
ਕਈ ਵਾਰ ਇਹ ਸਮੱਸਿਆ ਇੰਨੀ ਵੱਧ ਜਾਂਦੀ ਹੈ ਕਿ ਵਿਅਕਤੀ ਨੂੰ ਡਾਕਟਰ ਕੋਲ ਜਾਣਾ ਪੈਂਦਾ ਹੈ।
ਸਰਦੀ ਦੇ ਮੌਸਮ ਵਿਚ ਜਦੋਂ ਠੰਢ ਬਹੁਤ ਵੱਧ ਜਾਂਦੀ ਹੈ ਤਾਂ ਹੱਥਾਂ-ਪੈਰਾਂ ਦੀਆਂ ਉਂਗਲਾਂ ਅਤੇ ਪੰਜਿਆਂ ਤਕ ਸਹੀ ਮਾਤਰਾ ’ਚ ਆਕਸੀਜਨ ਨਹੀਂ ਪਹੁੰਚ ਪਾਉਂਦਾ। ਇਸ ਕਾਰਨ ਬਲੱਡ ਸਰਕੂਲੇਸ਼ਨ ਵੀ ਖ਼ਰਾਬ ਹੋ ਜਾਂਦਾ ਹੈ ਅਤੇ ਹੱਥ-ਪੈਰ ਠੰਢੇ ਹੋ ਜਾਂਦੇ ਹਨ। ਇਸ ਤੋਂ ਬਚਣ ਲਈ ਲੋਕ ਜੁਰਾਬਾਂ ਅਤੇ ਦਸਤਾਨੇ ਪਾਉਂਦੇ ਹਨ ਪਰ ਕਈ ਵਾਰ ਇਨ੍ਹਾਂ ਤਰੀਕਿਆਂ ਨੂੰ ਅਪਣਾਉਣ ਨਾਲ ਵੀ ਕੋਈ ਫ਼ਰਕ ਨਹੀਂ ਪੈਂਦਾ। ਅਨੀਮੀਆ ਅਤੇ ਸ਼ੂਗਰ ਦੇ ਮਰੀਜ਼ ਅਜਿਹੀਆਂ ਸਮੱਸਿਆਵਾਂ ਦਾ ਸੱਭ ਤੋਂ ਵੱਧ ਸ਼ਿਕਾਰ ਹੁੰਦੇ ਹਨ। ਕਈ ਵਾਰ ਇਹ ਸਮੱਸਿਆ ਇੰਨੀ ਵੱਧ ਜਾਂਦੀ ਹੈ ਕਿ ਵਿਅਕਤੀ ਨੂੰ ਡਾਕਟਰ ਕੋਲ ਜਾਣਾ ਪੈਂਦਾ ਹੈ।
ਇਹੀ ਕਾਰਨ ਹੈ ਕਿ ਤੁਹਾਨੂੰ ਠੰਢ ਲੱਗਣ ਤੋਂ ਪਹਿਲਾਂ ਹੀ ਸੁਚੇਤ ਹੋ ਜਾਣਾ ਚਾਹੀਦਾ ਹੈ ਅਤੇ ਕੁੱਝ ਘਰੇਲੂ ਨੁਸਖਿਆਂ ਤੋਂ ਜਾਣੂ ਹੋਣਾ ਚਾਹੀਦਾ ਹੈ। ਜਦੋਂ ਵੀ ਹੱਥ ਜਾਂ ਪੈਰ ਠੰਢੇ ਹੋਣ ਤਾਂ ਕੋਸੇ ਤੇਲ ਨਾਲ ਮਾਲਿਸ਼ ਕਰਨ ਨਾਲ ਫ਼ਾਇਦਾ ਹੋ ਸਕਦਾ ਹੈ। ਮਾਲਿਸ਼ ਕਰਨ ਨਾਲ ਉਂਗਲਾਂ ਅਤੇ ਪੈਰਾਂ ਦੀਆਂ ਉਂਗਲਾਂ ਵਿਚ ਬਲੱਡ ਸਰਕੂਲੇਸ਼ਨ ਵਧਦਾ ਹੈ ਜਿਸ ਨਾਲ ਆਕਸੀਜਨ ਦੀ ਸਪਲਾਈ ਵਿਚ ਸੁਧਾਰ ਹੁੰਦਾ ਹੈ। ਪੈਰਾਂ ਵਿਚ ਅਕੜਾਅ ਅਤੇ ਖੁਜਲੀ ਨਹੀਂ ਹੁੰਦੀ ਅਤੇ ਗਰਮੀ ਬਣੀ ਰਹਿੰਦੀ ਹੈ।
ਸੇਂਧਾ ਨਮਕ ਵਿਚ ਅਜਿਹੇ ਤੱਤ ਮਿਲ ਜਾਂਦੇ ਹਨ ਜੋ ਸਰੀਰ ਨੂੰ ਅੰਦਰੋਂ ਗਰਮ ਰੱਖਣ ਵਿਚ ਮਦਦਗਾਰ ਹੁੰਦੇ ਹਨ। ਇਸ ਤੋਂ ਇਲਾਵਾ ਉਹ ਦਰਦ ਅਤੇ ਸੋਜ ਨੂੰ ਵੀ ਘੱਟ ਕਰਦੇ ਹਨ। ਇਸ ਲਈ ਇਕ ਟੱਬ ਵਿਚ ਕੋਸਾ ਪਾਣੀ ਭਰੋ ਅਤੇ ਉਸ ਵਿਚ ਨਮਕ ਪਾਉ। ਇਸ ਨਾਲ ਅਪਣੇ ਹੱਥਾਂ ਪੈਰਾਂ ਨੂੰ ਭਿਉਂ ਲਉ। ਅਜਿਹਾ ਕਰਨ ਨਾਲ ਉਂਗਲਾਂ ਵਿਚ ਖ਼ਾਰਸ਼ ਨਹੀਂ ਹੋਵੇਗੀ ਅਤੇ ਹੱਥ-ਪੈਰ ਠੰਢੇ ਨਹੀਂ ਹੋਣਗੇ। ਤੁਸੀਂ ਚਾਹੋ ਤਾਂ ਇਸ ਪਾਣੀ ਨਾਲ ਨਹਾ ਵੀ ਸਕਦੇ ਹੋ।
ਸਰੀਰ ਵਿਚ ਆਇਰਨ ਦੀ ਕਮੀ ਦੇ ਕਾਰਨ ਅਨੀਮੀਆ ਹੋਣ ਦਾ ਖ਼ਤਰਾ ਰਹਿੰਦਾ ਹੈ। ਜੇਕਰ ਤੁਹਾਡੇ ਹੱਥ-ਪੈਰ ਹਮੇਸ਼ਾ ਠੰਢੇ ਰਹਿੰਦੇ ਹਨ ਤਾਂ ਇਹ ਅਨੀਮੀਆ ਦੀ ਬੀਮਾਰੀ ਦਾ ਸੰਕੇਤ ਵੀ ਹੋ ਸਕਦਾ ਹੈ। ਇਸ ਤੋਂ ਬਚਣ ਲਈ ਆਇਰਨ ਯੁਕਤ ਭੋਜਨ ਜਿਵੇਂ ਚੁਕੰਦਰ, ਪਾਲਕ, ਖਜੂਰ, ਅਖਰੋਟ, ਸਾਇਨੋਬੀਨ, ਸੇਬ ਖਾਉ।
ਸਰਦੀਆਂ ਵਿਚ ਠੰਢ ਕਾਰਨ ਪਿਆਸ ਘੱਟ ਲਗਦੀ ਹੈ ਅਤੇ ਲੋਕ ਬਹੁਤ ਘੱਟ ਪਾਣੀ ਪੀਂਦੇ ਹਨ।
ਇਸ ਕਾਰਨ ਸਰੀਰ ਵਿਚ ਬਲੱਡ ਸਰਕੂਲੇਸ਼ਨ ਠੀਕ ਤਰ੍ਹਾਂ ਨਾਲ ਨਹੀਂ ਹੁੰਦਾ ਅਤੇ ਹੱਥ-ਪੈਰ ਠੰਢੇ ਹੋ ਜਾਂਦੇ ਹਨ। ਇਸ ਮੌਸਮ ਵਿਚ ਵੀ ਭਰਪੂਰ ਮਾਤਰਾ ’ਚ ਪਾਣੀ ਪੀਣਾ ਚਾਹੀਦਾ ਹੈ ਤਾਕਿ ਸਰੀਰ ਵਿਚੋਂ ਜ਼ਹਿਰੀਲੇ ਤੱਤ ਬਾਹਰ ਨਿਕਲ ਜਾਣ ਅਤੇ ਤੁਸੀਂ ਸਿਹਤਮੰਦ ਰਹੋ। ਜ਼ਿਆਦਾ ਤਲੀਆਂ ਜਾਂ ਫ਼ੈਟ ਵਾਲੀਆਂ ਚੀਜ਼ਾਂ ਦਾ ਸੇਵਨ ਕਰਨ ਨਾਲ ਸਰੀਰ ਵਿਚ ਬਲੱਡ ਸਰਕੂਲੇਸ਼ਨ ਹੌਲੀ ਹੋ ਜਾਂਦਾ ਹੈ ਜਿਸ ਕਾਰਨ ਹੱਥ-ਪੈਰ ਠੰਢੇ ਰਹਿੰਦੇ ਹਨ। ਇਸ ਲਈ ਅਜਿਹੇ ਭੋਜਨ ਤੋਂ ਪਰਹੇਜ਼ ਕਰੋ।