ਰਾਤ ਨੂੰ ਸੌਣ ਤੋਂ ਪਹਿਲਾਂ ਖਜੂਰ ਵਾਲਾ ਦੁੱਧ ਪੀਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫ਼ਾਇਦੇ
Published : Oct 27, 2020, 10:16 am IST
Updated : Oct 27, 2020, 10:16 am IST
SHARE ARTICLE
Palm milk
Palm milk

ਖਜੂਰ ਦੀ ਗੱਲ ਕਰੀਏ ਤਾਂ ਇਸ ਵਿਚ ਵਿਟਾਮਿਨ, ਕੈਲਸ਼ੀਅਮ, ਫ਼ਾਈਬਰ ਗੁਣ ਹੁੰਦੇ ਹਨ

ਚੰਡੀਗੜ੍ਹ: ਡ੍ਰਾਈ ਫ਼ਰੂਟਸ ਜਿਵੇਂ ਕਿ ਸੁੱਕੇ ਮੇਵਿਆਂ ਵਿਚ ਬਹੁਤ ਸਾਰੇ ਚਿਕਿਤਸਕ ਗੁਣ ਹੁੰਦੇ ਹਨ। ਇਨ੍ਹਾਂ ਦਾ ਰੋਜ਼ਾਨਾ ਸੇਵਨ ਕਰਨ ਨਾਲ ਸਰੀਰ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਹੱਡੀਆਂ ਅਤੇ ਮਾਸਪੇਸ਼ੀਆਂ ਮਜ਼ਬੂਤ ਬਣ ਜਾਂਦੀਆਂ ਹਨ, ਸਰੀਰ ਵਿਚ ਐਨਰਜੀ ਆਉਂਦੀ ਹੈ। ਅਜਿਹੇ ਵਿਚ ਜੇ ਗੱਲ ਖਜੂਰ ਦੀ ਕਰੀਏ ਤਾਂ ਇਸ ਵਿਚ ਵਿਟਾਮਿਨ, ਕੈਲਸ਼ੀਅਮ, ਫ਼ਾਈਬਰ ਗੁਣ ਹੁੰਦੇ ਹਨ।

Palm Palm

ਰੋਜ਼ਾਨਾ 2 ਖਜੂਰਾਂ ਦੁੱਧ ਵਿਚ ਮਿਲਾ ਕੇ ਪੀਣਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਦੇ ਸੇਵਨ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿਣ ਨਾਲ ਇਮਿਊਨਿਟੀ ਵਧਾਉਣ ਵਿਚ ਸਹਾਇਤਾ ਕਰਦਾ ਹੈ। ਨਾਲ ਹੀ ਸਰੀਰ ਨਾਲ ਸਬੰਧਤ ਕਈ ਬੀਮਾਰੀਆਂ ਹੋਣ ਦਾ ਖ਼ਤਰਾ ਕਈ ਗੁਣਾਂ ਘੱਟ ਜਾਂਦਾ ਹੈ। ਆਉ ਜਾਣਦੇ ਹਾਂ ਖਜੂਰ ਦਾ ਦੁੱਧ ਪੀਣ ਨਾਲ ਸਰੀਰ ਨੂੰ ਕੀ ਫ਼ਾਇਦੇ ਹੁੰਦੇ ਹਨ:

Palm milkPalm milk

-ਸ਼ੂਗਰ ਹੋਣ ਦਾ ਮੁੱਖ ਕਾਰਨ ਸਰੀਰ ਵਿਚ ਬਲੱਡ ਸ਼ੂਗਰ ਲੈਵਲ ਦੀ ਮਾਤਰਾ ਵਧਣ ਨਾਲ ਹੈ। ਪਰ ਇਸ ਨੂੰ ਕੰਟਰੋਲ ਵਿਚ ਰੱਖਣ ਲਈ ਖਜੂਰ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਸ ਨੂੰ ਹਫ਼ਤੇ ਵਿਚ 2 ਤੋਂ 3 ਵਾਰ ਖਾਣ ਨਾਲ ਸ਼ੂਗਰ ਹੋਣ ਦਾ ਖ਼ਤਰਾ ਘੱਟ ਜਾਂਦਾ ਹੈ। ਇਸ ਨਾਲ ਹੀ ਇਸ ਦਾ ਸੇਵਨ ਕਰਨ ਨਾਲ ਦਿਮਾਗ਼ ਵਧੀਆ ਢੰਗ ਨਾਲ ਕੰਮ ਕਰਦਾ ਹੈ। ਮਾਹਰਾਂ ਅਨੁਸਾਰ ਹਰ ਰੋਜ਼ ਦੁੱਧ ਨਾਲ 2 ਖਜੂਰਾਂ ਖਾਣ ਨਾਲ ਦਿਮਾਗ਼ ਵਿਚ ਹੋਣ ਵਾਲੀ ਸੋਜ ਨੂੰ ਘੱਟ ਕਰਨ ਵਿਚ ਸਹਾਇਤਾ ਕਰਦੀ ਹੈ। ਨਾਲ ਹੀ ਦਿਮਾਗ਼ ਦੀਆਂ ਨਾੜਾਂ ਵਧੀਆ ਤਰੀਕੇ ਨਾਲ ਕੰਮ ਕਰਨ ਨਾਲ ਯਾਦ ਸ਼ਕਤੀ ਤੇਜ਼ ਹੋਣ ਵਿਚ ਮਦਦ ਮਿਲਦੀ ਹੈ।

Diabetes Diabetes

-ਇਸ ਵਿਚ ਵਿਟਾਮਿਨ, ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਦੀ ਜ਼ਿਆਦਾ ਮਾਤਰਾ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿਚ ਮਦਦ ਕਰਦੀ ਹੈ। ਇਸੇ ਤਰ੍ਹਾਂ ਜੋ ਲੋਕ ਰੋਜ਼ਾਨਾ ਸੌਣ ਤੋਂ ਪਹਿਲਾਂ ਦੁੱਧ ਨਾਲ 2 ਖਜੂਰ ਖਾਂਦੇ ਹਨ, ਉਨ੍ਹਾਂ ਨੂੰ ਬਲੱਡ ਪ੍ਰੈਸ਼ਰ ਵਧਣ ਦਾ ਖ਼ਤਰਾ ਘੱਟ ਰਹਿੰਦਾ ਹੈ। ਰੋਜ਼ਾਨਾ ਖਜੂਰ ਵਾਲੇ ਦੁੱਧ ਦਾ ਸੇਵਨ ਕਰਨ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿੰਦਾ ਹੈ।

Blood PressureBlood Pressure

-ਅੱਜ ਦੁਨੀਆਂ ਭਰ ਦੇ ਬਹੁਤ ਸਾਰੇ ਲੋਕ ਦਿਲ ਨਾਲ ਸਬੰਧਤ ਬੀਮਾਰੀਆਂ ਦਾ ਸ਼ਿਕਾਰ ਹਨ। ਹਰ ਸਾਲ ਲੱਖਾਂ ਲੋਕ ਇਸ ਦੀ ਚਪੇਟ ਵਿਚ ਆਉਣ ਕਾਰਨ ਮਰ ਰਹੇ ਹਨ। ਪਰ ਖਜੂਰ ਵਿਚ ਮੌਜੂਦ ਪੌਸ਼ਟਿਕ ਤੱਤ ਦਿਲ ਨੂੰ ਸਿਹਤਮੰਦ ਰਖਦੇ ਹਨ ਅਤੇ ਇਸ ਨਾਲ ਜੁੜੀਆਂ ਬੀਮਾਰੀਆਂ ਦੇ ਖ਼ਤਰੇ ਨੂੰ ਕਈ ਗੁਣਾਂ ਘੱਟ ਕਰਦੇ ਹਨ। ਇਸ ਵਿਚ ਮੌਜੂਦ ਕੈਰੋਟਿਨੋਇਡਜ਼ ਅਤੇ ਫ਼ੀਨੋਲੈਕਸ ਐਸਿਡ ਦਿਲ ਨੂੰ ਸਿਹਤਮੰਦ ਰੱਖਣ ਵਿਚ ਮਦਦ ਕਰਦੇ ਹਨ। ਅਜਿਹੇ ਵਿਚ ਇਸ ਨਾਲ ਸਬੰਧਤ ਬੀਮਾਰੀਆਂ ਹੋਣ ਤੋਂ ਬਚਾਅ ਰਹਿੰਦਾ ਹੈ।

MilkMilk

-ਮਾਹਰਾਂ ਅਨੁਸਾਰ ਖਜੂਰ ਵਿਚ ਜ਼ਿਆਦਾ ਮਾਤਰਾ ਵਿਚ ਫ਼ਾਈਬਰ ਹੋਣ ਨਾਲ ਪਾਚਨ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਵਿਚ ਸਹਾਇਤਾ ਕਰਦਾ ਹੈ। ਇਸ ਤਰੀਕੇ ਨਾਲ ਪਾਚਨ ਪ੍ਰਣਾਲੀ ਵਧੀਆ ਕੰਮ ਕਰਦੀ ਹੈ, ਇਹ ਪੇਟ ਨਾਲ ਸਬੰਧਤ ਸਮੱਸਿਆਵਾਂ ਨੂੰ ਦੂਰ ਰਖਦੀ ਹੈ। ਅਜਿਹੇ ਵਿਚ ਡਾਈਟ 'ਚ ਖਜੂਰਾਂ ਨੂੰ ਸ਼ਾਮਲ ਕਰਨ ਨਾਲ ਫ਼ਾਈਬਰ ਸਹੀ ਅਤੇ ਭਰਪੂਰ ਮਾਤਰਾ ਵਿਚ ਮਿਲਦਾ ਹੈ। ਖਜੂਰ ਵਿਚ ਵਿਟਾਮਿਨ, ਫ਼ਾਈਬਰ, ਆਇਰਨ, ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਅਜਿਹੇ ਵਿਚ ਰੋਜ਼ਾਨਾ ਐਂਟੀ-ਆਕਸੀਡੈਂਟ ਨਾਲ ਭਰੇ ਖਜੂਰ ਦੇ ਦੁੱਧ ਦਾ ਸੇਵਨ ਸਰੀਰ ਦੀ ਇਮਿਊਨਿਟੀ ਨੂੰ ਵਧਾਉਂਦਾ ਹੈ। ਇਸ ਤਰ੍ਹਾਂ ਬੀਮਾਰੀਆਂ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ। ਅਜਿਹੇ ਵਿਚ ਇਸ ਨੂੰ ਅਪਣੀ ਖ਼ੁਰਾਕ ਵਿਚ ਸ਼ਾਮਲ ਕਰਨਾ ਸੱਭ ਤੋਂ ਵਧੀਆ ਤਰੀਕਾ ਹੈ।

Wife became PregnantPregnant Woman

-ਗਰਭ ਅਵਸਥਾ ਦੌਰਾਨ ਔਰਤਾਂ ਨੂੰ ਅਪਣੀ ਖੁਰਾਕ ਦਾ ਵਿਸ਼ੇਸ਼ ਧਿਆਨ ਰਖਣਾ ਹੁੰਦਾ ਹੈ। ਅਜਿਹੇ ਵਿਚ ਇਕ ਖੋਜ ਅਨੁਸਾਰ ਇਸ ਸਮੇਂ ਦੌਰਾਨ ਖਜੂਰ ਦਾ ਸੇਵਨ ਕਰਨਾ ਬਹੁਤ ਲਾਹੇਵੰਦ ਮੰਨਿਆ ਜਾਂਦਾ ਹੈ। ਇਸ ਦੇ ਨਿਯਮਤ ਸੇਵਨ ਨਾਲ ਡਿਲਿਵਰੀ ਦੇ ਸਮੇਂ ਲੇਬਰ ਦਰਦ ਘੱਟ ਹੁੰਦਾ ਹੈ। ਇਸ ਤੋਂ ਇਲਾਵਾ ਇਹ ਔਰਤਾਂ ਵਿਚ ਐਨਰਜੀ ਲੈਵਲ ਨੂੰ ਵਧਾਉਂਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement