Health News: ਗਰਭਵਤੀ ਔਰਤਾਂ ਜ਼ਰੂਰ ਖਾਣ ਭਿੰਡੀ, ਹੋਣਗੇ ਕਈ ਫ਼ਾਇਦੇ

By : GAGANDEEP

Published : Mar 27, 2024, 6:35 am IST
Updated : Mar 27, 2024, 7:37 am IST
SHARE ARTICLE
Pregnant women must eat ladyfinger Health News
Pregnant women must eat ladyfinger Health News

Health News ਵਿਟਾਮਿਨ-ਏ ਅਤੇ ਬੀਟਾ ਕੈਰੋਟੀਨ ਅੱਖਾਂ ਦੀ ਰੌਸ਼ਨੀ ਵਧਾਉਂਦੇ ਹਨ।

Pregnant women must eat ladyfinger Health News: ਭਿੰਡੀ ਸਵਾਦਿਸ਼ਟ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਫ਼ਾਇਦੇਮੰਦ ਹੁੰਦੀ ਹੈ। ਭਿੰਡੀ ਵਿਚ ਕਈ ਤਰ੍ਹਾਂ ਦੇ ਪੋਸ਼ਟਿਕ ਤੱਤ ਮੌਜੂਦ ਹੁੰਦੇ ਹਨ ਜੋ ਸਰੀਰ ਨੂੰ ਕਈ ਬੀਮਾਰੀਆਂ ਤੋਂ ਦੂਰ ਰਖਦੇ ਹਨ। ਗਰਭਵਤੀ ਔਰਤਾਂ ਨੂੰ ਭਿੰਡੀ ਜ਼ਰੂਰ ਖਾਣੀ ਚਾਹੀਦੀ ਹੈ। ਇਸ ਵਿਚ ਮੌਜੂਦ ਫ਼ੋਲਿਕ ਐਸਿਡ ਭਰੂਣ ਦੇ ਵਿਕਾਸ ਲਈ ਜ਼ਰੂਰੀ ਹੈ। ਅੱਜ ਅਸੀਂ ਤੁਹਾਨੂੰ ਰੋਜ਼ਾਨਾ ਭਿੰਡੀ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦਸਾਂਗੇ:

ਇਹ ਵੀ ਪੜ੍ਹੋ: Health News: ਜੇਕਰ ਤੁਹਾਡੇ ਪੇਟ ਵਿਚ ਬਣਦੀ ਹੈ ਗੈਸ ਤਾਂ ਖਾਉ ਇਹ ਫਲ, ਹੋਣਗੇ ਕਈ ਫ਼ਾਇਦੇ

ਭਿੰਡੀ ਸ਼ੂਗਰ ਦੇ ਇਲਾਜ ਵਿਚ ਬਹੁਤ ਉਪਯੋਗੀ ਹੁੰਦੀ ਹੈ। ਇਸ ’ਚ ਫ਼ਾਈਬਰ ਭਰਪੂਰ ਮਾਤਰਾ ਵਿਚ ਮੌਜੂਦ ਹੁੰਦਾ ਹੈ। ਸ਼ੂਗਰ ਦੇ ਇਲਾਜ ਲਈ ਦੋ ਭਿੰਡੀਆਂ ਲਉ। ਭਿੰਡੀਆਂ ਦੇ ਦੋਵੇਂ ਸਿਰੇ ਕੱਟ ਕੇ ਇਨ੍ਹਾਂ ਨੂੰ ਇਕ ਗਲਾਸ ਪਾਣੀ ਵਿਚ ਪੂਰੀ ਰਾਤ ਭਿਉਂ ਕੇ ਰੱਖੋ। ਸਵੇਰੇ ਉਠ ਕੇ ਇਸ ਪਾਣੀ ਨੂੰ ਪੀਉ। ਇਸ ਪਾਣੀ ਨਾਲ ਸਰੀਰ ਵਿਚ ਫ਼ਾਈਬਰ ਦੀ ਮਾਤਰਾ ਵਧੇਗੀ ਅਤੇ ਬਲੱਡ ਪ੍ਰੈਸ਼ਰ ਕੰਟਰੋਲ ’ਚ ਰਹੇਗਾ।

ਇਹ ਵੀ ਪੜ੍ਹੋ: Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (27 ਮਾਰਚ 2024)  

ਵਿਟਾਮਿਨ-ਏ ਅਤੇ ਬੀਟਾ ਕੈਰੋਟੀਨ ਅੱਖਾਂ ਦੀ ਰੌਸ਼ਨੀ ਵਧਾਉਂਦੇ ਹਨ। ਭਿੰਡੀ ਵਿਚ ਇਹ ਦੋਵੇਂ ਭਰਪੂਰ ਮਾਤਰਾ ਵਿਚ ਮਿਲ ਜਾਂਦੇ ਹਨ। ਭਿੰਡੀ ’ਚ ਕੈਲੋਰੀ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ ਅਤੇ ਫ਼ਾਈਬਰ ਜ਼ਿਆਦਾ ਹੁੰਦਾ ਹੈ ਜਿਸ ਕਾਰਨ ਇਹ ਸਰੀਰ ਨੂੰ ਭਰਪੂਰ ਊਰਜਾ ਤਾਂ ਦਿੰਦੀ ਹੀ ਹੈ ਨਾਲ ਹੀ ਇਸ ਨੂੰ ਖਾਣ ਨਾਲ ਭਾਰ ਵੀ ਨਹੀਂ ਵਧਦਾ। ਜੇ ਤੁਸੀਂ ਕਬਜ਼ ਤੋਂ ਪ੍ਰੇਸ਼ਾਨ ਹੋ ਤਾਂ ਅਪਣੇ ਭੋਜਨ ਵਿਚ ਭਿੰਡੀ ਨੂੰ ਸ਼ਾਮਲ ਕਰੋ। ਇਸ ’ਚ ਮੌਜੂਦ ਫ਼ਾਈਬਰ ਰੋਜ਼ ਸਵੇਰੇ ਢਿੱਡ ਸਾਫ਼ ਕਰਨ ਵਿਚ ਮਦਦ ਕਰਦੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਭਿੰਡੀ ਵਿਚ ਵਿਟਾਮਿਨ-ਸੀ ਮੌਜੂਦ ਹੁੰਦਾ ਹੈ ਜਿਸ ਕਾਰਨ ਇਸ ਨੂੰ ਖਾਣ ਨਾਲ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਵਧਦੀ ਹੈ। ਸਰੀਰ ਵਿਚ ਵਿਟਾਮਿਨ-ਸੀ ਦੀ ਮਾਤਰਾ ਸੰਤੁਲਿਤ ਹੋਣ ਨਾਲ ਮੌਸਮੀ ਐਲਰਜੀ ਤੋਂ ਬਚਾਅ ਰਹਿੰਦਾ ਹੈ।  

(For more news apart from 'Pregnant women must eat ladyfinger Health News' stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM

Majithia Case 'ਚ ਵੱਡਾ Update, ਪੂਰੀ ਰਾਤ Vigilance ਕਰੇਗੀ Interrogate 540 Cr ਜਾਇਦਾਦ ਦੇ ਖੁੱਲ੍ਹਣਗੇ ਭੇਤ?

25 Jun 2025 8:59 PM

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM
Advertisement