚ ਤਾਂਬੇ ਦੇ ਭਾਂਡਿਆਂ ਦੀ ਵਰਤੋਂ ਨਾ ਕਰਨ ਦੀ ਸਲਾਹ ਦਿਤੀ ਜਾਂਦੀ ਹੈ।

ਗਰਮੀਆਂ ਵਿਚ ਸਰੀਰ ਦਾ ਤਾਪਮਾਨ ਪਹਿਲਾਂ ਹੀ ਵੱਧ ਜਾਂਦਾ ਹੈ ਜਿਸ ਕਾਰਨ ਕਈ ਵਾਰ ਵਿਅਕਤੀ ਨੂੰ ਪਾਚਨ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਹੀ ਕਾਰਨ ਹੈ ਕਿ ਇਸ ਮੌਸਮ ਵਿਚ ਹਰ ਵਿਅਕਤੀ ਨੂੰ ਅਜਿਹੀਆਂ ਚੀਜ਼ਾਂ ਖਾਣ ਦੀ ਸਲਾਹ ਦਿਤੀ ਜਾਂਦੀ ਹੈ ਜੋ ਸਰੀਰ ਨੂੰ ਹਾਈਡਰੇਟ ਅਤੇ ਠੰਢਾ ਰਖਦੀਆਂ ਹਨ। ਪਰ ਤਾਂਬੇ ਦਾ ਸੁਭਾਅ ਗਰਮ ਹੈ ਜਿਸ ਕਾਰਨ ਇਸ ਨੂੰ ਗਰਮੀਆਂ ਦੇ ਮੌਸਮ ਲਈ ਆਦਰਸ਼ ਨਹੀਂ ਮੰਨਿਆ ਜਾਂਦਾ। ਗਰਮੀਆਂ ਵਿਚ ਤਾਂਬੇ ਦੇ ਭਾਂਡਿਆਂ ਵਿਚ ਖਾਣਾ ਪਕਾਉਣ ਨਾਲ ਭੋਜਨ ਵਿਚ ਤਾਂਬੇ ਦੀ ਮਾਤਰਾ ਵੱਧ ਜਾਂਦੀ ਹੈ, ਜੋ ਸਿਹਤ ਨੂੰ ਬਹੁਤ ਨੁਕਸਾਨ ਪਹੁੰਚਾ ਸਕਦੀ ਹੈ ਜਿਸ ਕਾਰਨ ਕਈ ਵਾਰ ਵਿਅਕਤੀ ਨੂੰ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਗਰਮੀਆਂ ਵਿਚ ਤਾਂਬੇ ਦੇ ਭਾਂਡਿਆਂ ਵਿਚ ਖਾਣਾ ਪਕਾਉਣ ਨਾਲ ਸਰੀਰ ਦਾ ਤਾਪਮਾਨ ਹੋਰ ਵੱਧ ਸਕਦਾ ਹੈ ਜਿਸ ਕਾਰਨ ਵਿਅਕਤੀ ਨੂੰ ਉਲਟੀਆਂ, ਮਤਲੀ ਅਤੇ ਚੱਕਰ ਆਉਣ ਦੇ ਨਾਲ-ਨਾਲ ਨੱਕ ਵਗਣਾ, ਪੇਟ ਫੁੱਲਣਾ, ਭੁੱਖ ਨਾ ਲਗਣਾ ਅਤੇ ਦਸਤ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਤਾਂਬੇ ਦੇ ਭਾਂਡਿਆਂ ਵਿਚ ਦੁੱਧ ਜਾਂ ਦੁੱਧ ਤੋਂ ਬਣੇ ਪਦਾਰਥਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਦੁੱਧ ਵਿਚ ਮਿਲਣ ਵਾਲਾ ਲੈਕਟੋ ਐਸਿਡ ਤਾਂਬੇ ਦੇ ਸੰਪਰਕ ਵਿਚ ਆਉਂਦੇ ਹੀ ਖ਼ਤਮ ਹੋ ਜਾਂਦਾ ਹੈ। ਜੇਕਰ ਇਸ ਭਾਂਡੇ ਵਿਚ ਦੁੱਧ ਨੂੰ ਜ਼ਿਆਦਾ ਦੇਰ ਤਕ ਰਖਿਆ ਜਾਵੇ ਤਾਂ ਇਹ ਜ਼ਹਿਰੀਲਾ ਹੋ ਸਕਦਾ ਹੈ। ਇਸ ਨੂੰ ਪੀਣ ਨਾਲ ਉਲਟੀ ਆ ਸਕਦੀ ਹੈ।

ਤਾਂਬੇ ਦੇ ਭਾਂਡਿਆਂ ਵਿਚ ਖੱਟੀਆਂ ਚੀਜ਼ਾਂ ਖਾਣ ਅਤੇ ਪੀਣ ਨਾਲ ਤੇਜ਼ਾਬ ਪੈਦਾ ਹੁੰਦਾ ਹੈ, ਜੋ ਸਰੀਰ ਨੂੰ ਨੁਕਸਾਨ ਪਹੁੰਚਾਉਂਦਾ ਹੈ ਜਿਸ ਕਾਰਨ ਵਿਅਕਤੀ ਨੂੰ ਫੂਡ ਪੁਆਇਜ਼ਨਿੰਗ ਦਾ ਖ਼ਤਰਾ ਬਣਿਆ ਰਹਿੰਦਾ ਹੈ। ਤਾਂਬੇ ਦੇ ਭਾਂਡੇ ਵਿਚ ਪਾਣੀ ਪੀਣ ਦੇ ਕਈ ਫ਼ਾਇਦੇ ਹਨ। ਪਰ ਗਰਮੀਆਂ ਵਿਚ ਤਾਂਬੇ ਦੇ ਭਾਂਡੇ ਵਿਚ ਇਕ ਦਿਨ ਵਿਚ ਇਕ ਗਲਾਸ ਤੋਂ ਵੱਧ ਪਾਣੀ ਨਾ ਪੀਉ। ਗਰਮੀਆਂ ਵਿਚ ਤਾਂਬੇ ਦੇ ਭਾਂਡਿਆਂ ਦਾ ਪਾਣੀ ਇਸ ਤੋਂ ਵੱਧ ਪੀਣ ਨਾਲ ਪਾਚਨ ਅਤੇ ਚਮੜੀ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਤਾਂਬੇ ਦੇ ਭਾਂਡਿਆਂ ਵਿਚ ਪਕਾਇਆ ਹੋਇਆ ਭੋਜਨ ਖਾਣ ਨਾਲ ਸਰੀਰ ਦਾ ਤਾਪਮਾਨ ਕਾਫ਼ੀ ਵੱਧ ਸਕਦਾ ਹੈ ਜਿਸ ਕਾਰਨ ਖੂਨ ਵਗਣਾ, ਪੇਟ ਫੁਲਣਾ ਜਾਂ ਪਾਚਨ ਸਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ।

(For more news apart from 'Copper utensils should not be used in summer',  stay tune to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement